ਤੁਹਾਡਾ ਪੈਸਾ, ਤੁਹਾਡਾ ਹੱਕ’ ਅਭਿਆਨ ਤਹਿਤ ਜਨ ਜਾਗਰੂਕਤਾ ਕੈਂਪ
ਬਰਨਾਲਾ 19 ਦਸੰਬਰ- ਵਿੱਤੀ ਸੇਵਾਵਾਂ ਵਿਭਾਗ ਅਤੇ ਭਾਰਤੀ ਰਿਜ਼ਰਵ ਬੈਂਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਰਨਾਲਾ ਵਿਖੇ ‘ਤੁਹਾਡਾ ਪੈਸਾ, ਤੁਹਾਡਾ ਹੱਕ’ ਅਭਿਆਨ ਤਹਿਤ ਇੱਕ ਜਨ ਜਾਗਰੂਕਤਾ ਕੈਂਪ ਕਰਵਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਅਣਦਾਅਵਾ ਰਾਸ਼ੀ ਦੇ ਤੇਜ਼ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਨੂੰ ਯਕੀਨੀ ਬਣਾਉਣਾ ਅਤੇ ਨਾਗਰਿਕਾਂ ਨੂੰ ਆਪਣੇ ਭੁੱਲੇ ਹੋਏ ਵਿੱਤੀ ਸੰਪਤੀਆਂ ਨੂੰ ਲੱਭਣ ਅਤੇ ਵਾਪਸ ਪ੍ਰਾਪਤ ਕਰਨ ਵਿੱਚ ਮਦਦ ਕਰਨਾ ਸੀ। ਇਸ ਜਨ ਜਾਗਰੂਕਤਾ ਕੈਂਪ ਵਿੱਚ ਵੱਖ-ਵੱਖ ਵਿੱਤੀ ਸੰਸਥਾਵਾਂ ਦੇ ਸੀਨੀਅਰ ਅਧਿਕਾਰੀਆਂ ਨੇ ਭਾਗ ਲਿਆ।
ਇਹ ਕੈਂਪ ਬੈਂਕ ਆਫ਼ ਮਹਾਰਾਸ਼ਟਰ, ਬਰਨਾਲਾ ਦੇ ਸ਼ਾਖਾ ਪ੍ਰਬੰਧਕ ਸ਼੍ਰੀ ਵਿਸ਼ਾਲ ਸੋਨੀ ਵੱਲੋਂ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਇਆ ਗਿਆ।
ਇਸ ਜਨ ਜਾਗਰੁਕਤਾ ਕੈਂਪ ਦੌਰਾਨ ਐਲਡੀਐਮ ਸਟੇਟ ਬੈਂਕ ਆਫ ਇੰਡੀਆ ਸ਼੍ਰੀ ਗੁਰਪਰਮਿੰਦਰ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਬੈਂਕਾਂ ਵਿੱਚ ਪਈ ਅਣਦਾਅਵਾ ਜਮ੍ਹਾਂ ਰਕਮਾਂ, ਡਿਵਿਡੈਂਡ, ਸ਼ੇਅਰ, ਮਿਊਚੁਅਲ ਫੰਡ, ਬੀਮਾ ਪਾਲਿਸੀ ਦਾਵਿਆਂ ਅਤੇ ਹੋਰ ਬਚਤ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਇ...








