Sunday, August 2
Shadow

Tag: punjab news

ਜ਼ਿਲ੍ਹਾ ਮਲੇਰਕੋਟਲਾ ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ -ਡਿਪਟੀ ਕਮਿਸ਼ਨਰ

ਜ਼ਿਲ੍ਹਾ ਮਲੇਰਕੋਟਲਾ ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ -ਡਿਪਟੀ ਕਮਿਸ਼ਨਰ

Punjab News
ਮਾਲੇਰਕੋਟਲਾ 14 ਦਸੰਬਰ:-       ਜ਼ਿਲ੍ਹਾ ਮਾਲੇਰਕੋਟਲਾ `ਚ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਅਤੇ 03ਬਲਾਕ ਸੰਮਤੀਆਂ(ਮਾਲੇਰਕੋਟਲਾ,ਅਮਰਗੜ੍ਹ ਅਤੇ ਅਹਿਮਦਗੜ੍ਹ) ਦੇ 45 ਜੋਨਾਂ ਦੀਆਂ ਚੋਣਾਂ ਸ਼ਾਮ 4 ਵਜੇ ਤੱਕ 39.4 ਫੀਸਦੀ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਵੋਟਿੰਗ ਸਵੇਰੇ 08 ਵਜੇ ਸ਼ੁਰੂ ਹੋ ਕੇ ਸ਼ਾਮ 04 ਵਜੇ ਤੱਕ ਚੱਲੀ । ਜ਼ਿਲ੍ਹਾ ਨਿਵਾਸੀਆਂ ਨੇ ਲੋਕਤੰਤਰੀ ਪ੍ਰਣਾਲੀ ਦੇ ਇਸ ਅਹਿਮ ਜਸ਼ਨ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ । ਲੋਕਾਂ ਨੇ ਚੋਣਾ ਦਾ ਪਰਵ ,ਦੇਸ਼ ਦਾ ਗੋਰਵ’ ਚ ਇੱਕ ਤਿਉਹਾਰ ਦੀ ਤਰ੍ਹਾਂ ਉਤਸਾਹ ਨਾਲ ਸਮੂਲੀਅਤ ਕੀਤੀ । ਜ਼ਿਲ੍ਹੇ ਵਿੱਚ ਬਹੁਤ ਹੀ ਸ਼ਾਂਤਮਈ ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਵੋਟਿੰਗ ਮੁਕੰਮਲ ਹੋਈ ਅਤੇ ਕੋਈ ਵੀ ਅਣਸੁਖਾਵੀ ਦੁਰਘਟਨਾ ਨਹੀਂ ਵਾਪਰੀ ਤੇ ਸਾਰੇ ਬੂਥਾਂ `ਤੇ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਵੋਟਾਂ ਪਾਈਆਂ ਗਈਆਂ ।ਉਨਾਂ ਦੱਸਿਆ ਕਿ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਹੋਵੇਗੀ ।    ਇਸ ਦੌਰਾਨ ਜਿਥੇ ਉਨ੍ਹਾਂ ਚੋਣ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਸੈਮੀਨਾਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਸੈਮੀਨਾਰ

Punjab News
ਹੁਸ਼ਿਆਰਪੁਰ, 14 ਦਸੰਬਰ :-        ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੀਰਜ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜਨਾਂ ਦੇ ਵੱਖ-ਵੱਖ ਪਿੰਡਾ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਦੇ ਮਨੋਰਥ ਨਾਲ ਜਾਗਰੂਕਤਾ ਸੈਮੀਨਾਰ ਗਏ।     ਇਸ ਮੌਕੇ ਪੈਨਲ ਐਡਵੋਕੇਟ ਅਸ਼ੀਸ਼ ਜੋਤੀ, ਰੀਟੇਨਰ ਐਡਵੋਕੇਟ ਸਰਿਤਾ ਕਨਵਰ, ਪੈਨਲ ਐਡਵੋਕੇਟ ਬਰਜਿੰਦਰ ਸਿੰਘ, ਚੀਫ ਲੀਗਲ ਏਡ ਡਿਫੈਂਸ ਕੌਂਸਲ ਵਿਸ਼ਾਲ  ਕੁਮਾਰ ਅਤੇ  ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਹੁਸ਼ਿਆਰਪੁਰ ਸੰਦੀਪ ਵੱਲੋ ਜਾਗਰੂਕਤਾ ਸੈਮੀਨਾਰਾਂ ਦੀ ਪ੍ਰਧਾਨਗੀ ਕੀਤੀ ਗਈ।        ਸੈਮੀਨਾਰਾਂ ਦੌਰਾਨ ਨੌਜਵਾਨਾਂ ਅਤੇ ਭਾਈਚਾਰੇ ਨੂੰ ਇਸ ਮੁਹਿੰਮ ਬਾਰੇ ਦੱਸਦੇ ਹੋਏ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ੇ ਨੂੰ ਤਿਆਗ ਕੇ ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰ...
ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸਮਿਤੀਆਂ ਚੋਣਾਂ ਲਈ ਜ਼ਿਲ੍ਹੇ `ਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ-ਪੂਰਵਕ ਨੇਪਰੇ ਚੜ੍ਹਿਆ – ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸਮਿਤੀਆਂ ਚੋਣਾਂ ਲਈ ਜ਼ਿਲ੍ਹੇ `ਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ-ਪੂਰਵਕ ਨੇਪਰੇ ਚੜ੍ਹਿਆ – ਜ਼ਿਲ੍ਹਾ ਚੋਣ ਅਫ਼ਸਰ

Punjab News
ਤਰਨ ਤਾਰਨ, 14 ਦਸੰਬਰ (       ) - ਜ਼ਿਲ੍ਹਾ ਤਰਨ ਤਾਰਨ ਵਿੱਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਵੋਟਾਂ ਪੈਣ ਦਾ ਅਮਲ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਚੋਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੇ 7 ਜੋਨਾਂ ਅਤੇ 8 ਪੰਚਾਇਤ ਸਮਿਤੀਆਂ ਦੇ 67 ਜੋਨਾਂ `ਚ 554 ਪੋਲਿੰਗ ਬੂਥਾਂ ਉੱਪਰ ਹੋਈ ਵੋਟਿੰਗ ਦਾ ਕੰਮ ਸ਼ਾਂਤੀਪੂਰਵਕ ਸੰਪੰਨ ਹੋਇਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਜ਼ਿਲ੍ਹਾ ਵਾਸੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੇ ਨੁਮਾਇੰਦਿਆਂ ਦੀ ਚੋਣ ਲਈ ਵੱਖਰੇ-ਵੱਖਰੇ ਬੈਲਟ ਪੇਪਰਾਂ ਦੀ ਵਰਤੋਂ ਕਰਦਿਆਂ ਆਪਣੀ ਵੋਟ ਦਾ ਇਸਤੇਮਾਲ ਕੀਤਾ। ਪਿੰਡਾਂ ਦੇ ਲੋਕਾਂ ਨੇ ਆਪਣੀ ਮਰਜ਼ੀ ਦੇ ਨੁਮਾਇੰਦਿਆਂ ਦੀ ਚੋਣ ਲਈ ਉਤਸ਼ਾਹ ਨਾਲ ਵੋਟਾਂ ਪਾਈਆਂ ਅਤੇ ਕਈ ਪੋਲਿੰਗ ਬੂਥਾਂ `ਤੇ ਲੋਕਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਵੀ ਵੇਖਣ ਨੂੰ ਮਿਲੀਆਂ। ਡਿਪਟੀ ਕਮਿਸ਼ਨਰ ਨੇ ਸ਼ਾਂਤੀ ਪੂਰਵਿਕ ਚੋਣਾਂ ਕਰਵਾਉਣ ਲਈ ਜ਼ਿਲ੍ਹੇ ਦੇ ਵੋਟਰਾਂ ਤੇ ਅਧਿਕਾਰ...
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ : ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਵੱਲੋਂ ਵੱਖ ਵੱਖ ਪੋਲਿੰਗ ਬੂਥਾਂ ‘ਤੇ ਲਿਆ ਗਿਆ ਜਾਇਜ਼ਾ

ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ : ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਵੱਲੋਂ ਵੱਖ ਵੱਖ ਪੋਲਿੰਗ ਬੂਥਾਂ ‘ਤੇ ਲਿਆ ਗਿਆ ਜਾਇਜ਼ਾ

Punjab News
ਬਰਨਾਲਾ, 14 ਦਸੰਬਰ- ਅੱਜ ਜ਼ਿਲ੍ਹੇ ਅੰਦਰ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀਆਂ ਲਈ ਪਈਆਂ ਵੋਟਾਂ ਅਮਨ ਕਾਨੂੰਨ ਦੀ ਸਥਿਤੀ ਤੋਂ ਬਰਕਰਾਰ ਰੱਖਦੇ ਹੋਏ ਭਾਈਚਾਰਕ ਸਾਂਝ ਨਾਲ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹੀਆਂ ਗਈਆਂ । ਜ਼ਿਲ੍ਹਾ ਪਰਿਸ਼ਦ ਬਰਨਾਲਾ ਦੇ 10 ਜ਼ੋਨਾਂ ਅਤੇ ਬਲਾਕ ਸੰਮਤੀ ਦੀਆਂ 65 ਜ਼ੋਨਾਂ ਦੀਆਂ ਆਮ ਚੋਣਾਂ ਲਈ ਅੱਜ ਪਈਆਂ ਵੋਟਾਂ ਦੀ ਪੂਰੀ ਪ੍ਰਕ੍ਰਿਆ ਸਫ਼ਲਤਾਪੂਰਵਕ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ। ਇਨ੍ਹਾਂ ਚੋਣਾਂ ਲਈ ਵੋਟਰਾਂ ਉਤਸ਼ਾਹ ਨਾਲ ਸਵੇਰੇ 8 ਵਜੇ ਤੋਂ ਲੈਕੇ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਪਿੰਡਾਂ 369 ਪੋਲਿੰਗ ਬੂਥਾਂ ਵਿੱਚ ਜਾਕੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਜ਼ਿਲ੍ਹਾ ਚੋਣ ਅਫਸਰ - ਕਮ- ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਅਤੇ ਐੱਸ ਐੱਸ ਪੀ ਸ਼੍ਰੀ ਸਰਫਾਰਜ਼ ਆਲਮ ਨੇ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਪੋਲਿੰਗ ਬੂਥਾਂ ਦਾ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਸੁਰੱਖਿਆ ਅਤੇ ਚੋਣ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਜ਼ਿਲ੍ਹੇ ਦੇ ਵੋਟਰਾਂ, ਚੋਣ ਲੜ੍ਹ ਰਹੇ ਉਮੀਦਵਾਰਾਂ ਅਤੇ ਇਸ ਚੋਣ ਅਮਲ ਨੂੰ ਨੇਪਰੇ ਚਾੜ੍ਹਨ 'ਚ ਲੱਗੇ ਸਮੂਹ ਰਿਟਰਨਿੰਗ ਅਧ...
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

Breaking News
ਚੰਡੀਗੜ੍ਹ, 13 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 287ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 178 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 25 ਐਫਆਈਆਰਜ਼ ਦਰਜ ਕਰਕੇ 27 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 287 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,209 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 725 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਅਤੇ 75 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ

National
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼ ਐਸਏਐਸ ਨਗਰ (ਮੁਹਾਲੀ) ਨੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਜਿਸ ਤਹਿਤ ਇਸ ਸੰਸਥਾ ਦੀਆਂ ਦੋ ਸਾਬਕਾ ਵਿਦਿਆਰਥਣਾਂ, ਚਰਨਪ੍ਰੀਤ ਕੌਰ ਅਤੇ ਮਹਿਕ ਦਹੀਆ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਸ਼ਾਮਲ ਕੀਤਾ ਗਿਆ ਹੈ। ਇਹਨਾਂ ਦੋਵਾਂ ਵਿਦਿਆਰਥਣਾਂ ਨੇ ਅੱਜ ਆਪਣੀ ਸੰਸਥਾ ਦਾ ਮਾਣ ਵਧਾਉਂਦਿਆਂ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫਲਤਾਪੂਰਵਕ ਪਾਸ ਆਊਟ ਕੀਤਾ। ਉਨ੍ਹਾਂ ਨੂੰ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ, ਜਿਸਦੀ ਸਮੀਖਿਆ ਚੀਫ਼ ਆਫ਼ ਡਿਫੈਂਸ ਸਟਾਫ਼, ਜਨਰਲ ਅਨਿਲ ਚੌਹਾਨ, ਪੀਵੀਐਸਐਮ, ਯੂਵਾਈਐਸਐਮ, ਏਵੀਐਸਐਮ, ਐਸਐਮ, ਵੀਐਸਐਮ ਵੱਲੋਂ ਕੀਤੀ ਗਈ, ਦੌਰਾਨ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ ਕੀਤਾ ਗਿਆ ਹੈ। ਫਲਾਇੰਗ ਅਫਸਰ ਚਰਨਪ੍ਰੀਤ ਕੌਰ ਦੇ ਪਿਤਾ ਸ. ਹਰਮਿੰਦਰ ਸਿੰਘ ਬਨਵੈਤ ਇਕ ਡਰਾਈਵਰ ਹਨ ਅਤੇ ਕੁਰਾਲੀ, ਐਸ.ਏ.ਐਸ. ਨਗਰ ਦ...
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ

ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ

Breaking News
ਚੰਡੀਗੜ੍ਹ, 13 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਦੇਸ਼ ਲਈ ਬਹਾਦਰ ਸੈਨਿਕ ਪੈਦਾ ਕਰਨ ਦੀ ਪੰਜਾਬ ਦੀ ਸ਼ਾਨਦਾਰ ਪਰੰਪਰਾ ਨੂੰ ਅੱਗੇ ਵਧਾਉਂਦਿਆਂ, ਮੋਹਾਲੀ ਸਥਿਤ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਦੇ ਪੰਜ ਸਾਬਕਾ ਵਿਦਿਆਰਥੀਆਂ ਨੂੰ ਅੱਜ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਅਧਿਕਾਰੀਆਂ ਵਜੋਂ ਸ਼ਾਮਲ ਕੀਤਾ ਗਿਆ ਹੈ। ਇੰਡੀਅਨ ਮਿਲਟਰੀ ਅਕੈਡਮੀ (ਆਈਐਮਏ), ਦੇਹਰਾਦੂਨ ਵਿਖੇ 157ਵੇਂ ਰੈਗੂਲਰ ਕੋਰਸ ਦੀ ਪਾਸਿੰਗ ਆਊਟ ਪਰੇਡ ਜਿਸਦੀ ਸਮੀਖਿਆ ਜਨਰਲ ਉਪੇਂਦਰ ਦਿਵੇਦੀ, ਪੀਵੀਐਸਐਮ, ਏਵੀਐਸਐਮ, ਚੀਫ ਆਫ ਆਰਮੀ ਸਟਾਫ ਵੱਲੋਂ ਕੀਤੀ ਗਈ, ਦੌਰਾਨ ਚਾਰ ਕੈਡਿਟਾਂ ਨੂੰ ਭਾਰਤੀ ਫੌਜ ਵਿੱਚ ਸ਼ਾਮਲ ਕੀਤਾ ਗਿਆ ਹੈ। ਭਾਰਤੀ ਫੌਜ ਵਿੱਚ ਸ਼ਾਮਲ ਹੋਣ ਵਾਲੇ ਕੈਡਿਟਾਂ ਵਿੱਚ ਗੁਰਕੀਰਤ ਸਿੰਘ (ਅੰਮ੍ਰਿਤਸਰ), ਜਿਸ ਦੇ ਪਿਤਾ ਕਾਰਪਸ ਆਫ਼ ਇੰਜੀਨੀਅਰਜ਼ ਦੇ ਸਾਬਕਾ ਸੈਨਿਕ ਹਨ; ਬਰਜਿੰਦਰ ਸਿੰਘ (ਗੁਰਦਾਸਪੁਰ) ਜਿਸ ਦੇ ਪਿਤਾ ਸਕੂਲ ਪ੍ਰਿੰਸੀਪਲ ਅਤੇ ਮਾਤਾ ਪੀਐਸਪੀਸੀਐਲ ਸੁਪਰਡੈਂਟ ਹਨ; ਸੁਖਦੇਵ ਸਿੰਘ ਗਿੱਲ (ਗੁਰਦਾਸਪੁਰ) ਜਿਸ ਦੇ ਪਿਤਾ ਸੇ...
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ  

ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ  

Punjab News
ਰੂਪਨਗਰ, 13 ਦਸੰਬਰ: ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਸਬੰਧੀ ਬਾਗਬਾਨੀ ਵਿਭਾਗ ਰੂਪਨਗਰ ਵਲੋਂ ਆਤਮਾ ਸਕੀਮ ਅਧੀਨ ਬਲਾਕ ਰੂਪਨਗਰ ਦੇ ਪਿੰਡ ਦਬੁਰਜੀ ਵਿਖੇ ਇੱਕ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਅੰਬੂਜਾ ਫਾਊਂਡੇਸ਼ਨ ਵੱਲੋਂ ਬਣਾਏ ਗਏ ਇਸ ਪਿੰਡ ਵਿਖੇ ਮਹਿਲਾ ਗਰੁੱਪ ਦੀਆਂ ਮਹਿਲਾਵਾਂ ਵੱਲੋਂ ਭਾਗ ਲਿਆ ਗਿਆ।  ਇਸ ਮੌਕੇ ਬਾਗਬਾਨੀ ਵਿਕਾਸ ਅਫ਼ਸਰ ਰੂਪਨਗਰ ਡਾ. ਚਤੁਰਜੀਤ ਸਿੰਘ ਰਤਨ ਨੇ ਸਭ ਤੋਂ ਪਹਿਲਾਂ ਦੱਸਿਆ ਕਿ ਇਸ ਕੈਂਪ ਦਾ ਮੁੱਖ ਮੰਤਵ ਢੀਂਗਰੀ ਖੁੰਭ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨਾ ਹੈ ਅਤੇ ਇਸ ਦੀ ਪੈਦਾਵਾਰ ਨੂੰ ਵਪਾਰਕ ਪੱਧਰ ਤੇ ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦੀ ਕਾਸ਼ਤ ਕਰਕੇ ਸਰੀਰਕ ਖੁਰਾਕੀ ਤੱਤਾਂ ਦੀ ਆਪਣੀ ਲੋੜ ਪੂਰੀ ਕਰਨ ਦੇ ਨਾਲ ਨਾਲ ਆਰਥਿਕ ਫਾਇਦਾ ਲੈ ਸਕਣ। ਉਨ੍ਹਾਂ ਦੱਸਿਆ ਕਿ ਮਨੁੱਖੀ ਸਿਹਤ ਲਈ ਸੰਤੁਲਿਤ ਖੁਰਾਕ ਜਿਸ ਵਿਚ ਵਿਟਾਮਿਨ, ਖਣਿਜ, ਪ੍ਰੋਟੀਨ ਅਤੇ ਹੋਰ ਖੁਰਾਕੀ ਤੱਤ ਭਰਪੂਰ ਮਾਤਰਾ ਵਿਚ ਹੋਣ, ਦਾ ਸੇਵਨ ਕਰਨਾ ਬਹੁਤ ਜ਼ਰੂਰੀ ਹੈ। ਢੀਂਗਰੀ ਖੁੰਭ ਵਿਚਾਲੇ ਖੁਰਾਕੀ ਤੱਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਓਹਨਾਂ ਕਿਹਾ ਕਿ ਇਹ ...
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ

ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ

Punjab News
ਰੂਪਨਗਰ, 13 ਦਸੰਬਰ: ਬਲਾਕ ਪੱਧਰ ਤੇ ਖੇਡ ਟੂਰਨਾਮੈਂਟ 2025 ਦਾ ਸਫਲ ਆਯੋਜਨ ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤਾ ਗਿਆ।  ਇਸ ਟੂਰਨਾਮੈਂਟ ਦੌਰਾਨ ਲੜਕੀਆਂ ਲਈ ਖੋ-ਖੋ, ਲੜਕਿਆਂ ਲਈ ਰੱਸਾ-ਕੱਸੀ ਅਤੇ ਲੜਕੇ-ਲੜਕੀਆਂ ਲਈ 100 ਮੀਟਰ ਅਤੇ 200 ਮੀਟਰ ਦੌੜਾਂ ਕਰਵਾਈਆਂ ਗਈਆਂ । ਵਿਦਿਆਰਥੀਆਂ ਨੇ ਭਰਪੂਰ ਜੋਸ਼ ਅਤੇ ਖੇਡ-ਭਾਵਨਾ ਨਾਲ ਹਿੱਸਾ ਲਿਆ। ਇਸ ਮੌਕੇ ਸ਼੍ਰੀ ਕਲਗੀਧਰ ਕੰਆ ਪਾਠਸ਼ਾਲਾ ਵੱਲੋਂ ਸ. ਮਨਿੰਦਰ ਪਾਲ ਸਿੰਘ ਸਾਹਨੀ (ਪ੍ਰਧਾਨ), ਪ੍ਰਿੰ. ਮਲਕੀਤ ਕੌਰ, ਮੈਨੇਜਰ ਸੁਖਪ੍ਰੀਤ ਕੌਰ, ਵਾਈਸ ਪ੍ਰਿੰਸੀਪਲ ਰਮਤਾ ਸ਼ਰਮਾ ਅਤੇ ਪੂਰੀ ਸਕੂਲ ਟੀਮ ਨੇ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਆਯੋਜਿਤ ਕੀਤਾ ਤੇ ਸਫਲ ਬਣਾਉਣ ਵਿੱਚ ਮਹੱਤਵਪੂਰਣ ਯੋਗਦਾਨ ਪਾਇਆ। ਇਸ ਤੋਂ ਇਲਾਵਾ ਐਡਵੋਕੇਟ ਅਮਨਪ੍ਰੀਤ ਸਿੰਘ ਕਬੜਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਦੇ ਨਾਲ ਹੀ ਸਰਪੰਚ ਪਿੰਡ ਲੋਧੀ ਮਾਜਰਾ, ਰੋਟੇਰੀਅਨ ਸ. ਅਜਮੇਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੇਰਾ ਯੂਵਾ ਭਾਰਤ ਰੂਪਨਗਰ ਵੱਲੋਂ ਸਾਹਿਲ ਵਲੇਚਾ ਅਕਾਊਂਟਸ ਅਤੇ ਪ੍ਰੋਗਰਾਮ ਅਫਸਰ ਨਾਲੇ ਯੂਥ ਲੀਡਰ ਪਾਰਸ਼ਵ...
ਆਂਗਣਵਾੜੀ ਕੇਂਦਰਾਂ ਵਿਖੇ ਬੱਚਿਆਂ ਦੀ ਮੁੱਢਲੀ ਸਿੱਖਿਆ ਅਤੇ ਦੇਖਭਾਲ ਦਿਵਸ ਮਨਾਇਆ ਗਿਆ 

ਆਂਗਣਵਾੜੀ ਕੇਂਦਰਾਂ ਵਿਖੇ ਬੱਚਿਆਂ ਦੀ ਮੁੱਢਲੀ ਸਿੱਖਿਆ ਅਤੇ ਦੇਖਭਾਲ ਦਿਵਸ ਮਨਾਇਆ ਗਿਆ 

Punjab News
ਮਾਲੇਰਕੋਟਲਾ, 13 ਦਸੰਬਰ -  ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੱਚਿਆਂ ਵਿੱਚ ਸ਼ੁਰੂਆਤੀ ਸਿੱਖਿਆ ਅਤੇ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਰਾਜ ਭਰ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਹਰ ਮਹੀਨੇ ਦੇ ਦੂਜੇ ਸ਼ੁਕਰਵਾਰ ਨੂੰ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ (ECCE) ਦਿਵਸ ਮਨਾਇਆ ਜਾਂਦਾ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਮਲੇਰਕੋਟਲਾ ਦੇ ਸਮੂਹ 545 ਆਂਗਣਵਾੜੀ ਕੇਂਦਰਾਂ ਵਿੱਚ ਮੁੱਢਲੀ ਬਾਲ ਸਿੱਖਿਆ ਅਤੇ ਦੇਖਭਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮਹੀਨੇ ਦੇ ECCE ਦਿਵਸ ਦਾ ਮੁੱਖ ਉਦੇਸ਼ ਮਾਪਿਆਂ ਨੂੰ ਬੱਚਿਆਂ ਦੇ ਬੌਧਿਕ ਵਿਕਾਸ ਅਤੇ ਸਿੱਖਣ-ਸਮਰੱਥਾ ਵਧਾਉਣ ਵਾਲੀਆਂ ਗਤੀਵਿਧੀਆਂ ਬਾਰੇ ਜਾਗਰੂਕ ਕਰਨਾ ਸੀ, ਤਾਂ ਜੋ ਬੱਚਿਆਂ ਦੀ ਯਾਦਸ਼ਕਤੀ, ਸਮਝ ਅਤੇ ਸਮੱਸਿਆ ਹੱਲ ਕਰਨ ਦੀ ਸਮਰੱਥਾ ਵਿੱਚ ਵਾਧਾ ਹੋ ਸਕੇ। ਇਸ ਪ੍ਰੋਗਰਾਮ ਦੌਰਾਨ ਬੱਚਿਆਂ ਦੇ ਮਾਪਿਆਂ ਨੂੰ ਬੱਚਿਆ ਦੀ ਮੁੱਢਲੀ ਸਿੱਖਿਆ ਅਤੇ ਸੁਰੱਖਿਆ ਲਈ ਇਸ ਦਿਵਸ ਦਾ ਉਦੇਸ਼ ਦੱਸਿਆ ਗਿਆ। ਇਸ ਉਪਰੰਤ ਮਾਪਿਆਂ ਦੁਆਰਾ ਆਪਣੇ ਬੱਚਿਆਂ ਦੀਆਂ ਆਦਤਾਂ, ਖਾਣ- ਪੀਣ ਅਤੇ ਸਾਫ ਸਫਾਈ ...