Thursday, September 17
Shadow

Tag: punjab news

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ: 27 ਪ੍ਰਾਪਰਟੀਆਂ ਤੋਂ ਲਗਭਗ 5400 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ: ਹਰਦੀਪ ਸਿੰਘ ਮੁੰਡੀਆਂ

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ: 27 ਪ੍ਰਾਪਰਟੀਆਂ ਤੋਂ ਲਗਭਗ 5400 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ: ਹਰਦੀਪ ਸਿੰਘ ਮੁੰਡੀਆਂ

Breaking News
*ਚੰਡੀਗੜ੍ਹ, 22 ਅਗਸਤ:* ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਨੇ ਪ੍ਰਾਪਰਟੀਆਂ ਦੀ ਨਿਲਾਮੀ ਸਬੰਧੀ ਹੁਣ ਤੱਕ ਦੇ ਆਪਣੇ ਸਰਬੋਤਮ ਪ੍ਰਦਰਸ਼ਨ ਵਿੱਚ 27 ਪ੍ਰਾਪਰਟੀਆਂ ਨੂੰ ਸਫ਼ਲਤਾਪੂਰਵਕ ਨਿਲਾਮ ਕਰਕੇ ਕੁੱਲ 5391 ਕਰੋੜ ਦੀ ਆਮਦਨ ਪ੍ਰਾਪਤ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪ੍ਰਾਪਰਟੀਆਂ ਹਾਸਲ ਕਰਨ ਲਈ ਬੋਲੀਕਾਰਾਂ ਵਿੱਚ ਹੋਏ ਜ਼ਬਰਦਸਤ ਮੁਕਾਬਲੇ ਕਾਰਨ 20 ਅਗਸਤ, 2026 ਨੂੰ ਖ਼ਤਮ ਹੋਣ ਵਾਲੀ ਨਿਲਾਮੀ 21 ਅਗਸਤ, 2026 ਨੂੰ ਤੜਕੇ ਸਮਾਪਤ ਹੋਈ। ਉਨ੍ਹਾਂ ਦੱਸਿਆ ਕਿ 20 ਜੁਲਾਈ ਨੂੰ ਸ਼ੁਰੂ ਹੋਈ ਇਸ ਨਿਲਾਮੀ ਵਿੱਚ ਕੁੱਲ 36 ਪ੍ਰਾਪਰਟੀਆਂ ਬੋਲੀ ਲਈ ਪੇਸ਼ ਕੀਤੀਆਂ ਗਈਆਂ ਸਨ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗਮਾਡਾ ਵੱਲੋਂ ਸਮੇਂ-ਸਮੇਂ 'ਤੇ ਕਰਵਾਈਆਂ ਗਈਆਂ ਆਕਸ਼ਨਾਂ ਨੂੰ ਨਿਵੇਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਵੱਡੇ ਨਿਵੇਸ਼ਕਾਂ ਵੱਲੋਂ ਮੋਹਾਲੀ ਵਿੱਚ ਨੇੜ ਭਵਿੱਖ ਵਿੱਚ ਆਪਣੇ ਪ੍ਰਾਜੈਕਟ ਸਥਾਪਤ...
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 22 ਅਗਸਤ: ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਨੂੰ ਸਨਮਾਨ ਨਾਲ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਲਈ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2025-26 ਅਤੇ 2026-27 ਦੌਰਾਨ ਹੁਣ ਤੱਕ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਪੰਜਾਬ ਸਰਕਾਰ ਦੀ ਉਸ ਵਚਨਬੱਧਤਾ ਦਾ ਪ੍ਰਤੀਕ ਹੈ, ਜਿਸ ਤਹਿਤ ਯੋਗ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਸਮੇਂ ਵਿੱਤੀ ਸਹਾਇਤਾ ਦੇ ਕੇ ਉਨ੍ਹਾਂ ਨੂੰ ਸਨਮਾਨ, ਆਤਮ-ਵਿਸ਼ਵਾਸ ਅਤੇ ਆਰਥਿਕ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਹੋਰ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ 42,203 ਲਾਭਪਾਤਰ...
ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਬੈਠਕ ਸੰਪੰਨ, 17 ਵਿੱਚੋਂ 14 ਮਾਮਲਿਆਂ ਦਾ ਹੋਇਆ ਹੱਲ

ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਬੈਠਕ ਸੰਪੰਨ, 17 ਵਿੱਚੋਂ 14 ਮਾਮਲਿਆਂ ਦਾ ਹੋਇਆ ਹੱਲ

Haryana
ਚੰਡੀਗੜ੍ਹ, 21 ਅਗਸਤ – ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂਗ੍ਰਾਮ ਵਿੱਚ ਨਾਗਰਿਕਾਂ ਨੂੰ ਬਿਹਤਰ ਸੁਵਿਧਾਵਾਂ ਉਪਲਬਧ ਕਰਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰਿਆਣਾ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਸਮੇਂ ਦੇ ਨਾਲ ਵਿਵਸਥਾਵਾਂ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਜਿਨ੍ਹਾਂ ਖੇਤਰਾਂ ਵਿੱਚ ਪਹਿਲਾਂ ਸਮੱਸਿਆਵਾਂ ਵੱਧ ਦਿਖਾਈ ਦਿੰਦੀਆਂ ਸਨ, ਉੱਥੇ ਹੁਣ ਸਕਾਰਾਤਮਕ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਬਹੁਤ ਜ਼ਿਆਦਾ ਮੀਂਹ ਪੈਣ ਕਾਰਨ ਅਚਾਨਕ ਵਿਵਸਥਾਵਾਂ 'ਤੇ ਵਾਧੂ ਦਬਾਅ ਆਉਂਦਾ ਹੈ ਅਤੇ ਪਾਣੀ ਭਰਨ ਵਰਗੀਆਂ ਸਥਿਤੀਆਂ ਪੈਦਾ ਹੁੰਦੀਆਂ ਹਨ, ਪਰ ਇਸ ਦੇ ਬਾਵਜੂਦ ਪਿਛਲੇ ਸਮੇਂ ਵਿੱਚ ਕੀਤੇ ਗਏ ਕੰਮਾਂ ਦਾ ਲਾਭ ਸਪੱਸ਼ਟ ਰੂਪ ਵਿੱਚ ਹੁਣ ਦਿਖਾਈ ਦੇ ਰਿਹਾ ਹੈ। ਮੁੱਖ ਮੰਤਰੀ ਸ਼ੁੱਕਰਵਾਰ ਨੂੰ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਪਟੌਦੀ ਤੋਂ ਵ...
‘ਜੇਨ-ਐੱਚ ਯੁਵਾ ਉੱਦਮੀ ਚੌਪਾਲ’ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਿੱਤੇ ਨੌਜਵਾਨਾਂ ਦੇ ਸਵਾਲਾਂ ਦੇ ਬੇਬਾਕ ਜਵਾਬ

‘ਜੇਨ-ਐੱਚ ਯੁਵਾ ਉੱਦਮੀ ਚੌਪਾਲ’ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਿੱਤੇ ਨੌਜਵਾਨਾਂ ਦੇ ਸਵਾਲਾਂ ਦੇ ਬੇਬਾਕ ਜਵਾਬ

Haryana
ਚੰਡੀਗੜ੍ਹ, 21 ਅਗਸਤ – ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਗੁਰੂਗ੍ਰਾਮ ਯੂਨੀਵਰਸਿਟੀ ਵਿੱਚ ‘ਜੇਨ-ਐੱਚ ਯੁਵਾ ਉੱਦਮੀ ਚੌਪਾਲ’ ਪ੍ਰੋਗਰਾਮ ਵਿੱਚ ਸ਼ਿਰਕਤ ਕਰਦਿਆਂ ਨੌਜਵਾਨਾਂ ਨਾਲ ਬੇਬਾਕ ਅਤੇ ਆਪਣੀ ਗੱਲਬਾਤ ਕੀਤੀ। ਯੁਵਾ ਉੱਦਮੀਆਂ ਨੇ ਮੁੱਖ ਮੰਤਰੀ ਤੋਂ ਰਾਜਨੀਤੀ ਵਿੱਚ ਬਿਨਾਂ ਵਿਰਸੇ ਦੇ ਅੱਗੇ ਵਧਣ, ਅਸਫਲਤਾ ਤੋਂ ਉੱਭਰਨ, ਤਕਨੀਕ, ਖੇਡਾਂ, ਰੁਜ਼ਗਾਰ, ਨਸ਼ੇ ਦੀ ਚੁਣੌਤੀ, ਸਟਾਰਟਅੱਪ, ਸਰਕਾਰੀ ਕੰਮਕਾਜ ਦੀ ਗਤੀ ਅਤੇ ਪਰਿਵਾਰ ਵਰਗੇ ਸਿੱਧੇ-ਸਵਾਲ ਪੁੱਛੇ। ਮੁੱਖ ਮੰਤਰੀ ਨੇ ਕਿਹਾ ਕਿ ਤੁਸੀਂ ਜੇਨ-ਜ਼ੈੱਡ ਨੂੰ ਜੇਨ-ਐੱਚ (ਹਰਿਆਣਾ) ਕਹਿ ਰਹੇ ਹੋ ਅਤੇ ਮੈਂ ਇਸ ਨੂੰ ਜੇਨ-ਐੱਚ.ਬੀ. (ਹਰਿਆਣਾ-ਭਾਰਤ) ਕਹਾਂਗਾ, ਯਾਨੀ ਕਿ ਜੇਨ-ਐੱਚ.ਬੀ. ਭਾਰਤ ਦੀ ਹਾਰਟਬੀਟ ਹਨ। ਇਸ ਪ੍ਰੋਗਰਾਮ ਨੂੰ 4000 ਤੋਂ ਵੱਧ ਸੰਸਥਾਵਾਂ ਵਿੱਚ ਲਾਈਵ ਦੇਖਿਆ ਗਿਆ। ਮੁੱਖ ਮੰਤਰੀ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਯਾਤਰਾ ਵਿੱਚ ਕੋਈ ਲਿਫ਼ਟ ਨਹੀਂ ਸੀ, ਸਿਰਫ਼ ਪੌੜੀਆਂ ਸਨ। ਉਨ੍...
ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ‘ਆਪ’ ਵਿਧਾਇਕ ਧਾਲੀਵਾਲ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ‘ਆਪ’ ਵਿਧਾਇਕ ਧਾਲੀਵਾਲ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ

Punjab Politics
ਚੰਡੀਗੜ੍ਹ, 20 ਅਗਸਤ- ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਖਾਸ ਕਰਕੇ ਅਜਨਾਲਾ ਸਬ-ਡਿਵੀਜ਼ਨ ਵਿੱਚ ਮਾਨਸੂਨ ਦੌਰਾਨ ਆਉਣ ਵਾਲੇ ਭਿਆਨਕ ਹੜ੍ਹਾਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਇੱਕ ਮੰਗ ਪੱਤਰ ਸੌਂਪਿਆ। ਮੁਲਾਕਾਤ ਦੌਰਾਨ ਵਿਧਾਇਕ ਧਾਲੀਵਾਲ ਨੇ ਉੱਜ ਨਦੀ 'ਤੇ ਡੈਮ ਦੇ ਨਿਰਮਾਣ ਦੀ ਜ਼ੋਰਦਾਰ ਮੰਗ ਰੱਖੀ, ਜਿਸ ਨਾਲ ਨਦੀ ਦੇ ਪਾਣੀ ਦੇ ਵਹਾਅ ਨੂੰ ਨਿਯੰਤਰਿਤ ਕੀਤਾ ਜਾ ਸਕੇ ਅਤੇ ਪੰਜਾਬ ਨੂੰ ਵਾਰ-ਵਾਰ ਆਉਂਦੇ ਹੜ੍ਹਾਂ ਦੀ ਤਬਾਹੀ ਤੋਂ ਬਚਾਇਆ ਜਾ ਸਕੇ। ਉਪ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉੱਜ ਨਦੀ ਦੇ ਹੇਠਲੇ ਖੇਤਰ ਵਿੱਚ ਸਥਿਤ ਹੋਣ ਕਰਕੇ ਮਾਨਸੂਨ ਦੇ ਦਿਨਾਂ ਵਿੱਚ ਅਚਾਨਕ ਪਾਣੀ ਦਾ ਪੱਧਰ ਵਧਣ ਅਤੇ ਭਾਰੀ ਬਾਰਿਸ਼ ਕਾਰਨ ਅਜਨਾਲਾ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਭਾਰੀ ਤਬਾਹੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸਾਲ 198...
ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

Punjab News
ਚੰਡੀਗੜ੍ਹ 20 ਅਗਸਤ- ਆਮ ਆਦਮੀ ਪਾਰਟੀ (ਆਪ) ਦੇ ਵਿਦਿਆਰਥੀ ਵਿੰਗ ਏਐਸਏਪੀ (ਐਸੋਸੀਏਸ਼ਨ ਆਫ਼ ਸਟੂਡੈਂਟਸ ਫ਼ਾਰ ਆਲਟਰਨੇਟਿਵ ਪੋਲੀਟਿਕਸ) ਨੇ ਵੀਰਵਾਰ ਨੂੰ ਆਗਾਮੀ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਆਪ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਕਰਦਿਆਂ ਵਿਦਿਆਰਥੀ ਅਧਿਕਾਰਾਂ ਅਤੇ ਸਰਗਰਮੀਆਂ ਵਿੱਚ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸ਼ਮੂਲੀਅਤ ਨੂੰ ਉਜਾਗਰ ਕੀਤਾ। ਇਸ ਮੌਕੇ ਆਪ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ, “ਆਪ ਨੇ ਹਮੇਸ਼ਾ ਵਿਦਿਆਰਥੀ ਸਰਗਰਮੀਆਂ ਅਤੇ ਜਨਤਕ ਜੀਵਨ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕੀਤਾ ਹੈ। ਪਿਛਲੇ 10-12 ਸਾਲਾਂ ਵਿੱਚ ਦੇਸ਼ ਦੀ ਰਾਜਨੀਤੀ ਅਕਸਰ ਧਰਮ ਅਤੇ ਜਾਤ ਦੇ ਆਧਾਰ 'ਤੇ ਲੋਕਾਂ ਨੂੰ ਵੰਡਣ 'ਤੇ ਕੇਂਦਰਿਤ ਰਹੀ ਹੈ। ਪਰ ਅੱਜ ਨਵੀਂ ਪੀੜ੍ਹੀ ਸਿੱਖਿਆ ਅਤੇ ਦੇਸ਼ ਦੇ ਭਵਿੱਖ ਨਾਲ ਜੁੜੇ ਮੁੱਦਿਆਂ 'ਤੇ ਲਗਾਤਾਰ ਆਪਣੀ ਆਵਾਜ਼ ਬੁਲੰਦ ਕਰ ਰਹੀ ਹੈ।” ਦੇਸ਼ ...
ਸਹਿਣਾ ਦੇ ਸਰਬਪੱਖੀ ਵਿਕਾਸ ਲਈ 3 ਕਰੋੜ 74 ਲੱਖ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਜਾਰੀ: ਵਿਧਾਇਕ ਉੱਗੋਕੇ

ਸਹਿਣਾ ਦੇ ਸਰਬਪੱਖੀ ਵਿਕਾਸ ਲਈ 3 ਕਰੋੜ 74 ਲੱਖ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਜਾਰੀ: ਵਿਧਾਇਕ ਉੱਗੋਕੇ

Punjab News
ਸ਼ਹਿਣਾ, 21 ਅਗਸਤ-     ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਲਕੇ ਦੇ ਕਸਬੇ ਸਹਿਣਾ ਵਿਚ ਕਰੋੜਾਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।      ਇਹ ਪ੍ਰਗਟਾਵਾ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਅਨਾਜ ਮੰਡੀ ਦੇ ਨਵੇਂ ਸ਼ੈੱਡ ਦੇ ਉਦਘਾਟਨ ਮੌਕੇ ਕੀਤਾ।  ਓਹਨਾਂ ਕਿਹਾ ਕਿ ਹਲਕੇ ਦੇ ਵੱਡੇ ਪਿੰਡ ਸਹਿਣਾ ਦੇ ਸਰਵਪੱਖੀ ਵਿਕਾਸ ਲਈ 3 ਕਰੋੜ 74 ਲੱਖ 97 ਹਜ਼ਾਰ ਰੁਪਏ ਦੇ ਵਿਕਾਸ ਪ੍ਰੋਜੈਕਟ ਕਰਵਾਏ ਜਾ ਰਹੇ ਹਨ। ਇਨ੍ਹਾਂ ਪ੍ਰੋਜੈਕਟਾਂ ਵਿੱਚ ਦਾਣਾ ਮੰਡੀ ਦਾ ਨਵਾਂ ਸ਼ੈੱਡ ਬਣ ਕੇ ਤਿਆਰ ਹੈ ਜਿਸ ਨੂੰ ਲੋਕ ਅਰਪਣ ਕੀਤਾ ਗਿਆ ਹੈ ਅਤੇ ਵੱਖ-ਵੱਖ ਸੜਕਾਂ ਦੇ ਨਿਰਮਾਣ ਸਮੇਤ ਲੋਕਾਂ ਦੀਆਂ ਬੁਨਿਆਦੀ ਲੋੜਾਂ ਨਾਲ ਜੁੜੇ ਅਹਿਮ ਕੰਮ ਸ਼ਾਮਲ ਹਨ ਜੋਕਿ ਕਰਾਏ ਜਾ ਰਹੇ ਹਨ। ਓਹਨਾਂ ਕਿਹਾ ਕਿ ਇਹ ਵਿਕਾਸ ਕਾਰਜ ਪਿੰਡ ਵਾਸੀਆਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਨਾਲ-ਨਾਲ ਕਿਸਾਨਾਂ ਅਤੇ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਣਗੇ।    ਓਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਪਹਿਲ ਦੇ ਕੇ ਜ਼ਮ...
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲਾਂ ਦੀਆਂ ਵੈਨਾਂ ਦੀ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲਾਂ ਦੀਆਂ ਵੈਨਾਂ ਦੀ ਚੈਕਿੰਗ

Local news
ਬਰਨਾਲਾ, 21 ਅਗਸਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ (ਆਈ.ਏ.ਐਸ.) ਦੀ ਰਹਿਨੁਮਾਈ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਸ਼੍ਰੀਮਤੀ ਰਤਿੰਦਰ ਪਾਲ ਕੌਰ ਧਾਰੀਵਾਲ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਵਿੱਚ 'ਸੇਫ ਸਕੂਲ ਵਾਹਨ ਪਾਲਿਸੀ' ਤਹਿਤ ਸਕੂਲੀ ਬੱਸਾਂ ਅਤੇ ਵੈਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੁਹਿੰਮ ਤਹਿਤ ਚੈਕਿੰਗ ਦੌਰਾਨ 13 ਸਕੂਲੀ ਬੱਸਾਂ ਅਜਿਹੀਆਂ ਪਾਈਆਂ ਗਈਆਂ ਜੋ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਜਿਸ ਕਾਰਨ ਮੌਕੇ 'ਤੇ ਹੀ ਉਨ੍ਹਾਂ ਦੇ ਚਲਾਨ ਕੱਟੇ ਗਏ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਸਮੇਂ-ਸਮੇਂ 'ਤੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਡਰਾਈਵਰਾਂ ਨੂੰ ਪਾਲਿਸੀ ਦੀਆਂ ਹਦਾਇਤਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲੀ ਵਾਹਨਾਂ ਵਿੱਚਸੀ.ਸੀ.ਟੀ.ਵੀ. ਕੈਮਰੇ, ਖਿੜਕੀਆਂ ‘ਤੇ ਲੋਹੇ ਦੀਆਂ ਗਰਿੱਲਾਂ, ਫਸਟ ਏਡ ਬਾਕਸ, ਲੇਡੀ ਕੰਡਕਟਰ ਦੀ ਮੌਜੂਦਗੀ, ਅੱਗ ਬੁਝਾ...
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਮੁਹਿੰਮ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਮੁਹਿੰਮ

Local news
ਮਾਲੇਰਕੋਟਲਾ, 21 ਅਗਸਤ:                        ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਮਾਲੇਰਕੋਟਲਾ (ਐਚ) ਬਲਾਕ ਦੇ 47 ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਪਵਿੱਤਰ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ ਫ਼ਿਲਮ ਦੇ ਸਫ਼ਲ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ।                   ਵਧੀਕ ਡਿਪਟੀ ਕਮਿਸ਼ਨਰ ਰਿੰਪੀ ਗਰਗ ਨੇ ਦੱਸਿਆ ਕਿ ਬਲਾਕ ਦੇ ਕੁੱਲ 56 ਪਿੰਡਾਂ ਵਿੱਚੋਂ 47 ਪਿੰਡਾਂ ਵਿੱਚ ਡਾਕੂਮੈਂਟਰੀ ਸ਼ੋਅ ਕਰਵਾਏ ਜਾ ਚੁੱਕੇ ਹਨ। ਬਾਕੀ ਰਹਿੰਦੇ ਪਿੰਡਾਂ ਵਿੱਚ ਵੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ 24 ਅਗਸਤ ਤੋਂ ਰੋਜ਼ਾਨਾ ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਤਿੰਨ ਡਾਕੂਮੈਂਟਰੀ ਸ਼ੋਅ ਕਰਵਾਏ ਜਾਣਗੇ।                   ਉਨ੍ਹਾਂ ਦੱਸਿਆ ਕਿ 24 ਅਗਸਤ ਨੂੰ ਪਿੰਡ ਬੁੱਕਣਵਾਲ, ਰੁੜਕਾ ਅਤੇ ਹਥਨ, 25 ਅਗਸਤ ਨੂੰ ਸ਼ੇਖੂਪੁਰ ਕਲਾਂ, ਸ਼ੇਖੂਪੁਰ ਖੁਰਦ ਅਤੇ ਅਬਦੁੱਲਾਪੁਰ, ਜਦਕਿ 26 ਅਗਸਤ ਨੂੰ ਜਾਤੀਵਾਲ, ਬੀਰ ਅਮਾਮਗੜ੍ਹ ਅਤ...
ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 24 ਅਗਸਤ ਨੂੰ ਸ਼ੁਰੂ

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 24 ਅਗਸਤ ਨੂੰ ਸ਼ੁਰੂ

Punjab News
ਬਟਾਲਾ, 21 ਅਗਸਤ - ਡੇਅਰੀ ਫਾਰਮਰਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ ਮਿਤੀ 24 ਅਗਸਤ ਤੋਂ 3 ਸਤੰਬਰ 2026 (2 ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲਾ ਅੰਮ੍ਰਿਤਸਰ ਵਿਖੇ ਚਲਾਇਆ ਜਾਣਾ ਹੈ। ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ 21 ਅਗਸਤ ਤੱਕ ਅਰਜੀਆਂ ਦੇ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਇੰਸਪੈਕਟਰ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 24 ਅਗਸਤ ਤੋਂ ਡੇਅਰੀ ਸਿਖਲਾਈ...