Saturday, August 1
Shadow

Tag: punjab news

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਬਜ਼ਰਵੇਸ਼ਨ ਹੋਮ ਅਤੇ ਵੱਖ-ਵੱਖ ਪਿੰਡਾਂ ‘ਚ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਪ੍ਰੋਗਰਾਮ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਬਜ਼ਰਵੇਸ਼ਨ ਹੋਮ ਅਤੇ ਵੱਖ-ਵੱਖ ਪਿੰਡਾਂ ‘ਚ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਪ੍ਰੋਗਰਾਮ

Punjab News
ਹੁਸ਼ਿਆਰਪੁਰ, 8 ਦਸੰਬਰ :- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ  ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ  ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ  ਵੱਲੋਂ ਨੌਜਵਾਨਾਂ ਨੂੰ ਨਸ਼ੇ ਦੇ ਸੇਵਨ ਨਾ ਕਰਨ ਸਬੰਧੀ ਜਾਗਰੂਕ ਕਰਨ ਦੇ ਮਨੋਰਥ ਨਾਲ ਅੱਜ ਆਬਜ਼ਰਵੇਸ਼ਨ ਹੋਮ, ਰਾਮ ਕਲੋਨੀ ਕੈਂਪ, ਹੁਸ਼ਿਆਰਪੁਰ ਅਤੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਕਰਮ ਸਿੰਘ ਬਾਰ ਵਾਈਸ ਪ੍ਰੈਜ਼ੀਡੈਂਟ, ਅਸ਼ੀਸ਼ ਜ਼ੋਤੀ ਪੈਨਲ ਐਡਵੋਕੇਟ, ਤਰੁਨਵੀਰ ਪੈਨਲ ਐਡਵੋਕੇਟ, ਵਿੰਸੀ ਮਲਿਕ ਪੈਨਲ ਐਡਵੋਕੇਟ, ਦਲਵੀਰ ਸਿੰਘ ਪੈਨਲ ਐਡਵੋਕੇਟ, ਹਰਕੀਰਤ ਸਿੰਘ ਐਡਵੋਕੇਟ, ਸਰਿਤਾ ਕਨਵਰ ਰੀਟੇਨਰ ਐਡਵੋਕੇਟ, ਬਰਜਿੰਦਰ ਸਿੰਘ ਪੈਨਲ ਐਡਵੋਕੇਟ, ਵਿਵੇਕ ਕਨਵਰ ਬਾਰ ਪ੍ਰੈਜ਼ੀਡੈਂਟ, ਹਰਜਿੰਦਰ ਕੁਮਾਰ ਵਰਮਾ ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਅਤੇ ਕਰਨ ਲੁਥਰਾ ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਹੁ...
ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

Breaking News
*ਚੰਡੀਗੜ੍ਹ, 8 ਦਸੰਬਰ*:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡੇਵੂ ਈ ਐਂਡ ਸੀ, ਜੀ.ਐਸ. ਇੰਜੀਨੀਅਰਿੰਗ ਐਂਡ ਕੰਸਟ੍ਰਕਸ਼ਨ (ਜੀ.ਐਸ. ਈ ਐਂਡ ਸੀ), ਨੋਂਗਸ਼ਿਮ, ਕੋਰੀਆ ਡਿਫੈਂਸ ਇੰਡਸਟਰੀ ਐਸੋਸੀਏਸ਼ਨ (ਕੇ.ਡੀ.ਆਈ.ਏ.), ਸਿਓਲ ਬਿਜ਼ਨਸ ਏਜੰਸੀ (ਐਸ.ਬੀ.ਏ.) ਸਮੇਤ ਦੱਖਣੀ ਕੋਰੀਆ ਦੀਆਂ ਹੋਰ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।ਦੱਖਣੀ ਕੋਰੀਆ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਡੇਵੂ ਈ ਐਂਡ ਸੀ ਦੇ ਚੇਅਰਮੈਨ ਜੰਗ ਵੌਨ ਜੂ ਨਾਲ ਮੁਲਾਕਾਤ ਕੀਤੀ ਅਤੇ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਆਫਸ਼ੋਰ ਵਿੰਡ ਫਾਰਮ, ਸੋਲਰ ਪਾਵਰ ਪਲਾਂਟ ਅਤੇ ਹਾਈਡ੍ਰੋਜਨ ਉਤਪਾਦਨ ਦੇ ਖੇਤਰਾਂ ਵਿੱਚ ਸਹਿਯੋਗ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਊਰਜਾ ਬੁਨਿਆਦੀ ਢਾਂਚੇ ਦੇ ਵਿਕਾਸ ਜਿਵੇਂ ਕਿ ਐਲ.ਐਨ.ਜੀ. ਟਰਮੀਨਲ, ਪੈਟਰੋਕੈਮੀਕਲ ਕੰਪਲੈਕਸ ਤੇ ਖਾਦ ਪਲਾਂਟ, ਰਿਹਾਇਸ਼ ਅਤੇ ਉੱਨਤ ਬੁਨਿਆਦੀ ਢਾਂਚੇ ਸਬੰਧੀ ਏਕੀਕ੍ਰਿਤ ਹੱਲ ਵਾਲੇ ਸ਼ਹਿਰੀ ਵਿਕਾਸ ਤੇ ਸਮਾਰਟ ਸਿਟੀ ਪ੍ਰੋਜੈਕਟਾਂ ਅਤੇ ਸੜਕਾਂ, ਪੁਲਾਂ, ਰੇਲਵੇ, ਬੰਦਰਗਾਹਾਂ ਅਤੇ ਹਵਾਈ ਅੱਡਿਆਂ ਸਮੇਤ ਸਿਵਲ ਬੁਨਿਆਦੀ ਢਾਂਚੇ ਸਬੰਧੀ ਪ੍ਰੋਜ...
ਸੰਗਰੂਰ ਜ਼ਿਲ੍ਹੇ ਦੇ 49 ਪੁਲਿਸ ਮੁਲਾਜ਼ਮਾਂ ਨੂੰ ਡੀ.ਜੀ.ਪੀ. ਡਿਸਕ, 2 ਨੂੰ ਪ੍ਰਸੰਸਾ ਪੱਤਰ, 233 ਨੂੰ ਸੀਸੀ-1 ਸਰਟੀਫਿਕੇਟ ਅਤੇ 3,49,500 ਰੁਪਏ ਦੇ ਨਗਦ ਇਨਾਮ ਪ੍ਰਦਾਨ

ਸੰਗਰੂਰ ਜ਼ਿਲ੍ਹੇ ਦੇ 49 ਪੁਲਿਸ ਮੁਲਾਜ਼ਮਾਂ ਨੂੰ ਡੀ.ਜੀ.ਪੀ. ਡਿਸਕ, 2 ਨੂੰ ਪ੍ਰਸੰਸਾ ਪੱਤਰ, 233 ਨੂੰ ਸੀਸੀ-1 ਸਰਟੀਫਿਕੇਟ ਅਤੇ 3,49,500 ਰੁਪਏ ਦੇ ਨਗਦ ਇਨਾਮ ਪ੍ਰਦਾਨ

Health
ਸੰਗਰੂਰ, 8 ਦਸੰਬਰ:- ਪੰਜਾਬ ਦੇ ਡੀ.ਜੀ.ਪੀ. ਸ਼੍ਰੀ ਗੌਰਵ ਯਾਦਵ ਨੇ ਸੰਗਰੂਰ ਜ਼ਿਲ੍ਹੇ ਵਿੱਚ ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ 49 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਲਾਘਾਯੋਗ ਕੰਮ ਕਰਨ ਬਦਲੇ ਡੀ.ਜੀ.ਪੀ. ਡਿਸਕ ਪ੍ਰਦਾਨ ਕੀਤੀ ਹਨ, ਜਿਨ੍ਹਾਂ ਨੂੰ ਅੱਜ ਪਟਿਆਲਾ ਰੇਂਜ ਦੇ ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ ਨੇ ਪੁਲਿਸ ਲਾਈਨ ਸੰਗਰੂਰ ਵਿਖੇ ਕਰਵਾਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਡੀ.ਜੀ.ਪੀ. ਡਿਸਕ ਲਗਾ ਕੇ ਸਨਮਾਨਿਤ ਕੀਤਾ। ਇਸ ਮੌਕੇ 2 ਪ੍ਰਸੰਸਾ ਪੱਤਰ 233 ਸੀਸੀ-1 ਸਰਟੀਫਿਕੇਟ ਅਤੇ 3 ਲੱਖ 49 ਹਜ਼ਾਰ 500 ਰੁਪਏ ਦੀ ਇਨਾਮ ਰਾਸ਼ੀ ਵੀ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰਦਾਨ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਪਟਿਆਲਾ ਰੇਂਜ ਦੇ ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ ਨੇ ਕਿਹਾ ਕਿ ਪੰਜਾਬ ਪੁਲਿਸ ਦੇਸ਼ ਦੀਆਂ ਸਰਵੋਤਮ ਪੁਲਿਸ ਫੋਰਸਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਹਰੇਕ ਸੰਕਟ ਦੀ ਸਥਿਤੀ ਨੂੰ ਬਾਖ਼ੂਬੀ ਕੰਮ ਕੀਤਾ ਹੈ ਤੇ ਹੁਣ ਸਾਡੇ ਸਾਹਮਣੇ ਨਸ਼ਿਆਂ ਦੇ ਖ਼ਾਤਮੇ ਦੀ ਚੁਨੌਤੀ ਹੈ, ਜਿਸ ਦੇ ਖ਼ਾਤਮੇ ਲਈ ਪੰਜਾਬ ਪੁਲਿਸ ਵੱਲੋਂ ਵੱਡੀ ਮੁਹਿੰਮ ਅਰੰਭ...
ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

Health
ਚੰਡੀਗੜ੍ਹ, 8 ਦਸੰਬਰ:- ਟ੍ਰਾਈ-ਸਰਵਿਸਿਜ਼ ਮਿਲਟਰੀ ਡਿਸਪਲੇਅ ਦੇ ਸਮਾਪਤੀ ਸਮਾਰੋਹ ਨੂੰ ਦਰਸਾਉਂਦੇ ਇਤਿਹਾਸਕ ਸਮਾਗਮ ਵਿੱਚ, ਭਾਰਤੀ ਜਲ ਸੈਨਾ ਦੇ ਪ੍ਰਮੁੱਖ ਕੋਲਕਾਤਾ-ਕਲਾਸ ਸਟੀਲਥ ਗਾਈਡਡ ਮਿਜ਼ਾਈਲ ਡਿਸਟਰਾਇਰ, ਆਈ.ਐਨ.ਐਸ. ਕੋਚੀ (ਡੀ64) ਦੇ ਸਕੇਲ-ਡਾਊਨ ਮਾਡਲ  ਦਾ,  ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਵਿਖੇ ਉਦਘਾਟਨ ਕੀਤਾ ਗਿਆ। ਭਾਰਤੀ ਜਲ ਸੈਨਾ ਵੱਲੋਂ ਨੇਵੀ ਦਿਵਸ- 2025 ’ਤੇ ਪੇਸ਼ ਕੀਤੇ ਗਏ ਮਾਡਲ ਦਾ ਉਦਘਾਟਨ ਵਾਈਸ ਐਡਮਿਰਲ ਸੰਜੇ ਵਾਤਸਯਨ, ਏ.ਵੀ.ਐਸ.ਐਮ., ਐਨ.ਐਮ., ਨੇਵਲ ਸਟਾਫ ਦੇ ਵਾਈਸ ਚੀਫ਼ ਵੱਲੋਂ ਕੀਤਾ ਗਿਆ। ਇਸ ਜਹਾਜ਼ ਮਾਡਲ ਦੀ ਸਥਾਪਨਾ ਦੇ ਨਾਲ, ਐਮ.ਆਰ.ਐਸ.ਏ.ਐਫ.ਪੀ.ਆਈ. ਕੈਂਪਸ ਹੁਣ ਤਿੰਨੋਂ ਹਥਿਆਰਬੰਦ ਸੇਵਾਵਾਂ ਦੇ ਪ੍ਰਮੁੱਖ ਉਪਕਰਣ  ਦਾ ਮੇਜ਼ਬਾਨ ਬਣ ਗਿਆ ਹੈ, ਜਿਸ ਨਾਲ ਨੌਜਵਾਨ ਕੈਡਿਟਾਂ ਨੂੰ ਪ੍ਰੇਰਿਤ ਕਰਨ ਲਈ ਇੱਕ ਵਿਆਪਕ ਤੇ ਅਨੁਕੂਲ ਵਾਤਾਵਰਣ ਮਿਲੇਗਾ । ਇੰਸਟੀਚਿਊਟ ਦਾ ਆਪਣੇ 22 ਸਾਬਕਾ ਕੈਡਿਟਾਂ ਦਾ ਭਾਰਤੀ ਜਲ ਸੈਨਾ ਵਿੱਚ ਕਮਿਸ਼ਨਡ ਅਫਸਰਾਂ ਵਜੋਂ ਸੇਵਾ ਨਿਭਾਉਣ ਦਾ ਮਾਣਮੱਤਾ ਰਿਕਾਰਡ ਹੈ, ਜਿਨ...
ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

Punjab News
ਚੰਡੀਗੜ੍ਹ, 8 ਦਸੰਬਰ:- ‘ਗਰੀਨਿੰਗ ਪੰਜਾਬ ਮਿਸ਼ਨ’ ਤਹਿਤ ਸੂਬੇ ਵਿੱਚ ਮੌਜੂਦਾ ਜੰਗਲਾਂ ਅਤੇ ਰੁੱਖਾਂ ਹੇਠਲੇ ਰਕਬੇ ਦੀ ਸਾਂਭ-ਸੰਭਾਲ, ਵਿਕਾਸ ਅਤੇ ਵਾਧੇ ਨੂੰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਵਿਭਾਗ ਨੇ ਪੰਜਾਬ ਵਿੱਚ ਹਰਿਆਵਲ ਨੂੰ  ਵਧਾਉਣ ਦੇ ਆਪਣੇ ਯਤਨਾਂ ਤਹਿਤ ਸੂਬੇ ਭਰ ਵਿੱਚ ਵੱਖ-ਵੱਖ ਯੋਜਨਾਵਾਂ ਅਧੀਨ ਬੂਟੇ ਲਗਾਏ ਹਨ। ਕਈ ਨਵੀਆਂ ਪਹਿਲਕਦਮੀਆਂ ਤਹਿਤ 12,55,700 ਬੂਟੇ ਲਗਾਏ ਗਏ ਹਨ। ਇਨ੍ਹਾਂ ਵਿੱਚ ਸ਼ਹਿਰੀ ਜੰਗਲਾਤ ਅਧੀਨ ਲਗਾਏ ਗਏ 3,31,000 ਪੌਦੇ ਸ਼ਾਮਲ ਹਨ, ਜਿਨ੍ਹਾਂ ਵਿੱਚ ਸੰਸਥਾਗਤ ਜ਼ਮੀਨ ’ਤੇ ਪੌਦੇ ਲਗਾਉਣਾ ਅਤੇ ਐਗਰੋ ਫਾਰੈਸਟਰੀ (ਲਿੰਕ ਸੜਕਾਂ ਦੇ ਨਾਲ ਲਗਦੇ  ਦੇ ਖੇਤਾਂ ਵਿੱਚ ਇੱਕ ਕਤਾਰ ਵਿੱਚ ਪੌਦੇ ਲਗਾਉਣਾ), 2,50,000 ਪੋਪਲਰ/ਡਰੇਕ ਅਤੇ 3,00,000 ਸਫੈਦੇ ਦੇ ਰੁੱਖ ਸ਼ਾਮਿਲ ਹਨ। ਇਸ ਤੋਂ ਇਲਾਵਾ, ਕੰਡਿਆਲੀ ਤਾਰ ਲਗਾ ਕੇ ਪਵਿੱਤਰ ਵਣ ਵਿਕਸਤ ਕਰਨ ਦੇ ਨਾਲ-ਨਾਲ ਕੰਡਿਆਲੀ ਤਾਰ ਨਾਲ ‘ਨਾਨਕ ਬਗੀਚੀਆਂ’ ਵਿਕਸਿਤ ਕਰਨ ਦੇ ਹਿੱਸੇ ਵਜ...
ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ  ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ  ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 8 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਵੱਲੋਂ ਸੰਚਾਲਿਤ ਹਥਿਆਰ ਤਸਕਰੀ ਮਾਡਿਊਲ ਦੇ ਛੇ ਕਾਰਕੁਨਾਂ, ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਵੀ ਹੈ, ਨੂੰ ਛੇ ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਨੂੰ ਬੇਅਸਰ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਕੋਟਲੀ ਵਸਾਵਾ ਸਿੰਘ ਦੇ ਰਹਿਣ ਵਾਲੇ ਗੁਰਬੀਰ ਸਿੰਘ ਉਰਫ਼ ਸੋਨੂੰ (28), ਗੁਰਪ੍ਰੀਤ ਸਿੰਘ ਉਰਫ਼ ਗੋਪਾ (32), ਗੋਰਕਾ ਸਿੰਘ ਉਰਫ਼ ਗੋਰਾ, ਰਾਜਵਿੰਦਰ ਸਿੰਘ ਉਰਫ਼ ਰਾਜੂ - ਤਿੰਨੇਂ ਵਾਸੀ ਖੇਮ ਕਰਨ (ਤਰਨਤਾਰਨ), ਜਸਪਾਲ ਸਿੰਘ ਉਰਫ਼ ਜੱਸ (24) ਵਾਸੀ ਬਚੀਵਿੰਡ (ਅੰਮ੍ਰਿਤਸਰ) ਅਤੇ ਸੁਲਤਾਨਪੁਰ ਲੋਧੀ ਸਥਿਤ 16 ਸਾਲਾ ਨਾਬਾਲਗ ਵਜੋਂ ਹੋਈ ਹੈ । ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਪੰਜ .30 ਬੋਰ ਪਿਸਤੌਲ ਅਤੇ ਇੱ...
‘ਯੁੱਧ ਨਸ਼ਿਆਂ ਵਿਰੁੱਧ’: 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

‘ਯੁੱਧ ਨਸ਼ਿਆਂ ਵਿਰੁੱਧ’: 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

Breaking News
ਚੰਡੀਗੜ੍ਹ, 8 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 282ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 298 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 70 ਐਫਆਈਆਰਜ਼ ਦਰਜ ਕਰਕੇ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 282 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,711 ਹੋ ਗਈ ਹੈ। ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ  6.7 ਕਿਲੋ ਹੈਰੋਇਨ, 350 ਗ੍ਰਾਮ ਅਫੀਮ, 2382 ਨਸ਼ੀਲੀਆਂ ਗੋਲੀਆਂ ਅਤੇ 5080 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ

ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ

Punjab News
ਬਰਨਾਲਾ, 7 ਦਸੰਬਰ-    ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਲਾਵਾਰਸ ਜਾਨਵਰਾਂ ਖਾਸ ਕਰਕੇ ਆਵਾਰਾ ਕੁੱਤਿਆਂ ਦੀ ਸੰਭਾਲ ਸਬੰਧੀ ਐਨੀਮਲ ਬਰਥ ਕੰਟਰੋਲ ਪ੍ਰੋਗਰਾਮ ਅਤੇ ਮੈਨੇਜਮੈਂਟ ਆਫ ਸਟਰੇਅ ਐਨੀਮਲਜ਼ ਤਹਿਤ ਮੀਟਿੰਗ ਕੀਤੀ ਗਈ।   ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਲਾਵਾਰਸ ਕੁੱਤਿਆਂ ਦੀ ਸੰਭਾਲ ਲਈ ਆਸਰਾ ਸਥਾਨ (ਸ਼ੈਲਟਰ) ਬਣਾਏ ਜਾਣ ਦੇ ਪ੍ਰਬੰਧ ਕੀਤੇ ਜਾਣ।   ਓਨ੍ਹਾਂ ਕਿਹਾ ਕਿ ਕੁੱਤਿਆਂ ਦੇ ਟੀਕਾਕਰਨ ਜਾਂ ਨਸਬੰਦੀ ਕਰਨ ਉਪਰੰਤ ਓਨ੍ਹਾਂ ਨੂੰ ਸ਼ੈਲਟਰ ਵਿੱਚ ਰੱਖਣ ਵਾਸਤੇ ਜਗ੍ਹਾ ਦੀ ਸ਼ਨਾਖਤ ਅਤੇ ਢੁਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਆਮ ਲੋਕਾਂ ਨੂੰ ਮੁਸ਼ਕਿਲ ਨਾ ਆਵੇ। ਇਸ ਦੌਰਾਨ ਉਹਨਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਗਈ ਹਲਕਾਅ ਤੋਂ ਬਚਾਓ ਲਈ ਟੀਕਾਕਰਨ ਦੀ ਸਟੋਰੇਜ ਨੂੰ ਯਕੀਨੀ ਬਣਾਇਆ ਜਾਵੇ। ਓਨ੍ਹਾਂ ਨਗਰ ਕੌਂਸਲ, ਪਸ਼ੂ ਪਾਲਣ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਕੁੱਤਿਆਂ ਦੀ ਸੰਭਾਲ ਲਈ...
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ

ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ

Health, Sports
ਹੁਸ਼ਿਆਰਪੁਰ, 6 ਦਸੰਬਰ :-     ਜ਼ਿਲ੍ਹਾ ਅਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਸੀ.ਜੀ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦੋ ਸੈਸ਼ਨਾਂ ਦੌਰਾਨ ਟ੍ਰੇਨਿੰਗ ਦਿੱਤੀ ਗਈ। ਇਸ ਦੌਰਾਨ ਪਹਿਲੇ ਸੈਸ਼ਨ ਵਿਚ ਓਰੀਐਨਟੇਸ਼ਨ ਪ੍ਰੋਗਰਾਮ ਬਾਰੇ ਅਤੇ ਦੂਸਰੇ ਸੈਸ਼ਨ ਵਿਚ ਬੇਸਿਕ ਟ੍ਰੇਨਿੰਗ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਅਥਾਰਟੀ ਵੱਲੋਂ ਚਲਾਈਆਂ ਗਈਆ ਵੱਖ- ਵੱਖ ਸਕੀਮਾਂ ਬਾਰੇ ਅਤੇ ਮਿਤੀ 13 ਦਸੰਬਰ, 2025 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਪੈਡਿੰਗ ਅਤੇ ਪ੍ਰੀ-ਲਿਟੀਗੇਟਿਵ ਕੇਸ ਸੁਣੇ ਜਾਦੇ ਹਨ, ਇਨ੍ਹਾਂ ਕੇਸਾ ਦਾ ਨਿਪਟਾਰਾ ਦੋਵੇ ਧਿਰਾ ਦੇ ਸਮਝੋਤੇ ਰਾਹੀ ਕੀਤਾ ਜਾਂਦਾ ਹੈ ਅਤੇ ਇਸ ਲੋਕ ਅਦਾਲਤ ਵਿਚ ਹੋਏ ਫ਼ੈਸਲੇ ਦੀ ਕੋਈ ਵੀ ਅਪੀਲ ਨਹੀ ਹੁੰਦੀ। ਇਸ ਨਾਲ ਸਮੇ ਅਤੇ ਧਨ ਦੀ ਬੱਚਤ ਹੁੰਦੀ ਹੈ।ਉਪਰੋਕਤ ਤੋਂ ਇਲਾਵਾ ਟ੍ਰੇਨਿੰਗ ਦੌਰਾਨ ਨਵੇਂ ਭਰਤੀ ਕੀਤੇ ਗਏ ਪੈਰਾ ਲੀ...
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ

ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ

Breaking News, Sports
ਮਾਲੇਰਕੋਟਲਾ 07 ਦਸੰਬਰ :-                     ਗਿਆਰਵਾਂ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ (IISF–2025), ਜੋ ਕਿ 6 ਦਸੰਬਰ ਤੋਂ 9 ਦਸੰਬਰ ਤੱਕ ਮਨਿਸਟਰੀ ਆਫ਼ ਟੈਕਨਾਲੋਜੀ ਅਤੇ ਮਨਿਸਟਰੀ ਆਫ਼ ਅਰਥ ਸਾਇੰਸਜ਼ (ਭਾਰਤ ਸਰਕਾਰ) ਵੱਲੋਂ ਵਿਜ਼ਨਾਨਾ ਭਾਰਤੀ ਦੇ ਸਹਿਯੋਗ ਨਾਲ ਪੰਚਕੂਲਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਵਿੱਚ ਮਾਲੇਰਕੋਟਲਾ ਜ਼ਿਲ੍ਹੇ ਵੱਲੋਂ ਮਹੱਤਵਪੂਰਣ ਭਾਗੀਦਾਰੀ ਦਰਜ ਕੀਤੀ ਗਈ।                     ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕਡੰਰੀ ਸਕੂਲ ਭੋਗੀਵਾਲ (ਮਾਲੇਰਕੋਟਲਾ) ਦੇ ਲੈਕਚਰਾਰ ਫਿਜ਼ਿਕਸ (ਸਟੇਟ ਅਤੇ ਨੈਸ਼ਨਲ ਐਵਾਰਡੀ)ਪ੍ਰੇਮ ਸਿੰਘ ਨੇ ਰਿਸੋਰਸ ਪਰਸਨ ਵਜੋਂ ਆਪਣੀ ਭੂਮਿਕਾ ਨਿਭਾਈ। ਇਸੇ ਸਕੂਲ ਦੇ ਬਾਰਹਵੀਂ ਜਮਾਤ ਦੇ ਸਾਇੰਸ ਵਿਦਿਆਰਥੀ ਪਰਮਿੰਦਰ ਸਿੰਘ&nbs...