Thursday, September 17
Shadow

Tag: punjab news

ਪਟਿਆਲਾ ਦੇ ਅਧਿਆਪਕ ਨੇ ਕੌਮੀ ਅਧਿਆਪਕ ਪੁਰਸਕਾਰ 2026 ਜਿੱਤ ਕੇ ਪੰਜਾਬ ਦਾ ਨਾਂਅ ਕੀਤਾ ਰੌਸ਼ਨ

ਪਟਿਆਲਾ ਦੇ ਅਧਿਆਪਕ ਨੇ ਕੌਮੀ ਅਧਿਆਪਕ ਪੁਰਸਕਾਰ 2026 ਜਿੱਤ ਕੇ ਪੰਜਾਬ ਦਾ ਨਾਂਅ ਕੀਤਾ ਰੌਸ਼ਨ

Breaking News
ਚੰਡੀਗੜ੍ਹ, 21 ਅਗਸਤ: ਸਰਕਾਰੀ ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਅਧਿਆਪਕ ਸ੍ਰੀ ਦਿਨੇਸ਼ ਕੁਮਾਰ ਨੇ ਸਿੱਖਿਆ ਖੇਤਰ ਵਿੱਚ ਮਿਸਾਲੀ ਯੋਗਦਾਨ ਲਈ ਵੱਕਾਰੀ ਕੌਮੀ ਅਧਿਆਪਕ ਪੁਰਸਕਾਰ, 2026 ਜਿੱਤ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਪੁਰਸਕਾਰ, ਜੋ ਕਿ ਦੇਸ਼ ਭਰ ਵਿੱਚ ਅਧਿਆਪਕਾਂ ਲਈ ਸਰਵਉੱਚ ਸਨਮਾਨਾਂ ਵਿੱਚੋਂ ਇੱਕ ਹੈ, ਸਿੱਖਿਆ ਦੇ ਖੇਤਰ ਵਿੱਚ ਬੇਮਿਸਾਲ ਕਾਰਗੁਜ਼ਾਰੀ, ਨਵੀਨ ਵਿਚਾਰਾਂ ਅਤੇ ਸਮਰਪਿਤ ਭਾਵਨਾ ਨੂੰ ਮਾਨਤਾ ਦਿੰਦਿਆਂ ਹਰ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਭਾਰਤ ਦੇ ਰਾਸ਼ਟਰਪਤੀ ਵੱਲੋਂ ਦਿੱਤਾ ਜਾਂਦਾ ਹੈ। ਸ੍ਰੀ ਦਿਨੇਸ਼ ਕੁਮਾਰ ਨੂੰ ਹਾਰਦਿਕ ਵਧਾਈ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਸੂਬੇ ਦੇ ਸਮੁੱਚੇ ਅਧਿਆਪਕ ਭਾਈਚਾਰੇ ਲਈ ਪ੍ਰੇਰਨਾ ਸਰੋਤ ਦੱਸਿਆ। ਸਿੱਖਿਆ ਮੰਤਰੀ ਨੇ ਕਿਹਾ, “ਰਾਸ਼ਟਰੀ ਪੱਧਰ 'ਤੇ ਸ੍ਰੀ ਦਿਨੇਸ਼ ਕੁਮਾਰ ਦਾ ਇਹ ਸਨਮਾਨ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਅਤੇ ਸਾਡੇ ਅਧਿਆਪਕਾਂ ਦੇ ਅਣਥੱਕ ਯਤਨਾਂ ਦਾ ਪ੍ਰਮਾਣ ਹੈ। ਮੁੱਖ ਮੰਤ...
ਹਲਕਾ ਲਹਿਰਾ ਦੇ ਸਾਰੇ ਪਿੰਡਾਂ ਦੇ ਵਿਕਾਸ ਕਾਰਜ ਜਲਦ ਤੋਂ ਜਲਦ ਕੀਤੇ ਜਾਣ ਮੁਕੰਮਲ: ਬਰਿੰਦਰ ਕੁਮਾਰ ਗੋਇਲ

ਹਲਕਾ ਲਹਿਰਾ ਦੇ ਸਾਰੇ ਪਿੰਡਾਂ ਦੇ ਵਿਕਾਸ ਕਾਰਜ ਜਲਦ ਤੋਂ ਜਲਦ ਕੀਤੇ ਜਾਣ ਮੁਕੰਮਲ: ਬਰਿੰਦਰ ਕੁਮਾਰ ਗੋਇਲ

Punjab News
ਲਹਿਰਾਗਾਗਾ, 21 ਅਗਸਤ:  ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿਖੇ ਹਲਕਾ ਲਹਿਰਾ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਪਿੰਡਾਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਇਨ੍ਹਾਂ ਦਾ ਲਾਭ ਆਮ ਲੋਕਾਂ ਤੱਕ ਜਲਦ ਤੋਂ ਜਲਦ ਪਹੁੰਚ ਸਕੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸਰਪੰਚਾਂ ਤੋਂ ਉਨ੍ਹਾਂ ਦੇ ਪਿੰਡਾਂ ਦੀਆਂ ਵਿਕਾਸ ਸਬੰਧੀ ਲੋੜਾਂ, ਚੱਲ ਰਹੇ ਕੰਮਾਂ ਅਤੇ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ ਅਤੇ ਇਸ ਲਈ ਪਿੰਡ ਪੱਧਰ ’ਤੇ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ...
ਕਾਰਪੋਰੇਸ਼ਨ ਬਟਾਲਾ ਦੀ ਪਹਿਲੀ ਹਾਊਸ ਦੀ ਮੀਟਿੰਗ ਵਿੱਚ ਇਤਿਹਾਸਕ ਮਤੇ ਪਾਸ- ਵਿਧਾਇਕ ਸ਼ੈਰੀ ਕਲਸੀ

ਕਾਰਪੋਰੇਸ਼ਨ ਬਟਾਲਾ ਦੀ ਪਹਿਲੀ ਹਾਊਸ ਦੀ ਮੀਟਿੰਗ ਵਿੱਚ ਇਤਿਹਾਸਕ ਮਤੇ ਪਾਸ- ਵਿਧਾਇਕ ਸ਼ੈਰੀ ਕਲਸੀ

Local news
ਬਟਾਲਾ, 21 ਅਗਸਤ ( ) ਅੱਜ ਕਾਰਪੋਰੇਸ਼ਨ ਬਟਾਲਾ ਹਾਊਸ ਦੀ ਪਹਿਲੀ ਮੀਟਿੰਗ ਵਿੱਚ ਬਟਾਲਾ ਸ਼ਹਿਰ ਦੇ ਵਿਕਾਸ ਤੇ ਤਰੱਕੀ ਲਈ ਇਤਿਹਾਸਕ ਮਤੇ ਪਾਸ ਕੀਤੇ ਗਏ। ਹਾਊਸ ਦੀ ਮੀਟਿੰਗ ਵਿੱਚ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕਾਰੋਪਰੇਸ਼ਨ ਦੇ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ, ਕਾਰਪੋਰੇਸ਼ਨ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ, ਸੀਨੀਅਰ ਡਿਪਟੀ ਮੇਅਰ ਸ਼੍ਰੀਮਤੀ ਸੁਖਰਾਜ ਕੌਰ ਅਤੇ ਡਿਪਟੀ ਮੇਅਰ ਸ਼੍ਰੀਮਤੀ ਨੀਲਮ ਚੌਹਾਨ ਸਮੇਤ ਸਮੂਹ ਕੌਸਲਰ ਮੌਜੂਦ ਸਨ। ਹਾਊਸ ਦੀ ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ, ਕਮਿਸ਼ਨਰ ਕਾਰਪੋਰੇਸ਼ਨ ਅਤੇ ਮੇਅਰ ਬਟਾਲਾ ਵੱਲੋਂ ਨਵੇਂ ਚੁਣੇ ਗਏ ਕੌਸ਼ਲਰਾਂ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਸਮੂਹ ਕੌਸਲਰਾਂ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਅੰਦਰ ਲੋਕਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਅਸੀ ਸਾਰੇ ਬਟਾਲਾ ਸ਼ਹਿਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਸੀ ਸਹਿਯੋਗ ਨਾਲ ਕੰਮ ਕਰਾਂਗੇ। ਹਾਊਸ ਮੀਟਿੰਗ ਵਿੱਚ ਵੱਖ-ਵੱਖ 27 ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਇਸ ਮੌਕੇ ਗੱਲਬਾਤ ਕਰਦਿਆ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਦੀ ਸਭ ਤੋਂ ਵੱਡੀ ਸਮੱਸਿਆ ...
ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ

ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ

Local news
ਹੁਸ਼ਿਆਰਪੁਰ, 21 ਅਗਸਤ: ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੇ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਦੇ ਕੰਮ ਦੀ ਰਫ਼ਤਾਰ ਹੋਰ ਤੇਜ ਕਰਨ ਅਤੇ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਹਰ ਲਾਭਪਾਤਰੀ ਤੱਕ ਪੁੱਜਦਾ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ਵਿੱਚ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਸਿੱਖਿਆ ਖੇਤਰ, ਪੇਂਡੂ ਵਿਕਾਸ ਅਤੇ ਸਮਾਜਿਕ ਸੁਰੱਖਿਆ ਨਾਲ ਸਬੰਧਤ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਅਤੇ ਮਨਜ਼ੂਰ ਹੋ ਚੁੱਕੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਨੇ ਵਿਧਾਇਕ ਨੂੰ ਦੱਸਿਆ ਕਿ  ਪੰਜ ਸਿੱਖਿਆ ਬਲਾਕਾਂ ਦੇ ਕੁੱਲ 19,772 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਇਸ ਉਪਰਾਲੇ ਤਹਿਤ ਕੁੱਲ 1.18 ਕਰੋੜ ਰੁਪਏ ਦੀ ਰਾਸ਼ੀ ਖ਼ਰਚੀ ਗਈ ਹੈ। ਡਾ. ਇਸ਼ਾਂਕ ਕੁਮਾਰ ਨੂੰ  ਇਹ ਵੀ ਜਾਣਕਾਰੀ ਦਿੱਤੀ ਗਈ ਕਿ ...
ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਪਹਿਲੀ ਸਤੰਬਰ ਤੋਂ ਮਾਲਵਾ, ਦੋਆਬਾ ਅਤੇ ਮਾਝਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕਰਵਾਏ ਜਾਣਗੇ ਡਰੋਨ ਸ਼ੋਅ

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਪਹਿਲੀ ਸਤੰਬਰ ਤੋਂ ਮਾਲਵਾ, ਦੋਆਬਾ ਅਤੇ ਮਾਝਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕਰਵਾਏ ਜਾਣਗੇ ਡਰੋਨ ਸ਼ੋਅ

Punjab News
ਚੰਡੀਗੜ੍ਹ, 21 ਅਗਸਤ: ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਅਤੇ ਧਾਰਮਿਕ ਜਾਹੋ-ਜਲਾਲ ਨਾਲ ਮਨਾਉਣ ਲਈ ਲੜੀਵਾਰ ਢੰਗ ਨਾਲ ਸਾਲ ਭਰ ਚੱਲਣ ਵਾਲੇ ਧਾਰਮਿਕ, ਸੱਭਿਆਚਾਰਕ, ਵਿੱਦਿਅਕ ਅਤੇ ਸਮਾਜਿਕ ਪ੍ਰੋਗਰਾਮ ਕਰਵਾ ਰਹੀ ਹੈ। ਸ੍ਰੀ ਬਾਲੀ ਨੇ ਦੱਸਿਆ ਕਿ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਦਿਆਂ 92 ਡਰੋਨ ਸ਼ੋਅ ਕਰਵਾਏ ਜਾਣਗੇ, ਜੋ ਇਨ੍ਹਾਂ ਸਮਾਗਮਾਂ ਦਾ ਮੁੱਖ ਆਕਰਸ਼ਣ ਹੋਣਗੇ। ਇਹ ਸ਼ੋਅ ਤਿੰਨ ਕਲੱਸਟਰਾਂ,ਮਾਲਵਾ, ਦੋਆਬਾ ਅਤੇ ਮਾਝਾ—ਵਿੱਚ ਕਰਵਾਏ ਜਾਣਗੇ, ਜੋ 1 ਸਤੰਬਰ ਤੋਂ ਸ਼ੁਰੂ ਹੋਣਗੇ। ਉਨ੍ਹਾਂ ਕਿਹਾ ਕਿ ਇਹ ਡਰੋਨ ਸ਼ੋਅ ਆਧੁਨਿਕ ਤਕਨਾਲੋਜੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫ਼ਲਸਫ਼ੇ ਨੂੰ ਪੇਸ਼ ਕਰਨਗੇ ਅਤੇ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਮਹਾਰਾਜ ਜੀ ਨਾਲ ਸਬੰਧਤ ਅਧਿਆਤਮਿਕ ਅਤੇ ਅਮੀਰ ਸੱਭਿਆਚਾਰਕ ਵਿਰਸ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੀ.ਜੇ.ਪੀ. ਵਲੰਟੀਅਰਾਂ ’ਤੇ ਹੋਏ ਹਿੰਸਕ ਹਮਲੇ ’ਤੇ ਰਾਜਸਥਾਨ ਦੇ ਮੁੱਖ ਮੰਤਰੀ ਤੋਂ ਕੀਤੀ ਫੌਰੀ ਕਾਰਵਾਈ ਦੀ ਮੰਗ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੀ.ਜੇ.ਪੀ. ਵਲੰਟੀਅਰਾਂ ’ਤੇ ਹੋਏ ਹਿੰਸਕ ਹਮਲੇ ’ਤੇ ਰਾਜਸਥਾਨ ਦੇ ਮੁੱਖ ਮੰਤਰੀ ਤੋਂ ਕੀਤੀ ਫੌਰੀ ਕਾਰਵਾਈ ਦੀ ਮੰਗ

Breaking News
ਚੰਡੀਗੜ੍ਹ, 21 ਅਗਸਤ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਜੈਪੁਰ ਜ਼ਿਲ੍ਹੇ ਦੇ ਰਾਮਪੁਰਾ ਕੰਵਰਪੁਰਾ ਵਿੱਚ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸਹਿ-ਕਨਵੀਨਰ ਆਸ਼ੂਤੋਸ਼ ਰੰਕਾ ਅਤੇ ਉਨ੍ਹਾਂ ਦੇ ਨਾਲ ਆਏ ਵਲੰਟੀਅਰਾਂ ’ਤੇ ਹੋਏ ਕਥਿਤ ਹਮਲੇ ਦੀਆਂ ਰਿਪੋਰਟਾਂ ਤੋਂ ਬਾਅਦ ਅਧਿਕਾਰਤ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਰਾਜਸਥਾਨ ਦੇ ਮੁੱਖ ਮੰਤਰੀ ਤੋਂ ਇਸ ਮੰਦਭਾਗੀ ਘਟਨਾ ਦੀ ਉੱਚ ਪੱਧਰੀ  ਨਿਰਪੱਖ ਜਾਂਚ ਅਤੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰੀ ਸਕੂਲ ਦੇ ਬੁਨਿਆਦੀ ਢਾਂਚੇ ਦਾ ਨਿਰੀਖਣ ਕਰਨ ਲਈ ਜਾ ਰਹੇ ਸੀਜੇਪੀ ਵਲੰਟੀਅਰ ਦੇ ਵਾਹਨਾਂ ਨੂੰ ਰੋਕਿਆ ਗਿਆ ਅਤੇ ਭੰਨਤੋੜ ਕੀਤੀ ਗਈ, ਜਿਸ ਕਾਰਨ ਕਈ ਵਿਅਕਤੀ ਜ਼ਖਮੀ ਵੀ ਹੋ ਗਏ। ਸੀਜੇਪੀ ਆਗੂਆਂ ਨੇ ਜਨਤਕ ਤੌਰ ’ਤੇ ਹੋਈ ਇਸ ਭੰਨਤੋੜ ਦਾ ਕਾਰਨ ਰਾਜਨੀਤਿਕ ਵਿਰੋਧੀਆਂ ਨੂੰ ਦੱਸਿਆ ਹੈ ਅਤੇ ਸਥਾਨਕ ਲਾਅ ਇਨਫੋਰਸਮੈਂਟ ਅਧਿਕਾਰੀਆਂ ਦੀ ਭੂਮਿਕਾ ’ਤੇ ਵੀ ਸਵਾਲ ਉਠਾਏ ਹਨ। ਸਪੀਕਰ ਸੰਧਵਾਂ ਨੇ ਇਸ ਮੰਦਭਾਗੀ ਘਟਨਾ ਅਤੇ ਰਾਜਨੀਤਿਕ ਹਿੰਸਾ ਦੀਆਂ ਰਿਪੋਰਟਾਂ ’ਤੇ ਚਿੰਤਾ ਪ੍ਰਗ...
ਗੈਂਗਸਟਰਾਂ ਤੇ ਵਾਰ ਦਾ 213ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ ;424 ਕਾਬੂ

ਗੈਂਗਸਟਰਾਂ ਤੇ ਵਾਰ ਦਾ 213ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ ;424 ਕਾਬੂ

Punjab News
ਚੰਡੀਗੜ੍ਹ, 21 ਅਗਸਤ: ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 213ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 648 ਟਿਕਾਣਿਆਾਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 213ਵੇਂ ਦਿਨ ਪੁਲਿਸ ਟੀਮਾਂ ਨੇ 424 ਵਿਅਕਤੀਆਂ ਨੂੰ ਸੱਤ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 63,065 ਹੋਈਆਂ ਹਨ। ਇਸ ਤੋਂ ਇਲਾਵਾ 226 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ-ਗੈਂਗਸਟਰ ...
ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

Breaking News
ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਦੇ ਵਿਕਾਸ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਬਾਗਬਾਨੀ ਸ੍ਰੀ ਮਨੀਸ਼ ਕੁਮਾਰ ਨੇ ਮੰਤਰੀ ਨੂੰ ਸੂਬੇ ਵਿੱਚ ਬਾਗ਼ਬਾਨੀ ਨਾਲ ਸਬੰਧਤ ਹੋ ਰਹੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ। ਇਸ ਮੌਕੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ, ਜੀਕਾ, ਦੀ ਸਹਾਇਤਾ ਨਾਲ ਪੰਜਾਬ ਵਿੱਚ ਸ਼ੁਰੂ ਹੋਣ ਵਾਲੇ 1,300 ਕਰੋੜ ਰੁਪਏ ਦੇ ਵਿਸ਼ੇਸ਼ ਜੀਕਾ ਪ੍ਰੋਜੈਕਟ, ‘ਆਪਣਾ ਪਿੰਡ–ਆਪਣਾ ਬਾਗ਼’ ਅਤੇ ਬਾਗ਼ਬਾਨੀ ਵਿਕਾਸ ਕੇਂਦਰ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਬਾਗਬਾਨੀ ਮੰਤਰੀ ਸ...
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ

ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ

Breaking News
ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਭਰ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਾਖੋਰੀ ਦੇ ਜੋਖਮਾਂ ਅਤੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਉਸਾਰੂ ਗਤੀਵਿਧੀਆਂ ਦੀ ਲੜੀ ਸ਼ੁਰੂ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਸਿਹਤਮੰਦ, ਨਸ਼ਾ ਮੁਕਤ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕੀਤਾ ਜਾ ਸਕੇ । ਸਟੇਟ ਕਾਊਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸ.ਸੀ.ਈ.ਆਰ.ਟੀ.) ਵੱਲੋਂ ਜਾਰੀ ਕੀਤੇ ਗਏ ਗਤੀਵਿਧੀ ਕੈਲੰਡਰ ਅਨੁਸਾਰ ਸਕੂਲ ਵੱਲੋਂ ਪੂਰੇ ਅਕਾਦਮਿਕ ਸਾਲ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਸਾਰੇ ਸਥਾਨਕ ਭਾਈਚਾਰੇ ਦੀ ਸ਼ਮੂਲੀਅਤ ਵਾਲੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਅਗਸਤ ਮਹੀਨੇ ਵਿੱਚ ਵਿਦਿਆਰਥੀਆਂ ਵੱਲੋਂ ‘ਨਸ਼ਾ ਵਿਰੋਧੀ’ ਸੁਨੇਹੇ ਵਾਲੇ ਪੋਸਟਰ ਬਣਾਏ ਜਾਣਗੇ। ਇਸ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਤੰਬਰ ਮਹੀਨਾ ਮਾਪਿਆਂ ਨੂੰ ਸ਼ਾਮਲ ਕਰਨ ਲਈ ਸਮਰਪਿਤ ਹੋਵੇਗਾ। ਸਕੂਲਾਂ ਦੇ ਪ੍ਰਬੰਧਕਾਂ ਨੂੰ ਨਸ਼ੀਲੇ ਪਦਾਰਥਾਂ ਕਾਰਨ ਪੈਦਾ ਹੋਣ ਵਾਲੇ ਖਤਰਿਆਂ ਅਤੇ ਨਸ਼ਾਖੋਰੀ ਦੀ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫਲਤਾ ਸਦਕਾ 8 ਮਹੀਨਿਆਂ ਵਿੱਚ 3.71 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫਲਤਾ ਸਦਕਾ 8 ਮਹੀਨਿਆਂ ਵਿੱਚ 3.71 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

Punjab News
ਚੰਡੀਗੜ੍ਹ, ਅਗਸਤ 21: ਮਹਿੰਦਰ ਚੌਧਰੀ ਜੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਨੂੰ ਉਤਸਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੌਜੂਦਾ ਸਾਲ ਦੇ ਪਹਿਲੇ 8 ਮਹੀਨਿਆਂ ਵਿੱਚ ਛੱਤਬੀੜ ਚਿੜੀਆਘਰ ਵਿਖੇ 3,71,011 ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ, ਜੋ ਸੂਬਾ ਸਰਕਾਰ ਦੇ ਜੰਗਲੀ ਜੀਵ ਸੰਭਾਲ ਦੀ ਦਿਸਾ ਵਿੱਚ ਕੀਤੇ ਗਏ ਯਤਨਾਂ ਨੂੰ ਦਰਸਾਉਂਦਾ ਹੈ। ਇਸ ਸਬੰਧੀ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸਾਡੀ ਸਰਕਾਰ ਨੇ ਲੋਕਾਂ ਨੂੰ ਜੰਗਲੀ ਜੀਵਾਂ ਦੇ ਪਾਲਣ-ਪੋਸਣ ਅਤੇ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਲੋਕਾਂ ਵੱਲੋਂ ਮਿਲਿਆ ਹੁੰਗਾਰਾ ਬਹੁਤ ਉਤਸ਼ਾਹਜਨ...