Thursday, September 17
Shadow

Tag: punjab news

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Crime News, Punjab News
ਫ਼ਾਜ਼ਿਲਕਾ; 20 ਅਗਸਤ 2026: ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ, ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਪਿਛਲੇ ਅੱਠ ਮਹੀਨਿਆਂ ਦੌਰਾਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼ (ਐਨਡੀਪੀਐਸ) ਐਕਟ ਤਹਿਤ ਦਰਜ 924 ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਲਗਾਤਾਰ ਕਾਰਵਾਈ ਦੌਰਾਨ ਪੁਲਿਸ ਨੇ 41.124 ਕਿਲੋਗ੍ਰਾਮ ਹੈਰੋਇਨ, 3.85 ਗ੍ਰਾਮ ਕ੍ਰਿਸਟਲ ਮੈਥਾਮਫੇਟਾਮਾਈਨ, 6.503 ਕਿਲੋਗ੍ਰਾਮ ਅਫ਼ੀਮ, 42 ਗ੍ਰਾਮ ਚਰਸ, 250.537 ਕਿਲੋਗ੍ਰਾਮ ਭੁੱਕੀ ਅਤੇ 15,843 ਨਸ਼ੀਲੇ ਕੈਪਸੂਲ/ਗੋਲੀਆਂ ਬਰਾਮਦ ਕੀਤੀਆਂ ਹਨ। ਨਸ਼ਾ ਤਸਕਰੀ ਵਿੱਚ ਵਰਤੇ ਜਾ ਰਹੇ ਕੁੱਲ 38 ਵਾਹਨਾਂ ਨੂੰ ਵੀ ਜ਼ਬਤ ਕੀਤਾ ਗਿਆ ਹੈ। ਇਸ ਸਬੰਧੀ, ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫ਼ਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰੀ ਅਤੇ ਨਸ਼ਿਆਂ ਦੀ ਦੁਰਵਰਤੋਂ ਖ਼ਿਲਾਫ਼ ਅਹਿਮ ਸਫ਼ਲਤਾ ਹਾਸਲ ਕੀਤੀ ਹੈ। ਕਾਰਵਾਈ ਦੇ ਨਾਲ-ਨਾਲ, ਰਿਹੈਬਿਲੀਟੇਸ਼ਨ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਕੁੱਲ 252 ਵਿ...
ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

Punjab News
ਚੰਡੀਗੜ੍ਹ, 20 ਅਗਸਤ: 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 7 ਮਹੀਨੇ ਪੂਰੇ ਹੋਣ 'ਤੇ, ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 1.16 ਲੱਖ ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਕੁੱਲ 62,641 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ 1057 ਹਥਿਆਰਾਂ ਦੇ ਨਾਲ-ਨਾਲ 2,860 ਜ਼ਿੰਦਾ ਕਾਰਤੂਸ ਅਤੇ 335 ਮੈਗਜ਼ੀਨ, 247 ਤੇਜ਼ਧਾਰ ਹਥਿਆਰ ਅਤੇ 15 ਹੈਂਡ-ਗ੍ਰੇਨੇਡ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ 31,06...
ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ

ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ

Breaking News
ਚੰਡੀਗੜ੍ਹ/ਬੈਂਗਲੁਰੂ, 20 ਅਗਸਤ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਬੰਗਲੁਰੂ ਵਿਖੇ ਦੋ ਰੋਜ਼ਾ ਵਿਆਪਕ ਇਨਵੈਸਟਮੈਂਟ ਆਊਟਰੀਚ ਦੌਰਾਨ ਸੂਬੇ ਦੇ ਉੱਚ ਪੱਧਰੀ ਵਫ਼ਦ ਦੀ ਅਗਵਾਈ ਕੀਤੀ ਜਿਸ ਵਿੱਚ ਉਨ੍ਹਾਂ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਅਤੇ ਤਕਨਾਲੋਜੀ ਹੱਬ ਵਜੋਂ ਪੇਸ਼ ਕੀਤਾ ਜੋ ਟੀਅਰ-2 ਸਿਟੀ ਲਾਗਤ 'ਤੇ ਟੀਅਰ-1 ਸਿਟੀ ਸਮਰੱਥਾ ਪ੍ਰਦਾਨ ਕਰਦਾ ਹੈ। ਇਸ ਦੌਰਾਨ ਉਨ੍ਹਾਂ ਨਵੇਂ ਗਲੋਬਲ ਕੈਪੇਬਿਲਟੀ ਸੈਂਟਰ (ਜੀ.ਸੀ.ਸੀ.), ਆਈ.ਟੀ. /ਆਈ.ਟੀਜ਼, ਖੋਜ ਅਤੇ ਵਿਕਾਸ (ਆਰ ਐਂਡ ਡੀ) ਅਤੇ ਸੈਮੀਕੰਡਕਟਰ ਨਿਵੇਸ਼ਾਂ ਸਬੰਧੀ ਭਾਰਤ ਦੀ ਪੜਚੋਲ ਕਰ ਰਹੇ ਵਿਸ਼ਵ ਭਰ ਦੇ ਦਿੱਗਜਾਂ ਨੂੰ ਪੰਜਾਬ ਦੀਆਂ ਸਮਰੱਥਾਵਾਂ ਅਤੇ ਵਿਸ਼ੇਸ਼ਤਾਵਾਂ ਬਾਰੇ ਜਾਣੂ ਕਰਵਾਇਆ। ਇਹ ਆਊਟਰੀਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਸ ਮਜ਼ਬੂਤ ਰਣਨੀਤੀ ਦਾ ਹਿੱਸਾ ਹੈ ਜਿਸ ਦਾ ਉਦੇਸ਼ ਭਾਰਤ ਦੇ ਪ੍ਰਮੁੱਖ ਵਪਾਰਕ ਅਤੇ ਤਕਨਾਲੋਜੀ ਕੇਂਦਰਾਂ ਵਿੱਚ ਕਾਰਪੋਰੇਟ ਫੈਸਲੇ ਲੈਣ ਵਾਲਿਆਂ, ਜੀਸੀਸੀ ਮੁਖੀਆਂ ਅਤੇ ਈਕੋਸਿਸਟਮ ਸਮਰੱਥਕਾਂ ਨਾਲ ਸਿੱਧੇ ਤੌਰ 'ਤੇ ਜੁੜ ਕ...
ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ

ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ

Punjab News
ਚੰਡੀਗੜ੍ਹ/ਜਲੰਧਰ, 20 ਅਗਸਤ: ਪੰਜਾਬ ਪੁਲਿਸ, ਆਰ.ਸੀ.ਟੀ. ਐਨ.ਜੀ.ਓ.— ਜਮੀਲ ਪਾਵਰਟੀ ਐਕਸ਼ਨ ਲੈਬ (ਜੇ-ਪਾਲ) ਅਤੇ ਹਾਰਟੇਕ ਫਾਊਂਡੇਸ਼ਨ ਦੇ ਸਹਿਯੋਗ ਨਾਲ, ‘ Çਲੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਆਫ਼ ਵਿਮੈਨ ਇਨ ਪੰਜਾਬ ਪੁਲਿਸ’  ਵਿਸ਼ੇ ’ਤੇ ਅਧਾਰਤ ਸਾਲ ਭਰ ਚੱਲਣ ਵਾਲੀ ਸਿਖਲਾਈ ਪਹਿਲਕਦਮੀ ਅੱਜ 134 ਸਾਲ ਪੁਰਾਣੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ (ਐਮਆਰਐਸਪੀਪੀਏ), ਫਿਲੌਰ ਵਿਖੇ ਸਫਲਤਾਪੂਰਵਕ ਮੁਕੰਮਲ ਹੋਈ। ਅੱਜ, ਤੀਜੇ ਗੇੜ ਦਾ ਆਖਰੀ ਦਿਨ  ਗਰੁੱਪ ਟੀ1 ਸੀ—ਸਿਰਫ਼ ਔਰਤਾਂ ਲਈ ਸਮੂਹ ਤੇ ਕੇਂਦਰਿਤ ਰਿਹਾ, ਜਿਸ ਵਿੱਚ ਸੂਬੇ ਭਰ ਵਿੱਚ ਮਹਿਲਾ ਹੈਲਪਡੈਸਕਾਂ ’ਤੇ ਤਾਇਨਾਤ ਪੰਜਾਬ ਪੁਲਿਸ ਮਹਿਲਾ ਮਿੱਤਰ ਸ਼ਾਮਲ ਹੋਈਆਂ। ਇਸ ਸਿਖਲਾਈ ਪ੍ਰੋਗਰਾਮ ਦੇ ਆਖਰੀ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪਹੁੰਚੀ, ਇੰਡੀਅਨ ਐਕਸਪ੍ਰੈਸ ਦੇ ਰੈਜ਼ੀਡੈਂਟ/ਰਾਸ਼ਟਰੀ ਸੰਪਾਦਕ (ਉੱਤਰੀ) ਮਨਰਾਜ ਗਰੇਵਾਲ ਸ਼ਰਮਾ ਨੇ ਭਾਗ ਲੈਣ ਵਾਲੀਆਂ ਮਹਿਲਾ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਕਿਵੇਂ ਇਸ ਪੁਰਸ਼-ਪ੍ਰਧਾਨ ਖੇਤਰ ਵਿੱਚ ਚੁਣੌਤੀਆਂ ਦਾ ਡੱਟ ਕੇ ਸਾਹਮਣਾ ਕਰ...
ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

Punjab News
ਚੰਡੀਗੜ੍ਹ/ਐਸ.ਏ.ਐਸ. ਨਗਰ (ਮੋਹਾਲੀ), 20 ਅਗਸਤ: ਪੰਜਾਬ ਦੀ ਸਰਕਾਰੀ ਸੁਪਰ-ਸਪੈਸ਼ਲਿਟੀ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀਆਈਐਲਬੀਐਸ), ਮੋਹਾਲੀ ਵਿਖੇ ਇੱਕ ਹਫ਼ਤੇ ਵਿੱਚ ਤਿੰਨ ਸਫ਼ਲ ਲਿਵਰ ਟ੍ਰਾਂਸਪਲਾਂਟ ਸਰਜਰੀਆਂ ਕਰਕੇ ਪੰਜਾਬ ਨੇ ਉੱਨਤ ਸਿਹਤ ਸੰਭਾਲ ਦੇ ਖੇਤਰ ਵਿੱਚ ਇੱਕ ਹੋਰ ਮੀਲ ਪੱਥਰ ਹਾਸਲ ਕਰ ਲਿਆ ਹੈ। ਇਹ ਪ੍ਰਾਪਤੀ ਸੂਬੇ ਦੇ ਸਰਕਾਰੀ ਸਿਹਤ ਸੰਭਾਲ ਸੰਸਥਾਵਾਂ ਵਿੱਚ ਉੱਨਤ ਟ੍ਰਾਂਸਪਲਾਂਟ ਸੇਵਾਵਾਂ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਵੱਡਾ ਕਦਮ ਹੈ। ਪੀਆਈਐਲਬੀਐਸ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ, ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਅਤੇ ਉਚੇਰੀ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, "ਇੱਕ ਹਫ਼ਤੇ ਵਿੱਚ ਤਿੰਨ ਸਫ਼ਲ ਲਿਵਰ ਟ੍ਰਾਂਸਪਲਾਂਟ ਸਰਜਰੀਆਂ ਕਰਨਾ ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਹੈ ਅਤੇ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਰਕਾਰੀ ਸੰਸਥਾਵਾਂ ਰਾਹੀਂ ਲੋਕਾਂ ਲਈ ਆਧੁਨਿਕ ਸੁਪਰ-ਸਪੈਸ਼ਲਿਟੀ ਸਿਹਤ ਸੰਭਾਲ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।" ਮੰਤਰੀ ਨੇ ਕਿਹਾ ਕਿ ...
ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ

ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ

Breaking News
*ਚੰਡੀਗੜ੍ਹ; 20 ਅਗਸਤ:*ਪੰਜਾਬ ਦੇ ਸਰਕਾਰੀ ਸਕੂਲਾਂ ਬਾਰੇ ਭਾਜਪਾ ਦੇ ਗੁਮਰਾਹਕੁੰਨ ਪ੍ਰਚਾਰ ਦਾ ਭਾਂਡਾ ਭੰਨਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਨੂੰ ਬਦਨਾਮ ਕਰਨ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਸਾਲ 2018 ਦੀ ਸੱਤ ਸਾਲ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਪੋਸਟ ਕਰਨ ਵਾਲੇ ਭਾਜਪਾ ਆਗੂਆਂ ਨੂੰ ਕਰੜੇ ਹੱਥੀਂ ਲਿਆ। ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੀਡੀਓ ਵਿੱਚ ਦਿਖਾਏ ਗਏ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦਾ ਨਿੱਜੀ ਤੌਰ 'ਤੇ ਦੌਰਾ ਕੀਤਾ ਅਤੇ ਵੇਖਿਆ ਕਿ ਉਥੇ ਜ਼ਮੀਨੀ ਹਕੀਕਤ ਪੂਰੀ ਤਰ੍ਹਾਂ ਵੱਖ ਹੈ ਅਤੇ ਸਕੂਲ ਵਿੱਚ ਹੁਣ ਸਮਾਰਟ ਇੰਟਰਐਕਟਿਵ ਪੈਨਲ, ਸਾਫ਼-ਸੁਥਰੇ ਚਾਲੂ ਹਾਲਤ ਪਖ਼ਾਨੇ, ਸੈਨੇਟਰੀ ਪੈਡ ਇਨਸਿਨਰੇਟਰ, ਪੀਣ ਵਾਲਾ ਸਾਫ਼ ਪਾਣੀ ਅਤੇ ਵਾਈ-ਫਾਈ ਦੀ ਸਹੂਲਤ ਮੌਜੂਦ ਹੈ। ਭਗਵੰਤ ਮਾਨ ਸਰਕਾਰ ਅਧੀਨ ਸਿੱਖਿਆ ਦੇ ਖੇਤਰ ਵਿੱਚ ਮਾਰੀਆਂ ਗਈਆਂ ਮੱਲ੍ਹਾਂ ਬਾਰੇ ਤੱਥਾਂ ਸਹਿਤ ਗੱਲ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਪੀ.ਜੀ.ਆਈ (ਪ੍ਰਫਾਰਮੈਂਸ਼ ਗ੍ਰੇਡਿੰਗ ਇੰਡੈਕਸ) 2.0 ਅਤੇ ਕਲਾਸਰੂਮ ਲਰਨਿੰਗ ਦੇ ਨਤੀਜਿਆਂ ਵਿੱਚ ਦੇਸ਼ ਭਰ ਵਿ...
ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ, 20 ਅਗਸਤ 2026- ਮਾਲ ਵਿਭਾਗ ਦੇ ਫੀਲਡ ਸਟਾਫ਼ ਦੀਆਂ ਮੰਗਾਂ ਦੇ ਹੱਲ ਲਈ ਇੱਕ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਮਾਲ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਾਲ ਵਿਭਾਗ, ਵਿੱਤ ਵਿਭਾਗ, ਐਡਵੋਕੇਟ ਜਨਰਲ (ਏ.ਜੀ.) ਦਫ਼ਤਰ ਦੇ ਅਧਿਕਾਰੀਆਂ ਅਤੇ ਦਿ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੇ ਨੁਮਾਇੰਦਿਆਂ 'ਤੇ ਆਧਾਰਿਤ ਇੱਕ ਵਿਸ਼ੇਸ਼ ਸਾਂਝੀ ਕਮੇਟੀ ਗਠਿਤ ਕੀਤੀ ਜਾਵੇ, ਤਾਂ ਜੋ ਸੇਵਾਵਾਂ ਅਤੇ ਕਾਡਰ ਨਾਲ ਸਬੰਧਤ ਸਾਰੇ ਮਸਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾ ਸਕੇ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਥੇ  ਦਿ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਅਤੇ ਦਿ ਰੈਵੇਨਿਊ ਪਟਵਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ, ਜਿਸ ਵਿਚ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੀ ਮੌਜੂਦ ਸਨ, ਦੀ ਪ੍ਰਧਾਨਗੀ ਕਰਦਿਆਂ ਐਸੋਸੀਏਸ਼ਨ ਦੇ ਮਸਲਿਆਂ ਦੇ ਸੁਹਿਰਦ ਅਤੇ ਜਲਦ ਹੱਲ 'ਤੇ ਜ਼ੋਰ ਦਿੱਤਾ। ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਨੂੰ ਨਿਰਦੇਸ਼ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...
ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

Breaking News
ਚੰਡੀਗੜ੍ਹ, 20 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਸਮਾਜਿਕ ਤੇ ਆਰਥਿਕ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੈਸਕੋ ਅਧੀਨ ਕੰਮ ਕਰ ਰਹੇ ਸਾਰੇ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਉਪਲਬਧ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੈਸਕੋ ਦੇ ਮੁਲਾਜ਼ਮਾਂ ਨੂੰ ਬਿਹਤਰ ਸੁਰੱਖਿਆ ਅਤੇ ਭਲਾਈ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਮੀਟਿੰਗ ਦੌਰਾਨ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਮੰਤਰੀ ਨੂੰ ਕਾਰਪੋਰੇਸ਼ਨ ਰਾਹੀਂ ਸਾਬਕਾ ਸੈਨਿਕਾਂ ਨੂੰ ਪ੍ਰਦਾਨ ਕੀ...
ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ ‘ਆਲ ਇੰਡੀਆ ਟੂਰਿਸਟ ਪਰਮਿਟ’ ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ ‘ਤੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ ‘ਆਲ ਇੰਡੀਆ ਟੂਰਿਸਟ ਪਰਮਿਟ’ ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ ‘ਤੇ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 20 ਅਗਸਤ 2026- ਸੂਬੇ ਦੇ ਪ੍ਰਸ਼ਾਸਨਿਕ ਕੰਮਕਾਜ ਨੂੰ ਵਧੇਰੇ ਪਾਰਦਰਸ਼ੀ ਅਤੇ ਤੇਜ਼-ਤਰਾਰ ਬਣਾਉਣ ਦੇ ਮਕਸਦ ਨਾਲ ਇੱਕ ਵੱਡਾ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਹੁਣ 'ਆਲ ਇੰਡੀਆ ਟੂਰਿਸਟ ਪਰਮਿਟ' (ਏ.ਆਈ.ਟੀ.ਪੀ) ਰੋਡ ਟਰਾਂਸਪੋਰਟ ਅਤੇ ਹਾਈਵੇਅ ਮੰਤਰਾਲੇ ਦੇ ਅਧਿਕਾਰਤ ਪੋਰਟਲ (ਪਰਿਵਹਨ) ਰਾਹੀਂ ਬਿਨੈਕਾਰਾਂ ਨੂੰ ਸਿੱਧੇ ਆਨਲਾਈਨ ਜਾਰੀ ਕੀਤੇ ਜਾਣਗੇ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, "ਪਹਿਲਾਂ ਟੂਰਿਸਟ ਵਾਹਨ ਆਪਰੇਟਰਾਂ ਨੂੰ ਸਟੇਟ ਟਰਾਂਸਪੋਰਟ ਅਥਾਰਟੀ, ਮੋਹਾਲੀ (PB01) ਦੇ ਦਫ਼ਤਰ ਤੋਂ ਖ਼ੁਦ ਜਾ ਕੇ ਪ੍ਰਿੰਟ ਕੀਤੇ ਪਰਮਿਟ ਲੈਣੇ ਪੈਂਦੇ ਸਨ। ਇਸ ਡਿਜੀਟਲ ਸਹੂਲਤ ਦੀ ਸ਼ੁਰੂਆਤ ਨਾਲ, ਬਿਨੈਕਾਰ ਹੁਣ ਆਪਣੇ ਘਰ ਜਾਂ ਦਫ਼ਤਰ ਬੈਠੇ ਹੀ ਆਸਾਨੀ ਨਾਲ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰ ਸਕਦੇ ਹਨ, ਜਿਸ ਨਾਲ ਸਰਕਾਰੀ ਦਫ਼ਤਰਾਂ ਵਿੱਚ ਨਿੱਜੀ ਤੌਰ 'ਤੇ ਜਾਣ ਦੀ ਲੋੜ ਪੂਰੀ ਤਰ੍ਹਾਂ ਖ਼ਤਮ ਹੋ ਗਈ ਹੈ।" ਸੂਬਾ ਸਰਕਾਰ ਦੀ ਨਾਗਰਿਕ-ਕੇਂਦਰ...
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 20 ਅਗਸਤ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਬੁਢਾਪਾ ਪੈਨਸ਼ਨ ਸਕੀਮ ਅਧੀਨ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬੇ ਦੇ ਬਜ਼ੁਰਗਾਂ ਨੂੰ ਆਰਥਿਕ ਸੁਰੱਖਿਆ ਦੇਣ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਯੋਗ ਬਣਾਉਣ ਲਈ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੀਕ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਵੇਲੇ ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਪੈਨਸ਼ਨ ਸਮੇਂ ਸਿਰ ਮਿਲਦੀ ਰਹੇ, ਇਸ ਲਈ ਚਾਲੂ ਵਿੱਤੀ ਸਾਲ ਦੇ ਬਜਟ ਵਿੱਚ ਇਸ ਸਕੀਮ ਲਈ 4,000 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਹਰੇਕ ਯੋਗ ਬਜ਼ੁਰਗ ਵਿਅ...