Wednesday, September 16
Shadow

Tag: punjab news

ਸਹਿਮਤੀ ਬਣੀ ਹੱਲ ਦਾ ਰਾਹ; ਕੌਮੀ ਲੋਕ ਅਦਾਲਤ ’ਚ 29,189 ਕੇਸ ਨਿਪਟੇ, ਕਰੀਬ 22 ਕਰੋੜ 18 ਲੱਖ ਰੁਪਏ ਤੋਂ ਵੱਧ ਦੇ ਅਵਾਰਡ ਪਾਸ

ਸਹਿਮਤੀ ਬਣੀ ਹੱਲ ਦਾ ਰਾਹ; ਕੌਮੀ ਲੋਕ ਅਦਾਲਤ ’ਚ 29,189 ਕੇਸ ਨਿਪਟੇ, ਕਰੀਬ 22 ਕਰੋੜ 18 ਲੱਖ ਰੁਪਏ ਤੋਂ ਵੱਧ ਦੇ ਅਵਾਰਡ ਪਾਸ

Local news
ਸੰਗਰੂਰ, 12 ਸਤੰਬਰ: ਜ਼ਿਲ੍ਹਾ ਕਚਹਿਰੀਆਂ ਸੰਗਰੂਰ ਸਮੇਤ ਸੁਨਾਮ, ਮੂਨਕ ਅਤੇ ਧੂਰੀ ਵਿਖੇ ਅੱਜ ਲਗਾਈ ਗਈ ਕੌਮੀ ਲੋਕ ਅਦਾਲਤ ਦੌਰਾਨ ਨਿਪਟਾਰੇ ਲਈ ਰੱਖੇ ਗਏ ਕੁੱਲ 29,916 ਕੇਸਾਂ ਵਿੱਚੋਂ 29,189 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਇਆ ਗਿਆ। ਇਸ ਦੌਰਾਨ 22,18,31,676 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਮਾਣਯੋਗ ਜਸਟਿਸ ਦੀਪਕ ਸਿਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਅਤੇ ਮਾਣਯੋਗ ਜਸਟਿਸ ਪੰਕਜ ਜੈਨ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਕਮ-ਪ੍ਰਬੰਧਕੀ ਜੱਜ, ਸੈਸ਼ਨਜ਼ ਡਵੀਜ਼ਨ ਸੰਗਰੂਰ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੌਮੀ ਲੋਕ ਅਦਾਲਤ ਲਗਾਈ ਗਈ। ਇਹ ਲੋਕ ਅਦਾਲਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਨੀਸ਼ ਸਿੰਗਲ ਦੀ ਪ੍ਰਧਾਨਗੀ ਅਤੇ ਸਕੱਤਰ ਸ੍ਰੀ ਅਸ਼ੀਸ਼ ਠਠਈ ਦੀ ਦੇਖ-ਰੇਖ ਹੇਠ ਲਗਾਈ ਗਈ। ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ’ਤੇ 13 ਅਤੇ ਉਪ ਮੰਡਲ ਪੱਧਰ ’ਤੇ 5 ਲੋਕ ਅਦਾਲਤ ਬੈਂਚ ਗਠ...
ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨਾ ਬੰਦ ਕਰੇ, ਪੰਜਾਬ 1984 ਵਿੱਚ ਕਾਂਗਰਸ ਦੀ ਭੂਮਿਕਾ ਨੂੰ ਭੁੱਲਿਆ ਨਹੀਂ: ਹਰਭਜਨ ਸਿੰਘ ਈਟੀਓ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨਾ ਬੰਦ ਕਰੇ, ਪੰਜਾਬ 1984 ਵਿੱਚ ਕਾਂਗਰਸ ਦੀ ਭੂਮਿਕਾ ਨੂੰ ਭੁੱਲਿਆ ਨਹੀਂ: ਹਰਭਜਨ ਸਿੰਘ ਈਟੀਓ

Breaking News
ਚੰਡੀਗੜ੍ਹ; 12 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਪਾਰਟੀ ਵੱਲੋਂ ਸਵਰਗੀ ਗੁਲਜ਼ਾਰ ਸਿੰਘ ਦੀ ਦਰਦਨਾਕ ਮੌਤ 'ਤੇ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰਨ ਲਈ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਨੂੰ ਲਾਸ਼ਾਂ 'ਤੇ ਰਾਜਨੀਤੀ ਕਰਨਾ ਬੰਦ ਕਰਨਾ ਚਾਹੀਦਾ ਹੈ ਅਤੇ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ। ਇੱਕ ਬਿਆਨ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ  ਨੇ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ਇੱਕ ਬਹੁਤ ਹੀ ਦੁਖਦਾਈ ਘਟਨਾ ਹੈ ਅਤੇ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਪਹਿਲਾਂ ਹੀ ਠੋਸ ਕਾਰਵਾਈ ਕਰ ਚੁੱਕੀ ਹੈ। ਉਨ੍ਹਾਂ ਕਿਹਾ, "ਸਰਬਪੱਖੀ ਜਾਂਚ ਲਈ ਇੱਕ ਐਸਆਈਟੀ ਦਾ ਗਠਨ ਕੀਤਾ ਗਿਆ ਹੈ ਅਤੇ ਆਤਮਹੱਤਿਆ ਲਈ ਉਕਸਾਉਣ ਅਤੇ ਅਨੁਸੂਚਿਤ ਜਾਤੀਆਂ ਤੇ ਅੱਤਿਆਚਾਰ ਰੋਕਥਾਮ ਐਕਟ ਦੀਆਂ ਧਾਰਾਵਾਂ ਤਹਿਤ ਪੰਜ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।" ਮੰਤਰੀ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਇਸ ਨਾ ਪੂਰੇ ਹੋਣ ਵਾਲੇ ਘਾਟੇ ਤੋਂ ਉੱਬਰਨ ਲ...
ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼

ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼

Punjab News
ਚੰਡੀਗੜ੍ਹ 12 ਸਤੰਬਰ- ਰੋਪੜ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਪ੍ਰਦੇਸ਼ ਦੇ ਬੀਬੀਐਨ ਉਦਯੋਗਿਕ ਖੇਤਰ ਤੋਂ ਸਰਸਾ ਨਦੀ ਵਿੱਚ ਅਣ-ਸੋਧੇ ਉਦਯੋਗਿਕ ਕੂੜੇ ਅਤੇ ਸੀਵਰੇਜ ਦੇ ਪਾਣੀ ਨੂੰ ਸੁੱਟੇ ਜਾਣ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ, ਜੋ ਬਾਅਦ ਵਿੱਚ ਸਤਲੁਜ ਨਦੀ ਵਿੱਚ ਮਿਲਦਾ ਹੈ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ, "ਬੱਦੀ ਖੇਤਰ ਦੇ ਦੌਰੇ ਦੌਰਾਨ ਸਾਡੀ ਟੀਮ ਨੇ ਦੇਖਿਆ ਕਿ ਕਈ ਸਥਾਨਕ ਨਾਲੇ ਅਤੇ ਖੱਡਾਂ ਉਦਯੋਗਿਕ ਕੂੜਾ ਸਰਸਾ ਨਦੀ ਵਿੱਚ ਲੈ ਕੇ ਜਾ ਰਹੀਆਂ ਹਨ। ਫਾਰਮਾਸਿਊਟੀਕਲ ਕੂੜਾ, ਤੇਜ਼ਾਬ ਅਤੇ ਹੋਰ ਉਦਯੋਗਿਕ ਰਸਾਇਣ ਵੱਖ-ਵੱਖ ਥਾਵਾਂ 'ਤੇ ਨਾਲਿਆਂ ਰਾਹੀਂ ਬਹਾਏ ਜਾ ਰਹੇ ਹਨ। ਇਹ ਉਦਯੋਗਿਕ ਕੂੜਾ ਆਖਰਕਾਰ ਸਰਸਾ ਅਤੇ ਫਿਰ ਸਤਲੁਜ ਵਿੱਚ ਪਹੁੰਚਦਾ ਹੈ, ਜੋ ਪੰਜਾਬ ਦੇ ਪਾਣੀ ਦੇ ਸਰੋਤਾਂ ਨੂੰ ਸਿੱਧੇ ਤੌਰ 'ਤੇ ਪ੍ਰਭਾਵਿਤ ਕਰ ਰਿਹਾ ਹੈ ਅਤੇ ਕੈਂਸਰ ਫੈਲਾ ਰਿਹਾ ਹੈ।" ‘ਆਪ’ ਵਿਧਾਇਕ ਨੇ ਦੱਸਿਆ, "ਬੀਬੀਐਨ ਉਦਯੋਗਿਕ ਖੇਤਰ ਵਿੱਚ ਲਗਭਗ 2,200 ਉਦਯੋਗ ਹਨ। ਇਨ੍ਹਾਂ ਵਿੱਚੋਂ 1,000 ਉਦਯੋਗ ਤਰਲ ਕੂੜਾ ਪ...
ਬਾਬਾ ਬੁੱਲੇ ਸ਼ਾਹ ਦੀ ਸੋਚ ਅੱਜ ਵੀ ਸਮਾਜ ਨੂੰ ਪਿਆਰ, ਸਾਂਝ ਤੇ ਭਾਈਚਾਰੇ ਦਾ ਰਾਹ ਦਿਖਾਉਂਦੀ ਹੈ: ਜਗਦੀਪ ਕੰਬੋਜ ਗੋਲਡੀ

ਬਾਬਾ ਬੁੱਲੇ ਸ਼ਾਹ ਦੀ ਸੋਚ ਅੱਜ ਵੀ ਸਮਾਜ ਨੂੰ ਪਿਆਰ, ਸਾਂਝ ਤੇ ਭਾਈਚਾਰੇ ਦਾ ਰਾਹ ਦਿਖਾਉਂਦੀ ਹੈ: ਜਗਦੀਪ ਕੰਬੋਜ ਗੋਲਡੀ

Punjab News
ਜਲਾਲਾਬਾਦ 12 ਸਤੰਬਰ- ਬਾਬਾ ਬੁੱਲੇ ਸ਼ਾਹ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ 57ਵੇਂ ਸੱਭਿਆਚਾਰਕ ਯਾਦਗਾਰੀ ਜੋੜ ਮੇਲੇ ਵਿੱਚ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਸ਼ਿਰਕਤ ਕਰਦਿਆਂ ਬਾਬਾ ਬੁੱਲੇ ਸ਼ਾਹ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਹਲਕਾ ਜਲਾਲਾਬਾਦ ਦੀ ਚੜ੍ਹਦੀ ਕਲਾ, ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰੇ ਲਈ ਅਰਦਾਸ ਕੀਤੀ। ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਬਾਬਾ ਬੁੱਲੇ ਸ਼ਾਹ ਜੀ ਸਿਰਫ਼ ਪੰਜਾਬ ਦੀ ਸੂਫ਼ੀ ਵਿਰਾਸਤ ਦੇ ਮਹਾਨ ਸ਼ਾਇਰ ਹੀ ਨਹੀਂ ਸਨ, ਸਗੋਂ ਉਨ੍ਹਾਂ ਦੀ ਬਾਣੀ ਅਤੇ ਵਿਚਾਰਧਾਰਾ ਸਮੁੱਚੀ ਮਾਨਵਤਾ ਨੂੰ ਪਿਆਰ, ਸਾਂਝੀਵਾਲਤਾ ਅਤੇ ਆਪਸੀ ਸਤਿਕਾਰ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਦੋਂ ਸਮਾਜ ਨੂੰ ਵੰਡਣ ਵਾਲੀਆਂ ਸੋਚਾਂ ਤੋਂ ਦੂਰ ਰਹਿਣ ਦੀ ਲੋੜ ਹੈ, ਬਾਬਾ ਬੁੱਲੇ ਸ਼ਾਹ ਜੀ ਦੀ ਵਿਚਾਰਧਾਰਾ ਸਾਨੂੰ ਇਕ-ਦੂਜੇ ਨੂੰ ਜੋੜਨ ਦਾ ਰਾਹ ਦਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਸੂਫ਼ੀ ਸੰਤਾਂ, ਗੁਰੂ ਸਾਹਿਬਾਨ ਅਤੇ ਪੀਰਾਂ-ਫ਼ਕੀਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ‘ਚ ਸਫ਼ਾਈ ਮੁਹਿੰਮ ਜਾਰੀ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ‘ਚ ਸਫ਼ਾਈ ਮੁਹਿੰਮ ਜਾਰੀ

Punjab News
ਬਟਾਲਾ, 12 ਸਤੰਬਰ (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ ਹੈ। ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮਿ੍ਤ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ ਵੱਖ ਸਥਾਨਾਂ ਦਾ ਦੌਰਾ ਕਰਦਿਆਂ ਆਪਣੀ ਮੌਜੂਦਗੀ ਵਿੱਚ ਕੂੜੇ ਦੇ ਢੇਰਾਂ ਨੂੰ ਚੁਕਵਾਇਆ ਗਿਆ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸਵੱਛ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਦੁਕਾਨਦਾਰਾਂ ਨੂੰ ਆਪਣੇ ਆਲੇ-ਦੁਆਲੇ ਸਫਾਈ ਰੱਖਣ ਅਤੇ ਮਾਰਕਿਟ ਨੂੰ ਸਾਫ਼-ਸੁਥਰਾ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣ ਲਈ ਇਲਾਕੇ ਵਿੱਚ ਸਫਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਵੱਲ ਲਗਾਤਾਰ ਉਪਰਾਲੇ ਜਾਰੀ ਹਨ। ਉਨ੍ਹਾਂ ਕਿਹਾ ਕਿ ਆਓ, ਅਸੀਂ ਸਭ ਮਿਲ ਕੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖੀਏ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਸਿਹਤਮੰਦ ਸਮਾਜ ਦੀ ਨੀਂਹ ਹੈ। ਆਪਣੇ ਸ਼ਹਿਰ ਅਤੇ ਇਲਾਕੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਈ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰ...
ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ਜੰਗ ਜਾਰੀ: ਬ੍ਰਮ ਸ਼ੰਕਰ ਜਿੰਪਾ

ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ਜੰਗ ਜਾਰੀ: ਬ੍ਰਮ ਸ਼ੰਕਰ ਜਿੰਪਾ

Punjab News
ਹੁਸ਼ਿਆਰਪੁਰ, 12 ਸਤੰਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੇ ਗਈ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਦਿਆਂ ਸਰਕਾਰ ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜਵਸੇਬੇ ਵੱਲ ਵੀ ਵਿਸ਼ੇਸ਼ ਧਿਆਨ ਦੇ ਰਹੀ ਹੈ।ਉਹ ਅੱਜ ਸਿਵਲ ਹਸਪਤਾਲ ਵਿੱਚ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜਵਸੇਬਾ ਸੁਸਾਇਟੀ ਵੱਲੋਂ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਤਹਿਤ ਸਥਾਪਿਤ ਕੀਤੀ ਗਈ ਮੈਥਾਡੋਨ ਮੇਨਟੇਨੈਂਸ ਥੈਰੇਪੀ ਕਲੀਨਿਕ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਨਸ਼ਾ ਮੁਕਤੀ ਇਲਾਜ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।ਵਿਧਾਇਕ ਜਿੰਪਾ ਨੇ ਕਿਹਾ ਕਿ ਨਸ਼ਾ ਇੱਕ ਗੰਭੀਰ ਸਮਾਜਿਕ ਸਮੱਸਿਆ ਹੈ, ਜਿਸ ਨਾਲ ਨਜਿੱਠਣ ਲਈ ਇਲਾਜ, ਪੁਨਰਵਾਸ ਅਤੇ ਜਾਗਰੂਕਤਾ ਨੂੰ ਨਾਲ ਲੈ ਕੇ ਚੱਲਣਾ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਕਰਵਾਈ ਸ਼ੁਰੂਆਤ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਕਰਵਾਈ ਸ਼ੁਰੂਆਤ

Breaking News
ਖੰਨਾ, ਲੁਧਿਆਣਾ, 12 ਸਤੰਬਰ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਨਰੇਸ਼ ਚੰਦਰ ਸਟੇਡੀਅਮ, ਖੰਨਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜਨ ਚਾਰ ਦੀ ਸ਼ੁਰੂਆਤ ਕਰਵਾਈ। ਇਹਨਾਂ ਬਲਾਕ ਪੱਧਰੀ ਖੇਡਾਂ ਦੇ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 5 ਸਤੰਬਰ ਨੂੰ ਬਠਿੰਡਾ ਵਿਖੇ ਇਨ੍ਹਾਂ ਖੇਡਾਂ ਦਾ ਉਦਘਾਟਨ ਕੀਤਾ ਗਿਆ ਸੀ, ਜਦਕਿ 29 ਨਵੰਬਰ ਨੂੰ ਪਟਿਆਲਾ ਵਿਖੇ ਸਮਾਪਤੀ ਸਮਾਰੋਹ ਕਰਵਾਇਆ ਜਾਵੇਗਾ। ਇਸ ਮੌਕੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਆਪਣ...
13 ਨੂੰ ਮਲੋਟ ਅਤੇ 14 ਸਤੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣਗੇ ਡਰੋਨ ਸ਼ੋਅ

13 ਨੂੰ ਮਲੋਟ ਅਤੇ 14 ਸਤੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣਗੇ ਡਰੋਨ ਸ਼ੋਅ

Punjab News
ਲੰਬੀ/ਮਲੋਟ/ਸ੍ਰੀ ਮੁਕਤਸਰ ਸਾਹਿਬ, 12 ਸਤੰਬਰ :             ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਸਥਾਨਕ ਬਾਬਾ ਮਾਨ ਸਿੰਘ ਖੇਡ ਸਟੇਡੀਅਮ ਲੰਬੀ ਵਿਖੇ ਇੱਕ ਅਲੌਕਿਕ ਡਰੋਨ ਸ਼ੋਅ ਦਾ ਸਫਲ ਆਯੋਜਨ ਕੀਤਾ ਗਿਆ, ਜਿਸ ਦਾ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਭਰਪੂਰ ਆਨੰਦ ਮਾਣਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆ ਨੇ ਆਪਣੇ ਪਰਿਵਾਰ ਸਮੇਤ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।                 ਸਮਾਗਮ ਦੌਰਾਨ ਆਕਾਸ਼ ਵਿੱਚ 500 ਡਰੋਨਾਂ ਦੀਆਂ ਵੱਖ-ਵੱਖ ਆਕਰਸ਼ਕ ਢੰਗ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਬਾਣੀ ਬਾਰੇ ਬਣਾਈਆਂ ਆਕ੍ਰਿਤੀਆਂ ਨੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ।        &n...
ਗੈਂਗਸਟਰਾਂ ‘ਤੇ ਵਾਰ ਦਾ 235ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 325 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 235ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 325 ਕਾਬੂ

Punjab News
ਚੰਡੀਗੜ੍ਹ, 12 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 235ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 603 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 235ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 325 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 70,028 ਹੋ ਗਈ ਹੈ। ਇਸ ਤੋਂ ਇਲਾਵਾ 207 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 10 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ...
ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ

ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ

Breaking News
ਚੰਡੀਗੜ੍ਹ, 12 ਸਤੰਬਰ: ਉਨ੍ਹਾਂ ਦਿਨਾਂ, ਜਦੋਂ ਅਕਾਲੀ ਅਤੇ ਕਾਂਗਰਸੀ ਆਗੂ ਪੰਜਾਬ ਵਿਧਾਨ ਸਭਾ ਅੰਦਰ ਗੈਂਗਸਟਰਾਂ ਨੂੰ ਲੈ ਕੇ ਇੱਕ-ਦੂਜੇ 'ਤੇ ਦੋਸ਼-ਮੜ੍ਹਦੇ ਸਨ, ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਾਰਜਪ੍ਰਣਾਲੀ ਦੀ ਤੁਲਨਾ ਕਰਦਿਆਂ, ਜਿਸ ਤਹਿਤ ਹੁਣ ਇੱਕ ਲੋੜੀਂਦੇ ਗੈਂਗਸਟਰ ਨੂੰ ਯੂਰਪ ਤੋਂ ਵਾਪਸ ਲਿਆਂਦਾ ਗਿਆ ਹੈ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਕਿਹਾ ਕਿ ਯੂਰਪ ਤੋਂ ਕਿਸੇ ਗੈਂਗਸਟਰ ਦੀ ਇਹ ਪਹਿਲੀ ਹਵਾਲਗੀ ਮਾਨ ਸਰਕਾਰ ਦੇ ਗੈਂਗਸਟਰਵਾਦ ਵਿਰੁੱਧ ਸਖ਼ਤ ਸਟੈਂਡ ਦੀ ਗਵਾਹੀ ਭਰਦੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਗੈਂਗਸਟਰਵਾਦ ਨੂੰ ਇਸ ਹੱਦ ਤੱਕ ਪ੍ਰਫੁੱਲਤ ਹੋਣ ਦਿੱਤਾ ਕਿ 2021 ਦੇ ਬਜਟ ਸੈਸ਼ਨ ਦੌਰਾਨ ਆਗੂ ਖੁੱਲ੍ਹੇਆਮ ਇਸ ਗੱਲ 'ਤੇ ਬਹਿਸ ਕਰ ਰਹੇ ਸਨ ਕਿ ਜੱਗੂ ਭਗਵਾਨਪੁਰੀਆ "ਕਿਸਦਾ ਬੰਦਾ" ਹੈ, ਜਦਕਿ 'ਆਪ' ਸਰਕਾਰ ਨੇ ਸਰਹੱਦਾਂ ਪਾਰ ਜਾ ਕੇ ਅਜਿਹੇ ਭਗੌੜਿਆਂ ਦਾ ਪਿੱਛਾ ਕੀਤਾ ਹੈ ਅਤੇ ਇਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣਾ ਯਕੀਨੀ ਬਣਾਇਆ ਹੈ। ...