ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ
ਚੰਡੀਗੜ੍ਹ, 20 ਅਗਸਤ: ਸਮਾਜ ਨੂੰ ਖੂਨ ਦਾਨ ਤੋਂ ਅਗਾਂਹ ਜਾ ਕੇ ਸਵੈ-ਇੱਛਾ ਨਾਲ ਅੰਗ-ਦਾਨ ਕਰਨ ਦੀ ਅਪੀਲ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੈ-ਇੱਛਾ ਨਾਲ ਖੂਨਦਾਨ ਕਰਨ ਵਾਲਿਆਂ ਅਤੇ ਨੌਜਵਾਨਾਂ ਨੂੰ ਅੱਗੇ ਆ ਕੇ ਅੰਗ ਦਾਨ ਲਈ ਅਹਿਦ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਜੋਰ ਦਿੰਦਿਆਂ ਕਿਹਾ ਕਿ ਜੇਕਰ ਦਿਮਾਗ ਦੇ ਕੰਮ ਕਰਨਾ ਬੰਦ ਕਰ ਦੇਣ ਦੀ ਸੂਰਤ ਵਿੱਚ ਅੰਗ ਦਾਨ ਕਰਨ ਨਾਲ ਗੰਭੀਰ ਰੂਪ ਵਿੱਚ ਬਿਮਾਰ ਕਈ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਦਿੱਤੀ ਜਾ ਸਕਦੀ ਹੈ।
ਪੰਜਾਬ ਸਟੇਟ ਬਲੱਡ ਟ੍ਰਾਂਸਫਿਊਜ਼ਨ ਕੌਂਸਲ (ਪੀਐਸਬੀਟੀਸੀ) ਵੱਲੋਂ ਇੱਥੇ ਮਿਊਂਸੀਪਲ ਭਵਨ ਵਿਖੇ ਕਰਵਾਈ ਸੂਬਾ-ਪੱਧਰੀ ਐਨਜੀਓ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਸਵੈ-ਇੱਛਤ ਸੰਗਠਨਾਂ ਅਤੇ ਸਮਾਜ ਸੇਵਕਾਂ ਨੂੰ ‘ਉਮੀਦ ਦੇ ਫ਼ਰਿਸ਼ਤੇ ਅਤੇ ਰੱਬ ਦੇ ਦੂਤ’ ਕਹਿ ਕੇ ਵਡਿਆਇਆ, ਜੋ ਜਿੰਦਗੀ ਤੇ ਮੌਤ ਨਾਲ ਜੂਝ ਰਹੇ ਮਰੀਜ਼ਾਂ ਅਤੇ ਸਿਹਤ ਸੰਭਾਲ ਪ੍ਰਣਾਲੀ ਦਰਮਿਆਨ ਅਹਿਮ ਕੜੀ ਵਜੋਂ ਕੰਮ ਕਰਦੇ ਹਨ।
ਕਾਨਫਰੰਸ ਦੌਰਾਨ ਡਾ. ਬਲਬੀਰ ਸਿੰਘ ਨੇ ਪੰਜਾਬ ਭਰ ਵਿੱਚ ਖੂਨਦਾਨ ਰਾਹੀਂ ਮਨੁੱਖਤਾ...








