ਖੇਡਾਂ ਵਤਨ ਪੰਜਾਬ ਦੀਆਂ 2026: ਮਸ਼ਾਲ ਵਾਪਸੀ ਸਮਾਰੋਹ ਦੌਰਾਨ ਮਸ਼ਾਲ ਨਵਾਂਸ਼ਹਿਰ ਨੂੰ ਸੌਂਪੀ
ਰੂਪਨਗਰ, 20 ਅਗਸਤ: ਖੇਡਾਂ ਵਤਨ ਪੰਜਾਬ ਦੀਆਂ 2026 ਦੇ ਪ੍ਰਚਾਰ ਅਤੇ ਖੇਡਾਂ ਪ੍ਰਤੀ ਨੌਜਵਾਨਾਂ ਵਿੱਚ ਉਤਸ਼ਾਹ ਪੈਦਾ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ਮਸ਼ਾਲ ਯਾਤਰਾ ਦੇ ਵਾਪਸੀ ਸਮਾਰੋਹ ਦੌਰਾਨ ਅੱਜ ਮਸ਼ਾਲ ਨੂੰ ਰਸਮੀ ਤੌਰ ’ਤੇ ਨਵਾਂਸ਼ਹਿਰ ਦੇ ਪ੍ਰਬੰਧਕਾਂ, ਕੋਚਾਂ ਅਤੇ ਖਿਡਾਰੀਆਂ ਨੂੰ ਸੌਂਪ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ ਗਿੱਲ, ਖੇਡ ਵਿਭਾਗ ਦੇ ਕੋਚਾਂ, ਸਟਾਫ਼, ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਵਾਲੇ ਉੱਘੇ ਖਿਡਾਰੀਆਂ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ।
ਮਸ਼ਾਲ ਦਾ ਸਵਾਗਤ ਕਰਦਿਆਂ ਹਾਜ਼ਰ ਕੋਚਾਂ, ਸਟਾਫ਼ ਅਤੇ ਖਿਡਾਰੀਆਂ ਨੇ ਕਿਹਾ ਕਿ ਮਸ਼ਾਲ ਯਾਤਰਾ ਖੇਡਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਆਪਸੀ ਭਾਈਚਾਰਕ ਸਾਂਝ ਦੀ ਭਾਵਨਾ ਮਜ਼ਬੂਤ ਕਰਦੀਆਂ ਹਨ। ਮਸ਼ਾਲ ਦੇ ਆਗਮਨ ਨਾਲ ਸ਼ਹਿਰ ਵਿੱਚ ਖੇ...








