ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ
ਚੰਡੀਗੜ੍ਹ, 19 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਗੈਂਗਸਟਰਾਂ ਤੇ ਵਾਰ ਮੁਹਿੰਮ ਦੌਰਾਨ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟ੍ਰੀਡੀਸ਼ਨ ਸੈੱਲ (ਓ.ਐਫ.ਟੀ.ਈ.ਸੀ.) ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ,ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਲੋੜੀਂਦੇ ਕਾਰਕੁਨਾਂ ਦੀ ਸੁਰੱਖਿਅਤ ਹਵਾਲਗੀ ਹਾਸਿਲ ਕੀਤੀ ਹੈ । ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਡਿਪੋਰਟ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜਸ ਬਹਿਬਲ, ਵਾਸੀ ਫਰੀਦਕੋਟ ਅਤੇ ਅਜੈ ਸਿੰਘ ਅਤੇ ਪਵਨਦੀਪ ਸਿੰਘ ਵਾਸੀ ਸ੍ਰੀ ਗੰਗਾਨਗਰ, ਰਾਜਸਥਾਨ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮਲੇਸ਼ੀਆ ਤੋਂ ਭਾਰਤ ਲਿਆਂਦੇ ਤਿੰਨਾਂ ਮੁਲਜ਼ਮਾਂ ਨੂੰ ਪੰਜਾਬ ਪੁਲਿਸ ਨੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਅਤੇ ਬਾਅਦ ਵਿੱਚ ਅਗਲੇਰੀ ਜਾਂਚ ਲਈ ਉਨ੍ਹਾਂ ਨੂੰ ਪੰਜਾਬ ...








