ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਜਿੰਪਾ ਨੇ ਤਿੰਨ ਬੱਸਾਂ ਨੂੰ ਕੀਤਾ ਰਵਾਨਾ
ਹੁਸ਼ਿਆਰਪੁਰ, 18 ਅਗਸਤ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੋਮਵਾਰ ਸ਼ਾਮ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਵੱਖ-ਵੱਖ ਖੇਤਰਾਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀਆਂ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਜਿੰਪਾ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਲਗਾਤਾਰ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਵਿਧਾਇਕ ਜਿੰਪਾ ਨੇ ਕਿਹਾ ਕਿ ਹੁਣ ਤੱਕ ਪੰਜਾਬ ਦੇ ਕਰੀਬ 4 ਲੱਖ ਬਜ਼ੁਰਗ ਇਸ ਯੋਜਨਾ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਤੋਂ ਤੀਰਥ ਯਾਤਰਾ ਦੇ ਨਵੇਂ ਰੂਟਾਂ ਦੀ ਸ਼ੁਰੂਆਤ ਕੀਤੀ ਸੀ, ਜਿਸ ਤਹਿਤ ਹੁਣ ਸ਼ਰਧਾਲੂ...








