ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਸ੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਹੋਏ ਨਤਮਸਤਕ
ਫਿਲੌਰ (ਜਲੰਧਰ), 17 ਅਗਸਤ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਭਾਦੋਂ ਮਹੀਨੇ ਦੀ ਸੰਗਰਾਦ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਿਰ, ਫਿਲੌਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ‘ਆਪ’ ਆਗੂ ਹਰਜੋਤ ਕੌਰ ਲੌਹਟੀਆ ਵੀ ਮੌਜੂਦ ਸਨ।
ਸ੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਨਤਮਸਤਕ ਹੋਣ ਉਪਰੰਤ ਸ਼੍ਰੀ ਗੜ੍ਹੀ ਨੇ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ, ਜੋ ਉਨ੍ਹਾਂ ਨੂੰ ਭਾਦੋਂ ਮਹੀਨੇ ਦੀ ਪਵਿੱਤਰ ਸੰਗਰਾਦ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਕਰਵਾਏ ਗਏ ਸਮਾਗਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਲੋਕਾਈ ਨੂੰ ਮਨੁੱਖਤਾ ਦੀ ਭਲਾਈ ਅਤੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਯਤਨ ਕਰਨਾ ਚਾਹੀਦਾ ਹੈ ਤਾਂ ਜੋ ਆਦਰਸ਼ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਬੜੀ ਖੁਸ...








