ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ
ਚੰਡੀਗੜ੍ਹ / ਈਸੜੂ, ਖੰਨਾ (ਲੁਧਿਆਣਾ), 15 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀਆਂ ਸ੍ਰੀ ਹਰਪਾਲ ਸਿੰਘ ਚੀਮਾ ਅਤੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਈਸੜੂ ਵਿਖੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ਼ਹੀਦ ਨੇ ਪੁਰਤਗਾਲੀ ਸ਼ਾਸਨ ਤੋਂ ਗੋਆ ਨੂੰ ਆਜ਼ਾਦ ਕਰਵਾਉਣ ਸਮੇਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।
ਉਨ੍ਹਾਂ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਂਟ ਕੀਤੀਆ ਅਤੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀਆਂ ਭਤੀਜੀਆਂ ਜਸਵਿੰਦਰ ਕੌਰ ਅਤੇ ਨਰਿੰਦਰ ਕੌਰ ਨੂੰ ਸਨਮਾਨਿਤ ਵੀ ਕੀਤਾ।
ਕੈਬਨਿਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਸ਼ਾਂਤੀ ਲਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਮਾਸਟਰ ਕਰਨੈਲ ਸਿੰਘ ਨੇ ਗੋਆ ਦੀ ਆਜ਼ਾਦੀ ਲਈ ਮਹੱਤਵਪੂਰਨ ਯੋਗਦਾਨ ਪਾ ਕੇ ਪੰਜਾਬ ਦੀ ਬ...








