ਕੇਂਦਰੀ ਪੂਲ ਵਿੱਚੋਂ ਪੰਜਾਬ ਨੂੰ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ; 12 ਸਤੰਬਰ 2026: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਨੂੰ ਇਸ ਸਮੇਂ ਕੇਂਦਰੀ ਪਾਵਰ ਪੂਲ ਵਿੱਚੋਂ ਆਪਣੇ ਹਿੱਸੇ ਦੇ ਮੁਕਾਬਲੇ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ।
ਪੰਜਾਬ ਦੇ ਖੇਤੀਬਾੜੀ ਸੈਕਟਰ ਲਈ ਨਿਰਵਿਘਨ ਬਿਜਲੀ ਸਪਲਾਈ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਸਾਡੇ ਕਿਸਾਨਾਂ ਤੇ ਸੂਬੇ ਦੀ ਆਰਥਿਕਤਾ ਲਈ ਢੁਕਵੀਂ ਅਤੇ ਨਿਰਵਿਘਨ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ, ਜਿਸ ਕਰਕੇ ਕੇਂਦਰ ਨੂੰ ਸੈਂਟਰਲ ਪਾਵਰ ਪੂਲ ਵਿੱਚੋਂ ਪੰਜਾਬ ਨੂੰ ਉਸ ਦਾ ਬਣਦਾ ਹਿੱਸਾ ਤੁਰੰਤ ਜਾਰੀ ਕਰਨਾ ਚਾਹੀਦਾ ਹੈ।”
ਬਿਜਲੀ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਕੇਂਦਰੀ ਬਿਜਲੀ ਮੰਤਰੀ ਨੂੰ ਲਿਖਤੀ ਪੱਤਰ ਰਾਹੀਂ ਵੀ ਅਪੀਲ ਕੀਤੀ ਹੈ ਕਿ ਉਹ ਪੰਜਾਬ ਨੂੰ ਕੇਂਦਰੀ ਪਾਵਰ ਪੂਲ ਵਿੱਚੋਂ ਉਸ ਦਾ ਬਣਦਾ ਪੂਰਾ ਹਿੱਸਾ ਤੁਰੰਤ ਮਿਲਣਾ ਯਕੀਨੀ ਬਣਾਉਣ।
ਕੋਲੇ ਦੀ ਘਾਟ ਸਬੰਧੀ...








