Friday, September 18
Shadow

Tag: punjab news

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

Breaking News
ਚੰਡੀਗੜ੍ਹ, 12 ਅਗਸਤ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 470 ਕਰੋੜ ਰੁਪਏ ਦੀ ਲਾਗਤ ਨਾਲ 3 ਲੱਖ ਨਵੀਆਂ ਐਲਈਡੀ-ਅਧਾਰਿਤ ਸੋਲਰ ਸਟਰੀਟ ਲਾਈਟਾਂ ਲਾ ਕੇ ਸੂਬੇ ਭਰ ਦੇ ਹਰ ਪਿੰਡ ਨੂੰ ਰੁਸ਼ਨਾਇਆ ਜਾਵੇਗਾ। ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਪੇਂਡੂ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ, ਸੂਬਾ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਸੁਰੱਖਿਆ, ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਟਿਕਾਊ ਵਿਕਾਸ ਲਈ ਗ੍ਰਾਮ ਪੰਚਾਇਤਾਂ ਨੂੰ ਸਾਫ਼-ਸੁਥਰੀ ਊਰਜਾ ਨਾਲ ਲੈਸ ਕੀਤਾ ਜਾ ਰਿਹਾ ਹੈ। ਪੰਜਾਬ ਭਵਨ ਵਿਖੇ ਚੁਣੀਆਂ ਗਈਆਂ ਸੱਤ ਏਜੰਸੀਆਂ ਨੂੰ ਵਰਕ ਆਰਡਰ ਸੌਂਪਣ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਸ ਪ੍ਰੋਜੈਕਟ ਦੀ ਲਾਗਤ ਦਾ 70 ਫੀਸਦ ਖਰਚ ਕੀਤਾ ਜਾਵੇਗਾ, ਜਦੋਂ ਕਿ ਬਾਕੀ 30 ਫੀਸਦ ਗ੍ਰਾਮ ਪੰਚਾਇਤਾਂ ਸਹਿਣ ਕਰਨਗੀਆਂ। ਪਹਿਲਾਂ ਦੇ 30:70 ਅਨੁਪਾਤ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ ਜਿਸ ਨਾਲ ਗ੍ਰਾਮ ਸੰਸਥਾ...
ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Punjab News
ਚੰਡੀਗੜ੍ਹ, 12 ਅਗਸਤ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ 14 ਵੱਖ-ਵੱਖ ਟਰੈਪ ਮਾਮਲਿਆਂ ਵਿੱਚ ਰਿਸ਼ਵਤ ਲੈਂਦਿਆਂ 12 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵੀ.ਬੀ. ਨੇ ਇਸ ਸਮੇਂ ਦੌਰਾਨ ਸਰਕਾਰੀ ਮੁਲਾਜ਼ਮਾਂ ਅਤੇ ਹਰ ਖੇਤਰ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਭਰਪੂਰ ਯਤਨ ਕੀਤੇ ਹਨ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 16 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਲਈ 2 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਹਨ ਅਤੇ ਆਮਦਨ ਤੋਂ ਵੱਧ ਜਾਇਦਾਦ ਦਾ 1 ਮਾਮਲਾ ਵੀ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 7 ਮੁਲਜ਼ਮਾਂ ਖ਼ਿਲਾਫ਼ 5 ਫ਼ੌਜਦਾਰੀ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ

Breaking News
*ਚੰਡੀਗੜ੍ਹ; 12 ਅਗਸਤ*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ 'ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 31 ਸਾਲਾਂ ਬਾਅਦ ਉਨ੍ਹਾਂ ਦੀ ਬਿਮਾਰ ਮਾਤਾ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਉਮੀਦ ਫਿਰ ਤੋਂ ਜਾਗੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਰਾਜਪਾਲ ਦੀ ਸਿਫ਼ਾਰਸ਼ ਦੀ ਲੋੜ ਹੈ ਕਿਉਂਕਿ ਕੇਸ ਦੀ ਸੁਣਵਾਈ ਦਿੱਲੀ ਵਿੱਚ ਚੱਲ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜੇਕਰ ਹਵਾਰਾ ਨੂੰ ਪੈਰੋਲ ਦਿੱਤੀ ਜਾਂਦੀ ਹੈ ਤਾਂ ਪੰਜਾਬ ਸਰਕਾਰ ਅਮਨ-ਕਾਨੂੰਨ ਦੀ ਵਿਵਸਥਾ 'ਤੇ ਕੋਈ ਅਸਰ ਨਾ ਪੈਣ ਨੂੰ ਯਕੀਨੀ ਬਣਾਉਣ ਲਈ ਪੂਰੀ ਜ਼ਿੰਮੇਵਾਰੀ ਲਵੇਗੀ।ਰਾਜਪਾਲ ਨੂੰ ਮਨੁੱਖਤਾ ਦੇ ਆਧਾਰ 'ਤੇ ਇਸ ਮਾਮਲੇ 'ਤੇ ਵਿਚਾਰ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਗਤਾਰ ਸਿੰਘ ਹਵਾਰਾ ਪਿਛਲੇ 31 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੀ ਮਾਤਾ ਬਿਰਧ ਅਵਸਥਾ ਵਿੱਚ ਹਨ, ਉਮਰ ...
ਸੁਨਾਮ ਹਲਕੇ ਵਿੱਚ ਸਿੱਖਿਆ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਅਹਿਮ ਉਪਰਾਲਾ; ਸਰਕਾਰੀ ਸਕੂਲਾਂ ਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਦੇਣ ਦੀ ਸ਼ੁਰੂਆਤ

ਸੁਨਾਮ ਹਲਕੇ ਵਿੱਚ ਸਿੱਖਿਆ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਅਹਿਮ ਉਪਰਾਲਾ; ਸਰਕਾਰੀ ਸਕੂਲਾਂ ਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਦੇਣ ਦੀ ਸ਼ੁਰੂਆਤ

Punjab Politics
ਸੁਨਾਮ/ ਲੌਂਗੋਵਾਲ, 11 ਅਗਸਤ:- ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ    ਸੁਨਾਮ ਹਲਕੇ ਵਿੱਚ ਸਕੂਲੀ ਸਿੱਖਿਆ ਦੇ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਇਕ ਵਿਸ਼ੇਸ਼ ਉਪਰਾਲੇ ਤਹਿਤ ਹਲਕੇ ਦੇ 129 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਮੁਹੱਈਆ ਕਰਵਾਉਣ ਦੀ ਸ਼ੁਰੂਆਤ 6ਵੀਂ ਤੋਂ 12ਵੀਂ ਜਮਾਤ ਤੱਕ ਦੀਆਂ 5,710 ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡ ਕੇ ਕੀਤੀ। ਇਸ ਮੌਕੇ ਸ਼੍ਰੀ ਅਰੋੜਾ ਦੀ ਧਰਮਪਤਨੀ ਸ਼੍ਰੀਮਤੀ ਸਬੀਨਾ ਅਰੋੜਾ ਵੀ ਉਹਨਾਂ ਦੇ ਨਾਲ ਸਨ। ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਪਹਿਲ ਉਨ੍ਹਾਂ ਦੇ ਪਰਿਵਾਰ ਵੱਲੋਂ ‘ਬਾਬੂ ਭਗਵਾਨ ਦਾਸ ਅਰੋੜਾ ਫਾਊਂਡੇਸ਼ਨ’ ਰਾਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਬਾਕੀ ਸਾਰੇ ਵਿਦਿਆਰਥੀਆਂ ਨੂੰ ਵੀ ਸਕੂਲ ਬੈਗ ਮੁਹੱਈਆ ਕਰਵਾਏ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਨਾਲ ਸਬੰਧਤ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸ...
ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

Punjab News
ਚੰਡੀਗੜ੍ਹ, 11 ਅਗਸਤ- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (ਪੀਯੂਸੀਐਸਸੀ) ਦੀਆਂ ਆਗਾਮੀ ਚੋਣਾਂ ਲਈ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਚੋਣ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਇਹ ਨਿਯੁਕਤੀਆਂ ਆਪ ਦੇ ਵਿਦਿਆਰਥੀ ਵਿੰਗ - ਐਸੋਸੀਏਸ਼ਨ ਆਫ਼ ਸਟੂਡੈਂਟਸ ਫ਼ਾਰ ਆਲਟਰਨੇਟਿਵ ਪੋਲੀਟਿਕਸ (ਏਐਸਏਪੀ) ਲਈ ਕੀਤੀਆਂ ਗਈਆਂ ਹਨ, ਕਿਉਂਕਿ ਪਾਰਟੀ ਨੇ ਪੰਜਾਬ ਯੂਨੀਵਰਸਿਟੀ ਵਿੱਚ ਆਗਾਮੀ ਵਿਦਿਆਰਥੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਆਪ ਪੰਜਾਬ ਨੇ ਦੋਵਾਂ ਆਗੂਆਂ ਨੂੰ ਨਵੀਂ ਜ਼ਿੰਮੇਵਾਰੀ ਸੌਂਪੇ ਜਾਣ 'ਤੇ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦਾ ਤਜ਼ਰਬਾ ਅਤੇ ਨੌਜਵਾਨਾਂ ਨਾਲ ਜੁੜਾਅ ਯੂਨੀਵਰਸਿਟੀ ਵਿੱਚ ਪਾਰਟੀ ਦੇ ਵਿਦਿਆਰਥੀ ਪ੍ਰਚਾਰ ਅਤੇ ਮੁਹਿੰਮ ਨੂੰ ਹੋਰ ਮਜ਼ਬੂਤ ਕਰੇਗਾ। ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਇਹ ਨਿਯੁਕਤੀਆਂ ਆਗਾਮੀ ਪੀਯੂਸੀਐਸਸੀ ਚੋਣਾਂ ਦੀਆਂ ਤਿਆਰੀਆਂ ਦੀ ਸ਼ੁਰੂਆਤ ਹਨ, ਜੋ ਕਿ ਅਗਲੇ ਮਹੀਨੇ ਹੋਣ ਦੀ ਉਮੀ...
ਭਾਜਪਾ ਦੇ ਇਸ਼ਾਰੇ ‘ਤੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਤੇ ਹੋਰ ਸੈਲੀਬ੍ਰਿਟੀਜ਼ ਸੋਸ਼ਲ ਮੀਡੀਆ ‘ਤੇ ਪੰਜਾਬ ਨੂੰ ਬਦਨਾਮ ਕਰਨ ਲਈ ਚਲਾ ਰਹੇ ਮੁਹਿੰਮ: ਬਲਤੇਜ ਪੰਨੂ

ਭਾਜਪਾ ਦੇ ਇਸ਼ਾਰੇ ‘ਤੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਤੇ ਹੋਰ ਸੈਲੀਬ੍ਰਿਟੀਜ਼ ਸੋਸ਼ਲ ਮੀਡੀਆ ‘ਤੇ ਪੰਜਾਬ ਨੂੰ ਬਦਨਾਮ ਕਰਨ ਲਈ ਚਲਾ ਰਹੇ ਮੁਹਿੰਮ: ਬਲਤੇਜ ਪੰਨੂ

Punjab News
ਚੰਡੀਗੜ੍ਹ 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਅਤੇ ਹੋਰ ਸੈਲੀਬ੍ਰਿਟੀਜ਼ ਵੱਲੋਂ ਸੋਸ਼ਲ ਮੀਡੀਆ 'ਤੇ ਪੰਜਾਬ ਨੂੰ ਬਦਨਾਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਨੇ ਭੱਜੀ ਨੂੰ ਇੱਜ਼ਤ ਬਖ਼ਸ਼ ਕੇ ਰਾਜ ਸਭਾ ਦੀ ਕੁਰਸੀ 'ਤੇ ਬਠਾਇਆ, ਉਸੇ ਨਾਲ ਪਿੱਠ ਵਿੱਚ ਛੁਰਾ ਘੋਪ ਕੇ ਉਹ ਭਾਜਪਾ ਦੀ ਗੋਦ ਵਿੱਚ ਜਾ ਬੈਠੇ ਹਨ। ਅੱਜ ਇਹ ਬਿਕਾਊ ਨੇਤਾ ਤੇ ਸੈਲੀਬ੍ਰਿਟੀਜ਼ ਭਾਜਪਾ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਅਤੇ ਉਨ੍ਹਾਂ ਵੱਲੋਂ ਪਰੋਸੇ ਗਏ ਝੂਠ ਦੇ ਪੁਲੰਦੇ ਨੂੰ ਅੱਖਾਂ ਮੀਚ ਕੇ ਵਾਇਰਲ ਕਰਕੇ ਪੰਜਾਬ, ਪੰਜਾਬ ਪੁਲਿਸ ਅਤੇ ਸਰਕਾਰ ਦੀ ਪਿੱਠ 'ਚ ਖੰਜਰ ਮਾਰਨ ਦੀ ਗੰਦੀ ਸਾਜ਼ਿਸ਼ ਰਚ ਰਹੇ ਹਨ। ਮੰਗਲਵਾਰ ਨੂੰ ਇੱਕ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਿਤ ਕਰਦਿਆਂ ਬਲਤੇਜ ਪੰਨੂ ਨੇ ਸਪੱਸ਼ਟ ਕੀਤਾ ਕਿ ਜਿਸ ਵੀਡੀਓ ਨੂੰ ਹਰਭਜਨ ਭੱਜੀ ਅਤੇ ਸੋਨੂ ਸੂਦ ਵਰਗੇ ਸੈਲੀਬ੍ਰਿਟੀਜ਼ ਵੱਲੋਂ ਪੰਜਾਬ ਦਾ ਦੱਸ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕੀਤਾ ਜਾ ਰਹਾ ਹੈ,ਉਹ ਪ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਵਿੱਚ 1.39 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਨਾਲ ਝੁਲ਼ਸੇ ਪੀੜਤਾਂ ਨੂੰ 265 ਇਲਾਜ ਕੈਸ਼ਲੈੱਸ ਮੁਹੱਈਆ ਕਰਵਾਏ ਗਏ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਵਿੱਚ 1.39 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਨਾਲ ਝੁਲ਼ਸੇ ਪੀੜਤਾਂ ਨੂੰ 265 ਇਲਾਜ ਕੈਸ਼ਲੈੱਸ ਮੁਹੱਈਆ ਕਰਵਾਏ ਗਏ

Punjab News
ਚੰਡੀਗੜ੍ਹ; 11 ਅਗਸਤ, 2026 : ਅੱਗ ਕੁਝ ਹੀ ਮਿੰਟਾਂ ਵਿੱਚ ਬੁਝ ਸਕਦੀ ਹੈ, ਪਰ ਇਸ ਨਾਲ ਹੋਣ ਵਾਲਾ ਨੁਕਸਾਨ ਕਾਫ਼ੀ ਲੰਮੇ ਸਮੇਂ ਤੱਕ ਰਹਿ ਸਕਦਾ ਹੈ। ਅੱਗ ਨਾਲ ਗੰਭੀਰ ਤੌਰ ’ਤੇ ਝੁਲ਼ਸਣ ਵਾਲੇ ਵਿਅਕਤੀ ਲਈ ਅੱਗ ਦੀਆਂ ਲਪਟਾਂ ਤੋਂ ਬਾਹਰ ਨਿਕਲਣਾ ਸਿਰਫ਼ ਸ਼ੁਰੂਆਤ ਹੁੰਦੀ ਹੈ। ਇਸ ਤੋਂ ਬਾਅਦ ਵਾਰ-ਵਾਰ ਡ੍ਰੈਸਿੰਗ, ਵੱਖ-ਵੱਖ ਮੈਡੀਕਲ ਪ੍ਰਕਿਰਿਆਵਾਂ, ਪੁਨਰ-ਨਿਰਮਾਣ ਅਤੇ ਮਹੀਨਿਆਂ ਤੱਕ ਰਿਕਵਰੀ ਚੱਲ ਸਕਦੀ ਹੈ। ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਤਹਿਤ ਪੰਜਾਬ ਵਿੱਚ ਅੱਗ ਨਾਲ ਝੁਲ਼ਸਣ ਦੇ ਇਲਾਜ ਨਾਲ ਸਬੰਧਤ ਤਾਜ਼ਾ ਅੰਕੜੇ ਇਸ ਮੁਸ਼ਕਲ ਸਫ਼ਰ ਨੂੰ ਬਿਆਨ ਕਰਦੇ ਹਨ। ਯੋਜਨਾ ਤਹਿਤ 1.39 ਕਰੋੜ ਰੁਪਏ ਦੀ ਲਾਗਤ ਨਾਲ ਸੜਨ ਦੇ 265 ਇਲਾਜ ਮੁਹੱਈਆ ਕਰਵਾਏ ਗਏ ਹਨ। ਸ਼ਾਰਟ ਸਰਕਟ ਕਾਰਨ ਘਰ 'ਚ ਅੱਗ ਲੱਗਣ ਕਾਰਨ 24 ਸਾਲਾ ਅਰਜੁਨ ਕੁਮਾਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਬਠਿੰਡਾ ਲਿਜਾਇਆ ਗਿਆ, ਜਿੱਥੇ ਲਗਭਗ 50,000 ਰੁਪਏ ਦਾ ਇਲਾਜ ਯੋਜਨਾ ਤਹਿਤ ਕੈਸ਼ਲੈੱਸ ਮੁਹੱਈਆ ਕਰਵਾਇਆ ਗਿਆ। ਆਪਣੇ ਤਜ਼ਰਬੇ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ, “ਸਭ ਕੁਝ ਬਹੁਤ ਤੇਜ਼ੀ ਨਾਲ ਹੋਇਆ।” ਇਲਾਜ ਕੈਸ਼ਲੈੱਸ ਹੋਣ ਦੀ ...
ਗੈਂਗਸਟਰਾਂ ‘ਤੇ ਵਾਰ ਦਾ 203ਵਾਂ ਦਿਨ: ਪੰਜਾਬ ਪੁਲਿਸ ਵੱਲੋਂ 722 ਥਾਈਂ ਛਾਪੇਮਾਰੀ; 558 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 203ਵਾਂ ਦਿਨ: ਪੰਜਾਬ ਪੁਲਿਸ ਵੱਲੋਂ 722 ਥਾਈਂ ਛਾਪੇਮਾਰੀ; 558 ਕਾਬੂ

Punjab News
ਚੰਡੀਗੜ੍ਹ, 11 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 203ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 722 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 203ਵੇਂ ਦਿਨ ਪੁਲਿਸ ਟੀਮਾਂ ਨੇ 5 ਹਥਿਆਰਾਂ ਸਮੇਤ 558 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 59,579 ਹੋ ਗਈਆਂ। ਇਸ ਤੋਂ ਇਲਾਵਾ 270 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਹੋਰ ਵੇਰਵੇ ਸਾਂਝੇ ਕਰਦ...
ਪੰਜਾਬ ‘ਚ 760.30 ਕਰੋੜ ਦਾ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਪ੍ਰੋਜੈਕਟ ਜਾਪਾਨੀ ਕੌਮਾਂਤਰੀ ਸਹਿਯੋਗ ਏਜੰਸੀ ‘ਜੀਕਾ’ ਦੇ ਸਹਿਯੋਗ ਨਾਲ ਲਾਗੂ ਹੋਵੇਗਾ

ਪੰਜਾਬ ‘ਚ 760.30 ਕਰੋੜ ਦਾ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਪ੍ਰੋਜੈਕਟ ਜਾਪਾਨੀ ਕੌਮਾਂਤਰੀ ਸਹਿਯੋਗ ਏਜੰਸੀ ‘ਜੀਕਾ’ ਦੇ ਸਹਿਯੋਗ ਨਾਲ ਲਾਗੂ ਹੋਵੇਗਾ

Breaking News
ਚੰਡੀਗੜ੍ਹ, ਅਗਸਤ 11: ਸੂਬੇ ਵਿੱਚ ਐਗਰੋਫਾਰੈਸਟਰੀ ਰਾਹੀਂ ਰੁੱਖਾਂ ਹੇਠ ਰਕਬਾ ਵਧਾਉਣਾ, ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਅਤੇ ਜੈਵ ਵਿਭਿੰਨਤਾ ਨੂੰ ਸੁਰੱਖਿਅਤ ਕਰਨ ਦੇ ਨਾਲ-ਨਾਲ ਇਸ ਵਿੱਚ ਵਾਧਾ ਕਰਨਾ ਸੂਬਾ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਿਲ ਹੈ। ਇਨ੍ਹਾਂ ਉਦੇਸ਼ਾਂ ਨੂੰ ਪੂਰਾ ਕਰਨ ਲਈ ਪੰਜਾਬ ਵਣ ਵਿਭਾਗ ਵੱਲੋਂ ਜਾਪਾਨ ਕੌਮਾਂਤਰੀ ਸਹਿਯੋਗ ਏਜੰਸੀ ('ਜੀਕਾ') ਨਾਲ ਸਹਿਯੋਗ ਲਈ ਪਹੁੰਚ ਕੀਤੀ ਗਈ ਹੈ। 'ਜੀਕਾ' ਦੀ ਸਹਾਇਤਾ ਨਾਲ ਸੂਬੇ ਵਿੱਚ ਪੰਜਾਬ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਪ੍ਰੋਜੈਕਟ ਲਾਗੂ ਕਰਨ ਦੀ ਤਜਵੀਜ਼ ਹੈ, ਇਹ ਜਾਣਕਾਰੀ ਦਿੰਦੇ ਹੋਏ ਇੱਥੇ ਇੱਕ ਮੀਟਿੰਗ ਵਿੱਚ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਐਗਰੋਫਾਰੈਸਟਰੀ ਨੂੰ ਉਤਸ਼ਾਹਿਤ ਕਰਨਾ, ਕੁਦਰਤੀ ਸਰੋਤਾਂ ਦੀ ਸੰਭਾਲ, ਜੈਵ ਵਿਭਿੰਨਤਾ ਦੀ ਸੁਰੱਖਿਆ, ਧਰਤੀ ਹੇਠ ਪਾਣੀ ਨੂੰ ਬਚਾਉਣਾ, ਸ਼ਿਵਾਲਿਕ ਖੇਤਰ ਵਿੱਚ ਏਕੀਕ੍ਰਿਤ ਵਾਟਰਸ਼ੈਡ ਪ੍ਰਬੰਧਨ ਕਰਨਾ ਹੈ। ਇਸ ਤੋਂ ਬਿਨਾਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਅਤੇ ਪਰਾਲੀ ਨਾਲ ਹੋ ਰ...
ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਦੇਵੇਗੀ ਸਿਖਲਾਈ

ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਦੇਵੇਗੀ ਸਿਖਲਾਈ

Punjab News
ਚੰਡੀਗੜ੍ਹ; 11 ਅਗਸਤ 2026 ਨਸ਼ਿਆਂ ਦੀ ਦੁਰਵਰਤੋਂ ਖ਼ਿਲਾਫ਼ ਆਪਣੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿਛਲੇ ਹਫ਼ਤੇ 12 ਜ਼ਿਲ੍ਹਿਆਂ ਵਿੱਚ ਅਧਿਆਪਕਾਂ ਲਈ ਜਾਗਰੂਕਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਸ਼ੁਰੂ ਕੀਤਾ। ਇਸ ਪਹਿਲ ਦਾ ਉਦੇਸ਼ 21,850 ਤੋਂ ਵੱਧ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਦੁਰਵਰਤੋਂ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਕਰਨ ਅਤੇ ਸਮੇਂ ਸਿਰ ਲੋੜੀਂਦੇ ਕਦਮ ਚੁੱਕਣ ਲਈ ਲੋੜੀਂਦੀ ਸਮਰੱਥਾ ਅਤੇ ਵਿਹਾਰਕ ਹੁਨਰਾਂ ਨਾਲ ਲੈਸ ਕਰਨਾ ਹੈ। ਇਸ ਮੁਹਿੰਮ ਦੀ ਸ਼ੁਰੂਆਤ ਸੋਮਵਾਰ ਨੂੰ ਫ਼ਾਜ਼ਿਲਕਾ ਅਤੇ ਤਰਨ ਤਾਰਨ ਤੋਂ ਕੀਤੀ ਗਈ, ਜਿੱਥੇ ਪਿਛਲੇ ਹਫ਼ਤੇ 800 ਤੋਂ ਵੱਧ ਅਧਿਆਪਕਾਂ ਨੇ ਵਰਕਸ਼ਾਪਾਂ ਵਿੱਚ ਹਿੱਸਾ ਲਿਆ। ਇਹ ਪ੍ਰੋਗਰਾਮ ਸਕੂਲਾਂ ਵਿੱਚ ਸਰਕਾਰ ਵੱਲੋਂ ਚਲਾਏ ਗਏ ਜਾਗਰੂਕਤਾ ਪ੍ਰੋਗਰਾਮਾਂ ਦੀ ਸਫ਼ਲਤਾ ਤੋਂ ਬਾਅ...