Friday, September 18
Shadow

Tag: punjab news

ਕੇਂਦਰੀ ਵਿਦਿਆਲਾ ਆਈ.ਆਈ.ਟੀ. ਰੋਪੜ ਵਿਖੇ ਯੋਗਤਾ-ਆਧਾਰਿਤ ਮੁਲਾਂਕਣ ਸਬੰਧੀ ਪੰਜ ਰੋਜ਼ਾ ਖੇਤਰੀ ਸਿਖਲਾਈ ਕੈਂਪ ਆਰੰਭ

ਕੇਂਦਰੀ ਵਿਦਿਆਲਾ ਆਈ.ਆਈ.ਟੀ. ਰੋਪੜ ਵਿਖੇ ਯੋਗਤਾ-ਆਧਾਰਿਤ ਮੁਲਾਂਕਣ ਸਬੰਧੀ ਪੰਜ ਰੋਜ਼ਾ ਖੇਤਰੀ ਸਿਖਲਾਈ ਕੈਂਪ ਆਰੰਭ

Local news
ਰੂਪਨਗਰ, 10 ਅਗਸਤ: ਕੇਂਦਰੀ ਵਿਦਿਆਲਾ ਆਈ.ਆਈ.ਟੀ. ਰੋਪੜ ਵਿਖੇ ਸ੍ਰੀ ਅਰਬਿੰਦੋ ਸੋਸਾਇਟੀ ਦੇ ‘ਰੂਪਾਂਤਰ’ ਪ੍ਰੋਗਰਾਮ ਤਹਿਤ ਯੋਗਤਾ-ਆਧਾਰਿਤ ਮੁਲਾਂਕਣ ਵਿਸ਼ੇ ਸਬੰਧੀ ਪੰਜ ਰੋਜ਼ਾ ਖੇਤਰੀ ਸਿਖਲਾਈ ਕੈਂਪ ਆਰੰਭ ਹੋਇਆ। 10 ਤੋਂ 14 ਅਗਸਤ 2026 ਤੱਕ ਚੱਲਣ ਵਾਲੇ ਇਸ ਸਿਖਲਾਈ ਕੈਂਪ ਵਿੱਚ ਚੰਡੀਗੜ੍ਹ ਸੰਭਾਗ ਅਧੀਨ ਵੱਖ-ਵੱਖ ਕੇਂਦਰੀ ਵਿਦਿਆਲਿਆਂ ਤੋਂ ਅਧਿਆਪਕ ਭਾਗ ਲੈ ਰਹੇ ਹਨ। ਇਸ ਸਿਖਲਾਈ ਕੈਂਪ ਦੌਰਾਨ ਸ੍ਰੀ ਅਰਬਿੰਦੋ ਸੋਸਾਇਟੀ ਦੀ ਸਰੋਤ ਮਾਹਿਰ ਸ੍ਰੀਮਤੀ ਸਰਿਤਾ ਰਾਠੌਰ, ਸਹਾਇਕ ਪ੍ਰਬੰਧਕ, ਅਤੇ ਸ੍ਰੀਮਤੀ ਦਿਵਿਆ ਜੈਨ, ਉੱਘੇ ਮੈਂਬਰਾਂ ਵੱਲੋਂ ਅਧਿਆਪਕਾਂ ਨੂੰ ਲੋੜੀਂਦੀ ਸਿਖਲਾਈ ਅਤੇ ਮਾਰਗਦਰਸ਼ਨ ਦਿੱਤਾ ਜਾ ਰਿਹਾ ਹੈ। ਇਸ ਸਿਖਲਾਈ ਕੈਂਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਯੋਗਤਾ-ਆਧਾਰਿਤ ਮੁਲਾਂਕਣ ਦੀਆਂ ਪ੍ਰਭਾਵਸ਼ਾਲੀ ਵਿਧੀਆਂ ਅਤੇ ਤਰੀਕਿਆਂ ਨਾਲ ਜਾਣੂ ਕਰਵਾਉਣਾ ਅਤੇ ਇਨ੍ਹਾਂ ਨੂੰ ਜਮਾਤ-ਕਮਰੇ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਮਰੱਥ ਬਣਾਉਣਾ ਹੈ। ਇਸ ਰਾਹੀਂ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਸਿੱਖਣ ਸਮਰੱਥਾ, ਸਮਝ ਅਤੇ ਪ੍ਰਾਪਤੀਆਂ ਦਾ ਸਹੀ ਢੰਗ ਨਾਲ ਮੁਲਾਂਕਣ ਕਰਨ ਲਈ ਲੋੜੀਂਦੇ ਗਿ...
ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਲੇਖ ਲਿਖਣ ਮੁਕਾਬਲੇ ਕਰਵਾਏ

ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਲੇਖ ਲਿਖਣ ਮੁਕਾਬਲੇ ਕਰਵਾਏ

Local news
ਤਰਨ ਤਾਰਨ 10 ਅਗਸਤ (  )- ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੁਆਰਾ ਨਿਰਧਾਰਿਤ ਪ੍ਰੋਗਰਾਮਾਂ ਅਧੀਨ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਯੁਵਾ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਲੇਖ ਲਿਖਣ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਤਰਨ ਤਾਰਨ ਰਾਜੀਵ ਕੁਮਾਰ ਛਾਬੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਰਜਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਕੋਆਰਡੀਨੇਟਰ ਏ.ਈ.ਪੀ ਹੈੱਡਮਾਸਟਰ ਗੁਰਚਰਨ ਸਿੰਘ ਦੀ ਅਗਵਾਈ ਹੇਠ ਅੱਜ ਸਰਕਾਰੀ ਹਾਈ ਸਕੂਲ ਬਾਗੜੀਆਂ ਵਿਖੇ ਕਰਵਾਏ ਗਏ। ਇਸ ਮੁਕਾਬਲੇ ਵਿਚ ਜ਼ਿਲ੍ਹਾ  ਪੱਧਰ ‘ਤੇ 27 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਦੀ ਚੋਣ ਸਕੂਲ ਪੱਧਰੀ ਮੁਕਾਬਲੇ ਰਾਹੀਂ ਕੀਤੀ ਗਈ ਸੀ। ਇਸ ਮੁਕਾਬਲੇ ਦਾ ਮੁੱਖ ਮੰਤਵ ਕਿਸ਼ੋਰ ਉਮਰ ਦੇ ਵਿਦਿਆਰਥੀਆਂ ਨੂੰ ਐੱਚ.ਆਈ.ਵੀ/ਏਡਜ਼ ਸਬੰਧੀ ਜਾਗਰੂਕ ਕਰਨਾ ਹੈ। ਇਸ ਮੁਕਾਬਲੇ ਵਿਚ ਪਹਿਲਾ ਸਥਾਨ ਸ ਕੰਨਿਆਂ ਸ ਸ ਢੋਟੀਆਂ, ਦੂਜਾ ਸਥਾਨ ਸ.ਹ.ਸ.ਸਕੂਲ ਬਾਗੜੀਆਂ ਅਤੇ ਤੀਜਾ ਸਥਾਨ  ਸ ਸ ਸ ਸਰਹਾਲੀ ਕਲਾਂ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੀ। ਪ੍ਰੋਗਰਾਮ ਵਿਚ ਵਿਸ਼ੇ...
ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ/ਅੰਮ੍ਰਿਤਸਰ, 10 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਵਿਅਕਤੀਆਂ ਨੂੰ 10 ਗੈਰ-ਕਾਨੂੰਨੀ ਪਿਸਤੌਲਾਂ, 1.054 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਡਰੋਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨਾਲ ਸਬੰਧਤ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਭੁੱਲਰ (28) ਵਾਸੀ ਪਿੰਡ ਰਾਜੋਕੇ, ਤਰਨਤਾਰਨ ਅਤੇ ਮੌਜੂਦਾ ਪਤਾ ਗੁਮਟਾਲਾ, ਅੰਮ੍ਰਿਤਸਰ; ਹੁਸਨਪ੍ਰੀਤ ਸਿੰਘ (21) ਵਾਸੀ ਪਿੰਡ ਮਹਿਦੀਪੁਰ ਅਤੇ ਮੌਜੂਦਾ ਪਤਾ ਪਿੰਡ ਢੋਲਣ, ਤਰਨ ਤਾਰਨ; ਅਹਿਮਦ ਰਾਜਾ (21) ਵਾਸੀ ਸੁਲਤਾਨਵਿੰਡ ਰੋਡ, ਅੰਮ੍ਰਿਤਸਰ; ਜਗਸੀਰ ਸਿੰਘ ਉਰਫ਼ ਬੌਬੀ (26) ਵਾਸੀ ਮੁਹੱਲਾ ਤਕਸ਼ਤਰੀ, ਤਰਨ ਤਾਰਨ; ਨਵੀਦੀਪ ਸਿੰਘ (20) ...
ਗੈਂਗਸਟਰਾਂ ‘ਤੇ ਵਾਰ ਦਾ 202ਵਾਂ ਦਿਨ: ਪੰਜਾਬ ਪੁਲਿਸ ਵੱਲੋਂ 638 ਥਾਈਂ ਛਾਪੇਮਾਰੀ; 500 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 202ਵਾਂ ਦਿਨ: ਪੰਜਾਬ ਪੁਲਿਸ ਵੱਲੋਂ 638 ਥਾਈਂ ਛਾਪੇਮਾਰੀ; 500 ਕਾਬੂ

Punjab News
ਚੰਡੀਗੜ੍ਹ, 10 ਅਗਸਤ:  ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 202ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 638 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 202ਵੇਂ ਦਿਨ, ਪੁਲਿਸ ਟੀਮਾਂ ਨੇ 15 ਹਥਿਆਰਾਂ ਸਮੇਤ 500 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 59,021 ਹੋ ਗਈਆਂ। ਇਸ ਤੋਂ ਇਲਾਵਾ 257 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈ...
ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

Punjab News
ਚੰਡੀਗੜ੍ਹ, 10 ਅਗਸਤ 2026 ਕਾਰੋਬਾਰ ਪੱਖੀ ਮਾਹੌਲ ਪੈਦਾ ਕਰਨ ਵੱਲ ਇੱਕ ਵੱਡੇ ਕਦਮ ਵਜੋਂ, ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਵਸਤੂ ਅਤੇ ਸੇਵਾ ਕਰ (ਪੀ.ਜੀ.ਐੱਸ.ਟੀ.) ਸੋਧ ਬਿੱਲ, 2026 ਪਾਸ ਕਰ ਦਿੱਤਾ। ਇਹ ਬਿੱਲ ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੁਆਰਾ ਸਦਨ ਵਿੱਚ ਪੇਸ਼ ਕੀਤਾ ਗਿਆ, ਜਿਸ ਦਾ ਉਦੇਸ਼ ਰਾਜ ਭਰ ਵਿੱਚ ਸਵੈ-ਪਾਲਣਾ ਨੂੰ ਉਤਸ਼ਾਹਿਤ ਕਰਨਾ, ਮੁਕੱਦਮੇਬਾਜ਼ੀ ਨੂੰ ਘੱਟ ਕਰਨਾ ਅਤੇ ਜੀ.ਐੱਸ.ਟੀ. ਨਾਲ ਸਬੰਧਤ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣਾ ਹੈ। ਨਵੇਂ ਪਾਸ ਕੀਤੇ ਗਏ ਕਾਨੂੰਨ ਦੇ ਪ੍ਰਭਾਵੀ ਅਸਰ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪੀ.ਜੀ.ਐੱਸ.ਟੀ. ਉਪਬੰਧਾਂ ਵਿੱਚ ਪ੍ਰਸਤਾਵਿਤ ਸੋਧਾਂ ਪ੍ਰਕਿਰਿਆਗਤ ਅੜਿੱਕਿਆਂ ਨੂੰ ਦੂਰ ਕਰਕੇ, ਤਰਲਤਾ ਵਿੱਚ ਸੁਧਾਰ ਕਰਕੇ ਅਤੇ ਟੈਕਸਦਾਤਿਆਂ 'ਤੇ ਸਮੁੱਚੇ ਪਾਲਣਾ ਦੇ ਬੋਝ ਨੂੰ ਘਟਾ ਕੇ ਸਾਡੇ ਵਪਾਰ ਅਤੇ ਉਦਯੋਗ ਖੇਤਰਾਂ ਦਾ ਮੂਲ ਰੂਪ ਵਿੱਚ ਸਮਰਥਨ ਕਰਨ ਲਈ ਤਿਆਰ ਕੀਤੀਆਂ ਗਈਆਂ ਹਨ।" ਨਵੇਂ ਲਾਗੂ ਕੀਤੇ ਗਏ ਸੁਧਾਰ ਵਪਾਰਕ ਭਾਈਚਾਰੇ ਲਈ ਮੁੱਖ ਸਹੂਲਤ ਉਪਾਵਾਂ ਨੂੰ ਪੇਸ...
ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

Punjab News
ਚੰਡੀਗੜ੍ਹ, 10 ਅਗਸਤ, 2026 ਪ੍ਰਸ਼ਾਸਨਿਕ ਸੁਧਾਰਾਂ ਅਤੇ ਕਰਮਚਾਰੀਆਂ ਦੀ ਭਲਾਈ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟਰਾਂਜੀਸ਼ਨ ਟੂ ਕੰਟਰੈਕਟੁਅਲ ਇੰਗੇਜਮੈਂਟ) ਬਿੱਲ, 2026’ ਸਫ਼ਲਤਾਪੂਰਵਕ ਪੇਸ਼ ਕੀਤਾ ਅਤੇ ਵਿਧਾਨ ਸਭ ਵੱਲੋਂ ਇਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ। ਇਸ ਇਤਿਹਾਸਕ ਕਾਨੂੰਨ ਦਾ ਉਦੇਸ਼ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਜਨਤਕ ਖੇਤਰ ਦੇ ਅਦਾਰਿਆਂ ਵਿੱਚ ਤਾਇਨਾਤ ਹਜ਼ਾਰਾਂ ਯੋਗ ਆਊਟਸੋਰਸਡ ਵਰਕਰਾਂ ਨੂੰ ਸੁਰੱਖਿਅਤ ਕਾਨੂੰਨੀ ਦਾਇਰਾ ਪ੍ਰਦਾਨ ਕਰਨਾ ਹੈ। ਇਹ ਨਵਾਂ ਕਾਨੂੰਨ ਗਰੁੱਪ-ਸੀ ਅਤੇ ਗਰੁੱਪ-ਡੀ ਸ਼੍ਰੇਣੀਆਂ (ਪਹਿਲੇ ਪੜਾਅ ਵਿੱਚ ਛੱਬੀ ਹਜ਼ਾਰ ਤੋਂ ਅਠਾਈ ਹਜ਼ਾਰ ਕਰਮਚਾਰੀ) ਦੇ ਆਊਟਸੋਰਸਡ ਕਰਮਚਾਰੀਆਂ ਨੂੰ ਦਰਪੇਸ਼ ਲੰਬੇ ਸਮੇਂ ਤੋਂ ਚੱਲ ਆ ਰਹੀਆਂ ਪ੍ਰਣਾਲੀਗਤ ਪ੍ਰੇਸ਼ਾਨੀਆਂ ਨੂੰ ਹੱਲ ਕਰਦਾ ਹੈ।ਪਹਿਲਾਂ ਤੀਜੀ ਧਿਰ ਦੇ ਠੇਕੇਦਾਰਾਂ ਹੱਥੋਂ ਅਸੁਰੱਖਿਅਤ ਕੰਮਕਾਜੀ ਹਾਲਾਤ, ਅਨਿਯਮਿਤ ਤਨਖਾਹਾਂ ਦੀ ਅਦਾਇਗੀ ਅਤੇ ਮਨਮਾਨੀ ਕਟੌਤੀਆਂ ਦਾ ਸਾਹਮਣਾ ਕਰਨ ਵਾਲੇ ਇਹ ਵਰਕਰ ਹੁਣ ਪੰਜਾਬ ਸਰ...
ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਨਾਲ ਮਿਲਿਆ ਸਨਮਾਨ ਤੇ ਨਵਾਂ ਆਤਮ-ਵਿਸ਼ਵਾਸ; ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਦਿੱਤੀ ਨਵੀਂ ਉਡਾਣ: ਡਾ. ਬਲਜੀਤ ਕੌਰ

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਨਾਲ ਮਿਲਿਆ ਸਨਮਾਨ ਤੇ ਨਵਾਂ ਆਤਮ-ਵਿਸ਼ਵਾਸ; ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਦਿੱਤੀ ਨਵੀਂ ਉਡਾਣ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 10 ਅਗਸਤ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਪੇਸ਼ ਕੀਤੇ ਮਹਿਲਾ ਸਸ਼ਕਤੀਕਰਨ ਸਬੰਧੀ ਮਤੇ ਦਾ ਸਮਰਥਨ ਕਰਦਿਆਂ ਕਿਹਾ ਕਿ ਇਹ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ਜੋ ਮਹਿਲਾਵਾਂ ਦੇ ਸਨਮਾਨ, ਅਧਿਕਾਰਾਂ ਅਤੇ ਬਰਾਬਰੀ ਪ੍ਰਤੀ ਸਮੁੱਚੇ ਸਦਨ ਦੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਮਹਿਲਾਵਾਂ ਨੂੰ ਸਿਰਫ਼ ਆਰਥਿਕ ਮਦਦ ਦੇਣਾ ਨਹੀਂ, ਸਗੋਂ ਉਨ੍ਹਾਂ ਨੂੰ ਆਤਮ-ਸਨਮਾਨ, ਆਤਮ-ਵਿਸ਼ਵਾਸ ਅਤੇ ਸਮਾਜ ਵਿੱਚ ਸੁਤੰਤਰ ਪਛਾਣ ਪ੍ਰਦਾਨ ਕਰਨਾ ਹੈ। ਮਤੇ ਦਾ ਸਮਰਥਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀ...
ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ

Punjab News
ਚੰਡੀਗੜ੍ਹ; 10 ਅਗਸਤ: ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ’ਤੇ ਰੋਕ ਲਾਉਂਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ 'ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਬਿੱਲ, 2026' ਨੂੰ ਜ਼ੁਬਾਨੀ ਵੋਟਾਂ ਰਾਹੀਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਸ ਬਿੱਲ ਦੇ ਪਾਸ ਹੋਣ ਨਾਲ ਬਹੁਤ ਜ਼ਿਆਦਾ ਅਤੇ ਅਸਪੱਸ਼ਟ ਰੂਪ ਵਿੱਚ ਫੀਸਾਂ ਦੀ ਵਸੂਲੀ ਕਰਨ ਖ਼ਿਲਾਫ਼ ਵਿਦਿਆਰਥੀਆਂ ਅਤੇ ਮਾਪਿਆਂ ਲਈ ਮਜ਼ਬੂਤ ਸੁਰੱਖਿਆ ਦਾ ਰਾਹ ਪੱਧਰਾ ਹੋ ਗਿਆ ਹੈ।ਨਵੇਂ ਪਾਸ ਹੋਏ ਐਕਟ ਤਹਿਤ ਨਵੇਂ ਵਿੱਦਿਅਕ ਸੈਸ਼ਨ ਵਿੱਚ ਨਿੱਜੀ ਸਕੂਲਾਂ ਨੂੰ 5 ਫੀਸਦੀ ਤੋਂ ਵੱਧ ਫੀਸ ਵਧਾਉਣ ਦੀ ਇਜਾਜ਼ਤ ਨਹੀਂ ਹੋਵੇਗੀ, ਜਦੋਂ ਕਿ ਕਿਸੇ ਵੀ ਮੱਦ (ਹੈੱਡ) ਤਹਿਤ ਮਾਪਿਆਂ ਤੋਂ ਵਸੂਲੀ ਗਈ ਹਰ ਰਕਮ ਨੂੰ ਫੀਸ ਹੀ ਮੰਨਿਆ ਜਾਵੇਗਾ ਅਤੇ ਇਸ ਨੂੰ ਰੈਗੂਲੇਸ਼ਨ ਅਧੀਨ ਲਿਆਂਦਾ ਜਾਵੇਗਾ। ਪੰਜਾਬ ਸਰਕਾਰ ਵਾਧੂ ਵਸੂਲੀਆਂ ਦੀ ਪਛਾਣ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਨਿੱਜੀ ਸਕੂਲਾਂ ਦਾ ਫੌਰੈਂਸਿਕ ਆਡਿਟ ਵੀ ਕਰਵਾਏਗੀ ਕਿ ਵਾਧੂ ਰਕਮ ਮਾਪਿਆਂ ਨੂੰ ਵਾਪਸ ਕੀਤੀ ਜਾਵੇ। ਕਾਨੂੰਨ ਦੀ ਉਲੰ...
ਪੰਜਾਬ ਵਿੱਚ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁੱਟ ਦਾ ਅੰਤ ਹੋਇਆ; ਵਿਧਾਨ ਸਭਾ ਵੱਲੋਂ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026’ ਸਰਬਸੰਮਤੀ ਨਾਲ ਪਾਸ

ਪੰਜਾਬ ਵਿੱਚ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁੱਟ ਦਾ ਅੰਤ ਹੋਇਆ; ਵਿਧਾਨ ਸਭਾ ਵੱਲੋਂ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026’ ਸਰਬਸੰਮਤੀ ਨਾਲ ਪਾਸ

Breaking News
ਚੰਡੀਗੜ੍ਹ, 10 ਅਗਸਤ ਮੁਲਾਜ਼ਮਾਂ ਦੀ ਭਲਾਈ ਅਤੇ ਹੱਕਾਂ ਲਈ ਲਏ ਗਏ ਇਤਿਹਾਸਕ ਫੈਸਲੇ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ 'ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟ੍ਰਾਂਜ਼ਿਸ਼ਨ ਟੂ ਕੰਟ੍ਰੈਕਚੂਅਲ ਐਂਗੇਜਮੈਂਟ) ਬਿੱਲ-2026' ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਰੋਜ਼ਗਾਰ ਵਿੱਚ ਠੇਕੇਦਾਰੀ ਆਊਟਸੋਰਸਿੰਗ ਦੀ ਦਹਾਕਿਆਂ ਪੁਰਾਣੀ ਵਿਵਸਥਾ ਦਾ ਅੰਤ ਕਰਦਿਆਂ ਮੁਲਾਜ਼ਮਾਂ ਦਾ ਸ਼ੋਸ਼ਣ ਖ਼ਤਮ ਕਰਨ ਦਾ ਐਲਾਨ ਕੀਤਾ।ਇਹ ਇਤਿਹਾਸਕ ਕਾਨੂੰਨ ਨਿੱਜੀ ਠੇਕੇਦਾਰਾਂ ਦੀ ਭੂਮਿਕਾ ਨੂੰ ਖ਼ਤਮ ਕਰੇਗਾ, ਪਹਿਲੇ ਗੇੜ ਵਿੱਚ 26,000 ਤੋਂ 28,000 ਆਊਟਸੋਰਸ ਮੁਲਾਜ਼ਮਾਂ ਨੂੰ ਸਰਕਾਰ ਵਿੱਚ ਸਿੱਧੇ ਠੇਕੇ (ਕੰਟਰੈਕਟ) ਅਧੀਨ ਲਿਆਵੇਗਾ ਅਤੇ ਯੋਗ ਵਰਕਰਾਂ ਨੂੰ ਪੀ.ਐਫ. (ਪ੍ਰੋਵਿਡੈਂਟ ਫੰਡ), ਗ੍ਰੈਚੂਟੀ, ਈ.ਐਸ.ਆਈ., ਮੈਟਰਨਿਟੀ ਲੀਵ ਅਤੇ ਅਚਨਚੇਤੀ ਛੁੱਟੀਆਂ ਦੇ ਲਾਭ ਦੇਵੇਗਾ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਆਊਟਸੋਰਸਿੰਗ ਏਜੰਸੀਆਂ ਵੱਲੋਂ ਵਸੂਲਿਆ ਜਾਣ ਵਾਲਾ 15 ਤੋਂ 22 ਫੀਸਦੀ ਕਮਿਸ਼ਨ ਹੁਣ ਉਨ੍ਹਾਂ ਦੀ ਕਮਾਈ ਵਿੱਚੋਂ ਨਾ ਕੱਟਿਆ ਜਾਵੇ।ਵਿਧਾਨ ਸਭਾ ਨੂੰ ਸੰਬੋ...
ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ

Breaking News
ਚੰਡੀਗੜ੍ਹ, 10 ਅਗਸਤ: ਪੰਜਾਬ ਵਿਧਾਨ ਸਭਾ ਨੇ ਅੱਜ ਸਿੱਖਿਆ, ਬੁਨਿਆਦੀ ਢਾਂਚਾ, ਕਰ, ਰੁਜ਼ਗਾਰ, ਪੇਂਡੂ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਪਾਸ ਕੀਤੇ, ਜਿਸ ਨਾਲ ਸੂਬੇ ਵਿੱਚ ਵਿਧਾਨਕ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਰਾਹ ਪੱਧਰਾ ਹੋਇਆ ਹੈ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) ਸੋਧ ਬਿੱਲ, 2026 ਬਹੁਮਤ ਨਾਲ ਪਾਸ ਹੋਇਆ। ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ‘ਦ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ, 2026 ਸਰਬਸੰਮਤੀ ਨਾਲ ਪਾਸ ਹੋਇਆ। ਸਦਨ ਵੱਲੋਂ ਯੂਨੀਵਰਸਿਟੀਆਂ ਨਾਲ ਸਬੰਧਤ ਤਿੰਨ ਬਿੱਲ ਵੀ ਪਾਸ ਕੀਤੇ ਗਏ। ਇਹਨਾਂ ਬਿੱਲਾਂ ਵਿੱਚ ਕਲਾਊਡ ਯੂਨੀਵਰਸਿਟੀ, ਹੁਸ਼ਿਆਰਪੁਰ ਬਿੱਲ, 2026, ਐਮ.ਐਸ. ਡਿਜੀਟਲ ਯੂਨੀਵਰਸਿਟੀ, ਪਟਿਆਲਾ ਬਿੱਲ, 2026 ਅਤੇ ਫਿਜ਼ਿਕਸਵਾਲਾ ਡਿਜੀਟਲ ਯੂਨੀਵਰਸਿਟੀ, ਪਟਿਆਲਾ ਬਿੱਲ, 2026 ਸ਼ਾਮਲ ਸਨ ਜੋ ਕਿ ਸਿੱਖਿਆ ਮੰਤਰੀ ਸ੍ਰ...