Friday, September 18
Shadow

Tag: punjab news

ਭਗਵੰਤ ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਤਰੁਨਪ੍ਰੀਤ ਸਿੰਘ ਸੌਂਦ

Punjab News
ਚੰਡੀਗੜ੍ਹ, 10 ਅਗਸਤ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਕੀਤੇ ਗਏ ਅਹਿਮ ਉਪਰਾਲਿਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸਵੈ-ਸਹਾਇਤਾਂ ਗਰੁੱਪਾਂ (ਐੱਸ.ਐੱਚ.ਜੀ.) ਦੇ ਵੱਡੇ ਪੱਧਰ ‘ਤੇ ਵਿਸਥਾਰ ਨਾਲ ਸੂਬੇ ਭਰ ਦੀਆਂ ਔਰਤਾਂ ਲਈ ਰੋਜ਼ੀ-ਰੋਟੀ, ਆਰਥਿਕ ਸੁਤੰਤਰਤਾ ਅਤੇ ਮਾਣ-ਸਨਮਾਨ ਦੇ ਨਵੇਂ ਰਾਹ ਖੁੱਲ੍ਹੇ ਹਨ। ਸਾਲ 2011 ਤੋਂ 2022 ਤੱਕ ਦੇ 11 ਸਾਲਾਂ ਅਤੇ ਮਾਨ ਸਰਕਾਰ ਦੇ ਸਾਲ 2022 ਤੋਂ 2026 ਤੱਕ ਦੇ ਚਾਰ ਸਾਲਾਂ ਦੇ ਸਾਸ਼ਨ ਦੀ ਤੁਲਨਾ ਕਰਦਿਆਂ ਸ. ਸੌਂਦ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦੀ ਰਫ਼ਤਾਰ ਅਤੇ ਦਾਇਰਾ ਜ਼ਮੀਨੀ ਪੱਧਰ 'ਤੇ ਔਰਤਾਂ ਨੂੰ ਸਸ਼ਕਤ ਬਣਾਉਣ ਲਈ ਉਨ੍ਹਾਂ ਦੀ ਵਚਨਬੱਧਤਾ ਨੂੰ ਸਪੱਸ਼ਟ ਤੌਰ 'ਤੇ ਉਜਾਗਰ ਕਰਦਾ ਹੈ। ਸ. ਸੌਂਦ ਨੇ ਦੱਸਿਆ ਕਿ ਪਿਛਲੇ 11 ਸਾਲਾਂ ਵਿੱਚ ਲਗਭਗ 29,053 ਦੇ ਮੁਕਾਬਲੇ ਭਗਵੰਤ ਮਾਨ ਸਰਕਾਰ ਦੇ ਮਹਿਜ਼ ਚਾਰ ਸਾਲਾਂ ਵਿੱਚ 28,734 ਸਵੈ-ਸਹਾਇਤਾ ਗਰੁੱਪ ਬਣੇ ਹਨ। ਇਸੇ ਤਰ੍ਹਾਂ ਪਿ...
ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ

ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ

Crime News, Punjab News
ਚੰਡੀਗੜ੍ਹ/ਐਸਬੀਐਸ ਨਗਰ, 10 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸਬੀਐਸ ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਵਿਦੇਸ਼ੀ ਹੈਂਡਲਰਾਂ ਦੁਆਰਾ ਚਲਾਏ ਜਾ ਰਹੇ ਆਈਐਸਆਈ-ਸਪਾਂਸਰਡ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਨੂੰ ਇੱਕ 86-ਪੀ ਹੈਂਡ ਗ੍ਰਨੇਡ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਉਰਫ ਜੋਲਾ ਵਾਸੀ ਪਿੰਡ ਬੈਰਸੀਆਂ, ਐਸਬੀਐਸ ਨਗਰ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਨੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਜਲੰਧਰ ਦੇ ਆਦਮਪੁਰ ਨੇੜੇ ਇੱਕ ਡ...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ਦੀ ਸ਼ੁੂਰੂਆਤ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ਦੀ ਸ਼ੁੂਰੂਆਤ

Breaking News
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਗਸਤ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨੈਸ਼ਨਲ ਡੀਵੌਰਮਿੰਗ ਡੇਅ ਮੌਕੇ ਸਥਾਨਕ ਫ਼ੇਜ਼ 11 ਦੇ ਸਕੂਲ ਆਫ਼ ਐਮੀਨੈਂਸ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਵਿਚ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ। ਸਿਹਤ ਵਿਭਾਗ ਵਲੋਂ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਦਸਿਆ ਕਿ ਇਸ ਮੁਹਿੰਮ ਦੌਰਾਨ 1 ਤੋਂ 19 ਸਾਲ ਤਕ ਦੇ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਖਵਾਈਆਂ ਜਾਣਗੀਆਂ ਤਾਂਕਿ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਨਿਜਾਤ ਮਿਲ ਸਕੇ। ਸਿਹਤ ਮੰਤਰੀ ਨੇ ਆਪਣੇ ਹੱਥੀਂ ਸਕੂਲੀ ਬੱਚਿਆਂ ਨੂੰ ਗੋਲੀਆਂ ਖਵਾ ਕੇ ਮੁਹਿੰਮ ਦਾ ਆਗ਼ਾਜ਼ ਕੀਤਾ। ਉਨ੍ਹਾਂ ਦਸਿਆ ਕਿ ਪੰਜਾਬ ਭਰ ’ਚ ਲਗਭਗ 71 ਲੱਖ ਬੱਚਿਆਂ ਨੂੰ ਗੋਲੀਆਂ ਖਵਾਉਣ ਦਾ ਟੀਚਾ ਹੈ। ਜਿਹੜੇ ਬੱਚੇ ਅੱਜ ਕਿਸੇ ਕਾਰਨ ਗੋਲੀ ਖਾਣ ਤੋਂ ਰਹਿ ਜਾਣਗੇ, ਉਨ੍ਹਾਂ ਨੂੰ 17 ਅਗੱਸਤ ਨੂੰ ਇਹ ਗੋਲੀ ਖਵਾਈ ਜਾਵੇਗੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਤੌਰ ’ਤੇ ਬੱਚਿਆਂ ਦੇ ਪੇਟ ਅੰਦਰ ਕੀੜੇ ਪੈਦਾ ਹੋ ਜਾਂਦੇ ਹਨ ਜਿਨ੍ਹਾਂ ਨੂੰ ਖ਼ਤਮ ਕਰਨਾ...
ਪੰਜਾਬ ਸਰਕਾਰ ਨੇ ਬਿਆਸ ਅਤੇ ਸਤਲੁਜ ਦਰਿਆਵਾਂ ‘ਤੇ ਹੜ੍ਹ ਸੁਰੱਖਿਆ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਨੇ ਬਿਆਸ ਅਤੇ ਸਤਲੁਜ ਦਰਿਆਵਾਂ ‘ਤੇ ਹੜ੍ਹ ਸੁਰੱਖਿਆ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ: ਬਰਿੰਦਰ ਕੁਮਾਰ ਗੋਇਲ

Breaking News
*ਚੰਡੀਗੜ੍ਹ, 10 ਅਗਸਤ:*ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਅਧੀਨ ਆਉਂਦੇ ਪਿੰਡਾਂ, ਖੇਤੀਬਾੜੀ ਜ਼ਮੀਨ ਅਤੇ ਉਥੋਂ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਸੂਬਾ ਸਰਕਾਰ ਵੱਲੋਂ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਕਮਜ਼ੋਰ ਹਿੱਸਿਆਂ 'ਤੇ ਹੜ੍ਹ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਆਪਕ ਕਦਮ ਚੁੱਕੇ ਗਏ ਹਨ। ਵਿਧਾਨ ਸਭਾ ਵਿੱਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਅੰਮ੍ਰਿਤਸਰ ਰੋਡ 'ਤੇ ਬਿਆਸ ਪੁਲ ਤੋਂ ਲੈ ਕੇ ਹਰੀਕੇ ਪੱਤਣ ਤੱਕ ਦਰਿਆ ਬਿਆਸ ਦੇ ਨਾਲ ਲਗਦੀਆਂ ਕਮਜ਼ੋਰ ਥਾਵਾਂ ਬਾਰੇ ਅਤੇ ਵਿਧਾਇਕ ਰਜਨੀਸ਼ ਕੁਮਾਰ ਦਹੀਆ ਵੱਲੋਂ ਸਬ-ਤਹਿਸੀਲ ਮਮਦੋਟ ਖੇਤਰ ਵਿੱਚ ਸਤਲੁਜ ਦਰਿਆ ਦੇ ਨਾਲ ਲਗਦੇ ਹੜ੍ਹ ਸੁਰੱਖਿਆ ਢਾਂਚਿਆਂ ਬਾਰੇ ਉਠਾਏ ਗਏ ਧਿਆਨ ਦਿਵਾਊ ਨੋਟਿਸਾਂ ਦਾ ਜਵਾਬ ਦਿੰਦਿਆਂ ਜਲ ਸਰੋਤ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਕਮਜ਼ੋਰ ਥਾਵਾਂ ਦੀ ਪਛਾਣ ਕਰਨ, ਤਰਜੀਹ ਦੇਣ ਅਤੇ ਇਨ੍ਹਾਂ ਦੀ ਮਜ਼ਬੂਤੀ ਲਈ ਇੱਕ ਯੋਜਨਾਬੱਧ ਅਤੇ ਤਕਨੀਕੀ ਪਹੁੰਚ ਅਪਣਾਈ ਗਈ ਹੈ। ਵਿਧਾਇਕ...
ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

Punjab News
ਚੰਡੀਗੜ੍ਹ, 10 ਅਗਸਤ- ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ ਇੰਡੀਆ ਵਿਖੇ ਖੇਡੀ ਗਈ ਛੇਵੀਂ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨ ਵਰਗਾਂ ਦੇ ਖਿਤਾਬ ਜਿੱਤੇ ਜਦੋਂਕਿ ਇੱਕ ਵਰਗ ਵਿੱਚ ਉਪ ਜੇਤੂ ਰਿਹਾ। ਮੀਤ ਹੇਅਰ ਨੇ ਸੰਸਦ ਮੈਂਬਰ ਪੁਰਸ਼ ਸਿੰਗਲਜ਼ ਦੇ ਫ਼ਾਈਨਲ ਵਿੱਚ ਉਦੈ ਸ੍ਰੀਨਿਵਾਸ ਨੂੰ 11-21, 21-17 ਤੇ 22-20 ਨਾਲ ਹਰਾ ਕੇ ਖਿਤਾਬ ਜਿੱਤਿਆ। ਸੰਸਦ ਮੈਂਬਰ ਪੁਰਸ਼ ਡਬਲਜ਼ ਦੇ ਫ਼ਾਈਨਲ ਵਿੱਚ ਮੀਤ ਹੇਅਰ ਨੇ ਕੇ.ਡੀ. ਸਿੰਘ ਨਾਲ ਮਿਲ ਕੇ ਆਗਾ ਸਈਅਦ ਰੁਹੇਲਾ ਤੇ ਮੇਧਾ ਰਘੂਨੰਦੀ ਰੈਡੀ ਨੂੰ 21-13, 18-21 ਤੇ 21-14 ਨਾਲ ਹਰਾ ਕੇ ਖਿਤਾਬ ਜਿੱਤਿਆ। ਸੰਸਦ ਮੈਂਬਰ ਅਤੇ ਪਾਰਟਨਰਜ਼ ਡਬਲਜ਼ ਦੇ ਫ਼ਾਈਨਲ ਵਿੱਚ ਮੀਤ ਹੇਅਰ ਤੇ ਬਿਪਲਬ ਮਿਸ਼ਰਾ ਨੇ ਅਰਸ਼ਦ ਖਾਨ ਤੇ ਰਾਜੀਵ ਪ੍ਰਤਾਪ ਰੂਡੀ ਨੂੰ 21-10 ਤੇ 21-16 ਨਾਲ ਹਰਾਇਆ। ਸੰਸਦ ਮੈਂਬਰ ਮਿਕਸਡ ਡਬਲਜ਼ ਵਿੱਚ ਮੀਤ ਹੇਅਰ ਤੇ ਰੰਜੀਤਾ ਰੰਜਨ ਉਪ-ਜੇਤੂ ਰਹੇ। ਮੀਤ ਹੇਅਰ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ ਸੰਸਦ ਮੈਂਬਰਾਂ ਲਈ ਖੇਡਾਂ ਨ...
ਯੁੱਧ ਨਸ਼ਿਆਂ ਵਿਰੁੱਧ’ ਨੂੰ ਮਜ਼ਬੂਤ ਕਰਨ ਲਈ ਆਪ ਪੰਜਾਬ ਯੂਥ ਵਿੰਗ ਨੇ ਮੋਹਾਲੀ ਵਿਖੇ ‘ਪੰਜਾਬ ਯੂਥ ਰਨ 2026’ ਦਾ ਕੀਤਾ ਆਯੋਜਨ

ਯੁੱਧ ਨਸ਼ਿਆਂ ਵਿਰੁੱਧ’ ਨੂੰ ਮਜ਼ਬੂਤ ਕਰਨ ਲਈ ਆਪ ਪੰਜਾਬ ਯੂਥ ਵਿੰਗ ਨੇ ਮੋਹਾਲੀ ਵਿਖੇ ‘ਪੰਜਾਬ ਯੂਥ ਰਨ 2026’ ਦਾ ਕੀਤਾ ਆਯੋਜਨ

Punjab News
ਮੋਹਾਲੀ 9 ਅਗਸਤ- ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ ਆਮ ਆਦਮੀ ਪਾਰਟੀ (ਆਪ) ਪੰਜਾਬ ਯੂਥ ਵਿੰਗ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੋਹਾਲੀ ਵਿਖੇ 5.5 ਕਿਲੋਮੀਟਰ ਦੀ 'ਪੰਜਾਬ ਯੂਥ ਰਨ 2026' ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਜ਼ਾਰਾਂ ਨੌਜਵਾਨਾਂ ਅਤੇ ਖਿਡਾਰੀਆਂ ਨੇ ਭਾਗ ਲਿਆ ਅਤੇ ਖੇਡਾਂ, ਫਿਟਨੈਸ ਅਤੇ ਅਰੋਗ ਜੀਵਨ ਸ਼ੈਲੀ ਦੇ ਹੱਕ ਵਿੱਚ ਇੱਕ ਮਜ਼ਬੂਤ ਸੁਨੇਹਾ ਦਿੱਤਾ। ਇਸ ਪ੍ਰੋਗਰਾਮ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡਾ ਉਪਰਾਲਾ ਕਰਾਰ ਦਿੰਦਿਆਂ ਆਪ ਪੰਜਾਬ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ, "ਮੈਰਾਥਨ ਸਵੇਰੇ ਤੜਕੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਸ਼ੁਰੂ ਹੋਈ ਅਤੇ ਇਸ ਵਿੱਚ ਹਜ਼ਾਰਾਂ ਨੌਜਵਾਨਾਂ, ਖਿਡਾਰੀਆਂ, ਔਰਤਾਂ, ਬਜ਼ੁਰਗਾਂ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਲੋਕਾਂ ਨੇ ਉਤਸ਼ਾਹਪੂਰਵਕ ਸ਼ਮੂਲੀਅਤ ਕੀਤੀ। ਭਾਗੀਦਾਰਾਂ ਨੂੰ ਟੀ-ਸ਼ਰਟਾਂ ਅਤੇ ਭਾਗੀਦਾਰੀ ਮੈਡਲ ਦਿੱਤੇ ਗਏ, ਜਦੋਂ ਕਿ ਜੇਤੂਆਂ ਨੂੰ ₹11,000 ਤੱਕ ਦੇ ਨਕਦ ਇਨਾਮ ਦਿੱਤੇ ...
ਆਪ’ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ, 117 ਹਲਕਿਆਂ ‘ਚ ਬੂਥ ਪੱਧਰੀ ਤਿਆਰੀਆਂ ਸ਼ੁਰੂ

ਆਪ’ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ, 117 ਹਲਕਿਆਂ ‘ਚ ਬੂਥ ਪੱਧਰੀ ਤਿਆਰੀਆਂ ਸ਼ੁਰੂ

Punjab News
ਚੰਡੀਗੜ੍ਹ 9 ਅਗਸਤ- ਆਮ ਆਦਮੀ ਪਾਰਟੀ (ਆਪ) ਨੇ ਸੂਬੇ ਭਰ ਵਿੱਚ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਵਿੱਚ ਪਾਰਟੀ ਦੇ ਬੂਥ ਪੱਧਰੀ ਨੈੱਟਵਰਕ ਨੂੰ ਮਜ਼ਬੂਤ ਕਰਨ ਅਤੇ ਚੋਣ ਮੈਦਾਨ ਲਈ ਕਾਰਜਕਰਤਾਵਾਂ ਤੇ ਵਲੰਟੀਅਰਾਂ ਨੂੰ ਤਿਆਰ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਅਭਿਆਸ ਦੇ ਹਿੱਸੇ ਵਜੋਂ, 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਪਾਰਟੀ ਕਾਰਜਕਰਤਾਵਾਂ ਅਤੇ ਵਲੰਟੀਅਰਾਂ ਨਾਲ ਜ਼ਿਲ੍ਹਾ ਵਾਰ ਬੈਠਕਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਬੈਠਕਾਂ ਹੇਠਲੇ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਸਰਕਾਰ ਦੇ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਪਾਰਟੀ ਕਾਰਜਕਰਤਾਵਾਂ ਨੂੰ ਤਿਆਰ ਕਰਨ 'ਤੇ ਕੇਂਦਰਿਤ ਹਨ। ਇਸ ਜਥੇਬੰਦਕ ਅਭਿਆਸ ਦੇ ਹਿੱਸੇ ਵਜੋਂ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਬੂਥ ਇੰਚਾਰਜਾਂ ਦੀਆਂ ਬੈਠਕਾਂ ਕੀਤੀਆਂ ਜਾਣਗੀਆਂ। ਪਟਿਆਲਾ ਦਿਹਾਤੀ ਦੇ ਆਪਣੇ ਦੌਰੇ ਦੌਰਾਨ ਮਨੀਸ਼ ਸਿਸੋਦੀਆ ਨੇ ਜਥੇਬੰਦਕ ਸਾਥੀਆਂ ਅਤੇ ਕਾਰਜਕਰਤਾਵਾਂ...
ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

Breaking News
ਨਵੀਂ ਦਿੱਲੀ 9 ਅਗਸਤ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ ਦਿਵਸ 'ਤੇ ਦੇਸ਼ ਭਰ ਦੇ ਆਦਿਵਾਸੀ ਸਮਾਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਜ਼ਾਦ ਭਾਰਤ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ ਹੈ। ਦੂਜੀਆਂ ਸਾਰੀਆਂ ਪਾਰਟੀਆਂ ਨੇ ਆਦਿਵਾਸੀ ਸਮਾਜ ਦੇ ਜਲ, ਜੰਗਲ ਅਤੇ ਜ਼ਮੀਨ 'ਤੇ ਡਾਕਾ ਮਾਰਿਆ ਅਤੇ ਉਨ੍ਹਾਂ ਤੋਂ ਖੋਹ ਕੇ ਵੱਡੀਆਂ-ਵੱਡੀਆਂ ਕੰਪਨੀਆਂ ਨੂੰ ਦੇ ਦਿੱਤਾ। ਸਿਰਫ਼ ਆਮ ਆਦਮੀ ਪਾਰਟੀ ਹੀ ਆਦਿਵਾਸੀ ਸਮਾਜ ਦੇ ਹੱਕਾਂ ਲਈ ਲੜ ਰਹੀ ਹੈ। ਅੱਜ ਆਦਿਵਾਸੀ ਨੇਤਾ ਚੈਤਰ ਵਸਾਵਾ ਇੱਕ ਝੂਠੇ ਕੇਸ ਵਿੱਚ ਜੇਲ੍ਹ ਵਿੱਚ ਹਨ, ਕਿਉਂਕਿ ਉਹ ਆਦਿਵਾਸੀ ਸਮਾਜ ਦੀ ਆਵਾਜ਼ ਉਠਾ ਰਹੇ ਸਨ। ਅਸੀਂ ਸਾਰੇ ਉਨ੍ਹਾਂ ਦੇ ਜਲਦ ਬਾਹਰ ਆਉਣ ਲਈ ਅਰਦਾਸ ਕਰਦੇ ਹਾਂ। ਅਰਵਿੰਦ ਕੇਜਰੀਵਾਲ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਆਦਿਵਾਸੀ ਸਮਾਜ ਦੇ ਲੋਕਾਂ ਨੂੰ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਆਦਿਵਾਸੀ ਸਮਾਜ ਨਾਲ ਸਭ ਤੋਂ ਵੱਧ ਅਨਿਆਂ ਹੋਇਆ ਹੈ। 75 ਸਾਲਾਂ ਵਿੱਚ ਦੇਸ਼ ਨੇ ਤਰੱਕੀ ਕੀਤੀ, ਬਾਕੀ ਸਾਰੇ ਸਮਾਜਾਂ ਦੇ ਲੋਕਾਂ ਨੇ ਤਰੱਕੀ ਕੀਤੀ, ਪਰ ਆਦਿਵਾਸੀ ਸਮਾਜ ...
ਗੈਂਗਸਟਰਾਂ ਤੇ ਵਾਰ ਦਾ 201ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ ; 299 ਕਾਬੂ

ਗੈਂਗਸਟਰਾਂ ਤੇ ਵਾਰ ਦਾ 201ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ ; 299 ਕਾਬੂ

Punjab News
ਚੰਡੀਗੜ੍ਹ, 9 ਅਗਸਤ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਨੂੰ 201ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 597 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ  ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ  ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 201ਵੇਂ ਦਿਨ ਪੁਲਿਸ ਟੀਮਾਂ ਨੇ 299 ਵਿਅਕਤੀਆਂ ਨੂੰ ਸੱਤ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 58,511 ਹੋ ਗਈ ਹੈ। ਇਸ ਤੋਂ ਇਲਾਵਾ 246 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ  ਨੂੰ ਵੀ...
ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਖਰਲੀਆਂ 10 ਪ੍ਰਕਿਰਿਆਵਾਂ ਅਧੀਨ 316.50 ਕਰੋੜ ਰੁਪਏ ਦੀ ਲਾਗਤ ਨਾਲ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏੇ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਖਰਲੀਆਂ 10 ਪ੍ਰਕਿਰਿਆਵਾਂ ਅਧੀਨ 316.50 ਕਰੋੜ ਰੁਪਏ ਦੀ ਲਾਗਤ ਨਾਲ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏੇ

Punjab News
ਚੰਡੀਗੜ੍ਹ; 9 ਅਗਸਤ : ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਅਜ਼ਮਾਇਸ਼ ਨਹੀਂ ਕਰਦੀ ਸਗੋਂ ਇਹ ਪੂਰੇ ਪਰਿਵਾਰ ਦੀ ਆਰਥਿਕ ਸਥਿਤੀ ਦਾ ਵੀ ਇਮਤਿਹਾਨ ਲੈਂਦੀ ਹੈ। ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਵਿੱਚ ਇਸ ਸਥਿਤੀ ਨੂੰ ਲਗਾਤਾਰ ਬਦਲ ਰਹੀ ਹੈ ਅਤੇ ਪਰਿਵਾਰਾਂ ਨੂੰ ਮਹਿੰਗੇ ਡਾਕਟਰੀ ਇਲਾਜ ਦੇ ਖ਼ਰਚੇ ਦੀ ਚਿੰਤਾ ਤੋਂ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਅੰਕੜੇ ਆਪ-ਮੁਹਾਰੇ ਸਾਰੀ ਕਹਾਣੀ ਬਿਆਨ ਕਰਦੇ ਹਨ। ਯੋਜਨਾ ਤਹਿਤ ਸਭ ਤੋਂ ਵੱਧ ਕਰਵਾਈਆਂ ਜਾਣ ਵਾਲੀਆਂ 10 ਡਾਕਟਰੀ ਪ੍ਰਕਿਰਿਆਵਾਂ ਅਧੀਨ ਹੀ ਹੁਣ ਤੱਕ 316.50 ਕਰੋੜ ਰੁਪਏ ਤੋਂ ਵੱਧ ਦੇ ਖ਼ਰਚ ਨਾਲ 2,44,468 ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਜਾ ਚੁੱਕੇ ਹਨ। ਹਫ਼ਤੇ ਵਿੱਚ ਕਈ ਵਾਰ ਡਾਇਲਸਿਸ ਦੀ ਲੋੜ ਵਾਲੇ ਮਰੀਜ਼ਾਂ ਤੋਂ ਲੈ ਕੇ ਦਿਲ ਦੀ ਸਰਜਰੀ, ਗੋਡੇ ਬਦਲਣ ਦੀ ਸਰਜਰੀ ਜਾਂ ਐਮਰਜੈਂਸੀ ਸੀਜ਼ੇਰੀਅਨ ਡਿਲਿਵਰੀ ਕਰਵਾਉਣ ਵਾਲੇ ਮਰੀਜ਼ਾਂ ਤੱਕ—ਯੋਜਨਾ ਅਜਿਹੇ ਸਾਰੇ ਇਲਾਜਾਂ ਨੂੰ ਕਵਰ ਕਰ ਰਹੀ ਹੈ, ਜਿਨ੍ਹਾਂ ਦੇ ਖ਼ਰਚ ਲਈ ਕਈ ਪਰਿਵਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਹ ਰੁਝਾਨ ਕ...