Friday, September 18
Shadow

Tag: punjab news

ਸੈਂਸਸ ਹੈਂਡਬੁੱਕ ਦੀ ਤਿਆਰੀ ਸਬੰਧੀ ਪਟਵਾਰੀਆਂ ਦੀ ਤਿੰਨ ਰੋਜ਼ਾ ਟ੍ਰੇਨਿੰਗ

ਸੈਂਸਸ ਹੈਂਡਬੁੱਕ ਦੀ ਤਿਆਰੀ ਸਬੰਧੀ ਪਟਵਾਰੀਆਂ ਦੀ ਤਿੰਨ ਰੋਜ਼ਾ ਟ੍ਰੇਨਿੰਗ

Local news
ਸੰਗਰੂਰ, 8 ਅਗਸਤ:  ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦੀ ਸੈਂਸਸ ਬ੍ਰਾਂਚ ਵੱਲੋਂ ਡਿਸਟਰਿਕ ਸੈਂਸਸ ਹੈਂਡਬੁੱਕ ਦੀ ਤਿਆਰੀ ਸਬੰਧੀ ਜ਼ਿਲ੍ਹੇ ਦੇ ਸਮੂਹ ਪਟਵਾਰੀਆਂ ਨੂੰ ਤਿੰਨ ਰੋਜ਼ਾ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਦੌਰਾਨ ਦਫ਼ਤਰ ਡਾਇਰੈਕਟਰ ਸੈਂਸਸ ਆਪਰੇਸ਼ਨਜ਼, ਪੰਜਾਬ ਵੱਲੋਂ ਸ੍ਰੀ ਵਿਵੇਕ ਸਿੰਘ ਅਤੇ ਸ੍ਰੀ ਸਰਦੁਲ ਗਰਗ ਨੇ ਸਮੂਹ ਪਟਵਾਰੀਆਂ ਨੂੰ ਸੈਂਸਸ ਹੈਂਡਬੁੱਕ ਦੀ ਤਿਆਰੀ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ। ਇਸ ਦੌਰਾਨ ਹੈਂਡਬੁੱਕ ਤਿਆਰ ਕਰਨ ਲਈ ਲੋੜੀਂਦੇ ਅੰਕੜਿਆਂ ਅਤੇ ਜਾਣਕਾਰੀ ਨੂੰ ਇਕੱਤਰ ਕਰਨ, ਦਰਜ ਕਰਨ ਅਤੇ ਨਿਰਧਾਰਤ ਪ੍ਰਕਿਰਿਆ ਅਨੁਸਾਰ ਕੰਮ ਕਰਨ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਸੈਂਸਸ ਹੈਂਡਬੁੱਕ ਨਾਲ ਸਬੰਧਤ ਕੰਮ 10 ਅਗਸਤ 2026 ਤੋਂ 8 ਸਤੰਬਰ 2026 ਤਕ ਮੁਕੰਮਲ ਕੀਤਾ ਜਾਣਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੰਗਰੂਰ (ਜ) ਸ਼੍ਰੀ ਅੰਕੁਰ ਮਹਿੰਦਰੂ ਅਤੇ ਸਹਾਇਕ ਕਮਿਸ਼ਨਰ (ਜ) ਸ਼੍ਰੀ ਰਾਜਬੀਰ ਸਿੰਘ ਵੱਲੋਂ ਹਦਾਇਤ ਕੀਤੀ ਗਈ ਕਿ ਟ੍ਰੇਨਿੰਗ ਦੌਰਾਨ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਸੈਂਸਸ ਹੈਂਡਬੁੱਕ ਨਾਲ ਸਬੰਧਤ ਕੰਮ ਨੂੰ ਨ...
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ

Local news
ਬਟਾਲਾ, 8 ਅਗਸਤ   ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਚਹੁਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਸਮੇਤ ਸਮੁੱਚੇ ਹਲਕੇ ਅੰਦਰ ਜਿਥੇ ਵਿਕਾਸ ਕਾਰਜਾਂ ਨੂੰ ਰਫਤਾਰ ਦਿੱਤੀ ਗਈ ਹੈ, ਉਸ ਦੇ ਨਾਲ ਸਰਕਾਰ ਵਲੋਂ ਲੋਕਹਿਤ ਵਿੱਚ ਬਣਾਈਆਂ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਜ਼ ਚਾਰ ਸਾਲਾਂ ਅੰਦਰ ਲੋਕਹਿੱਤ ਵਿੱਚ ਵੱਡੇ ਫੈਸਲੇ ਲਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਕਾਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਵੱਲੋਂ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਲਾਗੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਲਈ 1,500 ਰੁਪਏ ਅਤੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਲਈ 1,000 ਰੁਪਏ ਦੀ ਵਿੱਤੀ ਸਹਾਇਤਾ ਕੀਤੀ...
ਸਰਕਾਰੀ ਪ੍ਰਾਇਮਰੀ ਸਕੂਲ ਸਰੂਪਵਾਲੀ ਕਲਾਂ ਵਿਖੇ ‘ਮਦਰ ਵਰਕਸ਼ਾਪ’

ਸਰਕਾਰੀ ਪ੍ਰਾਇਮਰੀ ਸਕੂਲ ਸਰੂਪਵਾਲੀ ਕਲਾਂ ਵਿਖੇ ‘ਮਦਰ ਵਰਕਸ਼ਾਪ’

Local news
ਬਟਾਲਾ, 8 ਅਗਸਤ -    ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਤੇ ਅਮਲ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਪਰਮਜੀਤ ਦੀ ਅਗਵਾਈ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਸ. ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਸਰੂਪਵਾਲੀ ਕਲਾਂ ਵਿਖੇ ਮਦਰ ਵਰਕਸ਼ਾਪ ਲਗਾਈ ਗਈ, ਜਿਸ ਵਿੱਚ ਪ੍ਰਥਮ ਕੋਆਰਡੀਨੇਟਰ ਮੈਡਮ ਪੂਜਾ ਵੱਲੋਂ ਵਿਸ਼ੇਸ਼ ਤੌਰ ਤੇ ਪਹੁੰਚ ਕੇ ਹਾਜ਼ਰ ਬੱਚਿਆਂ ਦੀ ਮਾਵਾਂ ਨਾਲ ਸਿੱਖਣ ਸਿਖਾਉਣ ਸਮੱਗਰੀ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਮੈਡਮ ਪੂਜਾ ਨੇ ਕਿਹਾ ਕਿ ਇਹ ਵਰਕਸ਼ਾਪ ਰਾਹੀ ਪ੍ਰੀ ਪ੍ਰਾਇਮਰੀ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸਿੱਖਣ ਮਟੀਰੀਅਲ ਅਤੇ ਹੈੱਡਮੇਡ ਮਟੀਰੀਅਲ ਨਾਲ ਬੱਚਿਆਂ ਨੂੰ ਖੇਡ ਵਿਧੀ ਨਾਲ ਪੜਾਉਣ ਵਾਲੇ ਤਰੀਕੇ ਸਾਂਝੇ ਕੀਤੇ ਗਏ ਹਨ। ਇਸ ਦੌਰਾਨ ਹਾਜ਼ਰ ਵਿਦਿਆਰਥੀਆਂ ਦੀਆਂ ਮਾਵਾਂ ਕੋਲੋਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ ਜਿਸ ਵਿੱਚ ਉਨ੍ਹਾਂ ਨੇ ਉਤਸ਼ਾਹ ਨਾਲ ਭਾਗ ਲਿਆ। ਜਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਨੀਂਹ ਮਜ਼ਬੂਤ ਕਰਨ ਲਈ ਪੰਜਾਬ ਦੇ ਸਰਕਾਰੀ ਪ...
ਆਤਮਾ ਸਕੀਮ ਤਹਿਤ ਸੀ.ਆਈ.ਪੀ.ਐਚ.ਈ.ਟੀ., ਅਬੋਹਰ ਵਿਖੇ ਪੋਲਟਰੀ ਫਾਰਮਿੰਗ ਵਿਸ਼ੇ ‘ਤੇ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਆਤਮਾ ਸਕੀਮ ਤਹਿਤ ਸੀ.ਆਈ.ਪੀ.ਐਚ.ਈ.ਟੀ., ਅਬੋਹਰ ਵਿਖੇ ਪੋਲਟਰੀ ਫਾਰਮਿੰਗ ਵਿਸ਼ੇ ‘ਤੇ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ

Local news
ਫਾਜ਼ਿਲਕਾ 8 ਅਗਸਤ ... ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫਾਜ਼ਿਲਕਾ ਵੱਲੋਂ ਆਤਮਾ ਸਕੀਮ ਅਧੀਨ ਮੁੱਖ ਖੇਤੀਬਾੜੀ ਅਫ਼ਸਰ, ਫਾਜ਼ਿਲਕਾ ਡਾ. ਕੁਲਵੰਤ ਸਿੰਘ ਦੀ ਯੋਗ ਅਗਵਾਈ ਅਤੇ ਡਾ. ਅਰਵਿੰਦ ਕੁਮਾਰ ਅਹਲਾਵਤ, ਮੁਖੀ, ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ), ਅਬੋਹਰ (ਫਾਜ਼ਿਲਕਾ) ਦੇ ਸਹਿਯੋਗ ਨਾਲ ਸੀ.ਆਈ.ਪੀ.ਐਚ.ਈ.ਟੀ. (CIPHET), ਅਬੋਹਰ ਵਿਖੇ "ਪੋਲਟਰੀ ਫਾਰਮਿੰਗ" ਵਿਸ਼ੇ 'ਤੇ 5 ਰੋਜ਼ਾ ਸਿਖਲਾਈ ਪ੍ਰੋਗਰਾਮ ਸਫ਼ਲਤਾਪੂਰਵਕ ਕਰਵਾਇਆ ਗਿਆ। ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਉਦੇਸ਼ ਕਿਸਾਨਾਂ, ਪੇਂਡੂ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਪੋਲਟਰੀ ਪਾਲਣ ਦੇ ਵਿਗਿਆਨਕ ਤਰੀਕਿਆਂ ਨਾਲ ਜਾਣੂ ਕਰਵਾਉਣਾ, ਸਹਾਇਕ ਧੰਦੇ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨਾ ਸੀ। ਸਿਖਲਾਈ ਦੌਰਾਨ ਮਾਹਿਰਾਂ ਵੱਲੋਂ ਪੋਲਟਰੀ ਫਾਰਮ ਦੀ ਸਥਾਪਨਾ, ਵੱਖ-ਵੱਖ ਨਸਲਾਂ ਦੀ ਚੋਣ, ਚੂਚਿਆਂ ਦੀ ਸੰਭਾਲ, ਸੰਤੁਲਿਤ ਖੁਰਾਕ, ਰੋਗਾਂ ਦੀ ਰੋਕਥਾਮ, ਟੀਕਾਕਰਨ, ਸਾਫ਼-ਸਫ਼ਾਈ, ਬਾਇਓ-ਸਿਕਿਊਰਿਟੀ, ਮੁੱਲ ਵਧਾਉਣ, ਮਾਰਕੀਟਿੰਗ ਅਤੇ ਸਰਕਾਰੀ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਭਾਗੀਦਾਰ...
ਮਾਨਵਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਵਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ; 8 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਵੇ।ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਵਡੇਰੀ ਉਮਰ ਹੋਣ ਕਾਰਨ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ, ਜੋ ਕਿ ਹਰ ਕਿਸੇ ਲਈ ਚਿੰਤਾ ਦਾ ਗੰਭੀਰ ਵਿਸ਼ਾ ਹੈ।"ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਜਗਤਾਰ ਸਿੰਘ ਹਵਾਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਵੀ ਪੈਰੋਲ 'ਤੇ ਰਿਹਾਈ ਦੇ ਆਦੇਸ਼ ਦੇਣ ਦੀ ਮੰਗ ਕਰਦਿਆਂ ਪਟੀਸ਼ਨ ਸੀ.ਆਰ.ਡਬਲਯੂ.ਪੀ. ਨੰਬਰ-3868/2026 ਦਾਇਰ ਕੀਤੀ ਹੋਈ ਹੈ।"ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਹਾਈ ਕੋਰਟ ਨੇ ਵੀ ਨਿਰਦੇਸ਼ ਦਿੱਤੇ ਹਨ ਕਿ ਉਸ ਦੀ ਪੈਰੋਲ ਦੀ ਅਰਜ਼ੀ 'ਤੇ ਵਿਚਾਰ ਕੀਤਾ ਜਾਵੇ।"ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਨੂੰ ਬੇਨਤੀ ਕੀਤੀ...
ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਵਲੋ ਘੁਮਾਣ-ਸ੍ਰੀ ਹਰਗੋਬਿੰਦਪੁਰ-ਟਾਂਡਾ ਚਾਰ ਮਾਰਗੀ ਪ੍ਰੋਜੈਕਟ ਨੂੰ ਜਲਦ ਮੁੜ ਅਲਾਟ ਕਰਨ ਦੀ ਕੀਤੀ ਮੰਗ

ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਵਲੋ ਘੁਮਾਣ-ਸ੍ਰੀ ਹਰਗੋਬਿੰਦਪੁਰ-ਟਾਂਡਾ ਚਾਰ ਮਾਰਗੀ ਪ੍ਰੋਜੈਕਟ ਨੂੰ ਜਲਦ ਮੁੜ ਅਲਾਟ ਕਰਨ ਦੀ ਕੀਤੀ ਮੰਗ

Local news
ਹੁਸ਼ਿਆਰਪੁਰ/ਨਵੀਂ ਦਿੱਲੀ, 8 ਅਗਸਤ: ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਐਨਐਚ-503-ਏ ਦੇ ਮੌਜੂਦਾ ਡਬਲ ਲੇਨ ਘੁਮਾਣ-ਸ੍ਰੀ ਹਰਗੋਬਿੰਦਪੁਰ-ਟਾਂਡਾ ਹਿੱਸੇ ਨੂੰ ਚਾਰ ਮਾਰਗੀ ਬਣਾਉਣ ਦੇ ਪ੍ਰੋਜੈਕਟ ਨੂੰ ਜਲਦ ਮੁੜ ਅਲਾਟ ਕਰਨ ਅਤੇ ਪ੍ਰਾਜੈਕਟ ਕੰਮ ਸ਼ੁਰੂ ਕਰਵਾਉਣ ਲਈ ਉਨ੍ਹਾਂ ਦੇ ਨਿੱਜੀ ਦਖਲ ਦੀ ਮੰਗ ਕੀਤੀ। ਮੁਲਾਕਾਤ ਦੌਰਾਨ ਡਾ. ਚੱਬੇਵਾਲ ਨੇ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਪੈਕੇਜ-2 ਤਹਿਤ (43.400 ਕਿਲੋਮੀਟਰ ਤੋਂ 85.788 ਕਿਲੋਮੀਟਰ) ਨੂੰ ਕਵਰ ਕਰਨ ਵਾਲਾ ਇਹ ਅਹਿਮ ਪ੍ਰੋਜੈਕਟ ਦੀ ਪਹਿਲਾਂ ਅਲਾਟਮੈਂਟ ਹੋਈ ਸੀ ਜਦਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਐਕੁਆਇਰ ਕੀਤੀ ਜ਼ਮੀਨ ਦਾ ਕਬਜ਼ਾ ਨਾ ਮਿਲਣ ਕਾਰਨ ਨੈਸ਼ਨਲ ਹਾਈਵੇ ਅਥਾਰਟੀ  ਵੱਲੋਂ ਇਹ ਠੇਕਾ ਰੱਦ ਕਰ ਦਿੱਤਾ ਗਿਆ ਸੀ। ਮੈਂਬਰ ਪਾਰਲੀਮੈਂਟ ਨੇ ਨਿਤਿਨ ਗਡਕਰੀ ਨੂੰ ਇਹ ਵੀ ਦੱਸਿਆ ਕਿ ਪ੍ਰੋਜੈਕਟ ਲਈ ਸੋਧੀ ਹੋਈ ਵਿਸਥਾਰਤ ਪ੍ਰੋਜੈਕਟ ਰਿਪੋਰਟ ਹੁਣ ਤਿਆਰ ਕਰਕੇ ਐਨ.ਐਚ.ਏ.ਆਈ. ਦੇ ਸਮਰੱਥ ਅਧਿਕਾਰੀ ਕੋਲ ਜਮ੍ਹਾਂ ਕਰਵਾ ਦਿੱਤੀ ਗਈ ਹੈ, ਜਿਸ ...
ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਸਰਕਾਰ ਪੱਧਰ ’ਤੇ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ ਵਿਚਾਰ ਚਰਚਾ: ਸਪੀਕਰ ਸੰਧਵਾਂ

ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਸਰਕਾਰ ਪੱਧਰ ’ਤੇ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ ਵਿਚਾਰ ਚਰਚਾ: ਸਪੀਕਰ ਸੰਧਵਾਂ

Punjab News
ਕੋਟਕਪੂਰਾ, 8 ਅਗਸਤ  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦੇ ਬਾਹਰ ਕਿਸਾਨਾਂ ਵੱਲੋਂ ਧਰਨਾ ਲਗਾਉਣ ਸਬੰਧੀ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਿਸਾਨ ਆਗੂਆਂ ਵੱਲੋਂ ਆਪਣੀਆਂ ਮੰਗਾਂ ਅਤੇ ਮਸਲੇ ਵਿਸਥਾਰ ਨਾਲ ਰੱਖੇ ਗਏ, ਜਿਨ੍ਹਾਂ ’ਤੇ ਸਕਾਰਾਤਮਕ ਮਾਹੌਲ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਸਾਨ ਆਗੂਆਂ ਨਾਲ ਅੱਜ ਦੀ ਗੱਲਬਾਤ ਬਹੁਤ ਹੀ ਸਕਾਰਾਤਮਕ ਅਤੇ ਉਸਾਰੂ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਵੱਲੋਂ ਆਪਣੇ ਮਸਲੇ ਬੜੇ ਦਲੀਲ ਢੰਗ ਨਾਲ ਸਰਕਾਰ ਦੇ ਧਿਆਨ ਵਿੱਚ ਲਿਆਂਦੇ ਗਏ ਹਨ ਅਤੇ ਇਨ੍ਹਾਂ ਮਸਲਿਆਂ ਨੂੰ ਸਰਕਾਰ ਦੇ ਪੱਧਰ ’ਤੇ ਵਿਚਾਰਿਆ ਜਾ ਰਿਹਾ ਹੈ। ਸ. ਸੰਧਵਾਂ ਨੇ ਕਿਹਾ ਕਿ ਜਿਹੜੇ ਮਸਲੇ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ, ਉਨ੍ਹਾਂ ਸਬੰਧੀ ਉਹ ਬਣਦੀ ਕਾਰਵਾਈ ਕਰਨਗੇ ਅਤੇ ਜਿਹੜੇ ਮਾਮਲੇ ਸਰਕਾਰ ਦੇ ਪੱਧਰ ਤੇ ਵਿਚਾਰੇ ਜਾਣੇ ਹਨ, ਉਨ੍ਹਾਂ ਨੂੰ ਉਹ ਖੁਦ...
ਕੁਲਾਰ ਖੁਰਦ ਵਾਸੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ; ਪਿੰਡ ਦਾ ਹਾਈ ਸਕੂਲ ਸੀਨੀਅਰ ਸੈਕੰਡਰੀ ਸਕੂਲ ਵਜੋਂ ਹੋਇਆ ਅਪਗ੍ਰੇਡ: ਅਮਨ ਅਰੋੜਾ

ਕੁਲਾਰ ਖੁਰਦ ਵਾਸੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ; ਪਿੰਡ ਦਾ ਹਾਈ ਸਕੂਲ ਸੀਨੀਅਰ ਸੈਕੰਡਰੀ ਸਕੂਲ ਵਜੋਂ ਹੋਇਆ ਅਪਗ੍ਰੇਡ: ਅਮਨ ਅਰੋੜਾ

Punjab News
ਸੰਗਰੂਰ/ਸੁਨਾਮ, 08 ਅਗਸਤ:  ਪਿੰਡ ਕੁਲਾਰ ਖੁਰਦ ਦੇ ਵਸਨੀਕਾਂ ਦੀ ਪਿਛਲੇ ਲਗਭਗ 23-24 ਸਾਲਾਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਪਿੰਡ ਦੇ ਹਾਈ ਸਕੂਲ ਨੂੰ ਸੀਨੀਅਰ ਸੈਕੰਡਰੀ ਸਕੂਲ ਵਜੋਂ ਅਪਗ੍ਰੇਡ ਕਰ ਦਿੱਤਾ ਗਿਆ ਹੈ। ਸਕੂਲ ਨੂੰ ਅਪਗ੍ਰੇਡ ਕਰਨ ਸਬੰਧੀ ਸਰਕਾਰ ਵੱਲੋਂ ਪ੍ਰਾਪਤ ਮਨਜ਼ੂਰੀ ਦਾ ਪੱਤਰ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਪਿੰਡ ਦੀ ਪੰਚਾਇਤ, ਸਕੂਲ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਪਿੰਡ ਵਾਸੀਆਂ ਨੂੰ ਸੌਂਪਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਦਾ ਦਿਨ ਕੁਲਾਰ ਖੁਰਦ ਅਤੇ ਸਮੁੱਚੇ ਇਲਾਕੇ ਲਈ ਬੇਹੱਦ ਖੁਸ਼ੀ ਦਾ ਦਿਨ ਹੈ, ਕਿਉਂਕਿ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੁਣ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਪ੍ਰਬੰਧ ਪਿਛਲੇ ਲੰਬੇ ਸਮੇਂ ਤੋਂ ਪੰਚਾਇਤੀ ਪੱਧਰ ’ਤੇ ਬਹੁਤ ਹੀ ਸੁਚੱਜੇ ਢੰਗ ਨਾਲ ਚਲਾਇਆ ਜਾ ਰਿਹਾ ਸੀ ਅਤੇ ਸਕੂਲ ਦੇ ਪ੍ਰਿੰਸੀਪਲ, ਸਮੁੱਚੇ ਅਧਿਆਪਕ ਵਰਗ, ਪੰਚਾਇਤ ਅਤੇ ਪਿੰਡ ਵਾਸੀਆਂ ਨੇ ਮਿਲ ਕੇ ਸਕੂਲ ਦੀ ਬਿਹਤਰੀ ਲਈ ਸ਼ਾਨਦਾਰ ਯਤਨ ਕੀਤੇ ਹਨ। ਭਾਵੇਂ ਸਕੂਲ ਲੰਬ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 40 ਪਿੰਡਾਂ ਦੇ 59 ਵਿਕਾਸ ਕਾਰਜਾਂ ਲਈ 02.60 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 40 ਪਿੰਡਾਂ ਦੇ 59 ਵਿਕਾਸ ਕਾਰਜਾਂ ਲਈ 02.60 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ

Punjab News
ਲੌਂਗੋਵਾਲ/ਸੁਨਾਮ, 8 ਅਗਸਤ:  ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸੁਨਾਮ ਵਿਧਾਨ ਸਭਾ ਹਲਕੇ ਦੇ 40 ਪਿੰਡਾਂ ਵਿੱਚ 59 ਵੱਖ-ਵੱਖ ਵਿਕਾਸ ਕਾਰਜਾਂ ਲਈ 02 ਕਰੋੜ 60 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਪੰਚਾਇਤਾਂ ਨੂੰ ਸੌਂਪੇ ਗਏ ਹਨ। ਲੌਂਗੋਵਾਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਅਤੇ ਸ਼ਹਿਰਾਂ ਦਾ ਬਰਾਬਰ ਵਿਕਾਸ ਕਰਨਾ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇਣਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਰੱਖੀਆਂ ਜਾ ਰਹੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱ...
ਵਿਧਾਇਕ ਡਾ. ਅਜੇ ਗੁਪਤਾ ਨੇ ਲੋਕਾਂ ਦੀ ਬਿਹਤਰ ਸਿਹਤ ਲਈ ਹਲਕੇ ਦੇ ਹਰ ਵਾਰਡ ਵਿੱਚ ਫੋਗਿੰਗ ਮਸ਼ੀਨਾਂ ਭੇਜੀਆਂ

ਵਿਧਾਇਕ ਡਾ. ਅਜੇ ਗੁਪਤਾ ਨੇ ਲੋਕਾਂ ਦੀ ਬਿਹਤਰ ਸਿਹਤ ਲਈ ਹਲਕੇ ਦੇ ਹਰ ਵਾਰਡ ਵਿੱਚ ਫੋਗਿੰਗ ਮਸ਼ੀਨਾਂ ਭੇਜੀਆਂ

Punjab News
ਅੰਮ੍ਰਿਤਸਰ, 8 ਅਗਸਤ, 2026: ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਲੋਕਾਂ ਦੀ ਬਿਹਤਰ ਸਿਹਤ ਲਈ ਹਲਕੇ ਦੇ ਹਰ ਵਾਰਡ ਵਿੱਚ ਫੋਗਿੰਗ ਮਸ਼ੀਨਾਂ ਭੇਜੀਆਂ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਡੇਂਗੂ ਦੇ ਲਾਰਵੇ ਅਤੇ ਮੱਛਰਾਂ ਦੇ ਪ੍ਰਜਨਨ ਨੂੰ ਰੋਕਣ ਲਈ ਫੋਗਿੰਗ ਮਸ਼ੀਨਾਂ ਭੇਜੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਮੱਛਰ ਮਲੇਰੀਆ ਅਤੇ ਡੇਂਗੂ ਫੈਲਾਉਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੱਛਰਾਂ ਦੇ ਖਾਤਮੇ ਲਈ ਇਲਾਕੇ ਵਿੱਚ ਲਗਾਤਾਰ ਫੋਗਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫੋਗਿੰਗ ਦੇ ਨਾਲ-ਨਾਲ ਕੇਂਦਰੀ ਵਿਧਾਨ ਸਭਾ ਹਲਕੇ ਦੇ ਹਰ ਵਾਰਡ ਵਿੱਚ ਦਵਾਈਆਂ ਦਾ ਛਿੜਕਾਅ ਵੀ ਕੀਤਾ ਜਾ ਰਿਹਾ ਹੈ। ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਲੋਕਾਂ ਨੂੰ ਮਲੇਰੀਆ, ਡੇਂਗੂ ਅਤੇ ਹੋਰ ਬਿਮਾਰੀਆਂ ਤੋਂ ਬਚਣ ਲਈ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਘਰਾਂ ਦੇ ਬਾਹਰ ਜਾਂ ਪੌਦਿਆਂ ਦੇ ਗਮਲਿਆਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇਣ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਫੋਗਿੰਗ ਲਈ ਚਾਰ ਭਾਰੀ ਵਾਹਨ ਅਤੇ 10&nb...