ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ
ਚੰਡੀਗੜ੍ਹ, 11 ਸਤੰਬਰ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਸੜਕ ਨਿਰਮਾਣ ਵਿੱਚ ਘਟੀਆ ਦਰਜੇ ਦੀ ਸਮੱਗਰੀ ਦੀ ਵਰਤੋਂ ਅਤੇ ਫੰਡਾਂ ਦਾ ਗਬਨ ਕਰਕੇ ਸਰਕਾਰੀ ਖਜ਼ਾਨੇ ਨੂੰ 2.62 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਸੜਕ ਬਣਾਉਣ ਵਾਲੇ ਠੇਕੇਦਾਰ ਅਤੇ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਵਾਰਡ ਨੰਬਰ 5, ਨਵੀਂ ਕਚਹਿਰੀ ਰੋਡ, ਮਾਨਸਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।
ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਮਾਨਸਾ ਨਗਰ ਕੌਂਸਲ ਵੱਲੋਂ ਨਵੀਂ ਕਚਹਿਰੀ ਰੋਡ, ਮਾਨਸਾ ਸਥਿਤ 'ਗਗੋਵਾਲ-ਵਾਲੀ ਗਲੀ' ਤੋਂ ਲੈ ਕੇ ਮਾਨਸਾ ਖੁਰਦ ਵਿਖੇ ਨਗਰ ਕੌਂਸਲ ਦੀ ਹੱਦ ਤੱਕ ਜਾਂਦੀ ਸੜਕ ਦੀ ਮੁਰੰਮਤ ਲਈ ਟੈਂਡਰ ਜਾਰੀ ਕੀਤਾ ਗਿਆ ਸੀ। ਕੌਂਸਲ ਵੱਲੋਂ ਵਰਕ ਆਰਡਰ ਜਾਰੀ ਹੋਣ ਤੋਂ ਬਾਅਦ ਕੰਮ ਸ਼ੁਰੂ ਹੋ ਗਿਆ ਸੀ। ਹਾਲਾ...








