Friday, September 18
Shadow

Tag: punjab news

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਪ੍ਰਧਾਨਗੀ ਹੇਠ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਸਬੰਧੀ ਸਮੀਖਿਆ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਪ੍ਰਧਾਨਗੀ ਹੇਠ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਸਬੰਧੀ ਸਮੀਖਿਆ ਮੀਟਿੰਗ

Local news
ਮਾਲੇਰਕੋਟਲਾ, 6 ਅਗਸਤ:                     ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਦੀ ਪ੍ਰਧਾਨਗੀ ਹੇਠ ਰਾਸ਼ਟਰ ਪੱਧਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਨੂੰ ਸਫ਼ਲਤਾਪੂਰਵਕ ਮਨਾਉਣ ਸਬੰਧੀ ਸਿਹਤ, ਸਿੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 10 ਅਗਸਤ ਨੂੰ ਚਲਾਈ ਜਾਣ ਵਾਲੀ ਮੁਹਿੰਮ ਦੀਆਂ ਤਿਆਰੀਆਂ, ਵਿਭਾਗਾਂ ਵਿਚਾਲੇ ਤਾਲਮੇਲ ਅਤੇ ਵੱਧ ਤੋਂ ਵੱਧ ਬੱਚਿਆਂ ਤੱਕ ਐਲਬੈਂਡਾਜੋਲ ਦੀ ਖੁਰਾਕ ਪਹੁੰਚਾਉਣ ਲਈ ਵਿਸਥਾਰ ਨਾਲ ਚਰਚਾ ਕੀਤੀ ਗਈ।                     ਰਿੰਪੀ ਗਰਗ ਨੇ ਦੱਸਿਆ ਕਿ ਰਿੰਪੀ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 1 ਤੋਂ 19 ਸਾਲ ਤੱਕ ਦੇ ਲਗਭਗ 97 ਹਜ਼ਾਰ ਬੱਚਿਆਂ ਨੂੰ ਐਲਬੈਂਡਾਜੋਲ ਦੀ ਖੁਰਾਕ ਦੇਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਇਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਆਂਗਣਵਾੜੀ ਕੇਂਦਰਾਂ, ਆਈ.ਟੀ.ਆਈ., ਡਿਪਲੋਮਾ ਅਤੇ ਡਿਗਰੀ ਕਾਲਜਾਂ ਵਿੱਚ ਪੜ੍ਹ ਰਹੇ ਬੱ...
ਵਿੱਤੀ ਸਾਖਰਤਾ, ਬੱਚਤ ਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ

ਵਿੱਤੀ ਸਾਖਰਤਾ, ਬੱਚਤ ਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ

Local news
ਸੰਗਰੂਰ, 06 ਅਗਸਤ        ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਸ਼੍ਰੀ ਪਰਦੀਪ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਦਿੜ੍ਹਬਾ ਅਤੇ ਸੁਨਾਮ-1 ਬਲਾਕਾਂ ਦੇ ਆਂਗਣਵਾੜੀ ਸਟਾਫ਼ ਲਈ ਵਿੱਤੀ ਸਾਖਰਤਾ, ਬੱਚਤ, ਸੁਰੱਖਿਅਤ ਨਿਵੇਸ਼, ਸਾਈਬਰ ਸੁਰੱਖਿਆ ਅਤੇ ਵਿਸ਼ਵ ਸਤਨਪਾਨ ਹਫ਼ਤੇ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਦਿੜ੍ਹਬਾ ਬਲਾਕ ਵਿੱਚ ਇਹ ਸਿਖਲਾਈ ਸੀਡੀਪੀਓ ਸ਼੍ਰੀ ਗੁਰਵਿੰਦਰ ਸਿੰਘ ਔਜਲਾ ਦੀ ਦੇਖ-ਰੇਖ ਹੇਠ ਕਰਵਾਈ ਗਈ, ਜਦਕਿ ਸੁਨਾਮ-1 ਬਲਾਕ ਵਿੱਚ ਇਹ ਪ੍ਰੋਗਰਾਮ ਸੀਡੀਪੀਓ ਸ੍ਰੀਮਤੀ ਰੇਖਾ ਰਾਣੀ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਦੋਵੇਂ ਬਲਾਕਾਂ ਦੇ ਸੁਪਰਵਾਈਜ਼ਰਾਂ ਅਤੇ ਆਂਗਣਵਾੜੀ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੇ ਪਹਿਲੇ ਸੈਸ਼ਨ ਵਿੱਚ ਸੇਬੀ (SEBI) ਦੇ ਨਿਵੇਸ਼ਕ ਜਾਗਰੂਕਤਾ ਉਪਰਾਲੇ (Investor Awareness Initiative) ਤਹਿਤ ਵਿੱਤੀ ਸਾਖਰਤਾ, ਬੱਚਤ, ਨਿਵੇਸ਼, ਰਿਟਾਇਰਮੈਂਟ ਯੋਜਨਾਬੰਦੀ ਅਤੇ ਸਾਈਬਰ ਸੁਰੱਖਿਆ ਸਬੰਧੀ ਸਿਖਲਾਈ ਦਿੱਤੀ ਗਈ।  ਸੇਬੀ ਰਜਿਸਟਰਡ ਟ੍ਰੇਨਰ ਸ਼੍ਰੀ ਵਿਨੈ ਕੁਮਾਰ (ਆਗਰਾ) ਨੇ ਭਾਗੀਦਾਰਾਂ ਨੂੰ ...
ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਰਾਈਟ ਟੂ ਬਿਜ਼ਨਸ ਐਕਟ ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਰਾਈਟ ਟੂ ਬਿਜ਼ਨਸ ਐਕਟ ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ

Local news
ਮਾਲੇਰਕੋਟਲਾ, 6 ਅਗਸਤ: ਪੰਜਾਬ ਸਰਕਾਰ ਦੀ ਉਦਯੋਗ ਪੱਖੀ ਨੀਤੀ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਤਹਿਤ ਅੱਜ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਰਾਈਟ ਟੂ ਬਿਜ਼ਨਸ ਐਕਟ ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਉਦਯੋਗਿਕ ਨਿਵੇਸ਼ ਸਬੰਧੀ ਪ੍ਰਾਪਤ ਅਰਜ਼ੀਆਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ ਅਤੇ ਨਿਯਮਾਂ ਅਨੁਸਾਰ ਇੱਕ ਮਹੱਤਵਪੂਰਨ ਪ੍ਰਾਜੈਕਟ ਨੂੰ 'ਇਨ-ਪ੍ਰਿੰਸੀਪਲ ਅਪ੍ਰੂਵਲ' ਪ੍ਰਦਾਨ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਨਜ਼ੂਰ ਕੀਤੇ ਗਏ ਇਸ ਪ੍ਰਾਜੈਕਟ&n...
ਆਜ਼ਾਦੀ ਦਿਵਸ ਦੇ ਸਮਾਗਮ ਸਬੰਧੀ ਸਭਿਆਚਾਰਕ ਪੇਸ਼ਕਾਰੀਆਂ ਦੀ ਹੋਈ ਪਹਿਲੀ ਰਿਹਰਸਲ

ਆਜ਼ਾਦੀ ਦਿਵਸ ਦੇ ਸਮਾਗਮ ਸਬੰਧੀ ਸਭਿਆਚਾਰਕ ਪੇਸ਼ਕਾਰੀਆਂ ਦੀ ਹੋਈ ਪਹਿਲੀ ਰਿਹਰਸਲ

Local news
ਸ਼੍ਰੀ ਮੁਕਤਸਰ ਸਾਹਿਬ, 06 ਅਗਸਤ:ਆਜ਼ਾਦੀ ਦਿਵਸ ਸਮਾਗਮ 15 ਅਗਸਤ 2026 ਮਨਾਉਣ ਲਈ  ਉਪ-ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨ ਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਯਾਦਵਿੰਦਰ ਸਿੰਘ ਮਾਨ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਜਿੰਦਰ ਸੋਨੀ ਦੀ ਪ੍ਰਧਾਨਗੀ ਹੇਠ ਪਹਿਲੀ ਸਭਿਆਚਾਰਕ ਰਿਹਰਸਲ ਪੀ.ਐੱਮ. ਸ੍ਰੀ ਸਰਕਾਰੀ (ਕੰਨਿਆ) ਸੀਨੀ. ਸੈਕੰ. ਸਮਾਰਟ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤੀ ਗਈ।                 ਇਸ ਸਭਿਆਚਾਰਕ ਰਿਹਰਸਲ ਵਿੱਚ ਪੀ.ਐੱਮ. ਸ੍ਰੀ ਸਰਕਾਰੀ (ਕੰਨਿਆ) ਸੀਨੀ. ਸੈਕੰ. ਸਮਾਰਟ ਸਕੂਲ, ਸ੍ਰੀ ਮੁਕਤਸਰ ਸਾਹਿਬ, ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ,  ਨਿਸ਼ਾਨ ਅਕੈਡਮੀ ਔਲਖ, ਕੁਲਵੰਤ  ਜੋਸ਼ੀ ਕਾਨਵੈਂਟ ਸਕੂਲ ਰੁਪਾਣਾ, ਲਿਟਲ ਫਲਾਵਰ ਕੋਨਵੈਂਟ ਸਕੂਲ ਸ੍ਰੀ ਮੁਕਤਸਰ ਸਾਹਿਬ, ਭਾਈ ਮਸਤਾਨ ਸਿੰਘ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ, ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ ਕ...
ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

Punjab Politics
ਨਵੀਂ ਦਿੱਲੀ 6 ਅਗਸਤ    ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੇਟਾ ਇੰਡੀਆ ਵੱਲੋਂ ਉਨ੍ਹਾਂ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਭਾਰਤ ਵਿੱਚ ਸੀਮਤ ਕਰਨ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਦਬਾਅ ਹੇਠ ਮੇਟਾ ਪੇਪਰ ਲੀਕ ਅਤੇ ਈ-20 ਪੈਟਰੋਲ ਦੇ ਖ਼ਿਲਾਫ਼ ਉੱਠ ਰਹੀ ਹਰ ਆਵਾਜ਼ ਨੂੰ ਦਬਾ ਰਿਹਾ ਹੈ। ਮੇਰੀ ਤਰ੍ਹਾਂ ਹੀ ਮੋਦੀ ਸਰਕਾਰ ਦੇ ਖ਼ਿਲਾਫ਼ ਬੋਲਣ ਵਾਲੇ ਬਹੁਤ ਸਾਰੇ ਲੋਕਾਂ ਦੇ ਅਕਾਊਂਟ ਸੀਮਤ ਕਰ ਦਿੱਤੇ ਗਏ ਹਨ। ਉਨ੍ਹਾਂ ਦੇਸ਼ ਭਰ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦਾ ਅਕਾਊਂਟ ਸੀਮਤ ਕੀਤਾ ਗਿਆ ਹੈ, ਉਹ ਮੈਨੂੰ ਡੀਐੱਮ ਕਰਨ ਜਾਂ ਕਮੈਂਟ ਵਿੱਚ ਲਿਖ ਕੇ ਭੇਜਣ, ਤਾਂ ਜੋ ਅਸੀਂ ਸਾਰੇ ਮਿਲ ਕੇ ਮੇਟਾ ਅਤੇ ਇੰਸਟਾਗ੍ਰਾਮ 'ਤੇ ਦਬਾਅ ਪਾ ਸਕੀਏ ਕਿ ਉਹ ਅਜਿਹੀ ਧੱਕੇਸ਼ਾਹੀ ਨਾ ਕਰਨ ਅਤੇ ਮੋਦੀ ਜੀ ਦੇ ਅੱਗੇ ਇਸ ਤਰ੍ਹਾਂ ਗੋਡੇ ਨਾ ਟੇਕਣ। ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਇੰਸਟਾਗ੍ਰਾਮ ਵਾਲਿਆਂ ਨੇ ਮੈਨੂੰ ਨੋਟਿਸ ਭੇਜਿਆ ਹੈ ਕਿ ਮੇਰੇ ਅਕਾਊਂਟ ਨੂੰ ਭਾਰਤ ਵਿੱਚ ਸਪ੍ਰੈੱਸ (ਦਬਾਅ) ਅਤੇ...
ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੁਆਰਾ ਦਿੱਤੇ ਬਿਆਨ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼

ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੁਆਰਾ ਦਿੱਤੇ ਬਿਆਨ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼

Punjab News
ਚੰਡੀਗੜ੍ਹ/ਅੰਮ੍ਰਿਤਸਰ, 6 ਅਗਸਤ: ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਯੂਆਰਐਲ https://www.instagram.com/bjp4india/reel/DbqvY3gAT_z ਅਤੇ ਹੋਰ ਅਜਿਹੇ ਯੂਆਰਐਲ ਅਪਲੋਡ ਕੀਤੇ ਹਨ, ਜਿਸ ਵਿੱਚ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਵੱਲੋਂ 4 ਅਗਸਤ, 2026 ਨੂੰ ਕੀਤੀ ਗਈ ਪ੍ਰੈਸ ਕਾਨਫਰੰਸ, ਜਿਸ ਰਾਹੀਂ ਪੰਜਾਬ ਪੁਲਿਸ ਦੁਆਰਾ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਸਬੰਧੀ ਤੱਥਾਂ ਬਾਰੇ ਜਾਣਕਾਰੀ ਦਿੱਤੀ ਗਈ ਸੀ, ਦੇ ਕੁਝ ਹਿੱਸਿਆਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ ਤਾਂ ਕਿ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਹੋਏ ਪ੍ਰਦਰਸ਼ਨਾਂ ਨੂੰ ਪਾਕਿ ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲਾਂ ਨਾਲ ਜੋੜ ਕੇ ਦਿਖਾਇਆ ਜਾ ਸਕੇ। ਪੰਜਾਬ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਦੀ 4 ਅਗਸਤ, 2026 ਨੂੰ ਹੋਈ ਪ੍ਰੈਸ ਕਾਨਫਰੰਸ ਵਿੱਚ ਕਿਹਾ ਗਿਆ ਸੀ ਕਿ ਗ੍ਰਿਫਤਾਰ ਕੀਤੇ ਗਏ ਕੁਝ ਵਿਅਕਤੀਆਂ ਨੇ ਜੰਤਰ-ਮੰਤਰ ਵਿਖੇ ਜਾ ਕੇ ਰੇਕੀ ਕੀਤੀ ਅਤੇ ਪੈਟਰੋਲ ਬੰਬਾਂ ਨਾਲ ਪ੍ਰਦਰਸ਼ਨਕਾਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਸੀ। ਉਨ੍ਹਾਂ ਕਿਹਾ ਕਿ ਕੋਈ ਵੀ ਅਜਿਹਾ ਬਿਆ...
ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ

Crime News, Punjab News
ਚੰਡੀਗੜ੍ਹ, 6 ਅਗਸਤ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਰਫ਼ਤਾਰ ਟੂਲਸ ਐਂਡ ਟ੍ਰੈਵਲ ਕੰਪਨੀ, ਮੋਹਾਲੀ ਵਿੱਚ ਕੰਮ ਕਰਨ ਵਾਲੇ ਪ੍ਰਾਈਵੇਟ ਡਰਾਈਵਰ ਅਮਨਦੀਪ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਕੁਰੂਕਸ਼ੇਤਰ, ਹਰਿਆਣਾ ਦੇ ਇੱਕ ਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਡਰਾਈਵਰ, ਜਿਸਨੇ ਪਹਿਲਾਂ ਸ਼ਿਕਾਇਤਕਰਤਾ ਵਿਰੁੱਧ ਪੁਲਿਸ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ, ਨੇ ਸ਼ਿਕਾਇਤਕਰਤਾ ਤੋਂ ਰਫ਼ਤਾਰ ਟੂਲਸ ਕੰਪਨੀ ਦੇ ਮਾਲਕ ਨਾਲ ਸਮਝੌਤਾ ਕਰਨ ਬਦਲੇ 60,000  ਰੁਪਏ ਰਿਸ਼ਵਤ ਮੰਗੀ ਸੀ। ਇਸ ਉਪਰੰਤ ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ 'ਤੇ ਸੌਦਾ 40,000 ਰੁਪਏ ਵਿੱਚ ਤੈਅ ਹੋ ਗਿਆ। ਰਿਸ਼ਵਤ ਨਾ ਦੇਣ ਦੇ ਇਰਾਦੇ ਨਾਲ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਐਸਏਐਸ ਨਗਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ...
ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

Punjab News
ਚੰਡੀਗੜ੍ਹ, 6 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 198ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 633 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 198ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 420 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 57,329 ਹੋ ਗਈਆਂ। ਇਸ ਤੋਂ ਇਲਾਵਾ 215 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ...
ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

Punjab News
ਚੰਡੀਗੜ੍ਹ /ਮੋਹਾਲੀ; 6 ਅਗਸਤ: ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ  ਉਦੇਸ਼ ਨਾਲ ਸ਼ੁਰੂ ਕੀਤੇ ਗਏ ਪੰਜਾਬ ਪੁਲਿਸ ਦੇ ‘ਸਾਂਝ ਰਾਹਤ ਕੇਂਦਰ’ ਅੱਜ ਕਮਿਊਨੀਟੀ ਪੁਲਿਸਿੰਗ ਦੇ ਮਜ਼ਬੂਤ ਮਾਡਲ ਵਜੋਂ ਉੱਭਰ ਕੇ ਸਾਹਮਣੇ ਆਏ ਹਨ I ਇਹਨਾਂ ਕੇਂਦਰਾਂ ਰਾਹੀਂ ਪੀੜਤ ਤੇ ਲੋੜਵੰਦ ਮਹਿਲਾਵਾਂ ਨੂੰ  ਸਹਾਇਤਾ, ਕਾਊਂਸਲਿੰਗ, ਸੰਕਟ ਦੀ ਸਥਿਤੀ ਵਿੱਚ ਤੁਰੰਤ ਦਖ਼ਲ ਅਤੇ ਮੁੜ ਵਸੇਬਾ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਮੋਹਾਲੀ ਸਥਿਤ ਸਾਂਝ ਰਾਹਤ ਕੇਂਦਰ ਵਿੱਚ ਸਿਰਫ ਦੋ ਸਿਖਲਾਈ ਪ੍ਰਾਪਤ ਕਾਊਂਸਲਰਾਂ ਨਾਲ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਦਾ ਵਿਸਥਾਰ ਹੁਣ  ਫ਼ਤਿਹਗੜ੍ਹ ਸਾਹਿਬ, ਲੁਧਿਆਣਾ ਅਤੇ ਜਲੰਧਰ ਦੇ ਸਿਵਲ ਹਸਪਤਾਲਾਂ ਤੱਕ ਹੋ ਚੁੱਕਾ ਹੈ। ਪਿਛਲੇ ਦੋ ਸਾਲਾਂ ਦੌਰਾਨ ਇਨ੍ਹਾਂ ਕੇਂਦਰਾਂ ਵਿੱਚ 1,069 ਮਾਮਲੇ ਦਰਜ ਕੀਤੇ ਗਏ, ਜਦਕਿ 1,656 ਮਾਮਲਿਆਂ ਦੀ ਮੁੱਢਲੀ ਜਾਂਚ (ਸਕ੍ਰੀਨਿੰਗ) ਕੀਤੀ ਗਈ। ਇਸ ਸਬੰਧੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਮੌਜੂਦਾ ਸਮੇਂ ਵਿੱਚ ਐਸਏਐਸ ਨਗਰ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ ਅਤੇ ਜਲੰਧਰ ਵਿੱਚ ਚਾਰ ਸਾਂਝ ਰਾਹਤ ਕੇਂਦਰ ਚੱਲ ਰਹੇ ...
ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

Punjab News
ਚੰਡੀਗੜ੍ਹ, 6 ਅਗਸਤ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.2026) ਅਧੀਨ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਸਮਾਪਤ ਹੋਣ ਉਪਰੰਤ 13 ਅਗਸਤ 2026 ਨੂੰ ਡਰਾਫਟ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਹੋਵੇਗੀ ਅਤੇ ਇਸ ਦੇ ਨਾਲ ਹੀ ਦਾਅਵਿਆਂ ਅਤੇ ਇਤਰਾਜਾਂ ਦੇਣ ਦੀ ਪ੍ਰੀਕਿਰਿਆ 13 ਅਗਸਤ 2026 ਨੂੰ ਸ਼ੁਰੂ ਹੋ ਜਾਵੇਗੀ ਜ਼ੋ ਕਿ 12 ਸਤੰਬਰ 2026 ਤੱਕ ਜਾਰੀ ਰਹੇਗੀ, ਜੋ ਕਿ 31 ਦਿਨ ਬਣਦੇ ਹਨ। ਇਹ ਜਾਣਕਾਰੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ  ਇਥੇ ਦਾਅਵਿਆਂ ਅਤੇ ਇਤਰਾਜਾਂ ਬਾਰੇ ਚੋਣ ਅਮਲੇ ਨੂੰ ਟ੍ਰੇਨਿੰਗ ਪ੍ਰੋਗਰਾਮ ਦਾ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਸਾਂਝੀ ਕੀਤੀ। ਇਹ ਟ੍ਰੇਨਿੰਗ ਪ੍ਰੋਗਰਾਮ ਇਲੈਕਟੋਰਲ ਰਜਿਟ੍ਰੇਸਨ ਅਫ਼ਸਰ (ਈ.ਆਰ.ਓ.), ਏ.ਈ.ਆਰ.ਓ.,ਏ.ਈ.ਆਰ.ਓ.-1 ਅਤੇ ਸਹਾਇਕ ਈ.ਆਰ.ਓ. ਲਈ ਕੀਤਾ ਗਿਆ ਸੀ। ਆਪਣੇ ਸੰਬੋਧਨ ਵਿਚ ਉਨ੍ਹਾਂ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ) ਵਲੋਂ ਨਿਭਾਈ ਗਈ ਭੂਮਿਕਾ  ਦੀ ਭਰਪੂਰ ਪ੍ਰਸੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਫਰੰਟ ਲਾਈਨ ...