ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 6 ਅਗਸਤ: ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) 2013 ਤਹਿਤ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਪਰਿਵਾਰ ਰਾਸ਼ਨ (ਕਣਕ) ਦੀ ਪ੍ਰਾਪਤੀ ਤੋਂ ਵਾਂਝਾ ਨਾ ਰਹੇ। ਇਹ ਰਾਸ਼ਨ, ਪ੍ਰਾਇਓਰਿਟੀ ਹਾਊਸਹੋਲਡ ਸਕੀਮ ਅਤੇ ਅੰਤਿਓਦਿਆ ਅੰਨ ਯੋਜਨਾ ਤਹਿਤ ਦਿੱਤਾ ਜਾ ਰਿਹਾ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਨਵੇਂ ਰਾਸ਼ਨ ਕਾਰਡਾਂ ਲਈ ਅਰਜ਼ੀ ਦੇਣ ਲਈ ਪੋਰਟਲ *https://Ercms.punjab.gov.in* 11 ਅਗਸਤ ਤੱਕ ਖੁੱਲ੍ਹਾ ਹੈ। ਇਸ ਤੋਂ ਇਲਾਵਾ ਲੋਕ ਦਫ਼ਤਰਾਂ ਵਿੱਚ ਜਾ ਕੇ ਮੈਨੂਅਲ ਤੌਰ 'ਤੇ ਵੀ ਅਰਜ਼ੀ ਦੇ ਸਕਦੇ ਹਨ। ਕਿਸੇ ਵੀ ਮੁਸ਼ਕਲ ਜਾਂ ਜਾਣਕਾਰੀ ਲਈ ਲੋਕ ਆਪਣੇ ਸਬੰਧਤ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।
ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਭਰ ਵਿੱਚ 14,000 ਤੋਂ ਵੱਧ ਰਾਸ਼ਨ ਡਿਪੂ ਹਨ ਅਤੇ ਸਾਰੇ ਹੀ ਈ ਪੋਸ ਮਸ਼ੀਨਾਂ ਨਾਲ ਲੈਸ ਹਨ...








