Friday, September 18
Shadow

Tag: punjab news

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ

Breaking News
ਚੰਡੀਗੜ੍ਹ; 5 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ, ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਲਿਆਉਣ ਅਤੇ ਸੂਬੇ ਵਿੱਚ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਈ ਇਤਿਹਾਸਕ ਫੈਸਲੇ ਲਏ। ਮੰਤਰੀ ਮੰਡਲ ਨੇ ਗੈਰ-ਸਹਾਇਤਾ ਪ੍ਰਾਪਤ ਨਿੱਜੀ ਵਿਦਿਅਕ ਅਦਾਰਿਆਂ ਵੱਲੋਂ ਫੀਸਾਂ ਵਿੱਚ ਅਣਉਚਿਤ ਅਤੇ ਨਜਾਇਜ਼ ਵਾਧੇ ਨੂੰ ਠੱਲ੍ਹ ਪਾਉਣ ਲਈ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ ਕੀਤਾ। ਇਸ ਤੋਂ ਇਲਾਵਾ ‘ਪੰਜਾਬ ਸਟੇਟ ਆਊਸੋਰਸਿਡ ਟ੍ਰਾਂਜਿਸ਼ਨ ਟੂ ਕੰਟਰ੍ਰੈਕਚੂਅਲ ਇੰਗੇਜਮੈਂਟ ਬਿੱਲ-2026’, ਤਿੰਨ ਨਵੀਂਆਂ ਡਿਜੀਟਲ ਓਪਨ ਯੂਨੀਵਰਸਿਟੀਆਂ ਦੀ ਸਥਾਪਨਾ ਅਤੇ ਹੋਰ ਕਈ ਮਹੱਤਵਪੂਰਨ ਨੀਤੀਗਤ ਪਹਿਲਕਦਮੀਆਂ ਨੂੰ ਮਨਜ਼ੂਰੀ ਦਿੱਤੀ ਗਈ।ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਕੈਬਨਿਟ ਨੇ ਗੈਰ-ਸਹਾਇਤਾ ਪ੍ਰਾਪਤ ਨਿੱਜੀ ਵਿਦਿਅਕ ਅਦਾਰਿਆਂ ...
ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

Breaking News
ਚੰਡੀਗੜ੍ਹ, 5 ਅਗਸਤ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਤੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ 68000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ 1,83,837 ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰਨ ਦੇ ਨਾਲ-ਨਾਲ ਪ੍ਰਾਈਵੇਟ ਖੇਤਰ ਵਿੱਚ 6,36,636 ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ। ਅੱਜ ਸਦਨ ਵਿੱਚ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਰੁਜ਼ਗਾਰ ਦੇ ਮੌਕਿਆਂ ਬਾਰੇ ਪੇਸ਼ ਕੀਤੇ ਗਏ ਮਤੇ ’ਤੇ ਚਰਚਾ ਨੂੰ ਸਮੇਟਦਿਆਂ ਸ੍ਰੀ ਅਮਨ ਅਰੋੜਾ ਨੇ ਸਦਨ ਨੂੰ ਦੱਸਿਆ ਕਿ ਇਸ ਵੱਡੇ ਨਿਵੇਸ਼ ਪ੍ਰਵਾਹ ਨੇ ਸਿੱਧੇ ਅਤੇ ਅਸਿੱਧੇ ਤੌਰ ’ਤੇ ਨਿੱਜੀ ਖੇਤਰ ਵਿੱਚ 6.36 ਲੱਖ ਤੋਂ ਵੱਧ ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ। ਉਨ੍ਹਾਂ ਨੇ ਜਾਪਾਨ ਦੀ ਪ੍ਰਮੁੱਖ ਸਟੀਲ ਕੰਪਨੀ ਆਇਚੀ ਸਟੀਲ ਦੀ ਉਦਾਹਰਣ ਦਿੱਤੀ, ਜਿਸਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਸਹੂਲਤਾਂ ਅਤੇ ਕਾਰੋਬਾਰ ਨੂੰ ਸੌਖਾਲਾ ਬਣਾਉਣ ਵਾਲੀਆਂ ਨੀਤੀਆਂ ਤ...
ਮਾਨ ਸਰਕਾਰ ਨੇ ਮੈਰਿਟ ਅਧਾਰਤ ਸਰਕਾਰੀ ਭਰਤੀ ਵਿੱਚ ਨੌਜਵਾਨਾਂ ਦਾ ਭਰੋਸਾ ਕੀਤਾ ਬਹਾਲ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਨੇ ਮੈਰਿਟ ਅਧਾਰਤ ਸਰਕਾਰੀ ਭਰਤੀ ਵਿੱਚ ਨੌਜਵਾਨਾਂ ਦਾ ਭਰੋਸਾ ਕੀਤਾ ਬਹਾਲ: ਬਰਿੰਦਰ ਕੁਮਾਰ ਗੋਇਲ

Breaking News
*ਚੰਡੀਗੜ੍ਹ, 5 ਅਗਸਤ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਭਰਤੀ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਕੇ ਬਿਨਾਂ ਕਿਸੇ ਪੈਸੇ, ਸਿਫ਼ਾਰਸ਼ ਜਾਂ ਸਿਆਸੀ ਰਸੂਖ਼ ਤੋਂ ਨਿਰੋਲ ਮੈਰਿਟ ਦੇ ਅਧਾਰ ’ਤੇ ਸਰਕਾਰੀ ਨੌਕਰੀਆਂ ਯਕੀਨੀ ਬਣਾਉਣ ਦੀ ਨਵੀਂ ਪਿਰਤ ਪਾਈ ਹੈ। ਪੰਜਾਬ ਵਿਧਾਨ ਸਭਾ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਬਾਰੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਲਿਆਂਦੇ ਮਤੇ ’ਤੇ ਚਰਚਾ ਵਿੱਚ ਭਾਗ ਲੈਂਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੇ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਰਕਾਰੀ ਪ੍ਰਣਾਲੀ ਵਿੱਚ ਭਰੋਸਾ ਬਹਾਲ ਕੀਤਾ ਹੈ। ਉਨ੍ਹਾਂ ਕਿਹਾ,‘‘ ਸਾਲ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ, ਸਰਕਾਰੀ ਨੌਕਰੀ ਲੈਣਾ ਸਿਆਸੀ ਰਸੂਖ, ਨਿੱਜੀ ਸਿਫ਼ਾਰਸ਼ ਅਤੇ ਪੈਸੇ ’ਤੇ ਨਿਰਭਰ ਪ੍ਰਕਿਰਿਆ ਮੰਨਿਆ ਜਾਂਦਾ ਸੀ। ਬਿਨੈਕਾਰਾਂ ਦੇ ਪਰਿ...
CWG 2026: ਭਾਰਤ ਕਰੇਗਾ ਰਾਸ਼ਟਰਮੰਡਲ ਖੇਡਾਂ 2030 ਦੀ ਮੇਜਬਾਨੀ

CWG 2026: ਭਾਰਤ ਕਰੇਗਾ ਰਾਸ਼ਟਰਮੰਡਲ ਖੇਡਾਂ 2030 ਦੀ ਮੇਜਬਾਨੀ

Sports
ਗਲਾਸਗੋ (ਸਕਾਟਲੈਂਡ): 11 ਦਿਨਾਂ ਰਾਸ਼ਟਰਮੰਡਲ ਖੇਡਾਂ 2026 ਐਤਵਾਰ ਨੂੰ ਸ਼ਾਨਦਾਰ ਢੰਗ ਨਾਲ ਸਮਾਪਤ ਹੋਈਆਂ। ਭਾਰਤ ਨੇ ਕੁੱਲ 39 ਤਗਮਿਆਂ ਨਾਲ ਕੁੱਲ ਤਗਮਾ ਸੂਚੀ ਵਿੱਚ ਚੌਥਾ ਸਥਾਨ ਪ੍ਰਾਪਤ ਕੀਤਾ। ਨਵੀਂ ਤਾਜਪੋਸ਼ੀ ਵਾਲੀ ਮੁੱਕੇਬਾਜ਼ੀ ਚੈਂਪੀਅਨ ਜੈਸਮੀਨ ਲੰਬੋਰੀਆ ਨੂੰ ਸਮਾਪਤੀ ਸਮਾਰੋਹ ਲਈ ਦੇਸ਼ ਦਾ ਝੰਡਾ-ਬਰਦਾਰ ਚੁਣਿਆ ਗਿਆ। 2030 ਵਿੱਚ ਭਾਰਤ ਕਰੇਗਾ ਮੇਜ਼ਬਾਨੀ ਰਿਪੋਰਟਾਂ ਮੁਤਾਬਕ, ਅਗਲੀਆਂ ਰਾਸ਼ਟਰਮੰਡਲ ਖੇਡਾਂ (2030) ਸ਼ਤਾਬਦੀ ਐਡੀਸ਼ਨ ਹੋਣਗੀਆਂ, ਜਿਸ ਦੀ ਮੇਜ਼ਬਾਨੀ ਭਾਰਤ ਨੂੰ ਸੌਂਪੀ ਗਈ ਹੈ। 2030 ਦੀਆਂ ਰਾਸ਼ਟਰਮੰਡਲ ਖੇਡਾਂ ਅਹਿਮਦਾਬਾਦ, ਗੁਜਰਾਤ ਵਿੱਚ ਹੋਣਗੀਆਂ। ਸਮਾਪਤੀ ਸਮਾਰੋਹ ਦੌਰਾਨ, ਅਧਿਕਾਰਤ ਰਾਸ਼ਟਰਮੰਡਲ ਖੇਡਾਂ ਦਾ ਝੰਡਾ ਅਤੇ ਬੈਟਨ ਭਾਰਤ ਨੂੰ ਸੌਂਪਿਆ ਗਿਆ। ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ, ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਪੀਟੀ ਊਸ਼ਾ ਅਤੇ ਗੁਜਰਾਤ ਦੇ ਉਪ ਮੁੱਖ ਮੰਤਰੀ ਹਰਸ਼ ਸਿੰਘਵੀ ਭਾਰਤ ਵੱਲੋਂ ਮੌਜੂਦ ਸਨ। ਰਾਸ਼ਟਰਮੰਡਲ ਖੇਡਾਂ 2026 ਵਿੱਚ ਭਾਰਤ ਭਾਰਤ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਵਿੱਚ 122 ਐਥਲੀਟਾਂ ਦੇ ਖੇਤਰ ਵਿੱਚੋਂ...
ਸ਼ੂਗਰ ਦੇ ਮਰੀਜ਼ਾਂ ਨੂੰ ਕਿਹੜੇ ਫਲਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ? ਅੱਜ ਤੋਂ ਹੀ ਬਣਾ ਲਓ ਦੂਰੀ

ਸ਼ੂਗਰ ਦੇ ਮਰੀਜ਼ਾਂ ਨੂੰ ਕਿਹੜੇ ਫਲਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ? ਅੱਜ ਤੋਂ ਹੀ ਬਣਾ ਲਓ ਦੂਰੀ

Health
WHICH FRUITS SHOULD DIABETICS AVOID: ਅੱਜ ਕੱਲ੍ਹ ਸ਼ੂਗਰ ਦੀ ਸਮੱਸਿਆ ਤੇਜ਼ੀ ਨਾਲ ਵੱਧ ਰਹੀ ਹੈ। ਪਹਿਲਾਂ ਸ਼ੂਗਰ 40 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਸੀ ਪਰ ਅੱਜ ਕੱਲ੍ਹ ਘੱਟ ਉਮਰ ਦੇ ਲੋਕ ਵੀ ਸ਼ੂਗਰ ਦਾ ਸ਼ਿਕਾਰ ਹੋ ਰਹੇ ਹਨ। ਸ਼ੂਗਰ ਇੱਕ ਅਜਿਹੀ ਬਿਮਾਰੀ ਹੈ, ਜਿਸਦਾ ਕੋਈ ਇਲਾਜ ਨਹੀਂ ਹੈ ਪਰ ਖੁਰਾਕ ਅਤੇ ਜੀਵਨਸ਼ੈਲੀ ਵਿੱਚ ਬਦਲਾਅ ਕਰਕੇ ਇਸਨੂੰ ਕਾਫ਼ੀ ਹੱਦ ਤੱਕ ਕੰਟਰੋਲ ਕੀਤਾ ਜਾ ਸਕਦਾ ਹੈ। ਸ਼ੂਗਰ ਲਈ ਕਈ ਕਾਰਨ ਜ਼ਿੰਮੇਵਾਰ ਹੋ ਸਕਦੇ ਹਨ। ਮੋਟਾਪਾ ਵੀ ਇਨ੍ਹਾਂ ਵਿੱਚੋ ਇੱਕ ਹੈ। ਇਸ ਤੋਂ ਇਲਾਵਾ, ਖਰਾਬ ਜੀਵਨਸ਼ੈਲੀ, ਗਲਤ ਖਾਣ-ਪੀਣ ਅਤੇ ਸਰੀਰਕ ਕਸਰਤ ਦੀ ਕਮੀ ਵੀ ਸ਼ੂਗਰ ਨੂੰ ਵਧਾ ਸਕਦੇ ਹਨ। ਇਹ ਧਿਆਨ ਰੱਖਣਾ ਜ਼ਰੂਰੀ ਹੈ ਕਿ ਸ਼ੂਗਰ ਦਾ ਕੋਈ ਪੱਕਾ ਇਲਾਜ ਨਹੀਂ ਹੈ। ਇਸਨੂੰ ਕੰਟਰੋਲ ਕਰਨ ਲਈ ਖਾਣ-ਪੀਣ ਅਤੇ ਜੀਵਨਸ਼ੈਲੀ ਨਾਲ ਜੁੜੀਆਂ ਕਈ ਸਾਵਧਾਨੀਆਂ ਵਰਤਣੀਆਂ ਪੈਂਦੀਆਂ ਹਨ। ਮਰੀਜ਼ ਲਈ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਵਿੱਚ ਰੱਖਣਾ ਬਹੁਤ ਜ਼ਰੂਰੀ ਹੈ, ਕਿਉਂਕਿ ਇਸਦਾ ਪੱਧਰ ਵਧਣ 'ਤੇ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਸ਼ੂਗਰ ਦੇ ਮਰੀ...
Ramayana Full Cast List: ‘ਰਾਮਾਇਣ’ ਦੇ ਟ੍ਰੇਲਰ ਨੇ ਖੋਲ੍ਹੇ ਕਈ ਰਾਜ਼, ਜਾਣੋ ਕਿਹੜਾ ਸਿਤਾਰਾ ਕਿਹੜੀ ਭੂਮਿਕਾ ‘ਚ ਆਵੇਗਾ ਨਜ਼ਰ

Ramayana Full Cast List: ‘ਰਾਮਾਇਣ’ ਦੇ ਟ੍ਰੇਲਰ ਨੇ ਖੋਲ੍ਹੇ ਕਈ ਰਾਜ਼, ਜਾਣੋ ਕਿਹੜਾ ਸਿਤਾਰਾ ਕਿਹੜੀ ਭੂਮਿਕਾ ‘ਚ ਆਵੇਗਾ ਨਜ਼ਰ

Entertainment
ਹੈਦਰਾਬਾਦ: ਨਿਤੇਸ਼ ਤਿਵਾੜੀ ਦੀ 'ਰਾਮਾਇਣ' ਦਾ ਟ੍ਰੇਲਰ ਵੀਰਵਾਰ (30 ਜੁਲਾਈ) ਨੂੰ ਰਿਲੀਜ਼ ਹੋਇਆ ਸੀ ਅਤੇ ਇਸ ਨੂੰ ਸਕਾਰਾਤਮਕ ਹੁੰਗਾਰਾ ਮਿਲਿਆ ਹੈ। ਟ੍ਰੇਲਰ ਭਗਵਾਨ ਰਾਮ ਅਤੇ ਰਾਵਣ ਦੀ ਦੁਨੀਆ ਦੀ ਪਹਿਲੀ ਝਲਕ ਪੇਸ਼ ਕਰਦਾ ਹੈ, ਜਿਸ ਵਿੱਚ ਸ਼ਾਨਦਾਰ ਦ੍ਰਿਸ਼, ਭਾਵਨਾਤਮਕ ਪਲ ਅਤੇ ਐਕਸ਼ਨ ਸੀਨ ਸ਼ਾਮਲ ਹਨ। ਜੇਕਰ ਤੁਸੀਂ ਸੋਚ ਰਹੇ ਹੋ ਕਿ ਨਿਤੇਸ਼ ਤਿਵਾੜੀ ਦੁਆਰਾ ਇਸ ਵੱਡੇ ਪ੍ਰੋਜੈਕਟ ਵਿੱਚ ਕਿਹੜੇ ਕਲਾਕਾਰ ਕਿਹੜੀਆਂ ਭੂਮਿਕਾਵਾਂ ਨਿਭਾ ਰਹੇ ਹਨ ਤਾਂ ਫਿਲਮ ਦੀ ਸਟਾਰ ਕਾਸਟ ਬਾਰੇ ਪੂਰੀ ਜਾਣਕਾਰੀ ਇੱਥੇ ਹੈ। ਰਣਬੀਰ ਕਪੂਰ ਉਨ੍ਹਾਂ ਲੋਕਾਂ ਲਈ ਜੋ ਅਣਜਾਣ ਹਨ...ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਭਗਵਾਨ ਸ਼੍ਰੀ ਰਾਮ, ਅਯੁੱਧਿਆ ਦੇ ਰਾਜਕੁਮਾਰ ਅਤੇ ਰਾਮਾਇਣ ਦੀ ਕੇਂਦਰੀ ਸ਼ਖਸੀਅਤ ਦਾ ਕਿਰਦਾਰ ਨਿਭਾ ਰਹੇ ਹਨ। ਟ੍ਰੇਲਰ ਵਿੱਚ ਉਸਨੂੰ ਇੱਕ ਸ਼ਾਂਤ ਅਤੇ ਹਮਦਰਦੀ ਭਰੇ ਸੁਭਾਅ ਨਾਲ ਦਰਸਾਇਆ ਗਿਆ ਹੈ, ਜੋ ਹੌਲੀ-ਹੌਲੀ ਇੱਕ ਨਿਡਰ ਯੋਧੇ ਦੇ ਰੂਪ ਵਿੱਚ ਬਦਲ ਜਾਂਦਾ ਹੈ। ਉਸਦੀ ਸ਼ਾਂਤ ਸਕ੍ਰੀਨ ਮੌਜੂਦਗੀ ਨੇ ਪਹਿਲਾਂ ਹੀ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕੀਤਾ ਹੈ। ਸਾਈ ਪੱਲਵੀ ਸਾਈ ਪੱਲਵੀ, ਜਿਸਨੇ ਆਪਣ...
ਜ਼ਿਲ੍ਹਾ ਰੈਡ ਕਰਾਸ ਸੋਸਾਇਟੀ, ਗੁਰਦਾਸਪੁਰ ਵਿਖੇ ਖੂਨਦਾਨ ਕੈਂਪ ਲੱਗਾ

ਜ਼ਿਲ੍ਹਾ ਰੈਡ ਕਰਾਸ ਸੋਸਾਇਟੀ, ਗੁਰਦਾਸਪੁਰ ਵਿਖੇ ਖੂਨਦਾਨ ਕੈਂਪ ਲੱਗਾ

Local news
ਗੁਰਦਾਸਪੁਰ, 4 ਅਗਸਤ - ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ, ਗੁਰਦਾਸਪੁਰ ਵਲੋ ਦਿੱਤੇ ਗਏ ਕੁ ਦਿਸ਼ਾ- ਨਿਰਦੇਸ਼ਾਂ ਅਤੇ ਸਹਾਇਕ ਕਮਿਸ਼ਨਰ (ਜ), ਗੁਰਦਾਸਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਿਚੋਂ ਪ੍ਰਾਪਤ ਕਰ ਰਹੇ ਵਿਅਕਤੀਆਂ ਦੇ ਸਹਿਯੋਗ ਨਾਲ ਇੱਕ ਸਵੈ ਇਛੱਕ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿਚ ਟਰੇਨਿੰਗ ਪ੍ਰਾਪਤ ਕਰ ਰਹੇ ਬੱਚਿਆਂ ਨੂੰ ਰਾਜੀਵ ਸਿੰਘ, ਸਕੱਤਰ ਰੈਡ ਕਰਾਸ ਸੋਸਾਇਟੀ ਰਾਜੀਵ ਸਿੰਘ ਵਲੋ ਖੂਨਦਾਨ ਕਰਨ ਦੀ ਮਹੱਹਤਾ ਬਾਰੇ ਦਸਿਆ ਗਿਆ ਕਿ ਇਹ ਇੱਕ ਬੁਹਤ ਹੀ ਮਹਾਨ ਕੰਮ ਹੈ ਕਿਉਂਕਿ ਸਾਡੇ ਸਰੀਰ ਦਾ ਮੁੱਲ ਆਧਾਰ ਖੂਣ ਹੁੰਦਾ ਹੈ, ਜੋ ਨਾ ਤਾਂ ਕਿਸੇ ਫੈਕਟਰੀ ਵਿਚ ਤਿਆਰ ਹੁੰਦਾ ਹੈ ਅਤੇ ਨਾ ਕਿਸੇ ਹੋਰ ਲਿਆ ਜਾ ਸਕਦਾ ਹੈ ਇਸ ਦੀ ਕਮੀ ਸਿਰਫ ਮਨੁੱਖ ਦੇ ਖੂਣ ਤੋ ਹੀ ਕੀਤੀ ਜਾਂ ਸਕਦੀ ਹੈ। ਇਸ ਤਰਾਂ ਦੇ ਕੈਪਾਂ ਵਿਚ ਖੂਨ ਦਾਨ ਕਰਨ ਦੇ ਨਾਲ ਸਾਡੇ ਸਰੀਰ ਦੇ ਜਰੂਰੀ ਟੈਸਟ ਮੁਫਤ ਹੋ ਜਾਂਦੇ ਹਨ ਜਿਸ ਦਾ ਇਹ ਫਾਇਦਾ ਹੁੰਦਾ ਹੈ ਕਿ ਅਗਰ ਸਾਡੇ ਸਰੀਰ ਵਿਚ ਕਿਸੇ ਵੀ ਤਰਾਂ ਦੀ ਕੋਈ ਬਿਮਾਰੀ ਦੀ ਸ਼ੁਰਆਤ ਹੁੰਦੀ ਹੈ ਜਾਂ ਹੋਣ ਵਾਲੀ ਹੋਵੇ ਤਾਂ ਇਹਨਾਂ ਟੈ...
ਪਿੰਡਾਂ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਰੈੱਡ ਕ੍ਰਾਸ ਦੇ ਲੋਕ ਸੇਵਾ ਕੈਂਪ

ਪਿੰਡਾਂ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਰੈੱਡ ਕ੍ਰਾਸ ਦੇ ਲੋਕ ਸੇਵਾ ਕੈਂਪ

Local news
ਬਰਨਾਲਾ, 4 ਅਗਸਤ    ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਵਲੋਂ ਲਾਏ ਜਾ ਰਹੇ ਲੋਕ ਸੇਵਾ ਕੈਂਪ ਲੋੜਵੰਦਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਜਿੱਥੇ ਸੈਂਕੜੇ ਵਿਅਕਤੀ ਖਾਸ ਕਰਕੇ ਬਜ਼ੁਰਗ ਸਿਹਤ ਸੇਵਾਵਾਂ ਵਿਸ਼ੇਸ਼ ਕਰਕੇ ਅੱਖਾਂ ਦੇ ਚੈੱਕਅਪ ਅਤੇ ਮੁਫ਼ਤ ਐਨਕਾਂ ਦੀ ਸਹੂਲਤ ਦਾ ਲਾਭ ਲੈ ਰਹੇ ਹਨ।      ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਵਲੋਂ ਅੱਜ ਪਿੰਡ ਸੇਖਾ ਦੇ ਡੇਰਾ ਬਾਬਾ ਟਹਿਲ ਦਾਸ ਜੀ ਵਿਖੇ ਕੈਂਪ ਲਾਇਆ ਗਿਆ ਜਿੱਥੇ ਸੈਂਕੜੇ ਪਿੰਡ ਵਾਸੀਆਂ ਨੇ ਕੈਂਪ ਦਾ ਲਾਭ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈਏਐੱਸ ਨੇ ਕੈਂਪ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ।   ਇਸ ਮੌਕੇ ਉਹਨਾਂ ਦਸਿਆ ਕਿ ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਵਲੋਂ ਲਾਏ ਜਾ ਰਹੇ ਲੋਕ ਸੇਵਾ ਕੈਂਪਾਂ ਦੀ ਲੜੀ ਤਹਿਤ ਪਿੰਡ ਕਰਮਗੜ੍ਹ, ਕਾਲੇਕੇ, ਢਿੱਲਵਾਂ, ਕੱਟੂ, ਜ਼ਿਲ੍ਹਾ ਜੇਲ੍ਹ, ਅਮਲਾ ਸਿੰਘ ਵਾਲਾ, ਠੀਕਰੀਵਾਲ ਅਤੇ ਸੇਖਾ ਵਿਚ ਕੈਂਪ ਲਾਏ ਗਏ ਹਨ। ਇਨ੍ਹਾਂ ਕੈਂਪਾਂ ਵਿੱਚ 800 ਦੇ ਕਰੀਬ ਮਰੀਜ਼ਾਂ ਦਾ ਅੱਖਾਂ ਦਾ ਚੈੱਕਅਪ, 550 ਦੇ ਕਰੀਬ ਵਿਅਕਤੀਆਂ ਨੂੰ ਮੁਫ਼ਤ ਐਨਕਾਂ, 500 ਦੇ ...
ਜਨਾਨਾ ਹਸਪਤਾਲ, ਢਾਬਾ ਖਟੀਕਾ ਵਿੱਚ ਗਾਇਨੀਕੋਲੋਜਿਸਟਾਂ ਅਤੇ ਪੀਡੀਆਟ੍ਰਿਕਸ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਏ: ਵਿਧਾਇਕ ਡਾ. ਅਜੇ ਗੁਪਤਾ

ਜਨਾਨਾ ਹਸਪਤਾਲ, ਢਾਬਾ ਖਟੀਕਾ ਵਿੱਚ ਗਾਇਨੀਕੋਲੋਜਿਸਟਾਂ ਅਤੇ ਪੀਡੀਆਟ੍ਰਿਕਸ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਏ: ਵਿਧਾਇਕ ਡਾ. ਅਜੇ ਗੁਪਤਾ

Local news
ਅੰਮ੍ਰਿਤਸਰ, 4 ਅਗਸਤ, 2026: ਅੰਮ੍ਰਿਤਸਰ ਦੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਜਨਾਨਾ ਮਹਿਲਾ ਹਸਪਤਾਲ, ਢਾਬਾ ਖਟੀਕਾ ਵਿੱਚ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦਾ ਮੁੱਦਾ ਉਠਾਇਆ। ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਦੱਸਿਆ ਕਿ ਢਾਬਾ ਖਟੀਕਾ ਵਿੱਚ ਸਥਿਤ ਲਗਭਗ 110 ਸਾਲ ਪੁਰਾਣਾ ਜਨਾਨਾ ਹਸਪਤਾਲ ਉਨ੍ਹਾਂ ਦੇ ਹਲਕੇ ਵਿੱਚ ਸਥਿਤ ਹੈ। ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਸੱਤਾ ਵਿੱਚ ਆਈ ਸੀ, ਤਾਂ ਹਸਪਤਾਲ ਦੀ ਹਾਲਤ ਬਹੁਤ ਮਾੜੀ ਸੀ। ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਿਧਾਨ ਸਭਾ ਵਿੱਚ ਦੱਸਿਆ ਕਿ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਕਮਿਊਨਿਟੀ ਸਿਹਤ ਕੇਂਦਰਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਮਹਿਲਾ ਹਸਪਤਾਲ ਵਿੱਚ 24 ਘੰਟੇ ਸੇਵਾਵਾਂ ਪ੍ਰਦਾਨ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਇਸ ਹਸਪਤਾਲ ਵਿੱਚ ਗਾਇਨੀਕੋਲੋਜਿਸਟ (ਔਰਤਾਂ ਦੀਆਂ ਬਿਮਾਰੀਆਂ)ਅਤ...
ਵਧੀਕ ਡਿਪਟੀ ਕਮਿਸ਼ਨਰ ਵਲੋੱ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੀ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਵਲੋੱ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੀ ਮੀਟਿੰਗ

Local news
ਸ੍ਰੀ ਮੁਕਤਸਰ ਸਾਹਿਬ 4 ਅਗਸਤ                        ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਗਵਾਈ ਹੇਠ ਜਿ਼ਲ੍ਹਾ ਪ੍ਰਸ਼ਾਸਨ ਵਲੋਂ  ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾ ਰਿਹਾ ਹੈ ਤਾਂ ਜੋ ਉਹਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ,ਇਹ ਜਾਣਕਾਰੀ ਸ੍ਰੀ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ (ਜਨਰਲ ) ਸ੍ਰੀ ਮੁਕਤਸਰ ਸਾਹਿਬ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ, ਸ੍ਰੀ ਪੰਕਜ ਕੁਮਾਰ ਐਸ.ਡੀ.ਐਮ. ਮਲੋਟ,ਜ਼ਿਲ੍ਹਾ ਟਰੇਡਰ ਕਮਿਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਵਨੀਤ ਜਿੰਦਲ ਮੌਂਟੀ ਵੀ ਮੌਜੂਦ ਸਨ।                     ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਜੋ ਵੀ ਵਪਾਰੀਆਂ ਨਾਲ ਸਬੰਧਿਤ ਸ਼ਿਕਾਇਤਾ ਪ੍ਰਾਪਤ ਹੁੰਦੀਆਂ ਹਨ, ਇਹਨਾਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਤਾਂ ਜੋ ਵ...