ਡਾਈਟ ਕੈਰੋਂ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਵਿਸ਼ੇ ‘ਤੇ ਕਰਵਾਇਆ ਸੈਮੀਨਾਰ
ਤਰਨ ਤਾਰਨ, 4 ਅਗਸਤ - ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਅਤੇ ਨਰੋਏ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਤਰਨ ਤਰਨ ਰਾਜੀਵ ਛਾਬੜਾ ਦੀ ਰਹਿਨੁਮਾਈ ਹੇਠ ਅੱਜ ਸਰਕਾਰੀ ਡਾਈਟ ਕੈਰੋਂ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਵਿਸ਼ੇ 'ਤੇ ਅਧਿਆਪਕਾਂ ਲਈ ਸੈਮੀਨਾਰ ਕਰਵਾਇਆ ਗਿਆ।
ਇਸ ਮੌਕੇ ਰਜਿੰਦਰ ਕੌਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਤਰਨ ਤਾਰਨ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮਾਜ ਦਾ ਭਵਿੱਖ ਨੌਜਵਾਨਾਂ ਦੇ ਹੱਥਾਂ 'ਚ ਹੈ। ਨੌਜਵਾਨਾਂ ਦੀ ਸਕਾਰਾਤਮਕ ਸੋਚ, ਮਿਹਨਤ ਅਤੇ ਸੋਹਣੀ ਵਿਚਾਰਧਾਰਾ ਨਾਲ ਹੀ ਇਕ ਆਦਰਸ਼ ਸਮਾਜ ਦੀ ਸਥਾਪਨਾ ਕੀਤੀ ਜਾ ਸਕਦੀ ਹੈ।
ਰਜਿੰਦਰ ਕੌਰ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਨਸ਼ਾ ਨਾ ਸਿਰਫ਼ ਵਿਅਕਤੀ ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਤਬਾਹ ਕਰ ਦਿੰਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਅਤੇ ਸਮਾਜ ਵਿੱਚ ਵੱਧ ਰਹੀ ਨਸ਼ੇ ਦੀ ਲਤ ...








