ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ; ਰਾਜਨੀਤੀ ਨੂੰ ਸਮਝਣ ਅਤੇ ਜੀਵਨ ਲਈ ਟੀਚੇ ਨਿਰਧਾਰਤ ਕਰਨ ਦੀ ਦਿੱਤੀ ਸਲਾਹ
ਚੰਡੀਗੜ੍ਹ, 4 ਅਗਸਤ 2026:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਕੰਪਲੈਕਸ ਵਿੱਚ ਆਏ ਸਕੂਲੀ ਵਿਦਿਆਰਥੀਆਂ ਨਾਲ ਇੱਕ ਇੰਟਰਐਕਟਿਵ ਸੈਸ਼ਨ ਦੀ ਮੇਜ਼ਬਾਨੀ ਕੀਤੀ। ਇਸ ਵਫ਼ਦ ਵਿੱਚ ਵੈਸਟ ਪੁਆਇੰਟ ਸਕੂਲ, ਸੰਧਵਾਂ, ਜ਼ਿਲ੍ਹਾ ਫਰੀਦਕੋਟ ਦੇ ਵਿਦਿਆਰਥੀ ਸ਼ਾਮਲ ਸਨ। ਸਕੂਲੀ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਿੱਚ ਸੱਦਾ ਦੇਣ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਵਿਧਾਨਕ ਪ੍ਰਕਿਰਿਆ ਅਤੇ ਰਾਜਨੀਤੀ ਵਿੱਚ ਸਰਗਰਮ ਭਾਗੀਦਾਰੀ ਪ੍ਰਤੀ ਦਿਲਚਸਪੀ ਪੈਦਾ ਕਰਨਾ ਸੀ। ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਜਸਵੰਤ ਸਿੰਘ ਗੱਜਣ ਮਾਜਰਾ ਵੀ ਮੌਜੂਦ ਸਨ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ, ਸਪੀਕਰ ਸੰਧਵਾਂ ਨੇ ਵਿਦਿਆਰਥੀਆਂ ਨੂੰ ਜੀਵਨ ਦੇ ਸ਼ੁਰੂਆਤੀ ਪੜਾਅ ਦੌਰਾਨ ਰਾਜਨੀਤਿਕ ਪ੍ਰਣਾਲੀ ਨੂੰ ਸਮਝਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਇੱਕ ਪਵਿੱਤਰ ਸਥਾਨ ਹੈ ਜਿੱਥੇ ਸੂਬੇ ਦੀ ਭਲਾਈ ਲਈ ਕਾਨੂੰਨ ਬਣਾਏ ਜਾਂਦੇ ਹਨ। ਵਿਦਿਆਰਥੀਆਂ ਨੇ ਲਾਈਵ ਵਿਧਾਨਕ ਚਰਚਾਵਾਂ ਦੇਖਣ ਉਪਰੰਤ ਬੇਹੱਦ ਖੁਸ਼ੀ ਦਾ ਪ੍ਰਗਟਾਵਾ ਕੀਤਾ...








