Friday, September 18
Shadow

Tag: punjab news

ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ ‘ਤੇ ਜਤਾਈ ਚਿੰਤਾ, ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਮੰਗ

ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ ‘ਤੇ ਜਤਾਈ ਚਿੰਤਾ, ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਮੰਗ

Punjab Politics
ਚੰਡੀਗੜ੍ਹ 3 ਅਗਸਤ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ, ਵਿਸ਼ੇਸ਼ ਤੌਰ 'ਤੇ ਪੰਜਾਬੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ 'ਤੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ ਤੋਂ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ। ਉਹਨਾਂ ਨੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਉਹ ਕੈਨੇਡਾ ਸਰਕਾਰ ਨਾਲ ਰਾਜਦੂਤਕ ਪੱਧਰ 'ਤੇ ਗੱਲਬਾਤ ਕਰਕੇ ਪ੍ਰਭਾਵਿਤ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਹੋਣ ਤੋਂ ਬਚਾਏ। ਮੰਤਰੀ ਨੇ ਕਿਹਾ ਕਿ ਬ੍ਰੈਂਪਟਨ ਦੇ ਪੋਟਾਸ ਕਾਲਜ ਵਿੱਚ ਸਾਲ 2024 ਵਿੱਚ ਦਾਖਲ ਹੋਏ ਵਿਦਿਆਰਥੀਆਂ ਨੇ ਆਪਣੀ 2 ਸਾਲ ਦੀ ਪੋਸਟ-ਗ੍ਰੈਜੂਏਸ਼ਨ ਪੂਰੀ ਕਰ ਲਈ ਹੈ। ਪਰ, ਕੈਨੇਡਾ ਵਿੱਚ ਸਰਕਾਰ ਬਦਲਣ ਤੋਂ ਬਾਅਦ ਉੱਥੋਂ ਦੇ ਪ੍ਰਸ਼ਾਸਨ ਨੇ ਮਨਮਾਨੇ ਢੰਗ ਨਾਲ ਨਿਯਮਾਂ ਵਿੱਚ ਬਦਲਾਅ ਕਰਕੇ ਵਿਦਿਆਰਥੀਆਂ ਦਾ ਵਰਕ ਪਰਮਿਟ ਰੋਕ ਦਿੱਤਾ ਹੈ। ਇਹ ਸਿੱਧੀ-ਸਾਦੀ ਧੋਖਾਧੜੀ ਹੈ। ਉਹਨਾਂ ਕਿਹਾ ਕਿ ਭਾਰੀ-ਭਰਕਮ ਫੀਸਾਂ ਭਰਨ ਅਤੇ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕਰਨ ਤੋਂ ਬਾਅਦ ਵੀ ਅੱਜ ਸਾਡੇ ਹੋਣਹਾਰ ਬੱਚੇ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਧੀਆਂ ਵੀ ਸ਼ਾਮਲ ਹਨ, ਭਾਰ...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਭਾਜਪਾ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਜਮਹੂਰੀ ਹੱਕਾਂ ‘ਤੇ ਕੀਤੇ ਜਾ ਰਹੇ ਹਮਲਿਆਂ ਵਿਰੁੱਧ ਮਤਾ ਪੇਸ਼

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਭਾਜਪਾ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਜਮਹੂਰੀ ਹੱਕਾਂ ‘ਤੇ ਕੀਤੇ ਜਾ ਰਹੇ ਹਮਲਿਆਂ ਵਿਰੁੱਧ ਮਤਾ ਪੇਸ਼

Punjab Politics
ਚੰਡੀਗੜ੍ਹ, 3 ਅਗਸਤ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਅਹਿਮ ਮਤਾ ਪੇਸ਼ ਕੀਤਾ, ਜਿਸ ਵਿੱਚ ਸਦਨ ਨੂੰ ਅਪੀਲ ਕੀਤੀ ਗਈ ਕਿ ਉਹ ਦੇਸ਼ ਭਰ ਵਿੱਚ ਲੱਖਾਂ ਵਿਦਿਆਰਥੀਆਂ ਅਤੇ ਨੌਕਰੀ ਦੇ ਚਾਹਵਾਨਾਂ ਦੇ ਭਵਿੱਖ ਨੂੰ ਗੰਭੀਰ ਨੁਕਸਾਨ ਪਹੁੰਚਾਉਣ ਵਾਲੇ ਵਾਰ-ਵਾਰ ਹੋ ਰਹੇ ਪ੍ਰੀਖਿਆ ਘਪਲਿਆਂ, ਪੇਪਰ ਲੀਕ ਮਾਮਲਿਆਂ ਅਤੇ ਸੰਸਥਾਗਤ ਅਸਫਲਤਾਵਾਂ ਲਈ ਕੇਂਦਰ ਸਰਕਾਰ ਨੂੰ ਜਵਾਬਦੇਹ ਬਣਾਏ। ਪੰਜਾਬ ਵਿਧਾਨ ਸਭਾ ਨੇ ਇਸ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, " ਤਾਨਾਸ਼ਾਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਹੰਕਾਰੀ ਰਾਜ ਹੇਠ ਦੇਸ਼ ਦਾ ਹਰ ਅਹਿਮ ਖੇਤਰ, ਖਾਸ ਕਰਕੇ ਲੱਖਾਂ ਮਿਹਨਤੀ ਨੌਜਵਾਨਾਂ ਦਾ ਭਵਿੱਖ, ਵਿਕਾਊ ਬਣਾ ਦਿੱਤਾ ਗਿਆ ਹੈ।" ਵਿੱਤ ਮੰਤਰੀ ਨੇ ਕਿਹਾ, "ਨੀਟ ਵਰਗੀਆਂ ਅਹਿਮ ਪ੍ਰੀਖਿਆਵਾਂ ਵਿੱਚ ਪ੍ਰਣਾਲੀਗਤ ਭ੍ਰਿਸ਼ਟਾਚਾਰ ਅਤੇ ਵਾਰ-ਵਾਰ ਪੇਪਰ ਲੀਕ ਹੋਣ ਕਾਰਨ ਨੌਜਵਾਨ ਉਮੀਦਵਾਰਾਂ ਦਾ ਹੌਸਲਾ ਟੁੱਟ ਚੁੱਕਿਆ ਹੈ। ਜਦੋਂ ਵਿਦਿਆਰਥੀਆਂ ਨੂੰ ਇਹ ਅਹ...
ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

Punjab Politics
ਨਵੀਂ ਦਿੱਲੀ 3 ਅਗਸਤ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ ਯੋਜਨਾ ਵਿੱਚ ਸਖ਼ਤ ਸ਼ਰਤਾਂ ਲਗਾਉਣ 'ਤੇ ਭਾਜਪਾ ਦੀ ਰੇਖਾ ਗੁਪਤਾ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸਿੱਖਣਾ ਚਾਹੀਦਾ ਹੈ। ਆਪ ਸਰਕਾਰ ਨੇ ਪੰਜਾਬ ਵਿੱਚ ਕੋਈ ਸ਼ਰਤ ਨਹੀਂ ਲਗਾਈ ਹੈ। ਜੇਕਰ ਘਰ ਵਿੱਚ ਚਾਰ ਔਰਤਾਂ ਹਨ ਤਾਂ ਸਾਰੀਆਂ ਨੂੰ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਮਿਲ ਰਿਹਾ ਹੈ। ਜਦਕਿ ਦਿੱਲੀ ਸਰਕਾਰ ਨੇ 10 ਸਾਲ ਤੋਂ ਰਹਿਣ ਦਾ ਸਬੂਤ ਅਤੇ ਐਮਪੀ-ਐਮਐਲਏ ਦੀ ਮਨਜ਼ੂਰੀ ਦੀ ਸਖ਼ਤ ਸ਼ਰਤ ਲਗਾ ਰੱਖੀ ਹੈ। ਇਸ ਤੋਂ ਸਾਫ਼ ਹੈ ਕਿ ਇਹ ਬਹੁਤ ਘੱਟ ਔਰਤਾਂ ਨੂੰ ਯੋਜਨਾ ਦਾ ਲਾਭ ਦੇਣਾ ਚਾਹੁੰਦੇ ਹਨ। ਜੇਕਰ ਭਾਜਪਾ ਸਰਕਾਰ ਦੀ ਨੀਅਤ ਸਾਫ਼ ਹੁੰਦੀ ਤਾਂ ਯੋਜਨਾ ਵਿੱਚ ਇੰਨੀਆਂ ਸ਼ਰਤਾਂ ਨਾ ਲਗਾਉਂਦੀ ਅਤੇ ਸਾਰੀਆਂ ਔਰਤਾਂ ਨੂੰ ਲਾਭ ਦਿੰਦੀ। ਲਕਸ਼ਮੀ ਯੋਜਨਾ ਵਿੱਚ ਸਖ਼ਤ ਸ਼ਰਤਾਂ ਅਤੇ ਸੰਸਦ-ਵਿਧਾਇਕ ਦੀ ਮਨਜ਼ੂਰੀ ਲਾਜ਼ਮੀ ਹੋਣ ਦੇ ਸਵਾਲ 'ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਤੋਂ ਸਾਫ਼ ਜ਼ਾਹਿਰ ਹੈ ਕਿ ਉਹ ਕੇਵਲ ਭਾਜ...
ਉੱਨਤੀ ਨੇ ਜਿੱਤਿਆ ਕਾਂਸੀ ਦਾ ਤਗਮਾ, ਜੂਡੋ ਵਿੱਚ ਭਾਰਤ ਨੇ ਕਾਇਮ ਕੀਤਾ ਇਹ ਰਿਕਾਰਡ

ਉੱਨਤੀ ਨੇ ਜਿੱਤਿਆ ਕਾਂਸੀ ਦਾ ਤਗਮਾ, ਜੂਡੋ ਵਿੱਚ ਭਾਰਤ ਨੇ ਕਾਇਮ ਕੀਤਾ ਇਹ ਰਿਕਾਰਡ

Sports
ਗਲਾਸਗੋ: ਭਾਰਤੀ ਜੂਡੋ ਖਿਡਾਰਣ ਉੱਨਤੀ ਸ਼ਰਮਾ ਨੇ ਸ਼ਨੀਵਾਰ ਨੂੰ ਇੱਥੇ ਰਾਸ਼ਟਰਮੰਡਲ ਖੇਡਾਂ ਵਿੱਚ ਮਹਿਲਾਵਾਂ ਦੇ 63 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਦੀ ਇਤਿਹਾਸਕ ਦੌੜ ਜਾਰੀ ਰੱਖੀ। ਉੱਨਤੀ ਨੇ ਦੱਖਣੀ ਅਫਰੀਕਾ ਦੀ ਸਕਾਈ ਨੋਸਟਰ ਨੂੰ ਇਪੋਨ ਦੁਆਰਾ ਹਰਾਇਆ ਅਤੇ ਸਿਰਫ 1 ਮਿੰਟ ਅਤੇ 7 ਸਕਿੰਟਾਂ ਵਿੱਚ ਮੁਕਾਬਲੇ ਨੂੰ ਖਤਮ ਕਰਨ ਲਈ ਇੱਕ ਫੈਸਲਾਕੁੰਨ ਕਦਮ ਚੁੱਕਿਆ। ਉਨ੍ਹਾਂ ਨੇ ਨੋਸਟਰ ਦਾ ਸੰਤੁਲਨ ਵਿਗਾੜਨ ਲਈ ਆਪਣਾ ਪੈਰ ਫਸਾਇਆ ਅਤੇ ਫਿਰ ਉਨ੍ਹਾਂ ਨੂੰ ਪਿੱਠ ਭਾਰ ਸੁੱਟ ਕੇ ਇਪੋਨ ਹਾਸਲ ਕੀਤਾ- ਜੋ ਜੂਡੋ 'ਚ ਸਰਬਉੱਚ ਸਕੋਰ ਹੈ- ਅਤੇ ਇਸ ਤਰ੍ਹਾਂ ਮੁਕਾਬਲਾ ਤੁਰੰਤ ਆਪਣੇ ਨਾਮ ਕਰ ਲਿਆ। ਇਸ ਤੋਂ ਪਹਿਲਾਂ, ਭਾਰਤੀ ਖਿਡਾਰਣ ਸੈਮੀਫਾਈਨਲ ਵਿੱਚ ਆਸਟ੍ਰੇਲੀਆ ਦੀ ਸਾਇਆ ਮਿਡਲਟਨ ਤੋਂ ਹਾਰ ਗਈ ਸੀ, ਪਰ ਇੱਕ ਨਿਰਣਾਇਕ ਜਿੱਤ ਪ੍ਰਾਪਤ ਕਰਨ ਅਤੇ ਤਗਮਾ ਜਿੱਤਣ ਲਈ ਸ਼ਾਨਦਾਰ ਵਾਪਸੀ ਕੀਤੀ। ਇਹ ਕਾਂਸੀ ਦਾ ਤਗਮਾ ਜੂਡੋ ਵਿੱਚ ਭਾਰਤ ਦਾ ਚੌਥਾ ਤਗਮਾ ਸੀ, ਜੋ ਕਿ ਖੇਡ ਵਿੱਚ ਦੇਸ਼ ਦੇ ਰਾਸ਼ਟਰਮੰਡਲ ਖੇਡਾਂ ਦੇ ਸਰਵੋਤਮ ਪ੍ਰਦਰਸ਼ਨ ਨੂੰ ਜਾਰੀ ਰੱਖਦਾ ਹੈ। ਇਸ ਇਤਿਹਾਸਕ ਪ੍ਰਦਰਸ਼ਨ ਦੀ ਅ...
ਕੀ ਤੁਸੀਂ ਸਵੇਰੇ ਆਂਵਲਾ, ਚੁਕੰਦਰ ਅਤੇ ਗਾਜਰ ਦਾ ਜੂਸ ਪੀਂਦੇ ਹੋ? ਮਿਲਣਗੇ ਕਈ ਸਿਹਤ ਲਾਭ

ਕੀ ਤੁਸੀਂ ਸਵੇਰੇ ਆਂਵਲਾ, ਚੁਕੰਦਰ ਅਤੇ ਗਾਜਰ ਦਾ ਜੂਸ ਪੀਂਦੇ ਹੋ? ਮਿਲਣਗੇ ਕਈ ਸਿਹਤ ਲਾਭ

Health
ਸਵੇਰ ਦੀਆਂ ਆਦਤਾਂ ਪਾਚਨ, ਮੈਟਾਬੋਲਿਜ਼ਮ ਅਤੇ ਸਮੁੱਚੀ ਇਮਿਊਨਿਟੀ ਨੂੰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਅਜਿਹੀ ਹੀ ਇੱਕ ਆਦਤ ਹੈ ਆਂਵਲਾ ਅਤੇ ਚੁਕੰਦਰ ਦਾ ਜੂਸ ਪੀਣਾ। ਇਹ ਮਿਸ਼ਰਣ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ ਜੋ ਤੁਹਾਡੀ ਸਿਹਤ ਨੂੰ ਬਿਹਤਰ ਬਣਾ ਸਕਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਆਂਵਲਾ ਅਤੇ ਚੁਕੰਦਰ ਦਾ ਸੁਮੇਲ ਸਿਹਤ ਲਈ ਬਹੁਤ ਫਾਇਦੇਮੰਦ ਹੈ। ਇਹ ਸਰੀਰ ਨੂੰ ਅੰਦਰੋਂ ਡੀਟੌਕਸੀਫਾਈ ਕਰਦਾ ਹੈ ਅਤੇ ਬਹੁਤ ਸਾਰੇ ਹੈਰਾਨੀਜਨਕ ਲਾਭ ਪ੍ਰਦਾਨ ਕਰਦਾ ਹੈ। ਇਹ ਮਿਸ਼ਰਣ ਨਾ ਸਿਰਫ਼ ਸੁਆਦੀ ਹੈ ਸਗੋਂ ਆਇਰਨ ਅਤੇ ਵਿਟਾਮਿਨ ਸੀ ਦੇ ਵਿਚਕਾਰ ਸ਼ਾਨਦਾਰ ਤਾਲਮੇਲ ਦੇ ਕਾਰਨ ਸਰੀਰ ਲਈ ਬਹੁਤ ਫਾਇਦੇਮੰਦ ਵੀ ਹੈ। ਆਂਵਲਾ ਅਤੇ ਚੁਕੰਦਰ ਨਾਲ ਗਾਜਰ ਮਿਲਾ ਕੇ ਜੂਸ ਪੀਣ ਨਾਲ ਕੀ ਹੁੰਦਾ? ਆਂਵਲਾ ਅਤੇ ਚੁਕੰਦਰ ਦਾ ਜੂਸ ਪੀਣਾ ਤੁਹਾਡੀ ਸਮੁੱਚੀ ਸਿਹਤ ਅਤੇ ਤੰਦਰੁਸਤੀ ਨੂੰ ਵਧਾਉਣ ਦਾ ਇੱਕ ਪ੍ਰਭਾਵਸ਼ਾਲੀ ਅਤੇ ਕੁਦਰਤੀ ਤਰੀਕਾ ਮੰਨਿਆ ਜਾਂਦਾ ਹੈ। ਗਾਜਰ ਨੂੰ ਮਿਲਾਉਣ ਨਾਲ ਇਨ੍ਹਾਂ ਫਾਇਦਿਆਂ ਵਿੱਚ ਹੋਰ ਵਾਧਾ ਹੁੰਦਾ ਹੈ। ਇਹ ਜੂਸ ਵਿਟਾਮਿਨ, ਖਣਿਜ ਅਤੇ ਐਂਟੀਆਕਸੀਡੈਂਟਸ ਨਾਲ ਭਰ...
Dev Kharoud New Look: ਨਵੇਂ ਅੰਦਾਜ਼ ਲਈ ਤਿਆਰ ਦੇਵ ਖਰੌੜ, ਜਲਦ ਰਿਲੀਜ਼ ਹੋਵੇਗੀ ਪੰਜਾਬੀ ਫਿਲਮ ‘ਮਿੱਟੀ ਦੇ ਪੁੱਤ’

Dev Kharoud New Look: ਨਵੇਂ ਅੰਦਾਜ਼ ਲਈ ਤਿਆਰ ਦੇਵ ਖਰੌੜ, ਜਲਦ ਰਿਲੀਜ਼ ਹੋਵੇਗੀ ਪੰਜਾਬੀ ਫਿਲਮ ‘ਮਿੱਟੀ ਦੇ ਪੁੱਤ’

Entertainment
ਚੰਡੀਗੜ੍ਹ: 2026 ਦੇ ਹੁਣ ਤੱਕ ਦੇ ਵੱਖ-ਵੱਖ ਪੜਾਵਾਂ ਅਧੀਨ ਦੋ ਫਿਲਮਾਂ 'ਡੀਐੱਸਪੀ ਦੇਵ 2' ਅਤੇ 'ਸਰਪੰਚ' ਦਰਸ਼ਕਾਂ ਦੇ ਸਨਮੁੱਖ ਕਰ ਚੁੱਕੇ ਹਨ ਅਦਾਕਾਰ ਦੇਵ ਖਰੌੜ, ਜੋ ਹੁਣ ਅਪਣੀ ਇੱਕ ਹੋਰ ਬਹੁ-ਚਰਚਿਤ ਪੰਜਾਬੀ ਫਿਲਮ 'ਮਿੱਟੀ ਦੇ ਪੁੱਤ' ਲੈ ਕੇ ਸਾਹਮਣੇ ਆਉਣਗੇ, ਜਿਸ ਵਿੱਚ ਉਹ ਅਲਹਦਾ ਕਿਰਦਾਰ ਅਤੇ ਰੂਪ ਨੂੰ ਅੰਜ਼ਾਮ ਦਿੰਦੇ ਨਜ਼ਰੀ ਪੈਣਗੇ। ਐਕਸ਼ਨ ਪੈਕੇਡ ਥੀਮ ਦੁਆਲੇ ਬੁਣੀ ਗਈ ਹੈ ਉਕਤ ਫਿਲਮ, ਜਿਸ ਵਿੱਚ ਇੱਕ ਨਵੇਂ ਅਵਤਾਰ ਅਤੇ ਅੰਦਾਜ਼ 'ਚ ਵਿਖਾਈ ਦੇਣਗੇ ਇਹ ਸ਼ਾਨਦਾਰ ਅਦਾਕਾਰ, ਜਿੰਨਾਂ ਵੱਲੋਂ ਇਸੇ ਸੰਬੰਧਤ ਅਪਣੇ ਵਿਲੱਖਣ ਰੂਪ ਦੀ ਝਲਕ ਨੂੰ ਵੀ ਅੱਜ ਰਿਵੀਲ ਕਰ ਦਿੱਤਾ ਗਿਆ ਹੈ, ਜੋ ਅਪਣੀ ਇਸ ਫਿਲਮ ਅਤੇ ਇਸ ਵਿਚਲੇ ਰੋਲ ਨੂੰ ਲੈ ਕੇ ਬੇਹੱਦ ਉਤਸ਼ਾਹਿਤ ਵਿਖਾਈ ਦੇ ਰਹੇ ਹਨ। ਨਿਰਮਾਣ ਪੜ੍ਹਾਅ ਤੋਂ ਖਿੱਚ ਦਾ ਕੇਂਦਰ ਬਣੀ ਉਕਤ ਫਿਲਮ ਨਾਲ ਜੁੜੇ ਕੁਝ ਹੋਰ ਅਹਿਮ ਪਹਿਲੂਆਂ ਦੀ ਗੱਲ ਕਰੀਏ ਤਾਂ ਇਸ ਨਾਲ ਚਰਚਿਤ ਨਿਰਦੇਸ਼ਕ ਅਮਰ ਹੁੰਦਲ ਬਤੌਰ ਨਿਰਮਾਤਾ ਵੀ ਅਪਣਾ ਅਧਾਰ ਦਾਇਰਾ ਹੋਰ ਵਧਾਉਣ ਵੱਲ ਯਤਨਸ਼ੀਲ ਹੋ ਜਾ ਰਹੇ ਹਨ, ਜਿੰਨਾਂ ਵੱਲੋਂ ਇਸ ਫਿਲਮ ਦੇ ਕਹਾਣੀ ਅਤੇ ਸੰਵਾਦ ਲੇਖਕ ਦੇ ਤੌਰ 'ਤੇ...
ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਆਧਾਰਿਤ ਡਾਕੂਮੈਂਟਰੀ ਰਾਮ ਨਗਰ ਢਾਣੀ ਵਿੱਚ ਦਿਖਾਈ ਗਈ

ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਆਧਾਰਿਤ ਡਾਕੂਮੈਂਟਰੀ ਰਾਮ ਨਗਰ ਢਾਣੀ ਵਿੱਚ ਦਿਖਾਈ ਗਈ

Punjab News
ਫਾਜ਼ਿਲਕਾ, 3 ਅਗਸਤਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਯਾਦਗਾਰੀ ਪ੍ਰੋਗਰਾਮਾਂ ਦੇ ਹਿੱਸੇ ਵਜੋਂ, ਫਾਜ਼ਿਲਕਾ ਦੇ ਰਾਮ ਨਗਰ ਢਾਣੀ ਵਿੱਚ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਯਾਤਰਾ ਨੂੰ ਦਰਸਾਉਂਦੀਆਂ ਡਾਕੂਮੈਂਟਰੀ ਦਿਖਾਈ ਗਈ।ਡਾਕੂਮੈਂਟਰੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਅਧਿਆਤਮਿਕ ਯਾਤਰਾ 'ਤੇ ਚਾਨਣਾ ਪਾਇਆ ਗਿਆ, ਜਦੋਂ ਕਿ ਉਨ੍ਹਾਂ ਦੀਆਂ ਬਰਾਬਰੀ, ਸਮਾਜਿਕ ਨਿਆਂ, ਦਇਆ, ਨਿਮਰਤਾ ਅਤੇ ਪ੍ਰਮਾਤਮਾ ਪ੍ਰਤੀ ਭਗਤੀ ਦੀਆਂ ਸਦੀਵੀ ਸਿੱਖਿਆਵਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਇਸ ਵਿੱਚ ਗੁਰੂ ਜੀ ਦੇ ਵਿਤਕਰੇ, ਜਾਤ-ਪਾਤ ਅਤੇ ਸਮਾਜਿਕ ਅਸਮਾਨਤਾਵਾਂ ਤੋਂ ਮੁਕਤ ਸਮਾਜ ਦੇ ਸੰਕਲਪ ਨੂੰ ਵੀ ਖੂਬਸੂਰਤੀ ਨਾਲ ਪੇਸ਼ ਕੀਤਾ ਗਿਆ, ਜੋ ਲੋਕਾਂ ਨੂੰ ਵਿਸ਼ਵਵਿਆਪੀ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਵਾਲੇ ਸਹਿ-ਹੋਂਦ ਦੇ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਦਾ ਹੈ।ਇਹ ਸਕ੍ਰੀਨਿੰਗ ਪੰਜਾਬ ਸਰਕਾਰ ਦੀ ਲੋਕਾਂ, ਵਿਸ਼ੇਸ਼ ਕਰਕੇ ਨਵੀਂ ਪੀੜ੍ਹੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਜਾਗਰੂਕਤਾ ਪੈਦਾ...
ਹਲਕਾ ਵਿਧਾਇਕ ਭਰਾਜ ਨੇ ਪੰਜ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਹਲਕਾ ਵਿਧਾਇਕ ਭਰਾਜ ਨੇ ਪੰਜ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Punjab News
ਭਵਾਨੀਗੜ੍ਹ/ਸੰਗਰੂਰ, 3 ਅਗਸਤ: ਹਲਕਾ ਸੰਗਰੂਰ ਦੀ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਪੰਜ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਲੋਕ ਸੇਵਾ ਨੂੰ ਆਪਣਾ ਮੁੱਖ ਧਿਆਨ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ ਸਮਾਜ ਵਿੱਚ ਮਹਿਲਾਵਾਂ ਅਤੇ ਬੱਚਿਆਂ ਦੀ ਸਿਹਤ, ਪੋਸ਼ਣ, ਸਿੱਖਿਆ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਬਹੁਤ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਵਿਧਾਇਕ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਅਤੇ ਬੱਚਿਆਂ ਦੇ ਸਸ਼ਕਤੀਕਰਨ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਪਿੰਡ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਵਿੱਚ ਆਂਗਣਵਾੜੀ ਵਰਕਰਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਇਸ ਲਈ ਸਰਕਾਰ ਵੱਲੋਂ ਯੋਗ ਉਮੀਦਵਾਰਾਂ ਨੂੰ ਨਿਯੁਕਤ ਕਰਕੇ ਆਂਗਣਵਾੜੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕ...
ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲਹਿਰਾਉਣਗੇ ਰਾਸ਼ਟਰੀ ਝੰਡਾ

ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲਹਿਰਾਉਣਗੇ ਰਾਸ਼ਟਰੀ ਝੰਡਾ

Punjab News
ਫ਼ਿਰੋਜ਼ਪੁਰ, 03 ਅਗਸਤ: ਇਸ ਸਾਲ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ 15 ਅਗਸਤ 2026 ਨੂੰ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਬਾਰੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕਰਨ ਮੌਕੇ ਕੀਤਾ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਰਾਜ ਪੱਧਰੀ ਸੁਤੰਤਰਤਾ ਸਮਾਰੋਹ ਦੇ ਸਮੁੱਚੇ ਇੰਤਜ਼ਾਮ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਪਾਰਕਿੰਗ, ਸਟੇਜ ਸਜਾਵਟ, ਬੈਠਣ ਦੇ ਪ੍ਰਬੰਧਾਂ, ਸਾਫ਼-ਸਫ਼ਾਈ, ਸਨਮਾਨ ਚਿੰਨ੍ਹ, ਪ੍ਰਸੰਸਾ ਪੱਤਰ ਅਤੇ ਸਰਟੀਫਿਕੇਟਾਂ ਦੀ ਵੰਡ, ਪੀਣ ਵਾਲੇ ਪਾਣੀ, ਸਾਊਂਡ, ਰਿਫਰੈਸ਼ਮੈਂਟ, ਮੁੱਢਲੀ ਸਹਾਇਤਾ, ਟ੍ਰੈਫਿਕ ਪ੍ਰਬੰਧਾਂ ਸਮੇਤ ਵੱਖ-ਵੱਖ ਕੰਮਾਂ ਲਈ ਸਬੰਧਤ ਅਧਿਕਾ...
ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਨਵੀਂ ਸੂਚੀ ਸਬੰਧੀ ਜਨਤਕ ਨੋਟਿਸ ਜਾਰੀ

ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਨਵੀਂ ਸੂਚੀ ਸਬੰਧੀ ਜਨਤਕ ਨੋਟਿਸ ਜਾਰੀ

Punjab News
ਮਾਲੇਰਕੋਟਲਾ, 03 ਅਗਸਤ:                      ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ Representation of the People Act, 1951 ਦੀ ਧਾਰਾ 25 ਅਧੀਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਵੱਲੋਂ ਵਿਧਾਨ ਸਭਾ ਹਲਕਾ 105-ਮਾਲੇਰਕੋਟਲਾ ਅਤੇ 106-ਅਮਰਗੜ੍ਹ ਲਈ ਪੋਲਿੰਗ ਸਟੇਸ਼ਨਾਂ ਦੀ ਨਵੀਂ ਸੂਚੀ ਸਬੰਧੀ ਜਨਤਕ ਨੋਟਿਸ ਜਾਰੀ ਕੀਤਾ ਗਿਆ ਹੈ। ਚੋਣ ਕਮਿਸ਼ਨ ਦੀ ਪ੍ਰਵਾਨਗੀ ਉਪਰੰਤ ਤਿਆਰ ਕੀਤੀ ਗਈ ਇਹ ਸੂਚੀ ਹੁਣ ਜਨਤਕ ਨਿਰੀਖਣ ਲਈ ਉਪਲਬਧ ਕਰਵਾ ਦਿੱਤੀ ਗਈ ਹੈ...