5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ
ਚੰਡੀਗੜ੍ਹ, 19 ਜੂਨ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ, ਦੇਖਭਾਲ ਅਤੇ ਉਨ੍ਹਾਂ ਦੇ ਸਰਵੋਤਮ ਹਿੱਤਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ 5 ਬੰਗਲਾਦੇਸ਼ੀ ਬੱਚਿਆਂ ਨੂੰ ਸੁਰੱਖਿਅਤ ਢੰਗ ਨਾਲ ਉਨ੍ਹਾਂ ਦੇ ਵਤਨ ਭੇਜਿਆ ਗਿਆ ਹੈ, ਜਿੱਥੇ ਉਹ ਆਪਣੇ ਪਰਿਵਾਰਾਂ ਨਾਲ ਮੁੜ ਮਿਲ ਸਕਣਗੇ। ਉਨ੍ਹਾਂ ਕਿਹਾ ਕਿ ਇਹ ਕਦਮ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਨੂੰ ਪਰਿਵਾਰਕ ਮਾਹੌਲ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਬੱਚੇ ਸਾਲ 2023 ਦੌਰਾਨ ਸਰਹੱਦੀ ਖੇਤਰ ਵਿੱਚ ਮਿਲੇ ਸਨ, ਜਿਸ ਉਪਰੰਤ ਬਾਲ ਭਲਾਈ ਕਮੇਟੀਆਂ ਦੇ ਆਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਪੰਜਾਬ ਦੇ ਬਾਲ ਘਰਾਂ ਵਿੱਚ ਸੁਰੱਖਿਆ ਅਤੇ ਦੇਖਭਾਲ ਲਈ ਰੱਖਿਆ ਗਿਆ। ਇਸ ਦੌਰਾਨ ਬੱਚਿਆਂ ਦੀ ਸਿੱਖਿਆ, ਸਿਹਤ, ਕੌਂਸਲਿੰਗ ਅਤੇ ...








