ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ
ਨਿਊ ਚੰਡੀਗੜ੍ਹ, 2 ਅਗਸਤ:ਅੱਜ ਇਥੇ ਨਿਊ ਚੰਡੀਗੜ੍ਹ ਦੇ ਪੀ.ਸੀ.ਏ. ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿਖੇ 'ਸ਼ੇਰ-ਏ-ਪੰਜਾਬ ਟੀ-20 ਲੀਗ' ਦੀ ਰਸਮੀ ਸ਼ੁਰੂਆਤ ਕੀਤੀ ਗਈ, ਜੋ ਕਿ ਪੰਜਾਬ ਲਈ ਕ੍ਰਿਕਟ ਦੇ ਇੱਕ ਨਵੇਂ ਅਤੇ ਸੁਨਿਹਰੀ ਅਧਿਆਏ ਦੀ ਸ਼ੁਰੂਆਤ ਹੈ।
ਇਹ ਟੂਰਨਾਮੈਂਟ 30 ਅਗਸਤ ਤੋਂ 13 ਸਤੰਬਰ ਤੱਕ ਖੇਡਿਆ ਜਾਵੇਗਾ ਅਤੇ ਇਸ ਵਿੱਚ ਸੂਬੇ ਦੇ ਕਈ ਨਾਮਵਰ ਕ੍ਰਿਕਟ ਖਿਡਾਰੀ ਸ਼ਾਮਲ ਹੋਣਗੇ, ਜਿਨ੍ਹਾਂ ਵਿੱਚ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਅਭਿਸ਼ੇਕ ਸ਼ਰਮਾ, ਗੁਰਨੂਰ ਬਰਾੜ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਸ਼ਾਮਲ ਹਨ।
ਇਸ ਲੀਗ ਦੇ ਆਗਾਜ਼ ਦਾ ਐਲਾਨ ਪੀ.ਸੀ.ਏ. ਦੇ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਵੱਲੋਂ ਕੀਤਾ ਗਿਆ ਜਿਸ ਮੌਕੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਅਤੇ ਅਰਸ਼ਦੀਪ ਸਿੰਘ ਦੀ ਮੌਜੂਦ ਸਨ।
ਇਸ ਲੀਗ ਲਈ ਵਿੱਚ ਕੁੱਲ ਛੇ ਟੀਮਾਂ 27 ਹਾਈ-ਵੋਲਟੇਜ ਮੈਚਾਂ ਵਿੱਚ ਇੱਕ ਦੂਜੇ ਦੇ ਆਹਮੋ-ਸਾਹਮਣੇ ਹੋਣਗੀਆਂ। ਇਹ ਟੂਰਨਾਮੈਂਟ ਰਾਊਂਡ-ਰੌਬਿਨ ਫਾਰਮੈਟ ਵਿੱਚ ਖੇਡਿਆ ਜਾਵੇਗਾ। ਹਰੇਕ ਫ੍ਰੈਂਚਾਈਜ਼ੀ ਕ...








