ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 1 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਅੰਜਾਮ ਦੇਣ ਵਾਲੇ ਗਠਜੋੜ ਦੇ ਇੱਕ ਕਾਰਕੁੰਨ ਨੂੰ 20 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਠਜੋੜ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਓਮ ਸ਼ਰਮਾ ਵਾਸੀ ਅੰਮ੍ਰਿਤਸਰ ਰੋਡ, ਝਬਾਲ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤੀ ਜਾ ਰਹੀ ਉਸਦੀ ਹੌਂਡਾ ਸਿਟੀ ਕਾਰ(ਪੀਬੀ 46ਏ ਜੇ 6021) ਨੂੰ ਵੀ ਜ਼ਬਤ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰਲੇ ਤਸਕਰਾਂ ਨਾਲ ਜੁੜੇ ਇੱਕ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ...








