Friday, September 18
Shadow

Tag: punjab news

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਆਧਾਰਿਤ ਡਾਕੂਮੈਂਟਰੀ ਨੇ ਪਿੰਡਾਂ ਵਿੱਚ ਜਗਾਈ ਜਾਗਰੂਕਤਾ

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਆਧਾਰਿਤ ਡਾਕੂਮੈਂਟਰੀ ਨੇ ਪਿੰਡਾਂ ਵਿੱਚ ਜਗਾਈ ਜਾਗਰੂਕਤਾ

Local news
ਗਿੱਦੜਬਾਹਾ 29 ਜੁਲਾਈ                         ਪੰਜਾਬ ਸਰਕਾਰ ਵੱਲ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਹਨਾਂ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਬੀਤੀ ਸ਼ਾਮ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਪਿੰਡ ਭਾਰੂ ਅਤੇ ਸਮਾਗ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਵਿਚਾਰਧਾਰਾ ਅਤੇ ਉਪਦੇਸ਼ਾਂ ਤੇ ਆਧਾਰਿਤ 30 ਮਿੰਟ ਦੀ ਪ੍ਰੇਰਣਾਦਾਇਕ ਡਾਕੂਮੈਂਟਰੀ ਸ਼ੋਅ ਦਾ ਪ੍ਰਦਰਸ਼ਨ ਕੀਤਾ ਗਿਆ।                      ਇਸ ਮੌਕੇ ਪਿੰਡਾਂ ਦੇ ਵੱਡੀ ਗਿਣਤੀ ਵਿੱਚ ਲੋਕਾਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਡਾਕੂਮੈਂਟਰੀ ਨੂੰ ਬੜੀ ਦਿਲਚਸਪੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਹਾਸਲ ਕੀਤੀ। ਇਸ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤੇ ਸਮਾਨਤਾ, ਮਨੁੱਖਤਾ, ਸਮਾਜ...
ਖੇਤੀਬਾੜੀ ਵਿਭਾਗ ਵੱਲੋਂ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਪਿੰਡ ਬਧਾਈ ਵਿਖੇ ‘ਖੇਤ ਦਿਵਸ’ ਆਯੋਜਿਤ

ਖੇਤੀਬਾੜੀ ਵਿਭਾਗ ਵੱਲੋਂ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਪਿੰਡ ਬਧਾਈ ਵਿਖੇ ‘ਖੇਤ ਦਿਵਸ’ ਆਯੋਜਿਤ

Local news
ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਜੁਲਾਈ: ਪੰਜਾਬ ਸਰਕਾਰ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਅਤੇ ਡਿਪਟੀ ਡਾਇਰੈਕਟਰ (ਕਪਾਹ) ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਦੇ ਅਧੀਨ ਆਉਂਦੇ ਸਰਕਲ ਬਧਾਈ ਦੇ ਪਿੰਡ ਗੰਧੜ ਵਿਖੇ 'ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ' (Mission for Cotton Productivity) ਅਧੀਨ ਖੇਤ ਦਿਵਸ (ਫ਼ੀਲਡ ਡੇ) ਆਯੋਜਿਤ ਕੀਤਾ ਗਿਆ। ਇਸ ਮੌਕੇ ਡਾ. ਮਨਮੀਤ ਸਿੰਘ (ਏ.ਡੀ.ਓ.) ਨੇ ਨਰਮੇ/ਕਪਾਹ ਦੀ ਫਸਲ ਵਿੱਚ ਖਾਦਾਂ ਦੇ ਸਹੀ ਪ੍ਰਬੰਧਨ ਅਤੇ ਸੰਤੁਲਿਤ ਵਰਤੋਂ ਬਾ...
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਵਲੋਂ ਬਰਨਾਲਾ ਵਿੱਚ ਵੱਖ-ਵੱਖ ਸਕੀਮਾਂ ਦਾ ਜਾਇਜ਼ਾ

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਵਲੋਂ ਬਰਨਾਲਾ ਵਿੱਚ ਵੱਖ-ਵੱਖ ਸਕੀਮਾਂ ਦਾ ਜਾਇਜ਼ਾ

Local news
ਬਰਨਾਲਾ, 29 ਜੁਲਾਈ         ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.) ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯਾਂਕ ਕਾਨੂੰਨਗੋ ਅੱਜ ਜ਼ਿਲ੍ਹਾ ਬਰਨਾਲਾ ਵਿੱਚ ਪੁੱਜੇ ਅਤੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਰੂਪ ਵਿਚ ਲਾਗੂ ਕਰਨਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਓਹਨਾਂ ਅੱਜ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨੌਜਵਾਨਾਂ ਦੇ ਰੋਜ਼ਗਾਰ ਅਤੇ ਹੁਨਰ ਵਿਕਾਸ, ਬਜ਼ੁਰਗਾਂ ਲਈ ਭਲਾਈ ਯੋਜਨਾਵਾਂ ਜਿਨ੍ਹਾਂ ਵਿਚ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਯੋਜਨਾ, ਪੀ.ਐੱਮ. ਵਿਸ਼ਵਕਰਮਾ ਯੋਜਨਾ, ਪੌਕਸੋ ਮਾਮਲਿਆਂ ਦੀ ਸਥਿਤੀ, ਨਮਸਤੇ ਸਕੀਮ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਸਮੇਤ ਵੱਖ ਵੱਖ ਸਕੀਮਾਂ ਦਾ ਵਿਸਥਾਰ ਵਿੱਚ ਜਾਇਜ਼ਾ ਲਿਆ।   ਸ੍ਰੀ ਕਾਨੂੰਨਗੋ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲ...
ਸੀਈਟੀ ਪਾਸ ਨੌਜਵਾਨਾਂ ਨੂੰ 1 ਨਵੰਬਰ ਤੋਂ ਸਮਰੱਥ ਯੁਵਾ ਯੋਜਨਾ ਤਹਿਤ ਮਿਲੇਗਾ ਮਾਣ ਭੱਤਾ – ਨਾਇਬ ਸਿੰਘ ਸੈਣੀ

ਸੀਈਟੀ ਪਾਸ ਨੌਜਵਾਨਾਂ ਨੂੰ 1 ਨਵੰਬਰ ਤੋਂ ਸਮਰੱਥ ਯੁਵਾ ਯੋਜਨਾ ਤਹਿਤ ਮਿਲੇਗਾ ਮਾਣ ਭੱਤਾ – ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 29 ਜੁਲਾਈ –ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਯੋਜਨਾ ਤਹਿਤ ਹਰਿਆਣਾ ਨੇ ਪਹਿਲੇ 10 ਵਿਚ ਸਥਾਨ ਹਾਸਲ ਕੀਤਾ ਹੈ। ਇਸ ਤਹਿਤ 51 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਉਪਲਬਧ ਕਰਵਾਏ ਗਏ ਹਨ। ਮੁੱਖ ਮੰਤਰੀ 'ਵਿਕਸਿਤ ਭਾਰਤ ਵਿਜ਼ਨ 2047' ਤਹਿਤ ਰੁਜ਼ਗਾਰ, ਹੁਨਰ ਵਿਕਾਸ (ਸਕਿੱਲ ਡਿਵੈਲਪਮੈਂਟ) ਅਤੇ ਉਦਯੋਗਿਕ ਸਿਖਲਾਈ ਵਿਭਾਗ ਅਤੇ ਹਰਿਆਣਾ ਸਕਿੱਲ ਡਿਵੈਲਪਮੈਂਟ ਮਿਸ਼ਨ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਪੱਧਰੀ ਹੁਨਰ ਮੁਕਾਬਲੇ ਵਿੱਚ ਰਾਜ ਦੇ 5 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ। ਸਤੰਬਰ ਮਹੀਨੇ ਦੌਰਾਨ ਚੀਨ ਵਿੱਚ ਆਯੋਜਿਤ ਇਸ ਮੁਕਾਬਲੇ ਵਿੱਚ ਮੈਡਲ ਲਿਆਉਣ ਵਾਲੇ ਨੌਜਵਾਨਾਂ ਨੂੰ 10 ਲੱਖ ਰੁਪਏ ਦੀ ਆਰਥਿਕ ਸਹਾਇਤਾ ਅਤੇ ਨੌਕਰੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਦੇ ਉਮਰੀ ਪਿੰਡ ਵਿੱਚ ਹੁਨਰ ਫੈਕਲਟੀ ਸਿਖਲਾਈ ਲਈ ਰਾਜ ਪੱਧਰੀ ਆਰਟ ਕਲਚਰ ਸੈਂਟਰ...
ਮੋਦੀ ਜੀ ਪੁਲਿਸ ਦੇ ਦਮ ‘ਤੇ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ- ਕੇਜਰੀਵਾਲ

ਮੋਦੀ ਜੀ ਪੁਲਿਸ ਦੇ ਦਮ ‘ਤੇ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ- ਕੇਜਰੀਵਾਲ

Breaking News
ਨਵੀਂ ਦਿੱਲੀ, 29 ਜੁਲਾਈ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਨੇ ਕਿਹਾ ਕਿ ਮੋਦੀ ਜੀ ਪੁਲਿਸ ਦੇ ਦਮ 'ਤੇ 1 ਅਗਸਤ ਨੂੰ ਕਾਂਸਟੀਚਿਊਸ਼ਨ ਕਲੱਬ ਵਿੱਚ ਹੋਣ ਵਾਲੇ ਇਸ ਟਾਊਨਹਾਲ ਨੂੰ ਰੁਕਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਇੱਕ ਅਗਸਤ ਨੂੰ ਹੀ 12 ਵਜੇ ਤੋਂ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਹੋਵੇਗਾ। ਉਹਨਾਂ ਦੱਸਿਆ ਕਿ ਕਾਂਸਟੀਚਿਊਸ਼ਨ ਕਲੱਬ ਵਿੱਚ ਪੈਸੇ ਜਮ੍ਹਾਂ ਹੋ ਗਏ, ਬੁਕਿੰਗ ਦੀ ਰਸੀਦ ਕੱਟ ਗਈ, ਹੁਣ ਪੁਲਿਸ ਕਲੱਬ ਤੋਂ ਬੁਕਿੰਗ ਰੱਦ ਕਰਨ ਲਈ ਕਹਿ ਰਹੀ ਹੈ। ਜਦੋਂ ਕਲੱਬ ਨੇ ਮਨ੍ਹਾ ਕਰ ਦਿੱਤਾ ਤਾਂ ਪੁਲਿਸ ਸਾਨੂੰ ਪਰਮਿਸ਼ਨ ਲੈਣ ਲਈ ਕਹਿ ਰਹੀ ਹੈ। ਜਦਕਿ ਇੰਡੋਰ ਗਤੀਵਿਧੀਆਂ ਦੀ ਪਰਮਿਸ਼ਨ ਲੈਣ ਦੀ ਕੋਈ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਈ-20 ਤਾਂ ਵਾਪਸ ਲੈਣਾ ਹੀ ਪਵੇਗਾ। ਪ੍ਰਧਾਨ ਮੰਤਰੀ ਇਸ ਨੂੰ ਸ਼ਾਂਤੀ ਨਾਲ ਵਾਪਸ ਲੈ ਲੈਣ, ਨਹੀਂ ਤਾਂ ਜਨਤਾ ਇਸ ਨੂੰ ਵਾਪਸ ਕਰਵਾ ਲਵੇਗੀ। ‘ਆਪ’ ਮੁੱਖ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ...
ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

Punjab News
ਚੰਡੀਗੜ੍ਹ/ਸਨੌਰ/ਦੇਵੀਗੜ੍ਹ, (ਪਟਿਆਲਾ), 29 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਅਤੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਿੰਡ ਹਡਾਣਾ ਵਿਖੇ 68 ਕਰੋੜ ਰੁਪਏ ਦੀ ਲਾਗਤ ਨਾਲ 106.72 ਕਿਲੋਮੀਟਰ ਲੰਬੇ 5 ਰਜਬਾਹਿਆਂ ਅਤੇ ਮਾਈਨਰਾਂ ਨੂੰ ਪੱਕਾ ਕਰਨ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ, ਜਿਸ ਨਾਲ ਨਹਿਰੀ ਪਾਣੀ ਟੇਲਾਂ ਤੱਕ ਪਹੁੰਚੇਗਾ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਵੀ ਮੌਜੂਦ ਸਨ। ਸਮਾਗਮ ਦੌਰਾਨ ਪਿੰਡ ਹਡਾਣਾ ਵਿਖੇ ਹਲਕੇ ਦੇ ਵਸਨੀਕਾਂ ਦੇ ਵਿਸ਼ਾਲ ਇਕੱਠ ਨੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਬਰਿੰਦਰ ਗੋਇਲ ਨੇ ਦੱਸਿਆ ਕਿ ਹੁਣ ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਸਿੰਚਾਈ ਲਈ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਨੇ ਅਫਸੋਸ ਜਤਾਇਆ ਕਿ ਪਿਛਲੀਆਂ ਸਰਕਾਰਾਂ ਨੇ ਨਹਿਰੀ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਉਣ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ, ਸਗੋਂ ਪੰਜਾਬ ਦੇ ਹਿੱਸੇ ਦਾ ਪਾਣੀ ਵੀ ਦੂਜੇ ਸੂਬਿਆਂ ਨੂੰ ਜਾਂਦਾ ਰਿਹਾ। ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗ...
ਵਿਜੀਲੈਂਸ ਬਿਊਰੋ ਵੱਲੋਂ 7200 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7200 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ

Crime News, Punjab News
ਚੰਡੀਗੜ੍ਹ, 29 ਜੁਲਾਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪਿੰਡ ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਵਿਅਕਤੀ ਬਾਜ ਕੁਮਾਰ ਨੂੰ 7200 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਇੱਕ ਟ੍ਰਾਂਸਪੋਰਟਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਟ੍ਰਾਂਸਪੋਰਟ ਦੇ ਕਾਰੋਬਾਰ ਕਰਦਾ ਹੈ ਅਤੇ ਉਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੇਤ, ਬੱਜਰੀ, ਮਿੱਟੀ, ਪੱਥਰ ਆਦਿ ਦੀ ਸਪਲਾਈ ਕਰਦਾ ਹੈ। ਪਿਛਲੇ ਮਹੀਨੇ ਜਦੋਂ ਆਰ.ਟੀ.ਏ ਦਫ਼ਤਰ ਦੇ ਮੁਲਾਜ਼ਮਾਂ ਨੇ ਬੁਘੀਪੁਰਾ ਚੌਕ ਵਿਖੇ ਨਾਕਾ ਲਗਾਇਆ ਹੋਇਆ ਸੀ, ਤਾਂ ਉਕਤ ਮੁਲਾਜ਼ਮਾਂ ਵੱਲੋਂ ਉਸ ਦੇ ਟਰੱਕ ਨੂੰ ਬਿਨਾਂ ਕਿਸੇ ਕਾਰਨ ਰੋਕ ਲਿਆ ਗਿਆ ਅਤੇ ਬਾਜ ਕੁਮਾਰ ਨੇ ਖ਼ੁਦ ਨੂੰ ਆਰ.ਟੀ.ਏ. ਦਾ ਖ਼ਾਸ ਵਿਅਕਤੀ ਦੱਸਿਆ। ਇਸ ਸਬੰਧ ਵਿੱਚ ਬਾਜ ਕੁਮਾਰ ਨੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਜੇਕਰ ਉਹ ...
ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Punjab News
ਚੰਡੀਗੜ੍ਹ, 29 ਜੁਲਾਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ, ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਗਗਨ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਪਿੰਡ ਸੁਲਤਾਨਪੁਰ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਪਤਨੀ, ਜੋ ਪਿੰਡ ਸਹੋਰਾ, ਬਲਾਕ ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਇੱਕ ਈਟੀਟੀ ਅਧਿਆਪਕ ਹੈ, ਲਈ ਚਾਈਲਡ ਕੇਅਰ ਲੀਵ ਸਬੰਧੀ ਬੀਪੀਈਓ ਦਫ਼ਤਰ ਹਾਜੀਪੁਰ ਵਿਖੇ ਪਹੁੰਚ ਕੀਤੀ ਸੀ। ਬੀਪੀਈਓ ਦਫ਼ਤਰ ਵਿਖੇ, ਉਹ ਦੋਸ਼ੀ ਕਲਰਕ ਨੂੰ ਮਿਲਿਆ, ਜਿਸਨੇ ਬਾਅਦ ਵਿੱਚ ਸ਼ਿਕਾਇਤਕਰਤਾ ਨਾਲ ਫ਼ੋਨ ਕਾਲ ਰਾਹੀਂ ਸੰਪਰਕ ਕੀਤਾ ਅਤੇ ਉਸ ਦੀ ਪਤਨੀ ਦੀ ਚਾਈਲਡ ਕੇਅਰ ਲੀਵ ਮਨਜ਼...
ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ

ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ

Punjab News
ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਈਬਰ ਵਿੱਤੀ ਅਪਰਾਧਾਂ ਨਾਲ ਨਜਿੱਠਣ ਸਬੰਧੀ ਸੂਬੇ ਦੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਪੁਲਿਸ ਵੱਲੋਂ 5 ਲੱਖ ਰੁਪਏ ਤੋਂ ਵੱਧ ਦੇ ਧੋਖਾਧੜੀ ਵਾਲੇ ਲੈਣ-ਦੇਣ ਨਾਲ ਸਬੰਧਤ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਲਈ ਈ-ਜ਼ੀਰੋ ਐਫਆਈਆਰ ਸਿਸਟਮ ਸ਼ੁਰੂ ਕੀਤਾ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸਟੈਂਡਿੰਗ ਆਰਡਰ ਜਾਰੀ ਕਰਨ ਤੋਂ ਬਾਅਦ, ਮੰਗਲਵਾਰ ਨੂੰ ਇਹ ਸਿਸਟਮ ਰਸਮੀ ਤੌਰ 'ਤੇ ਕਾਰਜਸ਼ੀਲ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਈ-ਜ਼ੀਰੋ ਐਫਆਈਆਰ ਸਿਸਟਮ ਜ਼ਰੀਏ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ (ਐਨਸੀਆਰਪੀ) ਜਾਂ ਨੈਸ਼ਨਲ ਸਾਈਬਰ ਕ੍ਰਾਈਮ ਹੈਲਪਲਾਈਨ 1930 ਰਾਹੀਂ ਦਰਜ ਕੀਤੀਆਂ ਗਈਆਂ ਯੋਗ ਸਾਈਬਰ ਵਿੱਤੀ ਧੋਖਾਧੜੀ ਸ਼ਿਕਾਇਤਾਂ ਨੂੰ ਆਪਣੇ ਆਪ ਈ-ਜ਼ੀਰੋ ਐਫਆਈਆਰ ਵਿੱਚ ਬਦਲਿਆ ਜਾਵੇਗਾ ਅਤੇ ਤੁਰੰਤ ਜਾਂਚ ਲਈ ਕ੍ਰਾਈਮ ਅਤੇ ਕ੍ਰਿਮੀਨਲ ਟਰੈਕਿੰਗ ਨੈੱਟਵਰਕ ਅਤੇ ਸਿਸਟਮ (ਸੀਸੀਟੀਐਨਐਸ) ਜ਼ਰੀਏ ਸਬੰਧਤ ਜ਼ਿਲ੍ਹਿਆਂ ਜਾਂ ਪੁਲਿਸ ਕਮਿਸ਼ਨਰੇ...
ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ

ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ

Punjab News
ਚੰਡੀਗੜ੍ਹ/ਅੰਮ੍ਰਿਤਸਰ 29 ਜੁਲਾਈ, 2026: ਪੰਜਾਬ ਪੁਲਿਸ ਨੇ ਨਸ਼ਿਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਬਹੁਪੱਖੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੁਲਿਸ ਕਮਿਸ਼ਨਰੇਟ, ਅੰਮ੍ਰਿਤਸਰ ਬਲ ਦੀ ਖੁਫ਼ੀਆ-ਅਧਾਰਿਤ ਪੁਲਿਸਿੰਗ ਸਭ ਤੋਂ ਅਹਿਮ ਮਿਸਾਲਾਂ ਵਿੱਚੋਂ ਇੱਕ ਵਜੋਂ ਉੱਭਰ ਕੇ ਸਾਹਮਣੇ ਆਈ ਹੈ। ਪਿਛਲੇ ਲਗਭਗ ਸੱਤ ਮਹੀਨਿਆਂ ਦੌਰਾਨ ਸਰਹੱਦੀ ਜ਼ਿਲ੍ਹੇ ਨੇ ਸਰਹੱਦ ਪਾਰੋਂ ਹੋਣ ਵਾਲੀ ਨਸ਼ਾ ਤਸਕਰੀ, ਸੰਗਠਿਤ ਅਪਰਾਧ ਅਤੇ ਸੜਕੀ ਅਪਰਾਧਾਂ ਦੇ ਖ਼ਿਲਾਫ਼ ਵੱਡੀਆਂ ਸਫ਼ਲਤਾਵਾਂ ਹਾਸਲ ਕੀਤੀਆਂ ਹਨ, ਜਿਸ ਨਾਲ ਪੰਜਾਬ ਦੇ ਸਭ ਤੋਂ ਸੰਵੇਦਨਸ਼ੀਲ ਖੇਤਰਾਂ ਵਿੱਚੋਂ ਇੱਕ ਇਸ ਖੇਤਰ ਵਿੱਚ ਜਨਤਕ ਸੁਰੱਖਿਆ ਹੋਰ ਮਜ਼ਬੂਤ ਹੋਈ ਹੈ। ਇਸ ਸਾਲ ਜਨਵਰੀ ਤੋਂ ਹੁਣ ਤੱਕ ਕਮਿਸ਼ਨਰੇਟ ਪੁਲਿਸ ਨੇ 111.5 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ, ਐਨਡੀਪੀਐਸ ਐਕਟ ਤਹਿਤ 1,137 ਮਾਮਲੇ ਦਰਜ ਕੀਤੇ ਹਨ ਅਤੇ ਵੱਖ-ਵੱਖ ਕਾਰਵਾਈਆਂ ਦੌਰਾਨ 2,000 ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੇਲ ਦਾ ਵੀ ਪਰਦਾਫ਼ਾਸ਼ ਕੀਤਾ ਹੈ, ਕਮਿਊਨਿਟੀ ਪੁਲਿਸਿੰਗ ਨੂੰ ਮਜ਼ਬੂਤ ...