ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ
ਚੰਡੀਗੜ੍ਹ/ਐਸ.ਏ.ਐਸ. ਨਗਰ, 13 ਜੂਨ: ਪੰਜਾਬ ਲਈ ਮਾਣਮੱਤੀ ਉਪਲਬਧੀ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਐਫ.ਪੀ.ਆਈ.) ਦੇ 7 ਸਾਬਕਾ ਕੈਡੇਟ ਅੱਜ ਭਾਰਤੀ ਫ਼ੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ। ਇਹ ਸ਼ਾਨਦਾਰ ਉਪਲਬਧੀ ਦੇਸ਼ ਦੀਆਂ ਰੱਖਿਆ ਸੇਵਾਵਾਂ ਵਿੱਚ ਯੋਗਦਾਨ ਪਾਉਣ ਲਈ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਸੰਸਥਾ ਦੀ ਵੱਧ ਰਹੀ ਭੂਮਿਕਾ ਨੂੰ ਦਰਸਾਉਂਦੀ ਹੈ।
ਆਈ.ਐਮ.ਏ. ਦੇਹਰਾਦੂਨ ਵਿਖੇ 158ਵੇਂ ਰੈਗੂਲਰ ਕੋਰਸ ਪਾਸਿੰਗ ਆਊਟ ਪਰੇਡ ਵਿੱਚ ਚਾਰ ਐਮ.ਆਰ.ਐਸ.ਐਫ.ਪੀ.ਆਈ. ਕੈਡੇਟਾਂ ਨੂੰ ਫ਼ੌਜ ਵਿੱਚ ਕਮਿਸ਼ਨ ਮਿਲਿਆ ਹੈ, ਜਿਸਦੀ ਸਮੀਖਿਆ ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਵੱਲੋਂ ਕੀਤੀ ਗਈ, ਜੋ ਹਥਿਆਰਬੰਦ ਸੈਨਾਵਾਂ ਦੀ ਸੁਪਰੀਮ ਕਮਾਂਡਰ ਵੀ ਹਨ। ਨਵੇਂ ਫ਼ੌਜ ਅਧਿਕਾਰੀਆਂ ਵਿੱਚ ਹੁਸ਼ਿਆਰਪੁਰ ਤੋਂ ਪਰਮਜੋਤ ਸਿੰਘ ਸ਼ਾਮਲ ਹਨ, ਜਿਸਦੇ ਪਿਤਾ ਇੱਕ ਵਪਾਰੀ ਅਤੇ ਮਾਤਾ ਸਿਹਤ ਵਿਭਾਗ ਵਿੱਚ ਸਟਾਫ਼ ਨਰਸ ਵਜੋਂ ਸੇਵਾਵਾਂ ਨਿਭਾ ਰਹੇ ਹਨ। ਇਸੇ ਤਰ੍ਹਾਂ ਮੋਹਾਲੀ ਤੋਂ ਅਭੈ ਸਿੰਘ ਰਾਘਵ ਫੌਜ ਅਧਿਕਾਰੀ ਬਣੇ ਹਨ, ਜ...








