ਡਾ. ਵਿਵੇਕ ਕੁਮਾਰ ਨੇ ਬਤੌਰ ਸਿਵਲ ਸਰਜਨ ਰੂਪਨਗਰ ਅਹੁਦਾ ਸੰਭਾਲਿਆ
ਰੂਪਨਗਰ, 9 ਸਤੰਬਰ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਕੀਤੇ ਗਏ ਹੁਕਮਾਂ ਤਹਿਤ ਡਾ. ਵਿਵੇਕ ਕੁਮਾਰ ਨੇ ਅੱਜ ਬਤੌਰ ਸਿਵਲ ਸਰਜਨ ਰੂਪਨਗਰ ਆਪਣਾ ਅਹੁਦਾ ਸੰਭਾਲ ਲਿਆ। ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ਪਹੁੰਚਣ ’ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਅਹੁਦਾ ਸੰਭਾਲਣ ਉਪਰੰਤ ਡਾ. ਵਿਵੇਕ ਕੁਮਾਰ ਨੇ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਜ਼ਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਸਿਹਤ ਸੇਵਾਵਾਂ ਅਤੇ ਕੌਮੀ ਸਿਹਤ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਦੇ ਲੋਕਾਂ ਨੂੰ ਮਿਆਰੀ, ਸਮੇਂ ਸਿਰ ਅਤੇ ਸੁਚੱਜੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।
ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ, ਮਾਤਾ ਤੇ ਬੱਚਾ ਸਿਹਤ ਸੇਵਾਵਾਂ, ਟੀਕਾਕਰਨ, ਟੀ.ਬੀ. ਮੁਕਤ ਭਾਰਤ ਮੁਹਿੰਮ, ਗੈਰ...








