Saturday, September 19
Shadow

Tag: punjab news

5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Punjab News
ਚੰਡੀਗੜ੍ਹ, 22 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਬਕਾਰੀ ਵਿਭਾਗ, ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸਤਨਾਮ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਨਾਗਰਾ, ਤਹਿਸੀਲ ਫਿਲੌਰ , ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।  ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਇੱਕ ਰੈਸਟੋਰੈਂਟ ਚਲਾਉਂਦਾ ਹੈ ਅਤੇ ਉਸਨੇ ਆਪਣੇ ਰੈਸਟੋਰੈਂਟ ਲਈ ਐਲ-5ਬੀ (ਡਰਾਫਟ ਬੀਅਰ/ਵਾਈਨ ਦਾ ਪ੍ਰਚੂਨ ਵਿਕਰੇਤਾ) ਲਾਇਸੈਂਸ ਲਈ ਆਨਲਾਈਨ ਅਰਜ਼ੀ ਦਿੱਤੀ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਅਰਜ਼ੀ ’ਤੇ ਕਾਰਵਾਈ ਹੋਣ ਤੋਂ ਬਾਅਦ, ਜਲੰਧਰ ਜ਼ੋਨ ਦੇ ਕੁਲੈਕਟਰ-ਕਮ-ਡਿਪਟੀ ਕਮਿਸ਼ਨਰ (ਆਬਕਾਰੀ) ਨੇ ਸਬੰਧਤ ਅਧਿਕਾਰੀਆਂ ਨੂੰ ਪ੍ਰਸਤਾਵਿਤ ਲਾਇਸੈਂਸ ਸਬੰਧੀ ਲੋੜੀਂਦੀਆਂ ਰਿਪੋਰਟਾਂ ਅਤੇ ਇਤਰਾਜ਼ ਹੀਣਤਾ ਸਰਟੀਫਿਕੇਟ (ਐਨਓਸੀ) ਪ੍ਰਾਪਤ ਕਰਨ ਲਈ ਨ...
ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

Breaking News
ਚੰਡੀਗੜ੍ਹ, 22 ਜੁਲਾਈ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ   ਕੰਮ ਕਰਵਾਏ ਜਾ ਰਹੇ ਹਨ। ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ  ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਥਿਤੀ ਦਾ ਮੁਲਾਂਕਣ ਕੀਤਾ।  ਮਿੱਥੇ ਸਮੇ ਵਿੱਚ ਕੰਮਾਂ ਨੂੰ ਮੁਕੰਮਲ ਕਰਨ ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਨਸੂਨ ਸੀਜ਼ਨ ਦੌਰਾਨ ਵਿਭਾਗ ਅਧੀਨ ਆਉਂਦੀਆਂ ਸੜਕਾਂ ਦਾ ਲਗਾਤਾਰ...
ਪਸ਼ੂਆਂ ਦੀ ਸੁਰੱਖਿਅਤ ਆਵਾਜਾਈ ਲਈ ਪ੍ਰਧਾਨ ਮੰਤਰੀ ਦੇ ਫੌਰੀ ਦਖਲ ਦੀ ਲੋੜ: ਕੁਲਤਾਰ ਸਿੰਘ ਸੰਧਵਾਂ

ਪਸ਼ੂਆਂ ਦੀ ਸੁਰੱਖਿਅਤ ਆਵਾਜਾਈ ਲਈ ਪ੍ਰਧਾਨ ਮੰਤਰੀ ਦੇ ਫੌਰੀ ਦਖਲ ਦੀ ਲੋੜ: ਕੁਲਤਾਰ ਸਿੰਘ ਸੰਧਵਾਂ

Punjab News
ਚੰਡੀਗੜ੍ਹ, 22 ਜੁਲਾਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਰਾਜਸਥਾਨ ਵਿੱਚ ਚੱਲ ਰਹੇ ਅਨਿਯਮਿਤ ਮਾਨਸੂਨ ਸੰਕਟ ਦੇ ਸਬੰਧ ਵਿੱਚ ਅਰਧ-ਸਰਕਾਰੀ ਪੱਤਰ ਲਿਖਿਆ ਜਿਸ ਕਾਰਨ ਰਾਜ ਭਰ ਵਿੱਚ ਖੇਤੀਬਾੜੀ, ਫਸਲਾਂ ਅਤੇ ਪਸ਼ੂਧਨ ਪ੍ਰਭਾਵਿਤ ਹੋ ਰਹੇ ਹਨ, ਜਿਸ ਵਿੱਚ ਜੈਸਲਮੇਰ ਜ਼ਿਲ੍ਹੇ ਅਤੇ ਨੇੜੇ-ਤੇੜੇ ਦੇ ਅਰਧ-ਸੁੱਕੇ ਇਲਾਕਿਆਂ ਤੋਂ ਖਾਸ ਤੌਰ ’ਤੇ ਸੰਕਟ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਜਿਵੇਂ ਕਿ ਵੱਡੇ ਪੱਧਰ ’ਤੇ ਰਿਪੋਰਟ ਕੀਤੀ ਗਈ ਹੈ, 2026 ਦਾ ਮਾਨਸੂਨ ਕਾਫ਼ੀ ਦੇਰੀ ਨਾਲ ਆਇਆ ਹੈ, ਜਿਸਦੇ ਨਤੀਜੇ ਵਜੋਂ ਭਾਰਤ ਦੇ ਇੱਕ ਵੱਡੇ ਹਿੱਸੇ ਵਿੱਚ ਹਾਲ ਹੀ ਦੇ ਇਤਿਹਾਸ ਵਿੱਚ ਸਭ ਤੋਂ ਸੁੱਕੇ ਜੂਨ ਮਹੀਨਿਆਂ ਵਿੱਚੋਂ ਇੱਕ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ, ਖਾਸ ਕਰਕੇ ਜੈਸਲਮੇਰ ਅਤੇ ਬਾੜਮੇਰ ਦੇ ਖੁਸ਼ਕ ਤੇ ਸੁੱਕੇ ਜ਼ਿਲ੍ਹੇ ਬਹੁਤ ਜ਼ਿਆਦਾ ਪ੍ਰਭਾਵਿਤ ਹੋਏ ਹਨ। ਪਿਛਲੇ ਦੋ ਸਾਲਾਂ ਵਿੱਚ ਘੱਟ ਬਾਰਿਸ਼ ਕਾਰਨ ਚਾਰੇ ਅਤੇ ਪਾਣੀ ਦੀ ਭਾਰੀ ਕਮੀ ਹੋ ਗਈ ਹੈ, ਜਿਸ ਨਾਲ ਨਾਲ ਕੇਵਲ  ਲੱਖਾਂ ਪਸ਼ੂਆਂ ਲਈ ਸਗੋਂ ਰੋਜ਼ੀ-ਰੋਟੀ ਲਈ...
ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ ‘ਤੇ ਜ਼ੋਰ

ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ ‘ਤੇ ਜ਼ੋਰ

Breaking News
ਚੰਡੀਗੜ੍ਹ, 22 ਜੁਲਾਈ:*ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੌਜੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪਾਰਦਰਸ਼ੀ ਅਤੇ ਸੁਰੱਖਿਅਤ ਡਿਜੀਟਲ ਸ਼ਾਸਨ ਯਕੀਨੀ ਬਣਾਉਣ ਦੇ ਮੱਦੇਨਜ਼ਰ ਸੂਬੇ ਦੇ ਸਮੂਹ ਸਰਕਾਰੀ ਵਿਭਾਗਾਂ ਵਿੱਚ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਸਥਾਪਤ ਕਰਨ ਦੀ ਫ਼ੌਰੀ ਲੋੜ ’ਤੇ ਜ਼ੋਰ ਦਿੱਤਾ। ਇੱਥੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੌਜੀ ਵਿਭਾਗ ਵੱਲੋਂ ਕਰਵਾਈ ਗਈ ‘‘ਰਾਜ ਦੇ ਡਾਟਾ ਲਈ ਸਾਈਬਰ ਸੁਰੱਖਿਆ ਢਾਂਚੇ ਨੂੰ ਮਜ਼ਬੂਤ ਕਰਨਾ" ਵਿਸ਼ੇ ਸਬੰਧੀ ਸੂਬਾ ਪੱਧਰੀ ਕੰਸਲਟੇਟਿਵ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਤਕਨਾਲੋਜੀ ਨੂੰ ਦੋਧਾਰੀ ਤਲਵਾਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਤਕਨਾਲੌਜੀ ਜਿੱਥੇ ਅਥਾਹ ਲਾਭ ਪ੍ਰਦਾਨ ਕਰਦੀ ਹੈ, ਉੱਥੇ ਇਸ ਨਾਲ ਜੁੜੇ ਗੰਭੀਰ ਖ਼ਤਰਿਆਂ ਦੇ ਮੱਦੇਨਜ਼ਰ ਡਾਟਾ ਦਾ ਸਮਝਦਾਰੀ ਨਾਲ ਪ੍ਰਬੰਧਨ ਕਰਨਾ ਵੀ ਬੇਹੱਦ ਜ਼ਰੂਰੀ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ, “ਡਾਟਾ ਹੁਣ ਇੱਕ ਨਵੀਂ ਜਨਤਕ ਸੰਪਤੀ ਹੈ ਅਤੇ ਨਾਗਰਿਕਾਂ ਦੇ ਰਿਕਾਰਡਾਂ ਤੇ ਸਰਕਾਰੀ ਡਾਟਾਬੇਸ ਦੀ ਸੁਰੱਖਿਆ ਡਿਜੀਟਲ ਸ਼ਾਸਨ ਵਿੱਚ ਲੋਕਾਂ ਦਾ ਭਰੋਸਾ ਕਾਇਮ ਰੱਖਣ ਲਈ ਬੁਨਿਆ...
ਅੱਖਾਂ ਦੀ ਜਾਂਚ ਅਤੇ ਐਨਕਾਂ ਦੀ ਵੰਡ ਲਈ ਲਗਾਇਆ ਗਿਆ ਵਿਸ਼ੇਸ਼ ਕੈਂਪ: ਡਾ. ਹਰਜੀਤ ਸਿੰਘ

ਅੱਖਾਂ ਦੀ ਜਾਂਚ ਅਤੇ ਐਨਕਾਂ ਦੀ ਵੰਡ ਲਈ ਲਗਾਇਆ ਗਿਆ ਵਿਸ਼ੇਸ਼ ਕੈਂਪ: ਡਾ. ਹਰਜੀਤ ਸਿੰਘ

Local news
ਬਰਨਾਲਾ, 21 ਜੁਲਾਈ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੁਕਮਾਂ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 'ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਇੰਡਨੈੱਸ' ਅਧੀਨ ਸਿਹਤ ਵਿਭਾਗ ਬਰਨਾਲਾ ਵੱਲੋਂ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਅੱਖਾਂ ਦੀ ਜਾਂਚ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਹ ਕੈਂਪ ਬਾਬਾ ਸ੍ਰੀ ਚੰਦ ਜੀ ਗੁਰਦੁਆਰਾ ਸਾਹਿਬ, ਗਲੀ ਨੰਬਰ 12, ਸੇਖਾ ਰੋਡ, ਬਰਨਾਲਾ ਵਿਖੇ ਆਯੋਜਿਤ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ/ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਨੇੜੇ ਦੀ ਨਜ਼ਰ ਦੀਆਂ ਮੁਫ਼ਤ ਐਨਕਾਂ ਅਤੇ ਲੋੜੀਂਦੀਆਂ ਦਵਾਈਆਂ ਵੰਡੀਆਂ ਗਈਆਂ ਹਨ।ਸੀਨੀਅਰ ਮੈਡੀਕਲ ਅਫ਼ਸਰ ਬਰਨਾਲਾ ਡਾ. ਇੰਦੂ ਬਾਂਸਲ ਅਤੇ ਅੱਖਾਂ ਦੇ ਮਾਹਿਰ/ਜ਼ਿਲ੍ਹਾ ਨੋਡਲ ਅਫ਼ਸਰ ਡਾ. ਅਮੋਲਦੀਪ ਕੌਰ ਨੇ ਦੱਸਿਆ ਕਿ ਕੈਂਪ ਵਿੱਚ 45 ਸਾਲ ਤੋਂ ਵੱਧ ਉਮਰ ਦੇ 186 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਵਿੱਚੋਂ 117 ਲੋੜਵੰਦਾਂ ਨੂੰ ਮੌਕੇ 'ਤੇ ਹੀ ਮੁਫ਼ਤ ਐਨਕਾਂ ਅਤੇ ਦਵਾਈਆਂ ਦਿੱਤੀਆਂ ਗਈਆਂ। ਜਾਂਚ ਦੌਰਾਨ 24 ਮਰੀਜ਼ਾਂ...
ਡਾਕੂਮੈਂਟਰੀ ਰਾਹੀਂ ਨੌਜਵਾਨਾਂ ਤੱਕ ਪਹੁੰਚਾਇਆ ਗਿਆ ਜਾ ਰਿਹਾ ਹੈ ਸ਼੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

ਡਾਕੂਮੈਂਟਰੀ ਰਾਹੀਂ ਨੌਜਵਾਨਾਂ ਤੱਕ ਪਹੁੰਚਾਇਆ ਗਿਆ ਜਾ ਰਿਹਾ ਹੈ ਸ਼੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

Local news
ਕੋਟਕਪੂਰਾ 21 ਜੁਲਾਈ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬੀਤੀ ਸ਼ਾਮ ਕੋਟਕਪੂਰਾ ਹਲਕੇ ਦੇ ਪਿੰਡ ਨੱਥੇਵਾਲਾ ਅਤੇ ਸਿੱਖਾਵਾਲਾ ਵਿਖੇ ਪਹੁੰਚੀ। ਇਸ ਮੌਕੇ ਪਿੰਡ ਵਾਸੀਆਂ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਪ੍ਰਚਾਰ ਵੈਨ ਰਾਹੀਂ ਅੱਧੇ ਘੰਟੇ ਦੀ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਉਨ੍ਹਾਂ ਵੱਲੋਂ ਦਿੱਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸਰਬਵਿਆਪੀ ਸੰਦੇਸ਼ ਨੂੰ ਦਰਸਾਉਂਦੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ, ਜਿਸ ਨੇ ਦਰਸ਼ਕਾਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਦਰਸ਼ਨ, ਸਮਾਜ ਸੁਧਾਰਕ ਵਿਚਾਰਾਂ ਅਤੇ ਸਮਾਜ ਵਿੱਚ ਬਰਾਬਰੀ ਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੇ ਯੋਗਦਾਨ ਨਾਲ ਨੇੜਿਓਂ ਜਾਣੂ ਕਰਵਾਇਆ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕ...
ਖੇਤੀਬਾੜੀ ਵਿਭਾਗ ਵੱਲੋਂ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਪਿੰਡ ਬੱਲਮਗੜ੍ਹ ਵਿਖੇ ‘ਖੇਤ ਦਿਵਸ’ ਦਾ ਆਯੋਜਨ

ਖੇਤੀਬਾੜੀ ਵਿਭਾਗ ਵੱਲੋਂ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਪਿੰਡ ਬੱਲਮਗੜ੍ਹ ਵਿਖੇ ‘ਖੇਤ ਦਿਵਸ’ ਦਾ ਆਯੋਜਨ

Local news
ਸ੍ਰੀ ਮੁਕਤਸਰ ਸਾਹਿਬ, 21 ਜੁਲਾਈਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ, ਸ਼੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਸ਼੍ਰੀ ਮੁਕਤਸਰ ਸਾਹਿਬ ਦੇ ਅਧੀਨ ਆਉਂਦੇ ਸਰਕਲ ਬਧਾਈ ਦੇ ਪਿੰਡ ਬੱਲਮਗੜ੍ਹ ਵਿਖੇ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀੋ’ ਅਧੀਨ ਖੇਤ ਦਿਵਸ (ਫ਼ੀਲਡ ਡੇ) ਆਯੋਜਿਤ ਕੀਤਾ ਗਿਆ।                              ਇਸ ਮੌਕੇ ਡਾ. ਹਰਮਨਦੀਪ ਸਿੰਘ (ਏ.ਡੀ.ਓ.) ਨੇ ਨਰਮੇ/ਕਪਾਹ ਦੀ ਫਸਲ ਵਿੱਚ ਖਾਦਾਂ ਦੇ ਸਹੀ ਪ੍ਰਬੰਧਨ ਅਤੇ ਸੰਤੁਲਿਤ ਵਰਤੋਂ ਬਾਰੇ ਤਕਨੀਕੀ ਨੁਕਤੇ ਸਾਂਝੇ ਕੀਤੇ। ਇਸ ਦੇ ਨਾਲ ਹੀ ਉਹਨਾਂ ਕਿਸਾਨਾਂ ਨੂੰ ਨਰਮੇ ਦੀ ਫਸਲ ਨੂੰ ਕੀੜੇ—ਮਕੌੜਿਆਂ (ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ) ਦੇ ਹਮਲੇ ਤੋਂ ਬਚਾਉਣ ਲਈ ਸਰਵਪੱਖੀ ਕੀਟ ਪ੍ਰਬੰਧਨ ਦੇ ਅਹਿਮ ਨੁਕਤੇ ਦੱਸੇ। ਉਹਨਾਂ ਕਿਸਾਨਾਂ ਨੂੰ ਖੇਤਾਂ ਵਿੱਚੋਂ ਨਦੀਨਾਂ ਦੀ ਸਾਫ—ਸਫਾਈ ਰੱਖਣ ਅਤੇ ਨਰਮੇ ਦੀ ਫਸਲ ਦਾ ਲਗਾਤਾਰ ਸਰਵੇਖਣ (ਨਿਰੀਖਣ) ਕਰਦੇ ਰਹਿਣ ਲਈ ਆਖਿਆ ਤਾਂ ਜੋ ਕੀੜੇ—ਮਕੌੜਿਆਂ ਦਾ ਖਾਸ ਧਿਆਨ ਰੱਖਿਆ ਜਾ ਸਕੇ ...
ਆਰ.ਟੀ.ਓ. ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 15 ਸਕੂਲ ਬੱਸਾਂ ਦੀ ਕੀਤੀ ਜਾਂਚ

ਆਰ.ਟੀ.ਓ. ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 15 ਸਕੂਲ ਬੱਸਾਂ ਦੀ ਕੀਤੀ ਜਾਂਚ

Local news
ਹੁਸ਼ਿਆਰਪੁਰ, 21 ਜੁਲਾਈ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਅਮਨਦੀਪ ਕੌਰ ਘੁੰਮਣ ਨੇ ਮੰਗਲਵਾਰ ਨੂੰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਵਾਹਨਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਕੁੱਲ 15 ਸਕੂਲ ਬੱਸਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ।ਜਾਂਚ ਦੌਰਾਨ ਬੱਸਾਂ ਦੇ ਲੋੜੀਂਦੇ ਦਸਤਾਵੇਜ਼, ਫਿਟਨੈੱਸ ਸਰਟੀਫਿਕੇਟ, ਪਰਮਿਟ, ਬੀਮਾ, ਪ੍ਰਦੂਸ਼ਣ ਸਰਟੀਫਿਕੇਟ, ਅੱਗ ਬੁਝਾਉਣ ਵਾਲੇ ਯੰਤਰ, ਮੁੱਢਲੀ ਸਹਾਇਤਾ ਕਿੱਟ, ਜੀ.ਪੀ.ਐਸ., ਸੀ.ਸੀ.ਟੀ.ਵੀ. ਕੈਮਰੇ ਅਤੇ ਹੋਰ ਸੁਰੱਖਿਆ ਮਾਪਦੰਡਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਪਾਏ ਜਾਣ 'ਤੇ 2 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ।         ਆਰ.ਟੀ.ਓ. ਅਮਨਦੀਪ ਕੌਰ ਘੁੰਮਣ ਨੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਕੂਲ ਵਾਹਨਾਂ ਲਈ ਨਿਰਧਾਰਤ ਸਾਰੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ।ਉਨ੍ਹਾਂ ...
ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ ‘ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ ‘ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

Punjab Politics
*ਚੰਡੀਗੜ੍ਹ 21 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਸ ਨੇ ਦੇਸ਼ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ ਹੈ ਅਤੇ ਗੱਲਬਾਤ ਦੀ ਬਜਾਏ ਜ਼ੁਲਮ ਦਾ ਸਹਾਰਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾੜੀ ਗੱਲ ਹੈ ਕਿ ਅੱਜ ਦੇਸ਼ ਦਾ ਜਵਾਨ ਅਤੇ ਕਿਸਾਨ ਦੋਵੇਂ ਸੜਕਾਂ 'ਤੇ ਹਨ, ਪਰ ਮੋਦੀ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡੋਲ ਕਰ ਦਿੱਤਾ ਹੈ। ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪਿਛਲੇ ਕਈ ਹਫ਼ਤਿਆਂ ਤੋਂ ਵਿਦਿਆਰਥੀ ਜੰਤਰ-ਮੰਤਰ 'ਤੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਕੋਈ ਹਿੰਸਾ ਨਹੀਂ ਕੀਤੀ, ਸੜਕਾਂ ਨਹੀਂ ਰੋਕੀਆਂ ਅਤੇ ਨਾ ਹੀ ਜਨਤਾ ਨੂੰ ਕੋਈ ਮੁਸ਼ਕਲ ਪੈਦਾ ਕੀਤੀ ਹੈ। ਉਨ੍ਹਾਂ ਦੀ ਸਿਰਫ਼ ਇਹੀ ਮੰਗ ਹੈ ਕਿ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ। ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ, ਭਾ...
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ; 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ; 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

Punjab News
*ਚੰਡੀਗੜ੍ਹ, 21 ਜੁਲਾਈ,2026* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਅਧੀਨ ਸੂਬੇ ਭਰ ਦੀਆਂ ਉਚੇਰੀ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ ਸ਼ੁਰੂ ਕੀਤੇ ਗਏ ਬਿਜ਼ਨਸ ਕਲਾਸ ਪ੍ਰੋਗਰਾਮ ਦੇ ਸਾਰਥਕ ਅਤੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਬੀ.ਕਾਮ., ਬੀਬੀਏ, ਬੀ.ਟੈਕ. ਅਤੇ ਬੀ.ਵੋਕੇਸ਼ਨਲ ਕੋਰਸ ਕਰਨ ਵਾਲੇ ਵਿਦਿਆਰਥੀਆਂ ਅਤੇ ਆਈ.ਟੀ.ਆਈ. ਅਤੇ ਪੌਲੀਟੈਕਨਿਕ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਇੱਕ ਲਾਜ਼ਮੀ ਵਿਸ਼ੇ ਵਜੋਂ ਪੇਸ਼ ਕੀਤੇ ਗਏ ਇਸ ਪ੍ਰੋਗਰਾਮ ਤਹਿਤ ਪਹਿਲੇ ਸਾਲ ਦੌਰਾਨ ਸੂਬੇ ਭਰ ਦੇ ਲਗਭਗ 95,000 ਵਿਦਿਆਰਥੀਆਂ ਨੂੰ ਕਵਰ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ 25,693 ਵਿਦਿਆਰਥੀਆਂ ਨੇ ਆਪਣੇ ਕਾਰੋਬਾਰ ਸ਼ੁਰੂ ਕੀਤੇ ਜਦੋਂ ਕਿ ਇਨ੍ਹਾਂ ਵਿੱਚੋਂ 20,241 ਉੱਦਮਾਂ ਨੇ ਪਹਿਲੇ ਸਾਲ ਵਿੱਚ ਹੀ ਲਗਭਗ 90 ਕਰੋੜ ਦੀ ਕਮਾਈ ਕੀਤੀ ਹੈ। ਇਸ ਪ੍ਰਾਪਤੀ ਬਾਰੇ ਗੱਲ ਕਰਦਿਆਂ ਪੰਜਾਬ ਦੇ ਉਚੇਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਪੰਜਾਬ ਦਾ ਬਿਜ਼ਨਸ ਕਲਾਸ ਪ੍ਰੋਗਰਾਮ ਸਿੱਖਿਆ ਦੇ ਉਦੇਸ਼ ਨੂੰ ਮੁੜ ਪਰਿਭਾਸ਼ਿਤ ਕਰ ਰਿਹਾ ਹੈ। ...