Wednesday, September 16
Shadow

Tag: punjab news

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

Breaking News
ਚੰਡੀਗੜ੍ਹ, 9 ਸਤੰਬਰ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੀ.ਡੀ.ਪੀ.ਓ. ਦਫ਼ਤਰ ਭੂਨਰਹੇੜੀ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਜੰਟ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਭਟੀਆਂ, ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਗ੍ਰਾਮ ਪੰਚਾਇਤ ਨੇ ਇੱਕ ਸਥਾਨਕ ਧਰਮਸ਼ਾਲਾ ਅਤੇ ਕਮਿਊਨਿਟੀ ਹਾਲ ਦੀ ਮੁਰੰਮਤ ਅਤੇ ਉਸਾਰੀ ਲਈ ਮਤੇ ਪਾਸ ਕੀਤੇ ਸਨ। ਇਹਨਾਂ ਮਤਿਆਂ ਦੀ ਅਗਲੇਰੀ ਕਾਰਵਾਈ ਅਤੇ ਵਿਕਾਸ ਕਾਰਜਾਂ ਲਈ ਪੰਚਾਇਤ ਸਕੱਤਰ ਗੁਰਜੰਟ ਸਿੰਘ ਨੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਮੁਲਜ਼ਮ ਪੰਚਾਇਤ ਸਕੱਤਰ ਨੇ ਦੱਸਿਆ ਕਿ ਇਸ ਰਿਸ਼ਵਤ ਦੀ ਰਕਮ ਵਿੱਚੋਂ ਇੱਕ ਹਿੱਸਾ ਮਤਿਆਂ 'ਤੇ ਦਸਤਖ਼ਤ ਕਰਵਾਉਣ ਲਈ ਗ੍ਰਾਮ ਪੰਚਾਇਤ ਦੇ ਪੰਚਾਂ ...
ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱ

Breaking News
ਚੰਡੀਗੜ੍ਹ/ਦੁਬਈ, 9 ਸਤੰਬਰ: ਪੰਜਾਬ ਨੂੰ ਭਾਰਤ ਦੇ ਅਗਲੇ ਵੱਡੇ ਅਤੇ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪੇਸ਼ ਕਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਯੂਏਈ ਦੇ ਨਿਵੇਸ਼ਕਾਂ ਅਤੇ ਵਿਸ਼ਵ ਪੱਧਰੀ ਕਾਰੋਬਾਰੀਆਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ ਦਿੱਤਾ। ਉਨ੍ਹਾਂ ਨੇ ਉਦਯੋਗਾਂ ਨੂੰ ਸੂਬੇ ਦੀ ਨਵੀਂ ਉਦਯੋਗਿਕ ਅਤੇ ਵਪਾਰਕ ਵਿਕਾਸ ਨੀਤੀ-2026 ਤਹਿਤ 100 ਫੀਸਦ ਤੋਂ 125 ਫੀਸਦ ਵਿੱਤੀ ਪ੍ਰੋਤਸਾਹਨ, ਫਾਸਟ-ਟਰੈਕ ਪ੍ਰਵਾਨਗੀਆਂ ਅਤੇ ਸਿੰਗਲ-ਵਿੰਡੋ ਪਲੇਟਫਾਰਮ ਇਨਵੈਸਟ ਪੰਜਾਬ ਰਾਹੀਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਦੁਬਈ ਵਿੱਚ ਸਾਲਾਨਾ ਨਿਵੇਸ਼ ਮੀਟਿੰਗ (ਏਆਈਐਮ) ਦੌਰਾਨ ਨਿਵੇਸ਼ਕਾਂ ਅਤੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਮਜ਼ਬੂਤ ਉਦਯੋਗਿਕ ਬੁਨਿਆਦੀ ਢਾਂਚਾ, ਹੁਨਰਮੰਦ ਨੌਜਵਾਨ, ਸਾਜ਼ਗਾਰ ਉੱਦਮੀ ਈਕੋਸਿਸਟਮ, ਉੱਨਤ ਖੇਤੀਬਾੜੀ, ਰਣਨੀਤਕ ਸੰਪਰਕ ਅਤੇ ਵਿਆਪਕ ਖ਼ਪਤਕਾਰ ਮਾਰਕੀਟ ਮੌਜੂਦ ਹੈ ਜੋ ਇਸ ਨੂੰ ਯੂਏਈ ਅਤੇ ਵਿਸ਼ਵ ਪੱਧਰੀ ਨਿਵੇਸ਼ਕਾਂ ਲਈ ਇੱਕ ਆਦਰਸ਼ ਸਥਾਨ ਬਣਾਉਂਦਾ ਹੈ। ਯੂਏਈ ਆਧਾਰਿਤ ਨਿਵੇਸ਼ਕਾਂ, ਵਿ...
ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ  ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ

ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ  ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ

Punjab News
ਚੰਡੀਗੜ੍ਹ, 9 ਸਤੰਬਰ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸਆਈਆਰ)2026 ਤਹਿਤ 13 ਅਗਸਤ 2026 ਨੂੰ ਪ੍ਰਕਾਸ਼ਿਤ ਹੋਏ ਡਰਾਫਟ ਵੋਟਰ ਖਰੜੇ ਸਬੰਧੀ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਲਈ ਆਖ਼ਰੀ ਮਿਤੀ 12 ਸਤੰਬਰ 2026 ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਅੱਜ ਇੱਥੇ ਸਾਂਝੀ ਕੀਤੀ ਗਈ । ਸ੍ਰੀਮਤੀ ਮਿਤਰਾ ਨੇ ਅੱਗੇ ਦੱਸਿਆ ਕਿ ਈਆਰਓ ਵੱਲੋਂ ਇਤਰਾਜ਼ ਅਤੇ ਦਾਅਵਿਆਂ ਦਾ ਨਾਲੋ-ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਨਿਪਟਾਰੇ ਦਾ ਇਹ ਕਾਰਜ 8 ਅਕਤੂਬਰ 2026 ਤੱਕ ਜਾਰੀ ਰਹੇਗਾ। ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ। ਉਨ੍ਹਾਂ ਪੰਜਾਬ ਰਾਜ ਦੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਡਰਾਫਟ ਵੋਟਰ ਖਰੜੇ ਵਿੱਚ ਆਪਣੇ ਵੋਟ ਸਬੰਧੀ ਤੱਥ ਜਾਂਚ ਲੈਣ ਅਤੇ ਜੇਕਰ ਕੋਈ ਇਸ ਸਬੰਧੀ ਇਤਰਾਜ਼ ਹੈ ਤਾਂ ਉਹ 12 ਸਤੰਬਰ 2026 ਤੱਕ ਪੇਸ਼ ਕਰ ਦਿੱਤਾ ਜਾਵੇ। ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਕਰਕੇ ਪੰਜਾਬ ਰਾਜ ਦੇ ਸਾਰੇ ...
ਡਾ. ਬਲਜੀਤ ਕੌਰ ਨੇ ਬਾਲ ਸੰਭਾਲ ਸੰਸਥਾਵਾਂ ਦੀਆਂ ਬੱਚੀਆਂ ਨਾਲ ਮਨਾਈ ਤੀਜ ਤੇ ਰੱਖੜੀ; ਪੰਜਾਬ ਦੇ ਅਮੀਰ ਵਿਰਸੇ ਦੀ ਮਹਿਕ ਦਰਮਿਆਨ ਨਾਰੀ ਸਸ਼ਕਤੀਕਰਨ ਅਤੇ ਬਾਲ ਭਲਾਈ ਦਾ ਦਿੱਤਾ ਸੰਦੇਸ਼

ਡਾ. ਬਲਜੀਤ ਕੌਰ ਨੇ ਬਾਲ ਸੰਭਾਲ ਸੰਸਥਾਵਾਂ ਦੀਆਂ ਬੱਚੀਆਂ ਨਾਲ ਮਨਾਈ ਤੀਜ ਤੇ ਰੱਖੜੀ; ਪੰਜਾਬ ਦੇ ਅਮੀਰ ਵਿਰਸੇ ਦੀ ਮਹਿਕ ਦਰਮਿਆਨ ਨਾਰੀ ਸਸ਼ਕਤੀਕਰਨ ਅਤੇ ਬਾਲ ਭਲਾਈ ਦਾ ਦਿੱਤਾ ਸੰਦੇਸ਼

Breaking News
ਚੰਡੀਗੜ੍ਹ, 9 ਸਤੰਬਰ: ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅੱਜ ਉਸ ਵੇਲੇ ਆਪਣੇ ਪੂਰੇ ਰੰਗਾਂ ਵਿੱਚ ਖਿੜ ਉੱਠੀ, ਜਦੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਭਰ ਦੀਆਂ ਬਾਲ ਸੰਭਾਲ ਸੰਸਥਾਵਾਂ ਦੀਆਂ ਬੱਚੀਆਂ ਅਤੇ ਨਵਜੀਵਨੀ ਇੰਸਟੀਚਿਊਟ ਆਫ ਸਪੈਸ਼ਲ ਐਜੂਕੇਸ਼ਨ ਅਤੇ ਰਿਸਰਚ ਪਟਿਆਲਾ ਦੀਆਂ ਵਿਸ਼ੇਸ਼ ਯੋਗਤਾ ਵਾਲੀਆਂ ਬੱਚੀਆਂ ਲਈ "ਤੀਜ ਤੇ ਰੱਖੜੀ–ਸਹੇਲੀਆਂ ਦਾ ਸਮਾਗਮ" ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਬੱਚੀਆਂ ਨਾਲ ਮਿਲ ਕੇ ਤੀਜ ਅਤੇ ਰੱਖੜੀ ਦੇ ਪਵਿੱਤਰ ਤਿਉਹਾਰ ਮਨਾਏ ਅਤੇ ਪਿਆਰ, ਸਾਂਝ, ਸਨਮਾਨ ਅਤੇ ਨਾਰੀ ਸ਼ਕਤੀ ਦਾ ਸੰਦੇਸ਼ ਦਿੱਤਾ। ਸਮਾਗਮ ਦੀ ਭਰਪੂਰ ਸ਼ਲਾਘਾ ਕਰਦਿਆਂ ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਅਤੇ ਸਮੁੱਚੀ ਟੀਮ ਨੂੰ ਅਜਿਹਾ ਅਰਥਪੂਰਨ ਅਤੇ ਪ੍ਰੇਰਨਾਦਾਇਕ ਪ੍ਰੋਗਰਾਮ ਉਲੀਕਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਬੱਚਿਆਂ ਦੇ ਚਿਹਰਿ...
ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

Punjab Politics
ਚੰਡੀਗੜ੍ਹ 8 ਸਤੰਬਰ- ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਹਰ ਜਾਇਜ਼ ਮੰਗ ‘ਤੇ ਵਿਚਾਰ ਕਰਨ ਅਤੇ ਉਸ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਤਿੰਨ ਕਰੋੜ ਪੰਜਾਬੀ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਇੱਕੋ ਪਰਿਵਾਰ ਦਾ ਹਿੱਸਾ ਹਨ ਅਤੇ ਸਰਕਾਰ ਦਾ ਉਦੇਸ਼ ਗੱਲਬਾਤ, ਆਪਸੀ ਸਮਝਦਾਰੀ ਅਤੇ ਹਾਂ-ਪੱਖੀ ਪਹੁੰਚ ਰਾਹੀਂ ਸਾਰੀਆਂ ਵਾਜਬ ਚਿੰਤਾਵਾਂ ਦਾ ਹੱਲ ਕੱਢਣਾ ਹੈ। ਇੱਕ ਬਿਆਨ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, “ਸਾਡੇ ਲਈ ਤਿੰਨ ਕਰੋੜ ਪੰਜਾਬੀ ਇੱਕ ਪਰਿਵਾਰ ਹਨ ਅਤੇ ਸਾਡੇ ਮੁਲਾਜ਼ਮ ਇਸ ਪਰਿਵਾਰ ਦਾ ਉੱਨਾ ਹੀ ਮਹੱਤਵਪੂਰਨ ਹਿੱਸਾ ਹਨ। ਅਸੀਂ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਸਮਝਦੇ ਹਾਂ ਅਤੇ ਪੰਜਾਬ ਲਈ ਉਨ੍ਹਾਂ ਦੇ ਯੋਗਦਾਨ ਦਾ ਸਤਿਕਾਰ ਕਰਦੇ ਹਾਂ। ਸਾਡੀ ਸਰਕਾਰ ਆਪਣੇ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ 'ਤੇ ਵਿਚਾਰ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਇਮਾਨਦਾਰੀ ਨਾਲ ਕੰਮ ਕਰਨ ਲਈ ਵਚਨਬੱਧ ਹੈ।” ਉਨ੍ਹਾਂ ਮੁਲਾਜ਼ਮ ਜਥੇਬੰਦੀਆਂ ਨੂੰ ਚੱਲ ਰਹੀ ਹੜਤਾਲ ਖ਼ਤਮ ਕਰਕੇ ਆਪਣੀ ਡਿਊਟੀ ...
ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

Punjab Politics
ਨਵੀਂ ਦਿੱਲੀ, 8 ਸਤੰਬਰ- ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ ਅਤੇ ਜੋੜਨ ਦਾ ਖੇਡ ਖੇਡ ਰਹੀ ਭਾਜਪਾ ਅਤੇ ਉਸ ਦੇ ਚੋਣ ਕਮਿਸ਼ਨ ਨੂੰ ਮੰਗਲਵਾਰ ਨੂੰ ਬੇਨਕਾਬ ਕਰ ਦਿੱਤਾ। "ਆਪ" ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਭਾਜਪਾ ਨੇ ਚੋਣ ਕਮਿਸ਼ਨ ਦੇ ਜ਼ਰੀਏ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਦਿੱਲੀ ਦਾ ਵੋਟਰ ਬਣਾ ਦਿੱਤਾ ਹੈ। ਜਦਕਿ 3 ਸਤੰਬਰ ਤੱਕ ਰਾਘਵ ਚੱਢਾ ਪੰਜਾਬ ਦੇ ਵੋਟਰ ਸਨ। 31 ਅਗਸਤ ਨੂੰ ਆਈ ਦਿੱਲੀ ਦੀ ਡਰਾਫਟ ਰੋਲ ਵਿੱਚ ਰਾਜੇਂਦਰ ਨਗਰ ਬੂਥ 'ਤੇ ਸਿਰਫ਼ 746 ਵੋਟਾਂ ਸਨ, ਪਰ ਬਾਅਦ ਵਿੱਚ 747ਵੀਂ ਵੋਟ ਰਾਘਵ ਚੱਢਾ ਦੀ ਜੋੜ ਦਿੱਤੀ ਗਈ, ਜੋ ਸੰਭਵ ਹੀ ਨਹੀਂ ਸੀ। 3 ਸਤੰਬਰ ਨੂੰ ਰਾਘਵ ਚੱਢਾ ਨੇ ਖੁਦ ਦਾਅਵਾ ਕੀਤਾ ਸੀ ਕਿ ਉਹ ਪੰਜਾਬ ਦੇ ਵੋਟਰ ਹਨ ਅਤੇ "ਆਪ" ਸਰਕਾਰ ਨੇ ਪੰਜਾਬ ਦੀ ਡਰਾਫਟ ਰੋਲ ਵਿੱਚੋਂ ਉਨ੍ਹਾਂ ਦਾ ਨਾਮ ਕਟਵਾ ਦਿੱਤਾ ਹੈ। ਅਜਿਹੇ ਵਿੱਚ ਚੋਣ ਕਮਿਸ਼ਨ ਦੱਸੇ ਕਿ ਕੀ ਰਾਘਵ ਚੱਢਾ ਦੀ ਵੋਟ ਪੰਜਾਬ ਤੋਂ ਦਿੱਲੀ ਟ੍ਰਾਂਸਫਰ ਹੋਈ ਹੈ ਅਤੇ ਕੀ ਏਪਿਕ ਨੰਬਰ ਪੰਜਾਬ ਦਾ ਹੀ ਹੈ? ਮੰਗਲਵਾਰ ਨੂੰ "ਆਪ" ਮੁੱਖ ਦਫ...
ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

Punjab News
ਚੰਡੀਗੜ੍ਹ 8 ਸਤੰਬਰ- ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਵੱਲੋਂ ਇੱਕ ਦੁਖਦਾਈ ਮੌਤ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੀੜਤ ਪਰਿਵਾਰ ਨੂੰ ਇੱਜ਼ਤ ਨਾਲ ਦੁੱਖ ਮਨਾਉਣ ਦਿੱਤਾ ਜਾਣਾ ਚਾਹੀਦਾ ਹੈ ਅਤੇ ਲਾਸ਼ਾਂ 'ਤੇ ਰਾਜਨੀਤੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। 'ਆਪ' ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਵਿਰੋਧੀ ਧਿਰਾਂ ਬੇਹੱਦ ਸੰਵੇਦਨਹੀਣ "ਗਿਰਝ ਰਾਜਨੀਤੀ" ਕਰ ਰਹੀਆਂ ਹਨ, ਕਿਉਂਕਿ ਪੁਰਾਣੀਆਂ ਰਵਾਇਤੀ ਪਾਰਟੀਆਂ ਹਰ ਦੁਖਾਂਤ ਦਾ ਸਿਆਸੀਕਰਨ ਕਰਨ ਲਈ ਕਾਹਲੀਆਂ ਹਨ ਅਤੇ ਪਰਿਵਾਰ ਦੇ ਦੁੱਖ ਤੋਂ ਵੀ ਸਿਆਸੀ ਲਾਹਾ ਲੈਣਾ ਚਾਹੁੰਦੀਆਂ ਹਨ। ਇੱਕ ਵੀਡੀਓ ਸੰਦੇਸ਼ ਵਿੱਚ 'ਆਪ' ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਪੰਜਾਬ ਦੀਆਂ ਵਿਰੋਧੀ ਧਿਰਾਂ ਇਸ ਵੇਲੇ ਇੰਨੀ ਗੰਦੀ ਰਾਜਨੀਤੀ ਕਰ ਰਹੀਆਂ ਹਨ ਕਿ ਇਸ ਨੂੰ ਗਿਰਝਾਂ ਦੀ ਰਾਜਨੀਤੀ ਕਿਹਾ ਜਾ ਸਕਦਾ ਹੈ। ਜਿੱਥੇ ਵੀ ਕੋਈ ਆਤਮਹੱਤਿਆ ਕਰਦਾ ਹੈ ਜਾਂ ਜਿੱਥੇ ਵੀ ਕੋਈ ਮ੍ਰਿਤਕ ਦੇਹ ਮਿਲਦੀ ਹੈ, ਇਹ ਉੱਥੇ ਪਹੁੰਚ ਜਾਂਦੇ ਹਨ ਅਤੇ ਸਿਵੇ 'ਤੇ ...
ਪੰਜਾਬ ਪੁਲਿਸ ਵੱਲੋਂ 10ਵੀਂ ਉੱਤਰੀ ਖੇਤਰੀ ਪੁਲਿਸ ਤਾਲਮੇਲ ਕਮੇਟੀ ਮੀਟਿੰਗ ਦੀ ਮੇਜ਼ਬਾਨੀ

ਪੰਜਾਬ ਪੁਲਿਸ ਵੱਲੋਂ 10ਵੀਂ ਉੱਤਰੀ ਖੇਤਰੀ ਪੁਲਿਸ ਤਾਲਮੇਲ ਕਮੇਟੀ ਮੀਟਿੰਗ ਦੀ ਮੇਜ਼ਬਾਨੀ

Punjab News
ਚੰਡੀਗੜ੍ਹ, 8 ਸਤੰਬਰ: ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਅੰਤਰ-ਰਾਜੀ ਤਾਲਮੇਲ ਨੂੰ ਹੁਲਾਰਾ ਦੇਣ ਦੇ ਇੱਕ ਵੱਡੇ ਯਤਨ ਵਜੋਂ ਪੰਜਾਬ ਪੁਲਿਸ ਨੇ ਅੱਜ ਸਰਹੱਦ ਪਾਰੋਂ ਅੱਤਵਾਦ, ਗੈਂਗਸਟਰ ਸਿੰਡੀਕੇਟਾਂ, ਸੰਗਠਿਤ ਅਪਰਾਧ ਨੈੱਟਵਰਕਾਂ ਅਤੇ ਸਾਈਬਰ ਅਪਰਾਧ ਵਿਰੁੱਧ ਸਾਂਝੀਆਂ ਰਣਨੀਤੀਆਂ ਉਲੀਕਣ ਲਈ 10ਵੀਂ ਉੱਤਰੀ ਖੇਤਰੀ ਪੁਲਿਸ ਤਾਲਮੇਲ ਕਮੇਟੀ (ਐਨ.ਆਰ.ਪੀ.ਸੀ.ਸੀ.) ਮੀਟਿੰਗ ਦੀ ਮੇਜ਼ਬਾਨੀ ਕੀਤੀ। ਇਸ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ। ਇਸ ਵਿੱਚ ਬਾਰਡਰ ਸਕਿਓਰਿਟੀ ਫੋਰਸ (ਬੀ.ਐਸ.ਐਫ.) ਵੈਸਟਰਨ ਕਮਾਂਡ ਚੰਡੀਗੜ੍ਹ ਦੇ ਸਪੈਸ਼ਲ ਡਾਇਰੈਕਟਰ ਜਨਰਲ ਸਤੀਸ਼ ਐਸ. ਖੰਡਾਰੇ, ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈ.ਟੀ.ਬੀ.ਪੀ.) ਹੈੱਡਕੁਆਰਟਰ ਵੈਸਟਰਨ ਕਮਾਂਡ ਦੇ ਆਈ.ਜੀ. ਰਾਜੇਸ਼ ਕੁਮਾਰ, ਬੀ.ਐਸ.ਐਫ. ਪੰਜਾਬ ਫਰੰਟੀਅਰ ਦੇ ਆਈ.ਜੀ. ਡਾ. ਅਤੁਲ ਫੁਲਜ਼ਲੇ ਅਤੇ ਡੀਜੀਪੀ ਚੰਡੀਗੜ੍ਹ ਡਾ. ਸਾਗਰਪ੍ਰੀਤ ਹੁੱਡਾ ਹਾਜ਼ਰ ਸਨ, ਜਦਕਿ ਡੀਜੀਪੀ ਉੱਤਰਾਖੰਡ ਦੀਪਮ ਸੇਠ ਅਤੇ ਡੀਜੀਪੀ ਲੱਦਾਖ ਆਨੰਦ ਕੁਮਾਰ ਜੈਨ ਵਰਚੁਅਲ ਤਰੀਕੇ ਨਾਲ ਮੀਟਿੰਗ ਵਿੱਚ ...
‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮਾਲੇਰਕੋਟਲਾ ਦੇ ਖੇਡ ਮੈਦਾਨਾਂ ’ਚ ਉਤਸ਼ਾਹ ਦੀ ਲਹਿਰ; ਖਿਡਾਰੀਆਂ ਨੇ ਵਿਖਾਇਆ ਦਮਖਮ

‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮਾਲੇਰਕੋਟਲਾ ਦੇ ਖੇਡ ਮੈਦਾਨਾਂ ’ਚ ਉਤਸ਼ਾਹ ਦੀ ਲਹਿਰ; ਖਿਡਾਰੀਆਂ ਨੇ ਵਿਖਾਇਆ ਦਮਖਮ

Local news
ਮਾਲੇਰਕੋਟਲਾ, 8 ਸਤੰਬਰ:                       ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ, ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮਾਲੇਰਕੋਟਲਾ ਦੀਆਂ ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਵੀ ਖਿਡਾਰੀਆਂ ਵਿੱਚ ਭਰਵਾਂ ਉਤਸ਼ਾਹ ਦੇਖਣ ਨੂੰ ਮਿਲਿਆ। ਦੂਜੇ ਦਿਨ ਕਰੀਬ 450 ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਅਤੇ ਖੇਡ ਜਜ਼ਬੇ ਦਾ ਪ੍ਰਦਰਸ਼ਨ ਕੀਤਾ।ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੁੱਟਬਾਲ ਦੇ ਅੰਡਰ-14 ਵਰਗ ਦੇ ਸੈਮੀਫਾਈਨਲ ਮੁਕਾਬਲੇ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਏ ਗਏ। ਪਹਿਲੇ ਸੈਮੀਫਾਈਨਲ ਵਿੱਚ ਸਟੇਡੀਅਮ ਦੀ ਟੀਮ ਨੇ ਅਲਕੌਸਰ ਅਕੈਡਮੀ ਨੂੰ 2-0 ਨਾਲ ਹਰਾ ਕੇ ਫਾਈਨਲ ਵਿੱਚ ਜਗ੍ਹਾ ਬਣਾਈ, ਜਦਕਿ ਦੂਜੇ ਸੈਮੀਫਾਈਨਲ ਵਿੱਚ ਅਲਕੌਸਰ-ਏ ਦੀ ਟੀਮ ਨੇ ਅਲਫਲਾਹ ਦੀ ਟੀ...
ਸਵੱਛ ਅਭਿਆਨ ਮਿਸ਼ਨ ਕਲੀਨ ਪੰਜਾਬ ਤਹਿਤ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਕਰਵਾਈ ਗਈ ਧਾਰਮਿਕ ਸਥਾਨਾਂ ਦੀ ਸਫਾਈ

ਸਵੱਛ ਅਭਿਆਨ ਮਿਸ਼ਨ ਕਲੀਨ ਪੰਜਾਬ ਤਹਿਤ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਕਰਵਾਈ ਗਈ ਧਾਰਮਿਕ ਸਥਾਨਾਂ ਦੀ ਸਫਾਈ

Local news
‎ਫਿਰੋਜ਼ਪੁਰ 8 ਸਤੰਬਰ ()ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਮਿਸ਼ਨ ਕਲੀਨ ਪੰਜਾਬ ਤਹਿਤ ਇੱਕ ਵਿਸ਼ੇਸ਼ ਮੁਹਿੰਮ ਸਵੱਛ ਅਭਿਆਨ ਤਹਿਤ ਮਾਨਯੋਗ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਡਾ. ਅਮਨਦੀਪ ਕੌਰ ਵੱਲੋਂ ਹੋਈਆਂ ਹਦਾਇਤਾਂ ਅਨੁਸਾਰ ਅੱਜ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਸ਼ਹਿਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ਦੀ ਸਫਾਈ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਰਜ ਸਾਧਕ ਅਫਸਰ ਸ਼੍ਰੀ ਨਰਿੰਦਰ ਕੁਮਾਰ ਅਤੇ ਸੁਪਰਡੈਂਟ ਸੈਨੀਟੇਸ਼ਨ ਸੁਖਪਾਲ ਸਿੰਘ ਵੱਲੋਂ ਸਾਂਝੀ ਤੌਰ ਤੇ ਦੱਸਿਆ ਕਿ ਇੱਕ ਵਿਸ਼ੇਸ਼ ਸ਼ੈਡਿਊਲ ਅਨੁਸਾਰ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦੀ ਸਫਾਈ ਕਰਵਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਚਲਦਿਆਂ ਅੱਜ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੇ ਬਣੇ ਵੱਖ-ਵੱਖ ਧਰਮਾਂ ਦੇ ਧਾਰਮਿਕ ਸਥਾਨਾਂ ਨੂੰ ਮੁਕੰਮਲ ਰੂਪ ਵਿੱਚ ਸਾਫ ਕਰਵਾਇਆ ਗਿਆ।  ‎                  ਇਸ ਸਬੰਧੀ ਉਹਨਾਂ...