ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ
ਚੰਡੀਗੜ੍ਹ, 20 ਅਗਸਤ, 2026: ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਰਵਜੋਤ ਸਿੰਘ ਅਤੇ ਯੂ.ਕੇ. ਦੇ ਸੰਸਦ ਮੈਂਬਰ ਤੇ ਬਰਤਾਨਵੀ ਸੰਸਦ ਦੀ ਰੱਖਿਆ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਨੇ ਬੀਤੇ ਦਿਨ ਚੰਡੀਗੜ੍ਹ ਵਿਖੇ ਮੁਲਾਕਾਤ ਕਰਕੇ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਅਹਿਮ ਮੁੱਦਿਆਂ, ਪੰਜਾਬ ਨਾਲ ਹਵਾਈ ਸੰਪਰਕ, ਨਿਵੇਸ਼ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਸੁਰੱਖਿਆ ਸਮੇਤ ਕਈ ਮਾਮਲਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਰਾਏਪੁਰ ਵੀ ਮੌਜੂਦ ਸਨ।ਮੀਟਿੰਗ ਦੌਰਾਨ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਚੰਡੀਗੜ੍ਹ ਤੋਂ ਹੋਰ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਅਤੇ ਮੌਜੂਦਾ ਸਿੱਧੀਆਂ ਹਵਾਈ ਸੇਵਾਵਾਂ ਵਿੱਚ ਵਾਧਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਲੰਡਨ, ਬਰਮਿੰਘਮ ਅਤੇ ਯੂਰਪ ਦੇ ਹੋਰ ਪ੍ਰਮੁੱਖ ਸ਼ਹਿਰਾਂ ਨਾਲ ਪੰਜਾਬ ਦਾ ਸਿੱਧਾ ਹਵਾਈ ਸੰਪਰਕ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਦੋਵਾਂ ਹਵਾਈ ਅੱਡਿਆਂ ’ਤੇ ਹਵਾਈ ਮਾਲ ਦੀ ਢੋਆ-ਢੁ...








