ਸਿਹਤਮੰਦ ਮਿੱਟੀ ਅਤੇ ਟਿਕਾਊ ਖੇਤੀ ਲਈ ਜੀਵਾਣੂੰ ਖਾਦਾਂ ਨੂੰ ਅਪਣਾਉਣ ਕਿਸਾਨ: ਡਾ. ਗਰਗ
ਸੰਗਰੂਰ, 8 ਜੂਨ: ਰਸਾਇਣਕ ਖਾਦਾਂ ਦੀ ਸੰਤੁਲਿਤ, ਸੁਚੱਜੀ ਵਰਤੋਂ ਅਤੇ ਜੀਵਾਣੂੰ ਖਾਦਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਬਾਲੀਆਂ (ਕੱਟੂ) ਵਿਖੇ ਝੋਨੇ ਅਤੇ ਬਾਸਮਤੀ ਦੀ ਪੌਦ ਨੂੰ ਲੱਗਣ ਵਾਲੇ ਜੀਵਾਣੂੰ ਖਾਦ ਦੇ ਟੀਕੇ, ਮਿੱਟੀ ਪਰਖ ਆਧਾਰਿਤ ਖਾਦ ਪ੍ਰਬੰਧਨ ਅਤੇ ਫਾਸਫੋਰਸ ਖਾਦ ਨੂੰ ਝੋਨੇ ਵਿੱਚ ਪਾਉਣ ਤੋਂ ਗੁਰੇਜ਼ ਕਰਨ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ 70 ਦੇ ਕਰੀਬ ਕਿਸਾਨਾਂ ਨੇ ਹਿੱਸਾ ਲਿਆ।
ਕੈਂਪ ਦੀ ਅਗਵਾਈ ਕਰਦੇ ਹੋਏ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ, ਨੇ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ’ਤੇ ਹੀ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਨਾ ਸਿਰਫ਼ ਖੇਤੀ ਦੀ ਲਾਗਤ ਘਟਦੀ ਹੈ, ਸਗੋਂ ਫਸਲ ਦੀ ਪੈਦਾਵਾਰ ਅਤੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ। ਉਨ੍ਹਾਂ ਮੌਕੇ ’ਤੇ ਹੀ ਮਿੱਟੀ ਦੇ ਨਮੂਨੇ ਲੈਣ ਦੀ ਵਿਧੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ...








