ਹਰਜੋਤ ਸਿੰਘ ਬੈਂਸ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਦੇ ਸਮੁੱਚੇ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਦੀ ਸੋਗਾਤ
ਸ੍ਰੀ ਅਨੰਦਪੁਰ ਸਾਹਿਬ 12 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼੍ਰੀ ਅਨੰਦਪੁਰ ਸਾਹਿਬ ਨੂੰ ਆਧੁਨਿਕ ਅਤੇ ਵਿਸ਼ਵ ਪੱਧਰੀ ਸ਼ਹਿਰ ਵਜੋਂ ਵਿਕਸਤ ਕਰਨ ਲਈ ਕਈ ਮਹੱਤਵਪੂਰਨ ਪ੍ਰੋਜੈਕਟਾਂ ਦੀਆ ਸੋਗਾਤਾਂ ਦਿਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸ਼ਹਿਰ ਨੂੰ ਸਮਾਰਟ ਸਿਟੀ ਤਰਜ਼ ’ਤੇ ਵਿਕਸਤ ਕਰਨਾ ਹੈ, ਜਿਸ ਨਾਲ ਇਥੋਂ ਦੇ ਵਸਨੀਕਾਂ ਅਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੂਰੇ ਸ਼ਹਿਰ ਵਿੱਚ ਐਡਵਾਂਸ ਸੀਸੀਟੀਵੀ ਕੈਮਰੇ ਲਗਾਏ ਗਏ ਹਨ , ਜਿਸ ਨਾਲ ਕਾਨੂੰਨ-ਵਿਵਸਥਾ ਹੋਰ ਮਜ਼ਬੂਤ ਹੋਵੇਗੀ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਸੁਧਾਰ ਆਇਆ ਹੈ। ਇਸ ਦੇ ਨਾਲ ਹੀ ਸ਼ਹਿਰ ਦੀਆਂ ਸਾਰੀਆਂ ਨਾਲੀਆਂ ਨੂੰ ਅੰਡਰਗਰਾਊਂਡ ਕੀਤਾ ਜਾ ਰਿਹਾ ਹੈ , ਜੋ ਸਫਾਈ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਲਗਭਗ 22 ਕਰੋੜ ਰੁਪਏ ਦੀ ਲਾਗਤ ਨਾਲ ਪੂਰੇ ਸ਼ਹਿਰ ਦੀਆਂ ਸੜਕਾਂ ਦਾ ਨਿਰਮਾਣ ਅਤੇ ਮੁਰੰਮਤ ਹੋ ਰਹੀ ਹੈ , ਜਿਸ ਨਾਲ ਆਵਾਜਾਈ ਸੁਚਾਰੂ ਹੋਵੇਗੀ।ਸਿੱਖਿਆ ਦੇ ਖੇਤਰ ਵਿੱਚ ਵੱਡੀ ਪਹਿਲ ਕਰਦ...








