ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ
ਚੰਡੀਗੜ੍ਹ; 11 ਅਪ੍ਰੈਲ: ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (ਪੀ.ਪੀ.ਸੀ.ਬੀ.) ਨੇ ਉਹਨਾਂ ਆਮ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਦਾ ਨਿਵਾਰਣ ਕੀਤਾ ਹੈ ਜੋ ਕੁਝ ਹਾਊਸਿੰਗ, ਰਿਹਾਇਸ਼ੀ ਅਤੇ ਵਪਾਰਕ ਪ੍ਰੋਜੈਕਟਾਂ ਵਿੱਚ ਪ੍ਰਾਜੈਕਟ ਪ੍ਰਮੋਟਰਾਂ ਵੱਲੋਂ ਕੀਤੀਆਂ ਗਈਆਂ ਵਾਤਾਵਰਣ ਸਬੰਧੀ ਉਲੰਘਣਾਵਾਂ ਕਾਰਨ ਸੇਲ ਡੀਡ ਅਤੇ ਬਿਜਲੀ ਕਨੈਕਸ਼ਨਾਂ 'ਤੇ ਲੱਗੀਆਂ ਪਾਬੰਦੀਆਂ ਨਾਲ ਪ੍ਰਭਾਵਿਤ ਹੋ ਰਹੇ ਸਨ।
ਇੱਕ ਅਹਿਮ ਨੀਤੀਗਤ ਦਖਲ ਰਾਹੀਂ ਬੋਰਡ ਨੇ ਸਵੀਕਾਰ ਕੀਤਾ ਕਿ ਪ੍ਰਦੂਸ਼ਣ ਕੰਟਰੋਲ ਨਿਯਮਾਂ ਦੀ ਉਲੰਘਣਾ ਸਬੰਧੀ ਹਾਊਸਿੰਗ, ਰਿਹਾਇਸ਼ੀ ਅਤੇ ਵਪਾਰਕ ਪ੍ਰੋਜੈਕਟਾਂ 'ਤੇ ਲਗਾਈਆਂ ਗਈਆਂ ਪਹਿਲਾਂ ਦੀਆਂ ਪਾਬੰਦੀਆਂ ਨਾਲ ਉਹਨਾਂ ਆਮ ਨਾਗਰਿਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ ਜਿਨ੍ਹਾਂ ਨੂੰ ਅਜਿਹੀਆਂ ਉਲੰਘਣਾਵਾਂ ਬਾਰੇ ਜਾਣਕਾਰੀ ਨਹੀਂ ਸੀ ਅਤੇ ਜਿਹਨਾਂ ਨੇ ਆਪਣੇ ਜੀਵਨ ਭਰ ਦੀ ਕਮਾਈ ਇਹਨਾਂ ਪ੍ਰਾਜੈਕਟਾਂ 'ਤੇ ਲਗਾ ਦਿੱਤੀ ਸੀ। ਜਨਤਾ ਵੱਲੋਂ ਮਿਲੀਆਂ ਕਈ ਅਰਜ਼ੀਆਂ ਅਤੇ ਮਾਰਚ 2026 ਵਿੱਚ ਗਠਿਤ ਸੀਨੀਅਰ ਅਧਿਕਾਰੀਆਂ ਦੀ ਇੱਕ ਕਮੇਟੀ ਦੀਆਂ ਸਿਫ਼ਾਰਸ਼ਾਂ 'ਤੇ ਕਾਰਵਾਈ ਕਰਦਿ...








