ਬੱਚਿਆਂ ਦੇ ਪੁਨਰਵਾਸ ਅਤੇ ਪਰਿਵਾਰ ਨਾਲ ਮੁੜ ਜੋੜਨ ਦੀ ਪ੍ਰਕਿਰਿਆ ਹੋਵੇਗੀ ਹੋਰ ਮਜ਼ਬੂਤ : ਡਾ. ਬਲਜੀਤ ਕੌਰ
ਚੰਡੀਗੜ੍ਹ, 10 ਅਪ੍ਰੈਲ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋੜਵੰਦ ਅਤੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਭਲਾਈ ਲਈ ਇਕ ਹੋਰ ਮਨੁੱਖਤਾ-ਪੂਰਣ ਅਤੇ ਬਾਲ ਹਿਤੈਸ਼ੀ ਕਦਮ ਚੁੱਕਿਆ ਗਿਆ ਹੈ। ਬੱਚਿਆਂ ਲਈ ਗੱਲਬਾਤ ਦੀ ਸਹੂਲਤ ਯਕੀਨੀ ਬਣਾਉਣ ਅਤੇ ਭਾਸ਼ਾ ਸਬੰਧੀ ਮੁਸ਼ਕਲਾਂ ਨੂੰ ਦੂਰ ਕਰਨ ਲਈ 42 ਸਪੈਸ਼ਲ ਐਜੁਕੇਟਰ, 01 ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ 48 ਅਨੁਵਾਦਕ ਪੈਨਲ ‘ਤੇ ਸ਼ਾਮਲ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਅਕਸਰ ਆਪਣੀਆਂ ਭਾਵਨਾਵਾਂ ਅਤੇ ਸਮੱਸਿਆਵਾਂ ਬਿਆਨ ਕਰਨ ਵਿੱਚ ਮੁਸ਼ਕਲ ਆਉਂਦੀ ਹੈ, ਜਿਸ ਕਾਰਨ ਉਨ੍ਹਾਂ ਦੀ ਸੰਭਾਲ ਅਤੇ ਪੁਨਰਵਾਸ ਦੀ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੈ। ਹੁਣ ਇਹ ਮਾਹਿਰ ਬੱਚਿਆਂ ਅਤੇ ਚਾਈਲਡ ਭਲਾਈ ਅਥਾਰਟੀਆਂ ਵਿਚਕਾਰ ਸੰਚਾਰ ਨੂੰ ਆਸਾਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਪੈਸ਼ਲ ਐਜੁਕੇਟਰ, ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ ਅਨੁਵਾਦਕ ਬੱਚ...








