ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 10 ਅਪ੍ਰੈਲ 2026:- ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਪਟਿਆਲਾ ਵਿੱਚ ਹੋਈ ਐਮਐਸਐਮਈ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮਸਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ। ਇਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।
ਸਥਾਨਕ ਸਰਕਾਰਾਂ ਵਿਭਾਗ ਨੂੰ ਹਦਾਇਤਾਂ ਜਾਰੀ ਕਰਦਿਆਂ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਸ਼ਹਿਰਾਂ ਵਿੱਚ ਸਫਾਈ ਅਤੇ ਸੀਵਰੇਜ ਪ੍ਰਣਾਲੀ ਦੇ ਸੁਧਾਰ ‘ਤੇ ਖਾਸ ਧਿਆਨ ਦਿੱਤਾ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ। ਇਸ ਸੰਦਰਭ ਵਿੱਚ ਉਨ੍ਹਾਂ ਐਲਾਨ ਕੀਤਾ ਕਿ ਮਈ ਮਹੀਨੇ ਦੇ ਅਖੀਰ ਤੱਕ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ₹1300 ਕਰੋੜ ਦੀ ਲਾਗਤ ਨਾਲ 2120 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ।...








