ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ‘ਚ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਸ਼ਾਸਨ ਦੀ ਨਵੀਂ ਮਿਸਾਲ ਕਾਇਮ ਹੋਈ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 02 ਅਪ੍ਰੈਲ- ਪਿੰਡ ਮੰਡਵੀ, ਮਨਿਆਣਾ, ਭੁਟਾਲ ਕਲਾਂ ਅਤੇ ਬੱਲਰਾਂ ਵਿਖੇ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਵਿਸ਼ੇ 'ਤੇ ਸੰਵਾਦ ਸਮਾਗਮ ਕੀਤੇ ਗਏ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਮਹਿਲਾਵਾਂ ਤੇ ਨੌਜਵਾਨਾਂ ਨੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ।
ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਸ਼ਾਸਨ ਦੀ ਨਵੀਂ ਮਿਸਾਲ ਕਾਇਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦਾ ਸੁਧਾਰ, ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ, ਘਰੇਲੂ ਬਿਜਲੀ ਬਿੱਲਾਂ ਵਿੱਚ ਰਾਹਤ ਅਤੇ ਕਿਸਾਨਾਂ ਲਈ ਲਾਭਕਾਰੀ ਯੋਜਨਾਵਾਂ ਸਰਕਾਰ ਦੀਆਂ ਪ੍ਰਮੁੱਖ ਉਪਲਬਧੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ...








