ਬੇਕਾਰ ਵਸਤਾਂ ਦੀ ਪੁਨਰ-ਵਰਤੋਂ ਨਾਲ ਮਿਲਦਾ ਹੈ ਵੱਧ ਲਾਭ ਅਤੇ ਸਾਫ਼ ਸੁਥਰਾ ਵਾਤਾਵਰਨ – ਡਾ. ਯਾਦਵਿੰਦਰ ਸਿੰਘ
ਖਡੂਰ ਸਾਹਿਬ, 31 ਮਾਰਚ : ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਵੱਲੋਂ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਰਚਨਾਤਮਕ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਬੇਕਾਰ ਨਾ ਵਰਤਣ ਯੋਗ ਚੀਜ਼ਾਂ ਨੂੰ ਦੁਬਾਰਾ ਵਰਤੋਂ ਵਿੱਚ ਲਿਆ ਕੇ ਵਰਤੋਂ ਯੋਗ ਚੀਜ਼ਾਂ ਬਣਾਈਆਂ ਗਈਆਂ। ਇਹ ਪ੍ਰਦਰਸ਼ਨੀ ਡਾ. ਸਿਮਰਪ੍ਰੀਤ ਕੌਰ ਪ੍ਰਿੰਸੀਪਲ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਦੀ ਦੇਖ-ਰੇਖ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਨਿਸ਼ਾਨ-ਏ-ਸਿੱਖੀ ਚੈਰੀਟਬਲ ਟਰੱਸਟ ਖਡੂਰ ਸਾਹਿਬ ਤੋਂ ਡਾਇਰੈਕਟਰ ਬਲਦੇਵ ਸਿੰਘ ਸੰਧੂ, ਕਰਨਲ ਬਾਵਾ ਜੀ, ਬਾਬਾ ਬਲਬੀਰ ਸਿੰਘ, ਬਲਵੰਤ ਸਿੰਘ ਸੰਧੂ ਪ੍ਰਿੰਸੀਪਲ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਸ਼ਾਮਿਲ ਹੋਏ ।
ਖੇਤੀਬਾੜੀ ਵਿਭਾਗ ਖਡੂਰ ਸਾਹਿਬ ਤੋਂ ਡਾ. ਯਾਦਵਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਕਾਲਜ ਦੀਆਂ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਵੱਲੋਂ ਚਾਰ ਗਰੁੱਪ ਬਣਾ ਕੇ ਬੇਕਾਰ ਅਤੇ ਨਾ ਵਰਤਣ ਯੋਗ ਵਸਤੂਆਂ ਨੂੰ ਵਰਤੋਂ ਵਿਚ ਲਿਆ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨੀ...








