ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਗਰੂਰ, 31 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਵਿੱਚ ਜ਼ਮੀਨੀ ਪੱਧਰ 'ਤੇ ਪੁਲਿਸਿੰਗ ਨੂੰ ਮਜ਼ਬੂਤ ਕਰਨ ਲਈ ਸੰਗਰੂਰ ਵਿੱਚ 508 ਐਮਰਜੈਂਸੀ ਰਿਸਪਾਂਸ ਵਹੀਕਲ (ਈਵੀਆਰ) ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਅਮਰੀਕਾ ਅਤੇ ਯੂਰਪ ਵਰਗੇ ਵਿਕਸਤ ਦੇਸ਼ਾਂ ਵਾਂਗ ਮਹਿਜ਼ ਛੇ ਮਿੰਟਾਂ ਵਿੱਚ ਪੁਲਿਸ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉੱਨਤ ਤਕਨਾਲੋਜੀ ਨਾਲ ਲੈਸ ਇਹ ਵਾਹਨ ਡਾਇਲ-112 ਅਧੀਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਗਏ ਹਨ ਜੋ ਐਮਰਜੈਂਸੀ ਹਾਲਾਤਾਂ ਦੌਰਾਨ ਤੁਰੰਤ ਸਹਾਇਤਾ ਯਕੀਨੀ ਬਣਾਉਣਗੇ। ਇਹ ਤੁਰੰਤ, ਤਕਨਾਲੋਜੀ-ਅਧਾਰਤ ਕਾਨੂੰਨ ਲਾਗੂਕਰਨ ਦੀ ਦਿਸ਼ਾ ਵੱਲ ਇਕ ਅਹਿਮ ਪੁਲਾਂਘ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਚਾਰ ਸਾਲਾਂ ਦੌਰਾਨ ਪੁਲਿਸ ਵਾਹਨਾਂ ਲਈ 327.70 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ ਜਿਸ ਨਾਲ ਨਾ ਸਿਰਫ ਫੋਰਸ ਦੇ ਆਧੁਨਿਕੀਕਰਨ ਨਾਲ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕੀਤਾ ਗਿਆ ਹੈ ਸਗੋਂ ਨਸ਼ਾ ਤਸਕਰਾਂ 'ਤੇ ਵੀ ਨਕੇਲ ਕਸੀ ਗਈ ਹੈ। ਬਿਹਤਰ ਸੁਰੱਖਿਆ ਨਿਵੇਸ਼ਕਾਂ ਦੇ ਵਿਸ਼ਵਾਸ ਵਿੱਚ ਵੀ ਵਾਧਾ ਕਰਦੀ ਹ...








