Wednesday, July 29
Shadow

Tag: punjabi news

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

Breaking News
ਚੰਡੀਗੜ੍ਹ, 6 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਪੰਜਾਬ ਵਿੱਚ 10 ਲੱਖ ਉਸਾਰੀ ਕਿਰਤੀਆਂ ਦੀ ਮੁਫ਼ਤ ਰਜਿਸਟ੍ਰੇਸ਼ਨ ਅਤੇ ਪੁਰਾਣੀ ਰਜਿਸਟ੍ਰੇਸ਼ਨ ਨਵਿਆਉਣ ਲਈ ਵੱਡੀ ਮੁਹਿੰਮ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਭਲਾਈ ਸਕੀਮਾਂ ਦਾ ਲਾਭ ਸਿੱਧਾ ਕਿਰਤੀਆਂ ਤੱਕ ਪਹੁੰਚਾਇਆ ਜਾਵੇ। ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਉਸਾਰੀ ਕਿਰਤੀ ਨੂੰ ਸਮਾਜਿਕ ਸੁਰੱਖਿਆ ਲਾਭ, ਭਲਾਈ ਸਹਾਇਤਾ ਅਤੇ ਹੁਨਰ ਵਿਕਾਸ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦਾ ਗਠਨ ਨਿਰਮਾਣ ਕਾਮਿਆਂ ਦੀ ਰਜਿਸਟ੍ਰੇਸ਼ਨ, ਵਿੱਤੀ ਸਹਾਇਤਾ ਅਤੇ ਭਲਾਈ ਸਕੀਮਾਂ ਰਾਹੀਂ ਉਨ੍ਹਾਂ ਦੀ ਭਲਾਈ, ਸਮਾਜਿਕ ਸੁਰੱਖਿਆ ਅਤੇ ਸਮਾਜਿਕ-ਆਰਥਿਕ ਤਰੱਕੀ ਯਕੀਨੀ ਬਣਾਉ...
ਪੰਜਾਬ ਦੇ ਨੌਜਵਾਨਾਂ ਨੂੰ ਕੁਆਲਟੀ ਤਕਨੀਕੀ ਅਤੇ ਫਾਰਮਾਸਿਊਟੀਕਲ ਸਿੱਖਿਆ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਯੂਨੀਵਰਸਿਟੀਆਂ ਨੂੰ ਬਣਾ ਰਹੀ ਹੈ ਭਵਿੱਖਮੁਖੀ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਨੌਜਵਾਨਾਂ ਨੂੰ ਕੁਆਲਟੀ ਤਕਨੀਕੀ ਅਤੇ ਫਾਰਮਾਸਿਊਟੀਕਲ ਸਿੱਖਿਆ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਯੂਨੀਵਰਸਿਟੀਆਂ ਨੂੰ ਬਣਾ ਰਹੀ ਹੈ ਭਵਿੱਖਮੁਖੀ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 6 ਜੂਨ: ਸੂਬੇ ਵਿੱਚ ਤਕਨੀਕੀ ਅਤੇ ਪੇਸ਼ੇਵਰ ਸਿੱਖਿਆ ਨੂੰ ਹੁਲਾਰਾ ਦੇਣ ਦੇ ਵਿਆਪਕ ਯਤਨ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਵਿੱਚ ਅਕਾਦਮਿਕ ਸੈਸ਼ਨ 2026-27 ਤੋਂ ਪੰਜ ਨਵੇਂ ਉਦਯੋਗ ਅਤੇ ਹੁਨਰ-ਅਧਾਰਤ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਸ. ਬੈਂਸ ਨੇ ਕਿਹਾ ਕਿ ਨਵੇਂ ਕੋਰਸਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮਸ਼ੀਨ ਲਰਨਿੰਗ ਵਿੱਚ ਬੀ.ਟੈਕ, ਰੋਬੋਟਿਕਸ ਅਤੇ ਏਆਈ ਵਿੱਚ ਬੀ.ਟੈਕ, ਬੀ.ਫਾਰਮੇਸੀ, ਬੀ.ਐਸ.ਸੀ. ਐਗਰੀਕਲਚਰ ਅਤੇ ਐਮ.ਸੀ.ਏ., ਐਮ.ਬੀ.ਏ. ਤੇ ਐਮ.ਐਸ.ਸੀ. ਵਿੱਚ ਪੰਜ ਸਾਲਾ ਇੰਟੀਗ੍ਰੇਟਿਡ ਪ੍ਰੋਗਰਾਮ ਸ਼ਾਮਲ ਹਨ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਨੂੰ ਰੋਜ਼ਗਾਰ-ਅਧਾਰਤ ਅਤੇ ਵਿਸ਼ਵ ਪੱਧਰ 'ਤੇ ਮੁਕਾਬਲੇ ਯੋਗ ਬਣਾਉਣ ਦੇ ਵਿਆਪਕ ਦ੍ਰਿਸ਼ਟੀਕੋਣ ਦਾ ਹਿੱਸਾ ਹੈ। ਉਨ੍ਹਾਂ ਅੱਗੇ ਕਿਹਾ "ਥਿਊਰੀ, ਪ੍ਰੀਖਿਆ-ਕੇਂਦ੍ਰਿਤ ਸਿੱਖਿਆ ਦਾ ਪੁਰਾਣਾ ਮਾਡਲ ਵੇਲਾ ਹੰਢਾ ਚੁੱਕਾ ਹੈ, ਜ...
ਵਿਧਾਇਕ ਸੇਖੋ ਵੱਲੋਂ “ਬੇਟੀ ਬਚਾਓ, ਬੇਟੀ ਪੜ੍ਹਾਓ” ਅਭਿਆਨ ਤਹਿਤ ਖੇਡ ਕਿੱਟਾਂ ਦੀ ਵੰਡ

ਵਿਧਾਇਕ ਸੇਖੋ ਵੱਲੋਂ “ਬੇਟੀ ਬਚਾਓ, ਬੇਟੀ ਪੜ੍ਹਾਓ” ਅਭਿਆਨ ਤਹਿਤ ਖੇਡ ਕਿੱਟਾਂ ਦੀ ਵੰਡ

Local news
ਫਰੀਦਕੋਟ, 6 ਜੂਨ: ਜ਼ਿਲ੍ਹਾ ਪ੍ਰਸ਼ਾਸਨ ਅਤੇ ਪ੍ਰੋਗਰਾਮ ਦਫਤਰ ਫਰੀਦਕੋਟ ਵੱਲੋਂ "ਬੇਟੀ ਬਚਾਓ, ਬੇਟੀ ਪੜ੍ਹਾਓ" ਅਭਿਆਨ ਤਹਿਤ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਖੇਡ ਵਿਭਾਗ ਫਰੀਦਕੋਟ ਦੇ ਕੋਚਿੰਗ ਸੈਂਟਰ ਦੀਆਂ ਖਿਡਾਰਨਾਂ ਨੂੰ ਖੇਡ ਕਿੱਟਾਂ ਵੰਡਣ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ  ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਸੇਖੋ ਨੇ ਕਿਹਾ ਕਿ ਬੇਟੀਆਂ ਨੂੰ ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਾਉਣ ਲਈ ਅਜਿਹੇ ਉਪਰਾਲੇ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ ਅਤੇ ਉਹਨਾਂ ਵਿੱਚ ਆਤਮ-ਵਿਸ਼ਵਾਸ ਪੈਦਾ ਹੁੰਦਾ ਹੈ। ਉਹਨਾਂ ਕਿ "ਬੇਟੀ ਬਚਾਓ, ਬੇਟੀ ਪੜ੍ਹਾਓ" ਅਭਿਆਨ ਦਾ ਉਦੇਸ਼ ਬੇਟੀਆਂ ਨੂੰ ਹਰ ਖੇਤਰ ਵਿੱਚ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਖੇਡਾਂ ਅਤੇ ਪੜ੍ਹਾਈ ਵਿੱਚ ਮਿਹਨਤ ਕਰਕੇ ਆਪਣਾ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Local news
ਕੋਟਕਪੂਰਾ, 6 ਜੂਨ- ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਹਲਕੇ ਦੇ ਵਿਧਾਇਕ ਸ. ਕੁਲਤਾਰ ਸਿੰਘ ਸੰਧਵਾਂ ਨੇ ਪਾਰਟੀ ਦਫ਼ਤਰ, ਬੀ.ਡੀ.ਪੀ.ਓ. ਦਫ਼ਤਰ ਦੇ ਨਜ਼ਦੀਕ, ਕੋਟਕਪੂਰਾ ਵਿਖੇ ਲੋਕ ਮਿਲਣੀ ਕੀਤੀ। ਇਸ ਮੌਕੇ ਉਨ੍ਹਾਂ ਨੇ ਹਲਕੇ ਦੇ ਵਸਨੀਕਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਲੋਕਾਂ ਵੱਲੋਂ ਉਠਾਏ ਗਏ ਮਾਮਲਿਆਂ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਅਤੇ ਮਸਲਿਆਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਜਿਹੀਆਂ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ 'ਤੇ ਸੁਣ ਕੇ ਉਨ੍ਹਾਂ ਦਾ ਹੱਲ ਕਰਵਾਉਣਾ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਕੱਟਣੇ ਪੈਣ। ਇਸ ਮੌਕੇ ਵੱਡੀ ਗਿਣਤੀ ਵਿੱਚ ...
ਵੋਟਰ ਮੈਪਿੰਗ ਲਈ 7 ਜੂਨ ਨੂੰ 645 ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ: ਨਵਜੋਤ ਕੌਰ

ਵੋਟਰ ਮੈਪਿੰਗ ਲਈ 7 ਜੂਨ ਨੂੰ 645 ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ: ਨਵਜੋਤ ਕੌਰ

Local news
ਮਾਨਸਾ, 6 ਜੂਨ: 2003 ਦੀ ਵੋਟਰ ਸੂਚੀ ਨਾਲ ਵੋਟਰਾਂ ਦੀ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਤਵਾਰ ਮਿਤੀ 7 ਜੂਨ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਜ਼ਿਲ੍ਹੇ ਭਰ ਦੇ ਸਾਰੇ 645 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਵੋਟਰ ਵੇਰਵਿਆਂ ਦੀ ਸਹੀ ਢੰਗ ਨਾਲ ਮੈਪਿੰਗ ਕੀਤੀ ਗਈ ਹੈ।  ਉਨ੍ਹਾਂ ਕਿਹਾ ਕਿ ਇਹ ਅਭਿਆਸ, ਚੋਣ ਰਿਕਾਰਡਾਂ ਨੂੰ ਸੁਚਾਰੂ ਬਣਾਉਣ ਅਤੇ ਵੋਟਰਾਂ ਨੂੰ ਉਨ੍ਹਾਂ ਦੀ ਜਾਣਕਾਰੀ ਨੂੰ ਅੱਪਡੇਟ ਅਤੇ ਤਸਦੀਕ ਕਰਨ ਵਿੱਚ ਸਹਾਇਤਾ ਕਰਨ ਲਈ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਬੂਥ ਲੈਵਲ ਅਫਸਰਾਂ (ਬੀ.ਐਲ.ਓ) ਨੂੰ ਦਿਨ ਭਰ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ 'ਤੇ ਮੌਜੂਦ ਰਹਿਣ ਅਤੇ ਕੈਂਪਾਂ ਵਿੱਚ ਆਉਣ ਵਾਲੇ ਨਾਗਰਿਕਾਂ ਨੂੰ ਹਰ ਲੋੜੀਂਦੀ ਸਹਾਇਤਾ ਪ੍ਰਦਾ...
ਨਸ਼ਿਆਂ ਦੇ ਖਾਤਮੇ ਦੇ ਨਾਲ-ਨਾਲ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਡਾਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣਾ ਸਰਕਾਰ ਦਾ ਟੀਚਾ: ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ

ਨਸ਼ਿਆਂ ਦੇ ਖਾਤਮੇ ਦੇ ਨਾਲ-ਨਾਲ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਡਾਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣਾ ਸਰਕਾਰ ਦਾ ਟੀਚਾ: ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ

Local news
ਅਮਰਗੜ੍ਹ/ਮਾਲੇਰਕੋਟਲਾ 6, ਜੂਨ-             ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ “ਪਿੰਡਾਂ ਦਾ ਹਾਲ, ਮੁੱਖ ਮੰਤਰੀ ਦੇ ਨਾਲ” ਪ੍ਰੋਗਰਾਮ ਅਧੀਨ “ਪਿੰਡਾਂ ਦੇ ਪਹਿਰੇਦਾਰਾਂ” ਨਾਲ ਸਮੀਖਿਆ ਮੀਟਿੰਗ ਕਰਕੇ ਨਸ਼ਾ ਰੋਕੂ ਕਾਰਵਾਈਆਂ ਦਾ ਜਾਇਜ਼ਾ ਲਿਆ । ਇਸ ਮੌਕੇ ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਨਿਸਾਰ ਅਹਿਮਦ,ਐਸ.ਡੀ.ਐਮ ਹਰਬੰਸ ਸਿੰਘ,ਚੇਅਰਮੈਨ ਮਾਰਕੀਟ ਕਮੇਟੀ ਅਮਰਗੜ੍ਹ ਹਰਪ੍ਰੀਤ ਸਿੰਘ ਹੈਪੀ ਨੰਗਲ,ਹਲਕਾ ਕੁਆਰਡੀਨੇਟਰ ਨਸ਼ਾ ਮੁਕ...

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

Punjab News
ਚੰਡੀਗੜ੍ਹ, 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਹ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀ ਸੂਬੇ ਭਰ ਦੇ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਯੋਜਨਾ ਤਹਿਤ 3.79 ਲੱਖ ਮਰੀਜ਼ ਪਹਿਲਾਂ ਹੀ 654 ਕਰੋੜ ਰੁਪਏ ਦਾ ਨਕਦੀ ਰਹਿਤ ਇਲਾਜ ਪ੍ਰਾਪਤ ਕਰ ਚੁੱਕੇ ਹਨ। ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਪਰਿਵਾਰ ਲਈ ਗੁਣਵੱਤਾ ਅਤੇ ਕਿਫ਼ਾਇਤੀ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਹ ਪੰਜਾਬ ਭਰ ਵਿੱਚ ਸਰਵ-ਵਿਆਪਕ ਸਿਹਤ ਸੰਭਾਲ ਕਵਰੇਜ ਵੱਲ ਕ੍ਰਾਂਤੀਕਾਰੀ ਕਦਮ ਵਜੋਂ ਉੱਭਰ ਰਹੀ ਹੈ। ਪ੍ਰੋਗਰਾਮ ਦੀ ਪਹੁੰਚ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਹੁਣ ਤੱਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 47.27 ਲੱਖ ਸਿਹਤ ਕਾਰਡ ਜਾਰੀ ਕੀਤੇ ਗਏ ਹਨ, ਜਿਸ ਵਿੱਚ ਪੰਜਾਬ ਭਰ ਦੇ 23.0...
ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

Punjab News
ਚੰਡੀਗੜ੍ਹ, 05 ਜੂਨ 2026:- ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਮੁਕਤੀ ਦੀ ਪ੍ਰਮੁੱਖ ਪਹਿਲ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਪਿੰਡ ਪੱਧਰ ‘ਤੇ ਖ਼ਾਸ ਤੌਰ ‘ਤੇ ਨਿਯੁਕਤ ਕੀਤੇ ਗਏ ਈ-ਰਿਕਸ਼ਿਆਂ ਰਾਹੀਂ ਵੱਡਾ ਬਲ ਮਿਲ ਰਿਹਾ ਹੈ। ਇਹ ਈ-ਰਿਕਸ਼ੇ ਪੰਜਾਬ ਦੀਆਂ 86 ਵਿਧਾਨ ਸਭਾ ਹਲਕਿਆਂ ਵਿੱਚ ਚੱਲ ਰਹੇ ਹਨ ਅਤੇ ਲੋਕਾਂ ‘ਚ ਨਸ਼ਿਆਂ ਵਿਰੋਧੀ ਜਾਗਰੂਕਤਾ ਲਈ ਇੱਕ ਪਾਇਲਟ ਪ੍ਰੋਜੈਕਟ ਦਾ ਹਿੱਸਾ ਹਨ। ਇਸ ਅਭਿਆਨ ਤਹਿਤ ਪਾਇਲਟ ਪ੍ਰੋਜੈਕਟ ਲਈ ਰਾਜ ਦੇ 23 ਜ਼ਿਲ੍ਹਿਆਂ ਵਿੱਚੋਂ ਹਰ ਜ਼ਿਲ੍ਹੇ ਤੋਂ ਇੱਕ ਵਿਧਾਨ ਸਭਾ ਹਲਕਾ ਚੁਣਿਆ ਗਿਆ ਹੈ। ਇਨ੍ਹਾਂ ਹਲਕਿਆਂ ਵਿੱਚ ਇੱਕ ਈ-ਰਿਕਸ਼ਾ, ਜੋ 40 ਪਿੰਡਾਂ ਨੂੰ ਕਵਰ ਕਰਦਾ ਹੈ,  ਚਲਾਇਆ ਗਿਆ ਹੈ ਤਾਂ ਜੋ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਨਸ਼ਾ ਤਸਕਰਾਂ ਤੇ ਡੀ-ਐਡਿਕਸ਼ਨ ਦੀ ਲੋੜ ਵਾਲੇ ਲੋਕਾਂ ਬਾਰੇ ਗੁਪਤ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਪਹਿਲਾਂ ਹੀ ਇਹ ਈ-ਰਿਕਸ਼ਾ ਪਹਿਲ ਰਾਜ ਭਰ ਵਿੱਚ 3,440 ਪਿੰਡਾਂ ਤੱਕ ਪਹੁੰਚ ਕਰ ਚੁੱਕੀ ਹੈ, ਜੋ ਪੰਜਾਬ ਦੇ ਕੁੱਲ ਪਿੰਡਾਂ ਦਾ ਲਗਭਗ ਇੱਕ ਤਿਹਾਈ ਹੈ। ਈ-ਰਿਕਸ਼ੇ ਉਹਨਾਂ ਲੋਕਾਂ ਤੱਕ ਵੀ ਨਸ਼ਾ ਵਿਰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

Breaking News
ਚੰਡੀਗੜ੍ਹ; 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਭਰ ਦੀਆਂ ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਪ੍ਰਮੁੱਖ ਸਕੀਮ ਨੂੰ ਲਾਗੂਕਰਨ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਔਰਤਾਂ ਦੀ ਆਰਥਿਕ ਸੁਤੰਤਰਤਾ ਨੂੰ ਮਜ਼ਬੂਤ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਉਹ ਸਵੈ-ਮਾਣ ਨਾਲ ਆਪਣਾ ਜੀਵਨ ਬਸਰ ਕਰਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਪੰਜਾਬ ਦੀ ਹਰ ਯੋਗ ਲਾਭਪਾਤਰੀ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ (ਐਸ.ਸੀ.) ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਉਨ੍ਹਾਂ ਕਿਹਾ, "ਫ਼ੰਡ ਸਿੱਧੇ ਤੌਰ 'ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਹਨ, ਉਹ ਵੀ ਇਸ ਸ...