ਹਰ ਇੱਕ ਜਾਨ ਕੀਮਤੀ ਹੈ ਅਤੇ ਸਿਹਤ ਕਾਰਡ ਰਾਹੀਂ ਮੁਫ਼ਤ, ਜੀਵਨ-ਰੱਖਿਅਕ ਇਲਾਜ ਯਕੀਨੀ ਬਣਾਉਣਾ ਹਰ ਨਾਗਰਿਕ ਦੀ ਸੁਰੱਖਿਆ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਸਿਹਤ ਮੰਤਰੀ ਡਾ. ਬਲਬੀਰ ਸਿੰਘ
ਚੰਡੀਗੜ੍ਹ, 26 ਮਾਰਚ 2026: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਵਜੋਂ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ (ਨਗਦ ਰਹਿਤ) ਤਰੀਕੇ ਨਾਲ ਕੀਤਾ ਗਿਆ, ਜੋ ਭਗਵੰਤ ਮਾਨ ਸਰਕਾਰ ਦੀ ਸਿਹਤ ਪ੍ਰਣਾਲੀ ਦੇ ਪੱਧਰ ਅਤੇ ਜ਼ਮੀਨੀ ਪ੍ਰਭਾਵ ਨੂੰ ਦਰਸਾਉਂਦਾ ਹੈ।
ਲਾਭਪਾਤਰੀ ਸੁਖਪਾਲ ਕੌਰ (37), ਜੋ ਕਿ ਚੰਡੀਗੜ੍ਹ ਦੀ ਰਹਿਣ ਵਾਲੀ ਹੈ, ਨੂੰ 'ਐਓਰਟਿਕ ਡਿਸੈਕਸ਼ਨ' ਨਾਮਕ ਗੰਭੀਰ ਦਿਲ ਅਤੇ ਨਾੜੀਆਂ ਦੀ ਬਿਮਾਰੀ ਕਾਰਨ ਪੀ.ਜੀ.ਆਈ.ਐਮ.ਈ.ਆਰ. ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿਸ ਲਈ ਤੁਰੰਤ ਸਰਜਰੀ ਦੀ ਲੋੜ ਸੀ। ਇਸ ਪ੍ਰਕਿਰਿਆ, ਹਸਪਤਾਲ ਵਿੱਚ ਦਾਖ਼ਲੇ ਅਤੇ ਵਿਸ਼ੇਸ਼ ਦੇਖਭਾਲ ਦਾ ਅੰਦਾਜ਼ਨ ਖਰਚਾ ਲਗਭਗ 4 ਲੱਖ ਰੁਪਏ ਸੀ, ਜੋ ਕਿ ਪਰਿਵਾਰ ਲਈ ਇੰਨੇ ਘੱਟ ਸਮੇਂ ਵਿੱਚ ਜੁਟਾਉਣਾ ਬਹੁਤ ਮੁਸ਼ਕਲ ਸੀ।
ਹਸਪਤਾਲ ਵਿੱਚ ਸਿਹਤ ਕਾਰਡ ਦੀ ਤਸਦੀਕ ਹੋਣ ਦੇ ਨਾਲ ਹੀ, ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋ ਗਿਆ। ਇਸ ਸਕੀਮ ਤਹਿਤ ਪ੍ਰਤੀ ਪਰਿਵਾਰ ਰੁਪਏ 10 ਲੱਖ ਤੱਕ ਦੇ ਬੀਮਾ ਕਵਰ ਅਧੀਨ ਸਾਰੀ ਪ੍ਰਕਿਰਿਆ ਕੈਸ਼ਲੈੱਸ ਮੁਕੰਮਲ ਕੀਤੀ ਗਈ।
ਪਰਿਵਾਰ ...








