ਹਰਭਜਨ ਸਿੰਘ ਈਟੀਓ ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਤੋਂ ਪਹਿਲਾਂ ਸਖ਼ਤੀ ਨਾਲ ਨਿਗਰਾਨੀ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 5 ਜੂਨ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੀ.ਆਰ.ਬੀ.ਡੀ.ਬੀ. ਦਫ਼ਤਰ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ ਕੰਮ ਕਰਵਾਏ ਜਾ ਰਹੇ ਹਨ। ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਥਿਤੀ ਦਾ ਮੁਲਾਂਕਣ ਕੀਤਾ। ਮਿੱਥੇ ਸਮੇ ਵਿੱਚ ਕੰਮਾਂ ਨੂੰ ਮੁਕੰਮਲ ਕਰਨ ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਨਸੂਨ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ-ਪਹਿਲਾਂ ਚੱਲ ਰਹੇ ਹਰੇਕ ਕੰਮ ਨੂੰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਇੰਜੀਨੀਅਰ-ਇਨ-ਚੀਫ਼ ਸ੍ਰੀ ਗਗਨਦੀਪ ਸਿੰਘ ਨੂੰ ਪ੍ਰਗਤੀ ਦੀ ਰੋਜ਼ਾਨਾ ਆਧਾ...








