ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 13 ਮਾਰਚਮੋਹਾਲੀ ਵਿਖੇ ਤਿੰਨ ਦਿਨ ਚੱਲਣ ਵਾਲੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ-2026 ਦੀ ਅੱਜ ਧਮਾਕੇਦਾਰ ਸ਼ੁਰੂਆਤ ਹੋਈ। ਸੰਮੇਲਨ ਦੇ ਪਹਿਲੇ ਦਿਨ ਦਿੱਗਜ਼ ਉਦਯੋਗਪਤੀਆਂ ਨੇ 10,000 ਕਰੋੜ ਰੁਪਏ ਦਾ ਨਿਵੇਸ਼ ਦੇ ਵਾਅਦੇ ਕਰਦਿਆਂ ਸੂਬੇ ਵਿੱਚ ਕਾਰੋਬਾਰ ਹੋਰ ਵਧਾਉਣ ਦਾ ਐਲਾਨ ਵੀ ਕੀਤਾ। ਨਿਵੇਸ਼ਕਾਰਾਂ ਅਤੇ ਉਦਯੋਗਪਤੀਆਂ ਨੂੰ ਮੁਖਾਤਿਬ ਹੁੰਦਿਆਂ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਸਰਕਾਰ ਉਦਯੋਗ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਵੇਗੀ। ਉਨ੍ਹਾਂ ਕਿਹਾ ਕਿ ਕਾਰੋਬਾਰ ਪੱਖੀ ਮਾਹੌਲ ਸਦਕਾ ਮਹਿਜ਼ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇਕ ਲੱਖ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਾ ਹੈ।ਉਦਯੋਗਿਕ ਖੇਤਰ ਲਈ ਵੱਡੇ ਸੁਧਾਰਾ ਦਾ ਵਿਸਥਾਰ ਵਿੱਚ ਜ਼ਿਕਰ ਕਰਦਿਆਂ 'ਆਪ' ਸੁਪਰੀਮੋ ਨੇ ਦੱਸਿਆ ਕਿ ਕਿਵੇਂ ਭਗਵੰਤ ਸਿੰਘ ਮਾਨ ਸਰਕਾਰ ਨੇ 45 ਦਿਨਾਂ ਦੀ ਸਿੰਗਲ-ਵਿੰਡੋ ਕਲੀਅਰੈਂਸ ਪ੍ਰਣਾਲੀ ਸ਼ੁਰੂ ਕੀਤੀ ਹੈ ਅਤੇ ਮਨੁੱਖੀ ਵਸੀਲਿਆਂ, ਉਦਯੋਗਿਕ ਵਿਕਾਸ ਅਤੇ ਨੌਜਵਾਨਾਂ ਲਈ ਵੱਡੇ ਪੱਧਰ 'ਤੇ ਰੋਜ਼ਗਾਰ ਦੇ ਮੌਕ...








