Tuesday, August 4
Shadow

Tag: punjabi news

“ਆਪਣਾ ਕਾਰੋਬਾਰ, ਆਪਣੀ ਪਹਿਚਾਣ” ਤਹਿਤ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

“ਆਪਣਾ ਕਾਰੋਬਾਰ, ਆਪਣੀ ਪਹਿਚਾਣ” ਤਹਿਤ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

Local news
ਫ਼ਰੀਦਕੋਟ, 12 ਮਾਰਚ () ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਚੱਲ ਰਹੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਵਿੱਚ “ਆਪਣਾ ਕਾਰੋਬਾਰ, ਆਪਣੀ ਪਹਿਚਾਣ” ਮੁਹਿੰਮ ਤਹਿਤ “ਪੰਜਾਬ ਸਰਕਾਰ ਮਹਿਲਾ ਉੱਦਮੀ ਸਨਮਾਨ–2026” ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪੇਂਡੂ ਖੇਤਰਾਂ ਵਿੱਚ ਵੱਖ-ਵੱਖ ਕਾਰੋਬਾਰਾਂ ਰਾਹੀਂ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੀਆਂ 100 ਮਹਿਲਾ ਉੱਦਮੀਆਂ ਨੂੰ ਜ਼ਿਲ੍ਹਾ ਪੱਧਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸ.ਐਸ.ਪੀ. ਡਾ. ਪ੍ਰੱਗਿਆ ਜੈਨ, ਵਧੀਕ ਡਿਪਟੀ ਕਮਿਸ਼ਮਨਰ (ਜ) ਸ੍ਰੀ ਸੰਦੀਪ ਮਲਹੋਤਰਾ, ਚੇਅਰਮੈਨ ਜਿਲ੍ਹਾ ਇੰਮਪਰੂਵਮੈਂਟ ਟਰੱਸਟ ਸ. ਗੁਰਤੇਜ ਸਿੰਘ ਖੋਸਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜੋ ਔਰਤਾਂ ਆਪਣਾ ਕੰਮ ਚਲਾ ਰਹੀਆਂ ਹਨ ਉਨ੍ਹਾਂ ਦੀ ਪਹਿਚਾਣ ਨੂੰ ਸਨਮਾਨਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਇਹ ਪ੍ਰੋਗਰਾਮ ਉਲੀਕਿਆਂ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਵਰਗ...
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਬਾਰੇ ਵਿਧਾਨ ਸਭਾ ਵਿੱਚ ਪ੍ਰਸ਼ਨ ਉਠਾਇਆ

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਬਾਰੇ ਵਿਧਾਨ ਸਭਾ ਵਿੱਚ ਪ੍ਰਸ਼ਨ ਉਠਾਇਆ

Punjab News
ਫਰੀਦਕੋਟ, 12 ਮਾਰਚ- ਹਲਕਾ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਹਲਕੇ ਅਧੀਨ ਆਉਂਦੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਸਬੰਧੀ ਮਹੱਤਵਪੂਰਨ ਪ੍ਰਸ਼ਨ ਉਠਾਇਆ। ਵਿਧਾਇਕ ਉਨ੍ਹਾਂ ਵੱਲੋਂ ਇਹ ਪ੍ਰਸ਼ਨ ਜੰਗਲਾਂ ਦੀ ਸੰਭਾਲ, ਵਣੀਕਰਨ ਅਤੇ ਜੰਗਲੀ ਜੀਵਾਂ ਦੀ ਰੱਖਿਆ ਦੇ ਮੱਦੇਨਜ਼ਰ ਪੁੱਛਿਆ ਗਿਆ। ਉਨ੍ਹਾਂ ਜੰਗਲਾਤ ਮੰਤਰੀ ਤੋਂ ਪੁੱਛਿਆ ਕਿ ਹਲਕਾ ਫਰੀਦਕੋਟ ਅਧੀਨ ਆਉਂਦੇ ਬੀੜ ਘੁਗਿਆਣਾ ਜੰਗਲ ਦਾ ਕੁੱਲ ਰਕਬਾ ਕਿੰਨਾ ਹੈ ਅਤੇ ਇਸ ਵਿੱਚੋਂ ਕਿੰਨਾ ਰਕਬਾ ਰਾਖਵੇਂ ਜੰਗਲ ਵਜੋਂ ਦਰਜ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿਛਲੇ ਪੰਜ ਸਾਲਾਂ ਦੌਰਾਨ ਇਸ ਖੇਤਰ ਵਿੱਚ ਲਗਾਏ ਗਏ ਪੌਦਿਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਜੀਵਤ ਦਰ (ਸਰਵਾਈਵਲ ਰੇਟ) ਬਾਰੇ ਵੀ ਜਾਣਕਾਰੀ ਮੰਗੀ। ਉਨ੍ਹਾਂ ਨੇ ਸਰਕਾਰ ਤੋਂ ਇਹ ਵੀ ਪੁੱਛਿਆ ਕਿ ਕੀ ਬੀੜ ਘੁਗਿਆਣਾ ਵਿੱਚ ਵਣੀਕਰਨ, ਬਾੜਬੰਦੀ, ਪਗਡੰਡੀ ਵਿਕਾਸ ਜਾਂ ਈਕੋ-ਟੂਰਿਜਮ ਨਾਲ ਸੰਬੰਧਿਤ ਕੋਈ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਜੇਕਰ ਅਜਿਹਾ ਹੈ ਤਾਂ ਉਸ ਦੀ ਲਾਗਤ ਅਤੇ ਮੌਜੂਦਾ ਸਥਿਤੀ ਬਾਰੇ ਵੀ ਵੇਰਵਾ ਦੇਣ ਦੀ ਮੰਗ ਕੀਤੀ। ਇ...
ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 11 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਨੇ ਬਜਟ ਦੀ ਬਹਿਸ ਵਿੱਚ ਇਸ ਕਰਕੇ ਹਿੱਸਾ ਨਹੀਂ ਲਿਆ ਕਿਉਂਕਿ ਮਹਿਲਾਵਾਂ ਨੂੰ 1,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ਦਾ ਸਾਹਮਣਾ ਕਰਨ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਦਹਾਕਿਆਂ ਤੱਕ ਲੋਕਾਂ ਨੂੰ ਗਰੀਬ 'ਚ ਧੱਕਣ ਵਾਲੀਆਂ ਪਾਰਟੀਆਂ ਹੁਣ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਧੀਨ ਆਮ ਪਰਿਵਾਰਾਂ ਦੇ ਸਸ਼ਕਤੀਕਰਨ ਤੋਂ ਬੁਖਲਾਈਆਂ ਹੋਈਆਂ ਹਨ। ਪੰਜਾਬ ਸਰਕਾਰ ਦੇ ਪੰਜਵੇਂ ਸਾਲਾਨਾ ਬਜਟ ਨੂੰ "ਸ਼ਹੀਦਾਂ ਦੇ ਸੁਪਨਿਆਂ ਦਾ ਬਜਟ" ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਜਟ ਦਾ ਉਦੇਸ਼ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ। ਇਸ ਦੁਹਰਾਇਆ ਕਿ ਪੰਜਾਬ ਸਰਕਾਰ ਨੇ ਚਾਰ ਸਾਲਾਂ ਦੇ ਅੰਦਰ ਆਪਣੀਆਂ ਸਾਰੀਆਂ ਚੋਣ ਗਰੰਟੀਆਂ ਪੂਰੀਆਂ ਕਰ ਲਈਆਂ ਹਨ ਅਤੇ ਉਹ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣਾ ਏਜੰਡਾ ਤਿਆਰ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਧਿਰ ਪਹਿਲਾਂ ਤੋਂ ਹੀ ਇਹ ਜਾਣਦੀ ਹੈ ਕਿ ਭਗਵੰਤ ਸਿੰਘ ਮਾਨ ...
ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ: ਅੰਕੁਰ ਮਹਿੰਦਰੂ

ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ: ਅੰਕੁਰ ਮਹਿੰਦਰੂ

Local news
ਸੰਗਰੂਰ, 11 ਮਾਰਚ- ਪੰਜਾਬ ਰਾਜ ਵਿੱਚ ਮੋਟਰ ਵਾਹਨਾਂ ਲਈ ਪੈਟਰੋਲ ਡੀਜ਼ਲ ਅਤੇ ਘਰੇਲੂ ਵਰਤੋਂ ਦੀ ਐਲ.ਪੀ.ਜੀ. ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਅੰਕੁਰ ਮਹਿੰਦਰੂ ਵੱਲੋਂ ਜ਼ਿਲ੍ਹੇ ਦੀਆਂ ਗੈਸ ਏਜੰਸੀਆਂ ਤੇ ਪੈਟਰੋਲ ਡੀਜ਼ਲ ਡੀਲਰਾਂ ਅਤੇ ਤੇਲ ਕੰਪਨੀਆਂ ਦੇ ਨੁਮਾਇੰਦੀਆ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ। ਲੋਕਾਂ ਨੂੰ ਇਸ ਸਬੰਧੀ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਨਾ ਹੀ ਕਿਸੇ ਕਿਸਮ ਦੀਆਂ ਅਫਵਾਹਾਂ 'ਤੇ ਯਕੀਨ ਕਰਨ ਦੀ ਲੋੜ ਹੈ। ਸ਼੍ਰੀ ਮਹਿੰਦਰੂ ਵੱਲੋਂ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਐਲ.ਪੀ.ਜੀ., ਪੈਟਰੋਲ ਜਾਂ ਡੀਜ਼ਲ ਦੀ ਚੋਰੀ ਜਾਂ ਕਾਲਾਬਾਜ਼ਾਰੀ ਨਾ ਹੋਣ ਦਿੱਤੀ ਜਾਵੇ ਅਤੇ ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਗੈਸ ਏਜੰਸੀਆਂ ਦੇ ਨੁਮਾਇੰਦਿਆਂ ਵੱਲੋਂ ਦੱਸਿਆ ਗਿਆ ਕਿ ਪਿਛਲੇ ਤਿੰਨ-ਚਾਰ ਦਿਨਾਂ ਤੋਂ ਆਨਲਾਈਨ ਬੁਕਿੰਗ ਲਈ ਵਰਤਿਆ ਜਾਣ ਵਾਲਾ ...
ਜ਼ਿਲ੍ਹੇ ਅੰਦਰ ਗੈਸ ਅਤੇ ਪੈਟਰੋਲ-ਡੀਜ਼ਲ ਦੀ ਕੋਈ ਘਾਟ ਨਹੀਂ ਹੈ: ਵਧੀਕ ਡਿਪਟੀ ਕਮਿਸ਼ਨਰ

ਜ਼ਿਲ੍ਹੇ ਅੰਦਰ ਗੈਸ ਅਤੇ ਪੈਟਰੋਲ-ਡੀਜ਼ਲ ਦੀ ਕੋਈ ਘਾਟ ਨਹੀਂ ਹੈ: ਵਧੀਕ ਡਿਪਟੀ ਕਮਿਸ਼ਨਰ

Local news
ਮਾਨਸਾ, 11 ਮਾਰਚ :          ਜ਼ਿਲ੍ਹੇ ਅੰਦਰ ਐਲ.ਪੀ.ਜੀ. ਗੈਸ ਅਤੇ ਪੈਟਰੋਲ-ਡੀਜ਼ਲ ਦੀ ਕੋਈ ਘਾਟ ਨਹੀਂ ਹੈ ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਬੇਵਜ੍ਹਾ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ਦੇ ਮਾਲਕਾਂ ਨਾਲ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ ਤੋਂ ਇਲਾਵਾ ਜ਼ਿਲ੍ਹੇ ਦੀਆਂ ਗੈਸ ਏਜੰਸੀਆਂ ਅਤੇ ਪੈਟਰੋਲ ਪੰਪਾਂ ਦੇ ਮਾਲਕ ਅਤੇ ਨੁਮਾਇੰਦੇ ਮੌਜੂਦ ਸਨ।           ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ਦੀ ਸਪਲਾਈ ਦੀ ਸਥਿਤੀ ਬਾਰੇ ਜਾਣਕਾਰੀ ਹਾਸਿਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਮਾਨਸਾ ਵਿੱਚ ਗੈਸ ਅਤੇ ਪੈਟਰੋਲ-ਡੀਜ਼ਲ ਦੀ ਸਪਲਾਈ ਸੰਤੋਸ਼ਜਨਕ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਖੁਰਾਕ ਸਪਲਾਈ ਵਿਭਾਗ ਅਤੇ ਤੇਲ ਕੰਪਨੀਆਂ ਇਸ ਮਾਮਲੇ ਵਿੱਚ ਸਮੂਹ ਗੈਸ ਏਜੰਸੀਆਂ ਅ...
ਸਰਕਾਰੀ ਕਾਲਜ ਰੋਪੜ ਦੇ 150 ਵਿਦਿਆਰਥੀਆਂ ਨੇ ਆਈਆਈਟੀ ਰੋਪੜ ਦੀ ਇੰਕਿਊਬੇਸ਼ਨ ਯੂਨਿਟ ਦਾ ਦੌਰਾ ਕੀਤਾ

ਸਰਕਾਰੀ ਕਾਲਜ ਰੋਪੜ ਦੇ 150 ਵਿਦਿਆਰਥੀਆਂ ਨੇ ਆਈਆਈਟੀ ਰੋਪੜ ਦੀ ਇੰਕਿਊਬੇਸ਼ਨ ਯੂਨਿਟ ਦਾ ਦੌਰਾ ਕੀਤਾ

Local news
ਰੂਪਨਗਰ, 11 ਮਾਰਚ: ਪ੍ਰਿੰਸੀਪਲ ਸ. ਜਤਿੰਦਰ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਕਾਲਜ ਰੋਪੜ ਦੇ ਵਿਗਿਆਨ, ਕਮਾਰਸ ਅਤੇ ਆਰਟਸ ਦੇ 150 ਵਿਦਿਆਰਥੀਆਂ ਦਾ ਇੱਕ ਗਰੁੱਪ ਆਈਆਈਟੀ ਰੋਪੜ ਦੀ ਇੰਕਿਊਬੇਸ਼ਨ ਯੂਨਿਟ ਦਾ ਦੌਰਾ ਕਰਨ ਗਿਆ। ਇਹ ਦੌਰਾ ਇੰਸਟੀਚਿਊਟ ਇਨੋਵੇਸ਼ਨ ਕੌਂਸਲ (ਆਈਆਈਸੀ) ਦੀ ਇੰਟਰਨਸ਼ਿਪ ਐਕਟੀਵਿਟੀ ਕਮੇਟੀ ਦੇ ਯਤਨਾਂ ਨਾਲ ਸੰਭਵ ਹੋਇਆ। ਇੰਟਰਨਸ਼ਿਪ ਐਕਟੀਵਿਟੀ ਕਮੇਟੀ ਦੇ ਕਨਵੀਨਰ ਡਾ. ਦਲਵਿੰਦਰ ਸਿੰਘ ਨੇ ਕਿਹਾ ਕਿ ਇਹ ਦੌਰਾ ਆਈਆਈਟੀ ਰੋਪੜ ਟੈਕਨਾਲੋਜੀ ਐਂਡ ਇਨੋਵੇਸ਼ਨ ਫਾਊਂਡੇਸ਼ਨ - ਆਈਹੱਬ ਅਵਧ ਦੁਆਰਾ ਸੂਖਮ, ਲਘੂ ਅਤੇ ਮੱਧਮ ਉਦਯੋਗ ਮੰਤਰਾਲੇ, ਭਾਰਤ ਸਰਕਾਰ ਦੇ ਸਹਿਯੋਗ ਨਾਲ ਆਯੋਜਿਤ ਇੱਕ ਦਿਨਾ ਉਦਯੋਗਤਾ ਜਾਗਰੂਕਤਾ ਪ੍ਰੋਗਰਾਮ ਦਾ ਹਿੱਸਾ ਸੀ।  ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਨਵੀਨਤਾ ਅਤੇ ਉਦਯੋਗਤਾ ਦੀ ਦੁਨੀਆਂ ਵਿੱਚ ਇੱਕ ਸਿੱਧੀ ਝਲਕ ਦੇਣਾ ਸੀ। ਵਿਦਿਆਰਥੀਆਂ ਨੇ 'ਮਾਰਕੀਟਿੰਗ ਸਟ੍ਰੈਟੇਜੀਜ਼ ਅਤੇ ਸਟਾਰਟਅੱਪ ਵਿਕਾਸ ਦੇ ਸ਼ੁਰੂਆਤੀ ਪੜਾਵਾਂ ਵਿੱਚ ਏਆਈ ਦੀ ਵਰਤੋਂ' ਉੱਤੇ ਇੱਕ ਬਹੁਤ ਹੀ ਜਾਣਕਾਰੀ ਭਰਪੂਰ ਸੈਸ਼ਨ ਵਿੱਚ ਹਿੱਸਾ ਲਿਆ।ਸਰਕਾਰ ਦੁਆਰਾ ਸਪਾਂਸਰ ਕੀਤਾ ਗਿਆ ਇਹ ਸ...
ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ ‘ਚ ਉਹ ਕੰਮ ਕੀਤੇ, ਜੋ 70 ਸਾਲਾਂ ਵਿੱਚ ਨਹੀਂ ਹੋਏ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ ‘ਚ ਉਹ ਕੰਮ ਕੀਤੇ, ਜੋ 70 ਸਾਲਾਂ ਵਿੱਚ ਨਹੀਂ ਹੋਏ: ਹਰਦੀਪ ਸਿੰਘ ਮੁੰਡੀਆਂ

Punjab Politics
*ਚੰਡੀਗੜ੍ਹ, 11 ਮਾਰਚ:*ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਵਿਧਾਨ ਸਭਾ ਵਿਖੇ ਬਜਟ 'ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੁਆਰਾ ਪੇਸ਼ ਕੀਤਾ ਗਿਆ ਬਜਟ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਇੱਛਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤਾ ਗਿਆ ਅਤੇ ਇਹ ਇੱਕ ਲੋਕ-ਪੱਖੀ ਅਤੇ ਵਿਕਾਸ-ਮੁਖੀ ਬਜਟ ਹੈ। ਪੰਜਵੇਂ ਸਫ਼ਲ ਬਜਟ 'ਤੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਈ ਕ੍ਰਾਂਤੀਕਾਰੀ ਪਹਿਲਕਦਮੀਆਂ ਕੀਤੀਆਂ ਹਨ ਅਤੇ ਅਜਿਹੇ ਕੰਮ ਕਰਕੇ ਦਿਖਾਏ ਹਨ, ਜੋ ਪਿਛਲੇ 70 ਸਾਲਾਂ 'ਚ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕਪੱਖੀ ਨੀਤੀਆਂ 'ਤੇ ਅਧਾਰਤ ਸ਼ਾਸਨ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। ਸਰਕਾਰ ਦੀਆਂ ਮੁੱਖ ਪ੍ਰਾਪਤੀਆਂ ਬਾਰੇ ਬੋਲਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬਾ ਇੱਕ ਵੱਡੀ "ਸਿੱਖਿਆ ਕ੍ਰਾਂਤੀ" ਦਾ ਗਵਾਹ ਬ...
ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

Health
ਚੰਡੀਗੜ੍ਹ, 11 ਮਾਰਚ 2026:ਜਦੋਂ ਮੋਹਾਲੀ ਦੀ ਇੱਕ ਮਹਿਲਾ ਨੂੰ ਅਚਾਨਕ ਦਿਲ ਨਾਲ ਜੁੜੀ ਗੰਭੀਰ ਸਮੱਸਿਆ ਆ ਗਈ, ਤਦ ਤੁਰੰਤ ਇਲਾਜ ਬਹੁਤ ਜ਼ਰੂਰੀ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਉਨ੍ਹਾਂ ਦਾ ਇਲਾਜ ਬਿਨਾਂ ਕਿਸੇ ਆਰਥਿਕ ਦੇਰੀ ਦੇ ਕਰਾਇਆ ਗਿਆ। ਇਸ ਨਾਲ ਇਸ ਮੁਸ਼ਕਲ ਸਮੇਂ ਵਿੱਚ ਪਰਿਵਾਰ ਨੂੰ ਲਗਭਗ ₹4 ਲੱਖ ਦੇ ਸੰਭਾਵਿਤ ਖਰਚ ਤੋਂ ਰਾਹਤ ਮਿਲੀ। ਮਾਣਿਕਪੁਰ ਪਿੰਡ ਦੀ ਰਹਿਣ ਵਾਲੀ ਸੁਖਵਿੰਦਰ ਕੌਰ ਨੂੰ ਤੇਜ਼ ਛਾਤੀ ਦਰਦ ਅਤੇ ਸ਼ੂਗਰ ਨਾਲ ਜੁੜੀਆਂ ਦਿੱਕਤਾਂ ਤੋਂ ਬਾਅਦ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਡਾਕਟਰਾਂ ਨੇ ਜਾਂਚ ਤੋਂ ਬਾਅਦ ਦੱਸਿਆ ਕਿ ਦਿਲ ਵਿੱਚ ਗੰਭੀਰ ਸਮੱਸਿਆ ਹੈ ਅਤੇ ਤੁਰੰਤ ਸਟੈਂਟ ਲਗਾਉਣਾ ਜ਼ਰੂਰੀ ਹੈ। ਇਲਾਜ ਅਤੇ ਹਸਪਤਾਲ ਵਿੱਚ ਦਾਖਲੇ ਦਾ ਖਰਚ ਲਗਭਗ ₹3 ਤੋਂ ₹4 ਲੱਖ ਤੱਕ ਆ ਸਕਦਾ ਸੀ, ਅਤੇ ਇੰਨੀ ਵੱਡੀ ਰਕਮ ਦਾ ਇੰਤਜ਼ਾਮ ਪਰਿਵਾਰ ਲਈ ਥੋੜੇ ਸਮੇਂ ਵਿੱਚ ਕਰਨਾ ਆਸਾਨ ਨਹੀਂ ਸੀ। ਯੋਜਨਾ ਤਹਿਤ ਉਨ੍ਹਾਂ ਦੀ ਯੋਗਤਾ ਦੀ ਪੁਸ਼ਟੀ ਹੁੰਦਿਆਂ ਹੀ ਜ਼ਰੂਰੀ ਕਾਰਵਾਈਆਂ ਜਲਦੀ ਪੂਰੀਆਂ ਕੀਤੀਆਂ ਗਈਆਂ ਅ...
ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ

Punjab News
ਚੰਡੀਗੜ੍ਹ, 11 ਮਾਰਚ: ਕੇਂਦਰ ਸਰਕਾਰ 'ਤੇ ਵਰ੍ਹਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਗੰਭੀਰ ਊਰਜਾ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਉਨ੍ਹਾਂ ਨੇ ਪੰਜਾਬ ਵਿੱਚ ਖਾਦ ਪਲਾਂਟ ਬੰਦ ਹੋਣ, ਪੈਟਰੋਲੀਅਮ ਅਤੇ ਗੈਸ ਦੇ ਸਟਾਕ ਬਾਰੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਅਤੇ ਇਸ ਨੂੰ ਸੂਬੇ ਨਾਲ ਵਿਤਕਰਾ ਕਰਾਰ ਦਿੱਤਾ। ਉਨ੍ਹਾਂ ਨੇ ਨਾਲ ਹੀ ਮੰਗ ਕੀਤੀ ਕਿ ਕੇਂਦਰ ਸਰਕਾਰ ਦੇਸ਼ ਵਿੱਚ ਮੌਜੂਦ ਪੈਟਰੋਲੀਅਮ, ਐਲਪੀਜੀ ਅਤੇ ਐਲਐਨਜੀ ਦੇ ਅਸਲ ਸਟਾਕ ਬਾਰੇ ਅੰਕੜੇ ਨਸ਼ਰ ਕਰੇ। ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਨਿੰਦਾ ਮਤੇ 'ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਸ. ਹਰਜੋਤ ਬੈਂਸ ਨੇ ਦੇਸ਼ ਭਰ ਵਿੱਚ ਪੈਟਰੋਲੀਅਮ ਅਤੇ ਐਲਪੀਜੀ ਦੇ ਤੇਜ਼ੀ ਨਾਲ ਘੱਟ ਰਹੇ ਸਟਾਕ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਕੇਂਦਰ ਦੇ ਸਵੈ-ਨਿਰਭਰਤਾ ਦੇ ਦਾਅਵਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਜ਼ਮੀਨੀ ਹਕੀਕਤ ਇਸਦੇ ਬਿਲਕੁਲ ਉ...
ਪੰਜਾਬ ਦਾ ਬਜਟ ਹਰ ਵਰਗ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ: ਮੋਹਿੰਦਰ ਭਗਤ

ਪੰਜਾਬ ਦਾ ਬਜਟ ਹਰ ਵਰਗ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ: ਮੋਹਿੰਦਰ ਭਗਤ

Punjab News
ਚੰਡੀਗੜ੍ਹ, 11 ਮਾਰਚ: ਪੰਜਾਬ ਦੇ ਬਾਗ਼ਬਾਨੀ, ਆਜ਼ਾਦੀ ਘੁਲਾਟੀਏ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ‘ਤੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਮੌਜੂਦਾ ਬਜਟ ਹਰ ਵਰਗ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਇਹ ਬਜਟ ਆਮ ਲੋਕਾਂ, ਗਰੀਬ ਵਰਗ ਅਤੇ ਮਜ਼ਦੂਰਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤਾ ਗਿਆ ਇਹ ਬਜਟ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਸਮਰਪਿਤ ਹੈ। ਉਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੇਸ਼ ਕੀਤਾ ਗਿਆ ਇਹ ਬਜਟ ਮਹਿਲਾਵਾਂ ਨੂੰ ਸਮਰਪਿਤ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਤਿਆਰ ਕੀਤਾ ਗਿਆ ਹੈ। ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿੱਚ ਖੇਤੀਬਾੜੀ ਅਤੇ ਬਾਗ਼ਬਾਨੀ ਖੇਤਰ ਦਾ ਮਹੱਤਵਪੂਰਨ ਯੋਗਦਾਨ ਹੈ। ਉਨ੍ਹਾਂ ਦੱਸਿਆ ਕਿ ਪ...