Tuesday, August 4
Shadow

Tag: punjabi news

ਅਰਵਿੰਦ ਕੇਜਰੀਵਾਲ ਦੇ ਬਿਆਨ ਅਨੁਸਾਰ ਮਾਈਨਿੰਗ ਸੁਧਾਰਾਂ ਅਤੇ ਪੋਟਾਸ਼ ਦੀ ਖੋਜ ਨਾਲ ਪੰਜਾਬ 20,000 ਕਰੋੜ ਤੋਂ ਵੱਧ ਦੀ ਆਮਦਨ ਪੈਦਾ ਕਰ ਸਕਦਾ ਹੈ: ਬਰਿੰਦਰ ਕੁਮਾਰ ਗੋਇਲ

ਅਰਵਿੰਦ ਕੇਜਰੀਵਾਲ ਦੇ ਬਿਆਨ ਅਨੁਸਾਰ ਮਾਈਨਿੰਗ ਸੁਧਾਰਾਂ ਅਤੇ ਪੋਟਾਸ਼ ਦੀ ਖੋਜ ਨਾਲ ਪੰਜਾਬ 20,000 ਕਰੋੜ ਤੋਂ ਵੱਧ ਦੀ ਆਮਦਨ ਪੈਦਾ ਕਰ ਸਕਦਾ ਹੈ: ਬਰਿੰਦਰ ਕੁਮਾਰ ਗੋਇਲ

Punjab News
ਚੰਡੀਗੜ੍ਹ 11 ਮਾਰਚ:*ਪੰਜਾਬ ਦੇ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਬਹਿਸ ਵਿੱਚ ਹਿੱਸਾ ਲੈਂਦਿਆਂ ਕੇਂਦਰ ਸਰਕਾਰ ਦੀ ਬੇਰੁਖ਼ੀ ਕਾਰਨ ਸੂਬੇ ਨੂੰ ਦਰਪੇਸ਼ ਕਈ ਵਿੱਤੀ ਔਕੜਾਂ ਦੇ ਬਾਵਜੂਦ ਇਤਿਹਾਸਕ ਅਤੇ ਲੋਕ ਪੱਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਲ 2022 ਤੋਂ ਲੈ ਕੇ ਹੁਣ ਤੱਕ 30,000 ਕਰੋੜ ਰੁਪਏ ਦਾ ਸਾਲਾਨਾ ਜੀ.ਐਸ.ਟੀ. ਮੁਆਵਜ਼ਾ ਬੰਦ ਹੋਣ ਤੋਂ ਬਾਅਦ ਵੀ ਲੋਕਾਂ 'ਤੇ ਕੋਈ ਨਵਾਂ ਟੈਕਸ ਲਗਾਏ ਬਿਨਾਂ ਬਜਟ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਪੰਜਾਬ ਦੇ ਜਾਇਜ਼ ਫੰਡ ਜਾਰੀ ਕਰਨ ਵਿੱਚ ਦੇਰੀ ਦੇ ਨਾਲ-ਨਾਲ ਕੁਦਰਤੀ ਆਫ਼ਤਾਂ ਅਤੇ ਕੇਂਦਰ ਸਰਕਾਰ ਵੱਲੋਂ ਵਿੱਤੀ ਸਹਿਯੋਗ ਦੀ ਘਾਟ ਦਾ ਸਾਹਮਣਾ ਕਰਨਾ ਪਿਆ ਪਰ ਫਿਰ ਵੀ ਬਜਟ ਵਿੱਚ ਸਮਾਜ ਦੇ ਹਰ ਵਰਗ ਲਈ ਵਿਆਪਕ ਭਲਾਈ ਪਹਿਲਕਦਮੀਆਂ ਨੂੰ ਯਕੀਨੀ ਬਣਾਇਆ ਗਿਆ। ਮਾਈਨਿੰਗ ਤੋਂ ਅੰਦਾਜ਼ਨ 20,000 ਕਰੋੜ ਰੁਪਏ ਦੇ ਮਾਲੀਏ ਸਬੰਧੀ ਮੁੱਦੇ 'ਤੇ ਬੋਲਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕੌਮੀ ਆਗੂ ਅਰਵਿੰਦ ...
ਭਗਵੰਤ ਸਿੰਘ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸੂਬਾ ਵਾਸੀਆਂ ਭਲਾਈ ਨੂੰ ਬਣਾਇਆ ਜਾ ਰਿਹਾ ਯਕੀਨੀ: ਹਰਭਜਨ ਸਿੰਘ ਈ.ਟੀ. ਓ.

ਭਗਵੰਤ ਸਿੰਘ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸੂਬਾ ਵਾਸੀਆਂ ਭਲਾਈ ਨੂੰ ਬਣਾਇਆ ਜਾ ਰਿਹਾ ਯਕੀਨੀ: ਹਰਭਜਨ ਸਿੰਘ ਈ.ਟੀ. ਓ.

Punjab News
ਚੰਡੀਗੜ੍ਹ, 11 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸੂਬਾ ਵਾਸੀਆਂ ਦੀ ਭਲਾਈ ਨੂੰ ਬਣਾਇਆ ਜਾ ਰਿਹਾ ਯਕੀਨੀ। ਉਕਤ ਪ੍ਰਗਟਾਵਾ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ. ਓ. ਨੇ ਬਜਟ ਸਬੰਧੀ ਚਰਚਾ ਵਿੱਚ ਭਾਗ ਲੈਂਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ  ਨੇ ਚੋਣਾਂ ਤੋਂ ਪਹਿਲਾਂ ਕੀਤੇ  ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਮਹਿਲਾਵਾਂ ਨੂੰ 1000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਦੇਣ ਦਾ ਫੈਸਲਾ ਕੀਤਾ ਹੈ ਜ਼ੋ ਕਿ ਇੱਕ ਬਹੁਤ ਵੱਡੀ ਸਮਾਜਿਕ ਕ੍ਰਾਂਤੀ ਹੈ ਜ਼ੋ ਮਹਿਲਾਵਾਂ ਨੂੰ ਬਰਾਬਰੀ ਦਾ ਹੱਕ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਵੇਗਾ। ਉਨ੍ਹਾ ਕਿਹਾ ਇਸ ਕਾਰਜ ਲਈ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜਿਸ ਲਈ ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਆਪਣੇ ਜੀਵਨ ਦੀਆਂ ਘਟਨਾਵਾਂ ਦਾ ਵੇਰਵਾ ਸਾਂਝਾ ਕਰਦਿਆਂ ਕਿਹਾ ਕਿ ਸਰਕਾਰ ਵੱਲ...
ਕੇਂਦਰ ਸਰਕਾਰ ਨੂੰ ਪੱਛਮੀ ਏਸ਼ੀਆ ਵਿੱਚ ਤਣਾਅ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ, ਡੀਜ਼ਲ ਦੀ ਕੋਈ ਕਮੀ ਨਹੀਂ ਆਉਣ ਦੇਣੀ ਚਾਹੀਦੀ: ਲਾਲ ਚੰਦ ਕਟਾਰੂਚੱਕ

ਕੇਂਦਰ ਸਰਕਾਰ ਨੂੰ ਪੱਛਮੀ ਏਸ਼ੀਆ ਵਿੱਚ ਤਣਾਅ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ, ਡੀਜ਼ਲ ਦੀ ਕੋਈ ਕਮੀ ਨਹੀਂ ਆਉਣ ਦੇਣੀ ਚਾਹੀਦੀ: ਲਾਲ ਚੰਦ ਕਟਾਰੂਚੱਕ

Punjab News
ਚੰਡੀਗੜ੍ਹ, ਮਾਰਚ 11:ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੱਛਮੀ ਏਸ਼ੀਆਈ ਖੇਤਰ ਵਿੱਚ ਚੱਲ ਰਹੀ ਜੰਗ ਵਰਗੀ ਸਥਿਤੀ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ ਅਤੇ ਡੀਜ਼ਲ ਵਰਗੀਆਂ ਜ਼ਰੂਰੀ ਵਸਤੂਆਂ ਦੀ ਕੋਈ ਕਮੀ ਨਾ ਹੋਵੇ। ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈਓਸੀਐਲ), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚਪੀਸੀਐਲ) ਅਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਬੀਪੀਸੀਐਲ) ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਨਿਰਵਿਘਨ ਸਪਲਾਈ ਬਰਕਰਾਰ ਰੱਖਣ ਅਤੇ ਇਸ ਸਬੰਧੀ ਲੋਕਾਂ ਵਿੱਚ ਤਣਾਅ ਦਾ ਮਾਹੌਲ ਬਣਨ ਤੋਂ ਰੋਕਣ ਲਈ ਤਾਲਮੇਲ ਵਾਲੇ ਉਪਾਵਾਂ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਪੱਛਮੀ ਏਸ਼ੀਆਈ ਦੇਸ਼ਾਂ ਵਿੱਚ ਚੱਲ ਰਹੀ ਜੰਗ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਐਲਪੀਜੀ, ਪੈਟਰੋਲ ਅਤੇ ਡੀਜ਼ਲ ਵਰਗੀਆਂ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਾ ਹੋਵੇ ਤਾਂ ਜੋ ਜਨਤਾ ਨੂੰ ਅਸੁਵਿ...
ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ, 11 ਮਾਰਚ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੁਆਰਾ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕੀਤੀਆਂ ਅਤਿ ਅਪਮਾਨਜਨਕ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਿਆਂ ਉਨ੍ਹਾਂ ਨੂੰ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ। ਵਿੱਤ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਵੀ ਅਪੀਲ ਕੀਤੀ ਕਿ ਜੇਕਰ ਸੁਖਪਾਲ ਖਹਿਰਾ ਆਪਣੀ ਭੱਦੀ ਸ਼ਬਦਾਵਲੀ ਅਤੇ ਗੈਰ-ਸੰਸਦੀ ਭਾਸ਼ਾ ਲਈ ਜਨਤਕ ਤੌਰ 'ਤੇ ਮੁਆਫ਼ੀ ਨਹੀਂ ਮੰਗਦੇ ਤਾਂ ਉਨ੍ਹਾਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਸਦਨ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀਆਂ ਮਹਿਲਾਵਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਹਨ ਅਤੇ ਜਦੋਂ ਮੈਂ ਉਨ੍ਹਾਂ ਦੀਆਂ ਟਿੱਪਣੀਆਂ 'ਤੇ ਇਤਰਾਜ਼ ਜਤਾਉਣ ਲਈ ਖੜ੍ਹਾ ਹੋਇਆ ਤਾਂ ਮੈਨੂੰ 'ਬੰਦੂਆ ਮਜ਼ਦੂਰ' ਕਹਿ ਕੇ ਉਨ੍ਹਾਂ ਨੇ ਮੇਰੇ ‘ਤੇ ਵੀ ਨਿੱਜੀ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਸ਼ਬਦਾਵਲੀ ਕਿਸੇ ਵੀ ਹੀਲੇ ਬਰਦਾਸ਼ਤ ਯੋਗ ਨਹੀਂ ਹੈ, ਅਤੇ ਇੱਕ ਵਿਧਾਇਕ ਨੂੰ ਬਿਲਕੁਲ ਵੀ ਸ...
ਖਹਿਰਾ ਦੀਆਂ ਮਹਿਲਾਵਾਂ ਖ਼ਿਲਾਫ਼ ਟਿੱਪਣੀਆਂ ਸ਼ਰਮਨਾਕ ਅਤੇ ਅਸਵੀਕਾਰਯੋਗ: ਡਾ. ਬਲਜੀਤ ਕੌਰ

ਖਹਿਰਾ ਦੀਆਂ ਮਹਿਲਾਵਾਂ ਖ਼ਿਲਾਫ਼ ਟਿੱਪਣੀਆਂ ਸ਼ਰਮਨਾਕ ਅਤੇ ਅਸਵੀਕਾਰਯੋਗ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 11 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਮਹਿਲਾਵਾਂ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਦੀ ਕੜੀ ਨਿੰਦਾ ਕੀਤੀ ਹੈ। ਸਦਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਪੇਸ਼ ਕੀਤਾ ਗਿਆ ਬਜਟ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ₹1500 ਮਹੀਨਾ ਦੇਣ ਦੀ ਘੋਸ਼ਣਾ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਆਰਥਿਕ ਨਿਰਭਰਤਾ ਨੂੰ ਮਜ਼ਬੂਤ ਕਰਨ ਲਈ ਇਕ ਇਤਿਹਾਸਕ ਫੈਸਲਾ ਹੈ। ਕੈਬਨਿਟ ਮੰਤਰੀ ਨੇ ਖਹਿਰਾ ਦੀਆਂ ਟਿੱਪਣੀਆਂ ‘ਤੇ ਹੈਰਾਨੀ ਜਤਾਉਂਦਿਆਂ ਕਿਹਾ ਕਿ ਇਸ ਤਰ੍ਹਾਂ ਮਹਿਲਾਵਾਂ ਦੀ ਇਜ਼ਤ ਅਤੇ ਸਮਰੱਥਾ ‘ਤੇ ਸਵਾਲ ਖੜੇ ਕਰਨਾ ਬਹੁਤ ਦੁੱਖਦਾਈ ਹੈ। ਉਨ੍ਹਾਂ ਪੁੱਛਿਆ ਕਿ ਕੀ ਗਰੀਬ ਘਰਾਂ ਦੀਆਂ ਮਹਿਲਾਵਾਂ ਜਾਂ ਸਰਕਾਰ ਦੀ ਇਸ ਪਹਿਲ ‘ਤੇ ਖੁਸ਼ੀ ਮਨਾਉਣ ਵਾਲੀਆਂ...
ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

Breaking News
ਚੰਡੀਗੜ੍ਹ, 11 ਮਾਰਚ 2026: ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ ਹਸਪਤਾਲਾਂ ਦੀ ਵਧ ਰਹੀ ਗਿਣਤੀ ਸਦਕਾ ਪੰਜਾਬ ਉੱਤਰੀ ਭਾਰਤ ਵਿੱਚ ਇੱਕ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਜੋਂ ਉੱਭਰ ਰਿਹਾ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਲਿਵਾਸਾ ਹਸਪਤਾਲ ਵੱਲੋਂ 360 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਵਿਖੇ ਨਵਾਂ ਮਲਟੀ-ਸਪੈਸ਼ਲਿਟੀ ਹਸਪਤਾਲ ਬਣਾਇਆ ਜਾਵੇਗਾ। ਇਹ ਪੰਜਾਬ ਦੀ ਸਿਹਤ ਸੰਭਾਲ ਸਮਰੱਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਮੀਲ ਪੱਥਰ ਹੈ। ਉਨ੍ਹਾਂ ਕਿਹਾ ਕਿ ਲਿਵਾਸਾ ਹਸਪਤਾਲਾਂ ਵੱਲੋਂ ਲੁਧਿਆਣਾ ਵਿਖੇ 368 ਬੈੱਡਾਂ ਵਾਲਾ ਮਲਟੀ-ਸਪੈਸ਼ਲਿਟੀ ਤੀਜੇ ਦਰਜੇ ਦੀ ਦੇਖਭਾਲ ਵਾਲਾ ਹਸਪਤਾਲ ਬਣਾਉਣ ਲਈ ਪ੍ਰਾਈਮਵਾਕ ਇਨਫਰਾ ਪ੍ਰਾਈਵੇਟ ਲਿਮਟਿਡ ਨਾਲ ਲੰਬੇ ਸਮੇਂ ਲਈ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਹ ਹਸਪਤਾਲ ਨੈਸ਼ਨਲ ਹਾਈਵੇ 'ਤੇ ਸਥਿਤ ਸ਼ੇਰਪੁਰ ਚੌਂਕ ਵਿਖੇ ਬਣਾਇਆ ਜਾ ਰਿਹਾ ਹੈ ਤਾਂ ਜੋ ਲੁਧਿਆਣਾ ਅਤੇ ਨੇੜਲੇ ਜ਼ਿਲ੍ਹਿਆਂ ਦੇ ਮਰੀਜ਼ਾਂ ਦੀ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਹਸਪਤਾਲ ਇਸ ਸਮੇਂ ਨਿਰਮਾਣ ਅਧੀਨ ਹੈ ਅਤੇ...
ਅਮਨ ਅਰੋੜਾ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦੀ ਵਕਾਲਤ

ਅਮਨ ਅਰੋੜਾ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦੀ ਵਕਾਲਤ

Breaking News
ਚੰਡੀਗੜ੍ਹ, 11 ਮਾਰਚ :-ਡਿਜੀਟਲ ਦੁਨੀਆਂ ਵਿੱਚ ਬੱਚਿਆਂ ਦੀ ਲੋੜ ਤੋਂ ਵੱਧ ਦਿਲਚਸਪੀ ਸਬੰਧੀ ਆਲਮੀ ਫ਼ਿਕਰਾਂ ਦਰਮਿਆਨ ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨਾਬਾਲਗਾਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਵਾਸਤੇ ਮਾਮਲਾ ਕੇਂਦਰ ਸਰਕਾਰ ਕੋਲ ਚੁੱਕੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਬੱਚਿਆਂ ਦੇ ਹਿੱਤਾਂ ਦੀ ਰਾਖੀ ਲਈ ਆਲਮੀ ਪੱਧਰ ‘ਤੇ ਪ੍ਰਚਲਿਤ ਚੰਗੀਆਂ ਰੀਤਾਂ ਦਾ ਵੀ ਮੁਲਾਂਕਣ ਕਰੇਗੀ। ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਪੇਸ਼ ਕੀਤੇ ਗਏ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ  ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਡਿਜੀਟਲ ਸਮੱਗਰੀ ਦੀ ਵਰਤੋਂ ਉਮਰ-ਅਧਾਰਤ ਹੋਣੀ ਚਾਹੀਦੀ ਹੈ। ਸਾਨੂੰ ਇਹ ਨਿਰਧਾਰਤ ਕਰਨਾ ਚਾਹੀਦਾ ਹੈ ਕਿ ਕਿਹੜੀ ਸਮੱਗਰੀ 8 ਤੋਂ 12 ਸਾਲ ਦੀ ਉਮਰ ਦੇ ਬੱਚਿਆਂ ਲਈ ਢੁੱਕਵੀਂ ਹੈ, 13 ਤੋਂ 16 ਸਾਲ ਦੀ ਉਮਰ ਦੇ ਬੱਚਿਆਂ ਲਈ ਕਿਹੜੀ ਅਤੇ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਲਈ ਕਿਹੜੀ ਸਮੱਗਰੀ ਢੁਕਵੀਂ ਹੈ। ਉਨ੍ਹਾਂ ਕਿਹਾ ਕਿ ਮੁਕੰਮਲ ਪਾਬੰਦੀ ਲਾਉਣਾ ਅਕਸਰ ...
ਪੰਜਾਬ ਦਾ ਬਜਟ ਲੋਕ ਭਲਾਈ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਨਿਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਲਾਲਜੀਤ ਸਿੰਘ ਭੁੱਲਰ

ਪੰਜਾਬ ਦਾ ਬਜਟ ਲੋਕ ਭਲਾਈ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਨਿਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਲਾਲਜੀਤ ਸਿੰਘ ਭੁੱਲਰ

Breaking News
ਚੰਡੀਗੜ੍ਹ, 11 ਮਾਰਚ:ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਬਜਟ 2026–27 ’ਤੇ ਹੋ ਰਹੀ ਚਰਚਾ ਵਿੱਚ ਹਿੱਸਾ ਲੈਂਦਿਆਂ ਇਸ ਬਜਟ ਨੂੰ ਤਰੱਕੀਪਸੰਦ, ਦੂਰਦਰਸ਼ੀ ਅਤੇ ਆਮ ਲੋਕਾਂ ਦੀ ਭਲਾਈ ਉੱਤੇ ਕੇਂਦਰਿਤ ਕਰਾਰ ਦਿੱਤਾ। ਚਰਚਾ ਵਿੱਚ ਹਿੱਸਾ ਲੈਂਦਿਆਂ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਬਜਟ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨ ਅਤੇ ਸੂਬੇ ਵਿੱਚ ਸਮਾਂਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭੁੱਲਰ ਨੇ ਕਿਹਾ ਕਿ ਇਹ ਬਜਟ ਖਾਸ ਤੌਰ ’ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ, ਮਹਿਲਾਵਾਂ ਅਤੇ ਹਾਸ਼ੀਏ ’ਤੇ ਰਹਿੰਦੇ ਵਰਗਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕ ਭਲਾਈ ਯੋਜਨਾਵਾਂ ਨੂੰ ਵਧਾਉਣ ਅਤੇ ਸਰਕਾਰੀ ਸਕੀਮਾਂ ਦੇ ਲਾਭ ਹਰ ਘਰ ਤੱਕ ਪਹੁੰਚਾਉਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ। ਸਿਹਤ ਖੇਤਰ...
ਗੁਰਦਾਸਪੁਰ ਸ਼ਹਿਰ ਅੰਦਰ ਹਾਈਵੇ ਤੋਂ ਦੋਵੇਂ ਪਾਸੇ ਦੀ ਐਂਟਰੀ ‘ਤੇ ਸ਼ਾਨਦਾਰ ਅਤੇ ਖੂਬਸੂਰਤ ਗੇਟਾਂ ਦੀ ਉਸਾਰੀ ਕਰਵਾਈ ਜਾਵੇਗੀ- ਚੇਅਰਮੈਨ ਰਾਜੀਵ ਸ਼ਰਮਾ

ਗੁਰਦਾਸਪੁਰ ਸ਼ਹਿਰ ਅੰਦਰ ਹਾਈਵੇ ਤੋਂ ਦੋਵੇਂ ਪਾਸੇ ਦੀ ਐਂਟਰੀ ‘ਤੇ ਸ਼ਾਨਦਾਰ ਅਤੇ ਖੂਬਸੂਰਤ ਗੇਟਾਂ ਦੀ ਉਸਾਰੀ ਕਰਵਾਈ ਜਾਵੇਗੀ- ਚੇਅਰਮੈਨ ਰਾਜੀਵ ਸ਼ਰਮਾ

Local news
ਗੁਰਦਾਸਪੁਰ, 10 ਮਾਰਚ - ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਉਪਰਾਲੇ ਕੀਤੇ ਗਏ ਹਨ, ਇਸੇ ਕੜੀ ਦੇ ਤਹਿਤ ਗੁਰਦਾਸਪੁਰ ਸ਼ਹਿਰ ਵਿਖੇ ਗੁਰਦਾਸਪੁਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਰਾਜੀਵ ਸ਼ਰਮਾ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੁਚੱਜੇ ਸਹਿਯੋਗ ਸਦਕਾ ਗੁਰਦਾਸਪੁਰ ਸ਼ਹਿਰ ਨੂੰ ਹਰ ਤਰਫੋਂ ਨਵੀਂ ਦਿੱਖ ਦੇਣ ਲਈ ਸਫਲ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਉਨਾਂ ਵੱਲੋਂ ਜਿੱਥੇ ਹੁਣ ਤੱਕ ਨਗਰ ਸੁਧਾਰ ਟਰੱਸਟ ਦੀਆਂ ਸਕੀਮਾਂ ਵਿੱਚ ਵੱਡੇ ਪੱਧਰ 'ਤੇ ਕਈ ਯੋਜਨਾਵਾਂ ਉਲੀਕ ਕੇ ਉਹਨਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ ਅਤੇ ਉਹ ਦਿਨ ਰਾਤ ਗੁਰਦਾਸਪੁਰ ਅੰਦਰ ਵਿਕਾਸ ਕੰਮ ਕਰਵਾਉਣ ਲਈ ਯਤਨਸ਼ੀਲ ਹਨ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਅੰਦਰ ਹਾਈਵੇ ਤੋਂ ਦੋਵੇਂ ਪਾਸੇ ਦੀ ਐਂਟਰੀ 'ਤੇ ਸ਼ਾਨਦਾਰ ਅਤੇ ਖੂਬਸੂਰਤ ਗੇਟ ਉਸਾਰਨ ਲਈ ਇਕ ਅਨੋਖੀ ਅਤੇ ਨਿਵਕਲੀ ਪਹਿਲਕਦਮੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਗੇਟ ਜਿੱਥੇ ਸ਼ਹਿਰ ਦੇ ਸੁਹੱਪਣ ਨੂੰ ਸ਼ਾਨ...
ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ

ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ

Local news
ਹੁਸ਼ਿਆਰਪੁਰ, 10 ਮਾਰਚ : ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਦੱਸਿਆ ਕਿ ਨਿਗਮ ਵੱਲੋਂ ਲੋਕ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਵਾਰਡ ਵਾਈਜ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ ਤਾਂ ਜੋ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮਾਮਲੇ ਅਸਰਦਾਰ ਅਤੇ ਸਮਾਂਬੱਧ ਢੰਗ ਨਾਲ ਹੱਲ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਾਰਡ ਵਾਸੀ ਸਬੰਧਤ ਨੋਡਲ ਅਫ਼ਸਰ ਨਾਲ ਰਾਬਤਾ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਵਾਰਡ ਨੰਬਰ 1 ਤੋਂ 5 ਤੱਕ ਲਈ ਸਹਾਇਕ ਨਿਗਮ ਇੰਜੀਨੀਅਰ ਪ੍ਰਸ਼ਾਂਤ ਕੁਮਾਰ (81468-79684), ਵਾਰਡ ਨੰਬਰ 6 ਤੋਂ 10 ਸਹਾਇਕ ਨਿਗਮ ਇੰਜੀਨੀਅਰ ਹਰਦੀਪ ਕੁਮਾਰ (87289-91859), ਵਾਰਡ ਨੰਬਰ 11 ਤੋਂ 15 ਸਹਾਇਕ ਨਿਗਮ ਇੰਜੀਨੀਅਰ ਲਵਦੀਪ ਸਿੰਘ (98760-40117), ਵਾਰਡ ਨੰਬਰ 16 ਤੋਂ 20 ਜੂਨੀਅਰ ਇੰਜੀਨੀਅਰ ਪਵਨ ਕੁਮਾਰ ( 94170-17373), ਵਾਰਡ ਨੰਬਰ 21 ਤੋ 25 ਜੂਨੀਅਰ ਇੰਜੀਨੀਅਰ ਸਿਮਰਜੀਤ ਸਿੰਘ  (98510-27327), ਵਾਰਡ ਨੰਬਰ 26 ...