ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ
ਭਵਾਨੀਗੜ੍ਹ, 09 ਅਪ੍ਰੈਲ: ਹਲਕਾ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਅਨਾਜ ਮੰਡੀ, ਭਵਾਨੀਗੜ੍ਹ ਵਿਖੇ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਪਹਿਲੀ ਫਸਲ ਲਿਆਉਣ ਵਾਲੇ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਵਿੱਚ ਕਿਸਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।
ਵਿਧਾਇਕ ਭਰਾਜ ਨੇ ਮੰਡੀ ਵਿੱਚ ਪਹੁੰਚ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮੰਡੀ ਵਿੱਚ ਆਉਣ ਵਾਲੇ ਹਰ ਇਕ ਕਿਸਾਨ ਨੂੰ ਸੁਵਿਧਾਜਨਕ ਮਾਹੌਲ ਪ੍ਰਦਾਨ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਐਮ.ਐਸ.ਪੀ. 'ਤੇ ਯਕੀਨੀ ਬਣਾਈ ਜਾ ਰਹੀ ਹੈ ਅਤੇ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਲਈ ਆਨਲਾਈਨ ਪ੍ਰਣਾਲੀਆਂ ਨੂੰ ਲਾਗੂ ਕੀ...








