Wednesday, August 5
Shadow

Tag: punjabi news

ਪੰਜਾਬ ਬਜਟ 2026-27 ਬੱਚਿਆਂ ਦੇ ਰੌਸ਼ਨ ਭਵਿੱਖ ‘ਤੇ ਕੇਂਦਰਿਤ: ਹਰਜੋਤ ਬੈਂਸ

ਪੰਜਾਬ ਬਜਟ 2026-27 ਬੱਚਿਆਂ ਦੇ ਰੌਸ਼ਨ ਭਵਿੱਖ ‘ਤੇ ਕੇਂਦਰਿਤ: ਹਰਜੋਤ ਬੈਂਸ

Punjab News
ਚੰਡੀਗੜ੍ਹ, 8 ਮਾਰਚ: ਪੰਜਾਬ ਬਜਟ 2026-27 ਨੂੰ ਸਕਾਰਾਤਮਕ ਬਦਲਾਅ ਅਤੇ ਇਤਿਹਾਸਕ ਕਰਾਰ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਖੇਤਰ ਲਈ ਰਿਕਾਰਡ 19,279 ਕਰੋੜ ਰੁਪਏ ਦੇ ਬਜਟ, ਜੋ ਪਿਛਲੇ ਸਾਲ ਨਾਲੋਂ 7 ਫੀਸਦ ਵੱਧ ਹੈ, ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਮਿਸਾਲੀ ਸੁਧਾਰਾਂ ਸਦਕਾ ਤੇਜ਼ੀ ਨਾਲ ਮੁਕੰਮਲ ਢਾਂਚਾਗਤ ਕ੍ਰਾਂਤੀ ਵੱਲ ਵਧ ਰਹੀ ਹੈ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ’ਤੇ ਬੋਲਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਬਜਟ ਪੰਜਾਬ ਦੇ ਭਵਿੱਖ ਦਾ ਉਹ ਖਰੜਾ ਹੈ, ਜਿਸਨੂੰ ਨਵੇਂ ਮੌਕਿਆਂ ਅਤੇ ਉੱਤਮਤਾ ਦੇ ਅੱਖਰਾਂ ’ਚ ਲਿਖਿਆ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਅਸੀਂ ’ਪੰਜਾਬ ਸਿੱਖੀਆ ਕ੍ਰਾਂਤੀ’ ਦੇ ਆਪਣੇ ਵਾਅਦੇ ਨੂੰ ਪੂਰੀ ਤਰ੍ਹਾਂ ਹਕੀਕਤ ਵਿੱਚ ਬਦਲ ਰਹੇ ਹਾਂ। ਅਸੀਂ ਸਕੂਲਾਂ ਦੇ ਅਕਾਦਮਿਕ ਨਤੀਜਿਆਂ ਵਿੱਚ ਦੇਸ਼ ਭਰ ‘ਚੋਂ ਸਿਖਰਲਾ ਦਰਜਾ ਹਾਸਲ ਕੀਤਾ ਹੈ ਅਤੇ ਇਹ ਬਜਟ ਸਾਡੇ ਵਿਦਿਆਰਥੀਆਂ ਨੂੰ ਆਲਮੀ ...
ਪੰਜਾਬ ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਲਈ ਸਰਕਾਰ ਦਾ 10 ਸਾਲਾ ਰੋਡਮੈਪ ਤਿਆਰ : ਮੋਹਿੰਦਰ ਭਗਤ

ਪੰਜਾਬ ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਲਈ ਸਰਕਾਰ ਦਾ 10 ਸਾਲਾ ਰੋਡਮੈਪ ਤਿਆਰ : ਮੋਹਿੰਦਰ ਭਗਤ

Punjab News
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਲਈ ਕੀਤੀਆਂ ਘੋਸ਼ਣਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇ 10 ਸਾਲਾਂ ਦਾ ਵਿਸ਼ੇਸ਼ ਰੋਡਮੈਪ ਤਿਆਰ ਕੀਤਾ ਗਿਆ ਹੈ। ਇਸ ਨਾਲ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਮਿਲੇਗੀ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ ਦੀ ਸਹਾਇਤਾ ਨਾਲ ਲਗਭਗ 1300 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਅਗਲੇ 10 ਸਾਲਾਂ ਵਿੱਚ ਸੁਰੂ ਕੀਤੇ ਜਾਣਗੇ ।  ਉਨ੍ਹਾ ਕਿਹਾ ਕਿ ਇਹਨਾਂ ਪ੍ਰੋਜੈਕਟ ਦਾ ਮਕਸਦ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀ ਬਾਗ਼ਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ। ਇਸ ਤੋਂ ਇਲਾਵਾ ਮੰਤਰੀ ਸ੍ਰੀ ਭਗਤ ਨੇ ਪੰਜਾਬ ਦੇ ਬਜਟ ਵਿੱਚ ਮਹਿਲਾਵਾਂ ਦੀ ਭਲਾਈ ਲਈ ਕੀਤੀਆਂ ਘੋਸ਼ਣਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵ...
ਫਿਲੀਪੀਨਜ਼ ਅਤੇ ਯੂ.ਏ.ਈ. ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼ ; ਇੱਕ ਨਾਬਾਲਗ਼ ਸਮੇਤ 2 ਵਿਅਕਤੀ 5 ਪਿਸਤੌਲਾਂ ਨਾਲ ਕਾਬੂ

ਫਿਲੀਪੀਨਜ਼ ਅਤੇ ਯੂ.ਏ.ਈ. ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼ ; ਇੱਕ ਨਾਬਾਲਗ਼ ਸਮੇਤ 2 ਵਿਅਕਤੀ 5 ਪਿਸਤੌਲਾਂ ਨਾਲ ਕਾਬੂ

Crime News, Punjab News
ਚੰਡੀਗੜ੍ਹ/ਕਪੂਰਥਲਾ, 8 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਕਪੂਰਥਲਾ ਪੁਲਿਸ ਨੇ ਇੱਕ ਹਥਿਆਰ ਸਪਲਾਈ ਮਾਡਿਊਲ ਦੇ ਦੋ ਵਿਅਕਤੀਆਂ,ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ, ਨੂੰ ਪੰਜ ਦੇਸੀ 7.65 ਐਮ.ਐਮ. ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ, ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਲੰਧਰ ਦੇ ਪਿੰਡ ਮਹਿਰਾਜਵਾਲਾ ਦੇ ਰਹਿਣ ਵਾਲੇ ਅਜੈ ਕੁਮਾਰ ਅਤੇ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਫਿਲੀਪੀਨਜ਼ ਅਤੇ ਯੂ.ਏ.ਈ. ਵਿੱਚ ਰਹਿਣ ਵਾਲੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮੱਧ ਪ੍ਰਦੇਸ਼ ਤੋਂ ਗੈ...
ਪੰਜਾਬ ਬਜਟ 2026-27: ਪੇਂਡੂ ਵਿਕਾਸ ਅਤੇ ਸੈਰ-ਸਪਾਟੇ ਨੂੰ ਵੱਡਾ ਹੁਲਾਰਾ

ਪੰਜਾਬ ਬਜਟ 2026-27: ਪੇਂਡੂ ਵਿਕਾਸ ਅਤੇ ਸੈਰ-ਸਪਾਟੇ ਨੂੰ ਵੱਡਾ ਹੁਲਾਰਾ

Breaking News
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸੈਰ-ਸਪਾਟਾ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਸੂਬੇ ਦੇ ਬਜਟ ਵਿੱਚ ਪੇਂਡੂ ਖੇਤਰਾਂ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਹਿਮ ਪੇਂਡੂ ਭਲਾਈ ਸਕੀਮਾਂ ਲਈ ਢੁਕਵੇਂ ਬਜਟ ਪ੍ਰਬੰਧ ਕੀਤੇ ਹਨ। ਮੰਤਰੀ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਲਈ ਬਜਟ ਵਿੱਚ ਵਾਧਾ ਕਰਨ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ ਕਿਉਂਕਿ ਪੰਜਾਬ ਸਰਕਾਰ ਧਾਰਮਿਕ ਸਮਾਗਮਾਂ ਨੂੰ ਡੂੰਘੀ ਸ਼ਰਧਾ ਨਾਲ ਮਨਾਉਣ ਦੇ ਨਾਲ-ਨਾਲ ਪੰਜਾਬੀਆਂ ਦੀਆਂ ਧਾਰਮਿਕ ਭਾਵਨਾਵਾਂ ਪ੍ਰਤੀ ਵੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ। ਪੇਂਡੂ ਵਿਕਾਸ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਸੌਂਦ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਜਨ-ਜੀਵਨ ਨੂੰ ਮਜ਼ਬੂਤ ਕਰਨ, ਪਿੰਡਾਂ ਵਿੱਚ ਸਥਾਈ ਅਸਾਸੇ ਬਣਾਉਣ ਅਤੇ ਸੂਬੇ ਵਿੱਚ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਮੰਤਰੀ ਨੇ ...
ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

Chandigarh
ਚੰਡੀਗੜ੍ਹ, 8 ਮਾਰਚ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੁੱਲ 2,60,437 ਕਰੋੜ ਰੁਪਏ ਦੇ ਬਜਟ ਪ੍ਰਸਤਾਵ ਨਾਲ ਸਾਲ 2026-27 ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ (ਆਪ) ਸਰਕਾਰ ਦਾ ਪੰਜਵਾਂ ਬਜਟ ਪੇਸ਼ ਕੀਤਾ। ਬਜਟ ਵਿੱਚ ਅਨੁਮਾਨਤ 10 ਫੀਸਦ ਵਿਕਾਸ ਦਰ ਦੇ ਨਾਲ ਸੂਬੇ ਦੀ ਜੀਐਸਡੀਪੀ ਲਈ 9,80,635 ਕਰੋੜ ਦਾ ਅਨੁਮਾਨ ਲਾਇਆ ਗਿਆ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਪੇਸ਼ ਕੀਤੇ ਗਏ ਬਜਟ ਵਿੱਚ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਹੈ, ਜਿਸ ਤਹਿਤ ਆਮ ਵਰਗ ਨਾਲ ਸਬੰਧ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਦਲਿਤ ਵਰਗ ਨਾਲ ਸਬੰਧਤ ਔਰਤਾਂ ਨੂੰ 1,500 ਪ੍ਰਤੀ ਮਹੀਨਾ ਮਿਲਣਗੇ। ਇਸ ਦੇ ਨਾਲ ਹੀ ਸਿੱਖਿਆ, ਸਿਹਤ ਸੰਭਾਲ, ਖੇਤੀਬਾੜੀ, ਬੁਨਿਆਦੀ ਢਾਂਚਾ ਅਤੇ ਸਮਾਜਿਕ ਭਲਾਈ ਲਈ ਬਜਟ ਵਿੱਚ ਵਿਸ਼ੇਸ਼ ਉਪਬੰਧ ਕੀਤੇ ਗਏ ਹਨ। ਇਸ ਬਜਟ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਦਿੱਤੀਆਂ ਸਾਰੀਆਂ ਮੁੱਖ ਚੋਣ ਗਰੰਟੀਆਂ ਪੂਰੀਆਂ ਵਾਲੇ ਬਜਟ ਵਜੋਂ ਦਰਸਾਇਆ ਹੈ। ਬਜਟ ਪੇਸ਼ ਕਰਦਿਆ...
ਪੰਜਾਬ ਬਜਟ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਜੇਲ੍ਹਾਂ ਵਿੱਚ ਸੁਧਾਰ ਕਰੇਗਾ: ਲਾਲਜੀਤ ਸਿੰਘ ਭੁੱਲਰ

ਪੰਜਾਬ ਬਜਟ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਜੇਲ੍ਹਾਂ ਵਿੱਚ ਸੁਧਾਰ ਕਰੇਗਾ: ਲਾਲਜੀਤ ਸਿੰਘ ਭੁੱਲਰ

Breaking News
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਆਵਾਜਾਈ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਬਜਟ 2026–27 ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਬਜਟ ਨਾਲ ਸੂਬੇ ਦੀ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤੀ ਮਿਲੇਗੀ ਅਤੇ ਜੇਲ੍ਹਾਂ ਪ੍ਰਬੰਧ ਵਿੱਚ ਸੁਧਾਰ ਹੋਵੇਗਾ। ਸ. ਭੁੱਲਰ ਨੇ ਅੱਜ ਇਥੇ ਜਾਰੀ ਕੀਤੇ ਬਿਆਨ ਵਿੱਚ ਕਿਹਾ ਕਿ ਇਹ ਬਜਟ ਜਿੱਥੇ ਵਿਭਿੰਨ ਖੇਤਰਾਂ ਵਿੱਚ ਹੋਰ ਵੱਧ ਤਰੱਕੀ ਲਈ ਮਜ਼ਬੂਤੀ ਪ੍ਰਦਾਨ ਕਰੇਗਾ, ਉੱਥੇ ਹੀ ਆਵਾਜਾਈ ਅਤੇ ਜੇਲ੍ਹ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸੁਧਾਰ ਮੁਹਿੰਮਾਂ ਨੂੰ ਮਹੱਤਵਪੂਰਨ ਸਹਿਯੋਗ ਦੇਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਦਾ ਹੀ ਪਾਰਦਰਸ਼ਤਾ, ਕੁਸ਼ਲਤਾ ਅਤੇ ਲੋਕ-ਭਲਾਈ ’ਤੇ ਧਿਆਨ ਦਿੱਤਾ ਹੈ ਅਤੇ ਬਜਟ ਵਿੱਚ ਕੀਤੇ ਪ੍ਰਾਵਧਾਨ ਇਸ ਬਦਲਾਅ ਨੂੰ ਤੇਜ਼ ਕਰਨ ਵਿੱਚ ਮਦਦਗਾਰ ਸਾਬਤ ਹੋਣਗੇ। ਸ. ਭੁੱਲਰ ਨੇ ਆਵਾਜਾਈ ਵਿਭਾਗ ਦੀ ਪ੍ਰਗਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿੱਚ ਸੂਬੇ ਦੀ ਪਬਲਿਕ ਟ੍ਰਾਂ...
ਪੰਜਾਬ ਸਰਕਾਰ ਨੇ ਵਾਅਦਾ ਨਿਭਾਇਆ, ਔਰਤਾਂ ਲਈ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਐਲਾਨ: ਵਿਧਾਇਕ ਪੰਡੋਰੀ, ਉੱਗੋਕੇ

ਪੰਜਾਬ ਸਰਕਾਰ ਨੇ ਵਾਅਦਾ ਨਿਭਾਇਆ, ਔਰਤਾਂ ਲਈ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਐਲਾਨ: ਵਿਧਾਇਕ ਪੰਡੋਰੀ, ਉੱਗੋਕੇ

Punjab News
ਬਰਨਾਲਾ, 8 ਮਾਰਚ -     ਵਿਧਾਇਕ ਹਲਕਾ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਿੱਤ ਮੰਤਰੀ ਵਲੋਂ "ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ" ਔਰਤਾਂ ਲਈ ਵੱਡਾ ਤੋਹਫ਼ਾ ਹੈ ਜੋ ਕਿ ਸੂਬੇ ਦੀਆਂ ਔਰਤਾਂ ਦੀ ਆਰਥਿਕ ਖੁਸ਼ਹਾਲੀ ਦੀ ਦਿਸ਼ਾ ਵਿੱਚ ਅਹਿਮ ਕਦਮ ਹੈ। ਓਹਨਾਂ ਕਿਹਾ ਕਿ ਇਸ ਤਹਿਤ ਔਰਤਾਂ ਨੂੰ 1000 ਰੁਪਏ ਅਤੇ  ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਸੂਬਾ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਨਿਭਾਏ ਹਨ। ਓਹਨਾਂ ਕਿਹਾ ਕਿ ਅੱਜ ਜ਼ਿਲ੍ਹਾ ਬਰਨਾਲਾ ਦੇ ਤਿੰਨੇ ਹਲਕਿਆਂ ਵਿੱਚ ਔਰਤਾਂ ਨੇ ਸਕਰੀਨਾਂ ਰਾਹੀਂ ਇਹ ਬਜਟ ਸੈਸ਼ਨ ਦਾ ਸਿੱਧਾ ਪ੍ਰਸਾਰਨ ਦੇਖਿਆ ਅਤੇ ਜਿਵੇਂ ਹੀ ਵਿੱਤ ਮੰਤਰੀ ਪੰਜਾਬ ਵਲੋਂ ਇਹ ਐਲਾਨ ਕੀਤਾ ਗਿਆ, ਸਾਰੀਆਂ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਸਭ ਨੇ ਸਰਕਾਰ ਵਲੋਂ ਲਿਆਂਦੀ ਇਸ ਯੋਜਨਾ ਦਾ ਸਵਾਗਤ ਕੀਤਾ।    ਇਸ ਮੌਕੇ...
ਵਿਧਾਇਕ ਫਾਜ਼ਿਲਕਾ ਨੇ ਬਾਬਾ ਭੂਮੰਣ ਸ਼ਾਹ ਜੀ ਚੌਕ ਦਾ ਕੀਤਾ ਉਦਘਾਟਨ, ਬਾਬਾ ਬ੍ਰਹਮ ਦਾਸ ਜੀ ਵਿਸ਼ੇਸ਼ ਤੌਰ ਤੇ ਨਾਲ ਰਹੇ ਮੌਜੂਦ

ਵਿਧਾਇਕ ਫਾਜ਼ਿਲਕਾ ਨੇ ਬਾਬਾ ਭੂਮੰਣ ਸ਼ਾਹ ਜੀ ਚੌਕ ਦਾ ਕੀਤਾ ਉਦਘਾਟਨ, ਬਾਬਾ ਬ੍ਰਹਮ ਦਾਸ ਜੀ ਵਿਸ਼ੇਸ਼ ਤੌਰ ਤੇ ਨਾਲ ਰਹੇ ਮੌਜੂਦ

Punjab News
ਫਾਜ਼ਿਲਕਾ 8 ਮਾਰਚ- ਮੁੱਖ ਡੇਰਾ ਬਾਬਾ ਭੂਮੰਣ ਸ਼ਾਹ ਜੀ ਉਦਾਸੀਨ, ਪਿੰਡ ਬਾਬਾ ਭੂਮੰਣ ਸ਼ਾਹ ਜੀ (ਸੰਗਰ ਸਾਧਾ) ਜ਼ਿਲ੍ਹਾ ਸਰਸਾ ਦੁਆਰਾ ਸਮੂਹ ਸੰਗਤ ਬਲਾਕ ਫਾਜ਼ਿਲਕਾ ਦੇ ਸਹਿਯੋਗ ਨਾਲਬਾਬਾ ਭੂਮੰਣ ਸ਼ਾਹ ਜੀ ਚੌਕ ਦਾ ਨਿਰਮਾਣ ਕਰਵਾਇਆ ਗਿਆ ਜਿਸ ਦਾ ਉਦਘਾਟਨ ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਕੀਤਾ | ਉਨ੍ਹਾਂ ਨਾਲ ਵਿਸ਼ੇਸ਼ ਤੌਰ ਤੇ ਗਦੀਨਸ਼ੀਨ  ਬਾਬਾ ਬ੍ਰਹਮ ਦਾਸ ਜੀ ਮੌਜੂਦ ਸਨ | ਇਸ ਦੌਰਾਨ ਵਿਧਾਇਕ ਫਾਜ਼ਿਲਕਾ ਨੇ ਕਿਹਾ ਕਿ ਬਾਬਾ ਜੀ ਦੀ ਦਯਾ ਮਿਹਰ ਨਾਲ ਇਹ ਚੌਕ ਬਣਾਇਆ ਗਿਆ | ਉਨ੍ਹਾਂ ਕਿਹਾ ਕਿ ਸਮੂਹ ਸੰਗਤਾਂ ਦੀ ਮੰਗ ਸੀ ਕਿ ਬਾਬਾ ਭੂਮੰਣ ਸ਼ਾਹ ਜੀ ਦੇ ਨਾਮ ਤੇ ਚੌਕ ਦੀ ਉਸਾਰੀ ਕੀਤੀ ਜਾਵੇ, ਸੰਗਤਾਂ ਦੀ ਮੰਗ ਨੂੰ ਪੂਰਾ ਕੀਤਾ ਗਿਆ |ਵਿਧਾਇਕ ਸਵਨਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਹਰੇਕ ਵਰਗ ਨੂੰ ਸੂਬਾ ਸਰਕਾਰ ਸਨਮਾਨ ਦੇਣ ਦੇ ਨਾਲ ਨਾਲ ਸਮਾਨਤਾ ਦੇ ਰਹੀ ਹੈ ਤਾਂ ਜੋ ਕੋਈ ਵੀ ਵਰਗ ਪਛੜੇ ਨਾ| ਉਨ੍ਹਾਂ ਕਿਹਾ ਕਿ ਡੇਰਾ ਬਾਬਾ ਭੁੱਮਣ ਸ਼ਾਹ ਨਾਲ ਜੁੜੀ ਸਾਰੀ ਸੰਗਤ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਇਸ ਚੌਕ ਨੂੰ ...
ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਗ੍ਰਹਿ ਗੰਭੀਰਪੁਰ ਵਿੱਚ ਹਜ਼ਾਰਾ ਮਹਿਲਾਵਾਂ ਨੇ ਲਾਈਵ ਟੈਲੀਕਾਸਟ ਬਜਟ ਮੌਕੇ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਗ੍ਰਹਿ ਗੰਭੀਰਪੁਰ ਵਿੱਚ ਹਜ਼ਾਰਾ ਮਹਿਲਾਵਾਂ ਨੇ ਲਾਈਵ ਟੈਲੀਕਾਸਟ ਬਜਟ ਮੌਕੇ ਕੀਤੀ ਸ਼ਿਰਕਤ

Local news
ਸ੍ਰੀ ਅਨੰਦਪੁਰ ਸਾਹਿਬ 08 ਮਾਰਚ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜਿਵੇਂ ਹੀ ਵਿੱਤ ਮੰਤਰੀ ਨੇ ਮੁੱਖ ਮੰਤਰੀ ਮਾਵਾਂ, ਧੀਆਂ, ਸਤਿਕਾਰ ਯੌਜਨਾਂ ਤਹਿਤ ਮਹਿਲਾਵਾਂ ਨੂੰ 1000 ਅਤੇ 1500 ਰੁਪਏ ਦੇਣ ਦਾ ਐਲਾਨ ਕੀਤਾ ਤਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਗ੍ਰਹਿ ਗੰਭੀਰਪੁਰ ਵਿਖੇ ਵੱਡੀਆ ਸਕਰੀਨਾਂ ਉਤੇ ਬਜਟ ਦਾ ਲਾਈਵ ਪ੍ਰਸਾਰਣ ਦੇਖ ਰਹੀਆਂ ਹਜ਼ਾਰਾਂ ਔਰਤਾਂ ਨੇ ਢੋਲ ਦੇ ਡਗੇ ਤੇ ਨੱਚ ਕੇ ਆਪਣੀ ਖੁਸ਼ੀ ਪ੍ਰਗਟ ਕੀਤੀ ਅਤੇ ਭਗਵੰਤ ਸਿੰਘ ਮਾਨ ਸਰਕਾਰ ਦੇ ਗ੍ਰੰਟੀਆਂ ਪੂਰੀਆਂ ਕਰਨ ਦੇ ਅਕਾਸ਼ ਗੂਜਾਓ ਨਾਅਰੇ ਲਗਾ ਕੇ ਮੇਲੇ ਵਰਗੇ ਮਾਹੋਲ ਵਿਚ ਹੋਰ ਉਤਸ਼ਾਹ ਭਰ ਦਿੱਤਾ।    ਗ੍ਰੰਟੀਆਂ ਪੂਰੀਆਂ ਕਰਨ ਵਾਲੇ ਬਜਟ ਦਾ ਸਿੱਧਾ ਪ੍ਰਸਾਰਣ ਵੱਡੀਆ ਐਲ.ਈ.ਡੀ ਸਕਰੀਨਾਂ ਉਤੇ ਦੇਖਣ ਲਈ ਸਵੇਰ ਤੋ ਹੀ ਇੱਕਠੀਆਂ ਹੋਈਆਂ ਹਜ਼ਾਰਾ ਔਰਤਾਂ ਅਤੇ ਇਲਾਕੇ ਦੇ ਪਤਵੰਤੇ ਨਾਗਰਿਕਾਂ ਨੇ ਮੇਲੇ ਵਰਗਾ ਮਾਹੋਲ ਬਣਾਇਆ ਹੋਇਆ ਸੀ। ਜਿਵੇਂ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਗ੍ਰੰਟੀਆਂ ਪੂਰੀਆਂ ਕਰਨ ਵਾਲੇ ਬਜਟ ਵਿੱਚ ਮਹਿਲਾਵਾਂ ਲਈ 1000 ਰੁਪਏ ਅਤੇ ਅਨੁ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿੱਚ 05.47 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿੱਚ 05.47 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

Punjab News
ਸੁਨਾਮ, 08 ਮਾਰਚ :ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਸ਼ਹਿਰਾਂ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ਵਿੱਚ ਕੁੱਲ 05 ਕਰੋੜ 47 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 03 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਰੇਲਵੇ ਫਾਟਕ ਬਾਬਾ ਭਾਈ ਮੂਲ ਚੰਦ ਸਾਹਿਬ ਨੇੜੇ ਮਾਇਆ ਗਾਰਡਨ ਤੋਂ ਨਹਿਰ ਤਕ ਨਵੀਂ ਸੜਕ ਦੀ ਉਸਾਰੀ ਕੀਤੀ ਜਾਵੇਗੀ। ਇਸ ਦੇ ਨਾਲ-ਨਾਲ ਜਾਖਲ ਰੋਡ ਅਤੇ ਇਲਾਕੇ ਦੀਆਂ ਹੋਰ ਅੰਦਰੂਨੀ ਸੜਕਾਂ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ ਤਾਂ ਜੋ ਇਲਾਕੇ ਦੇ ਵਸਨੀਕਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ 01 ਕਰੋੜ 87 ਲੱਖ ਰੁਪਏ ਦੀ ਲਾਗਤ ਨਾਲ ਸੁਨਾਮ-ਨੀਲੋਵਾਲ ਰੋਡ ਤੋਂ ਰੇਲਵੇ ਲਾਈਨ ਤਕ ਨਵੀਂ ਸੜਕ ਬਣਾਈ ਜਾਵੇਗੀ ਅਤੇ ਸਰਾਭਾ ਨਗਰ ਸਮੇਤ ਇਲਾਕੇ ਦੀਆਂ ਹੋਰ ਸੜਕਾਂ ਦੀ ਉਸ...